Genesis 31:28
ਤੂੰ ਤਾਂ ਮੈਨੂੰ ਮੇਰੀਆਂ ਧੀਆਂ ਅਤੇ ਦੋਹਤੇ-ਦੋਹਤੀਆਂ ਨੂੰ ਅਲਵਿਦਾਈ ਚੁੰਮਣ ਦੇਣ ਦਾ ਮੌਕਾ ਵੀ ਨਹੀਂ ਦਿੱਤਾ।
Genesis 31:28 in Other Translations
King James Version (KJV)
And hast not suffered me to kiss my sons and my daughters? thou hast now done foolishly in so doing.
American Standard Version (ASV)
and didst not suffer me to kiss my sons and my daughters? now hast thou done foolishly.
Bible in Basic English (BBE)
You did not even let me give a kiss to my sons and my daughters. This was a foolish thing to do.
Darby English Bible (DBY)
and hast not suffered me to kiss my sons and my daughters? Now thou hast acted foolishly.
Webster's Bible (WBT)
And hast not suffered me to kiss my sons, and my daughters? thou hast now done foolishly in so doing.
World English Bible (WEB)
and didn't allow me to kiss my sons and my daughters? Now have you done foolishly.
Young's Literal Translation (YLT)
and hast not suffered me to kiss my sons and my daughters? -- now thou hast acted foolishly in doing `so';
| And hast not | וְלֹ֣א | wĕlōʾ | veh-LOH |
| suffered | נְטַשְׁתַּ֔נִי | nĕṭaštanî | neh-tahsh-TA-nee |
| kiss to me | לְנַשֵּׁ֥ק | lĕnaššēq | leh-na-SHAKE |
| my sons | לְבָנַ֖י | lĕbānay | leh-va-NAI |
| daughters? my and | וְלִבְנֹתָ֑י | wĕlibnōtāy | veh-leev-noh-TAI |
| thou hast now | עַתָּ֖ה | ʿattâ | ah-TA |
| done foolishly | הִסְכַּ֥לְתָּֽ | hiskaltā | hees-KAHL-ta |
| in so doing. | עֲשֽׂוֹ׃ | ʿăśô | uh-SOH |
Cross Reference
ਪੈਦਾਇਸ਼ 31:55
ਅਤੇ ਆਪਣੀਆਂ ਧੀਆਂ ਨੂੰ ਵਿਦਾਈ ਦਾ ਚੁੰਮਣ ਦਿੱਤਾ। ਉਸ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਘਰ ਵਾਪਸ ਚੱਲਾ ਗਿਆ।
ਰਸੂਲਾਂ ਦੇ ਕਰਤੱਬ 20:37
ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ।
੧ ਸਲਾਤੀਨ 19:20
ਏਲੀਸ਼ਾ ਨੇ ਉਸੇ ਵਕਤ ਆਪਣੇ ਡੰਗਰਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਭੱਜ ਪਿਆ ਅਤੇ ਏਲੀਸ਼ਾ ਨੇ ਕਿਹਾ, “ਮੈਨੂੰ ਪਰਵਾਨਗੀ ਦੇ ਤਾਂ ਜੋ ਮੈਂ ਆਪਣੇ ਮਾਂ-ਬਾਪ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।” ਤਾਂ ਏਲੀਯਾਹ ਨੇ ਆਖਿਆ, “ਠੀਕ ਹੈ! ਤੂੰ ਜਾ! ਮੈਂ ਤੈਨੂੰ ਨਹੀਂ ਰੋਕਦਾ।”
ਰੁੱਤ 1:14
ਇਸ ਲਈ ਉਹ ਔਰਤਾਂ ਫ਼ੇਰ ਬਹੁਤ ਰੋਈਆਂ। ਫ਼ੇਰ ਆਰਪਾਹ ਨੇ ਨਾਓਮੀ ਨੂੰ ਚੁੰਮਿਆ ਅਤੇ ਚਲੀ ਗਈ। ਪਰ ਰੂਥ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਠਹਿਰ ਗਈ।
ਰੁੱਤ 1:9
ਮੈਂ ਪ੍ਰਾਰਥਨਾ ਕਰਦੀ ਹਾਂ ਕਿ ਉਹ ਤੁਹਾਨੂੰ ਇੱਕ ਚੰਗੇ ਪਤੀ ਨਾਲ ਇੱਕ ਘਰ ਵਿੱਚ ਅਰਾਮ ਲੱਭਣ ਵਿੱਚ ਮਦਦ ਕਰੇ।” ਨਾਓਮੀ ਨੇ ਆਪਣੀਆਂ ਨੂਹਾਂ ਨੂੰ ਚੁੰਮਿਆ ਅਤੇ ਉਹ ਸਾਰੀਆਂ ਰੋਣ ਲੱਗ ਪਈਆਂ।
੧ ਕੁਰਿੰਥੀਆਂ 2:14
ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ।
੨ ਤਵਾਰੀਖ਼ 16:9
ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਵੇਖਦੀਆਂ ਹਨ ਤਾਂ ਕਿ ਉਹ ਉਨ੍ਹਾਂ ਦੀ ਮਦਦ ਕਰੇ ਜਿਨ੍ਹਾਂ ਦਾ ਦਿਲ ਉਸ ਉੱਪਰ ਪੂਰਾ ਨਿਹਚਾ ਰੱਖਦਾ ਹੈ। ਆਸਾ, ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਅੱਗੇਰੇ ਜੀਵਨ ’ਚ ਲੜਾਈ ਹੀ ਲੜਾਈ ਹੈ।”
੧ ਸਮੋਈਲ 13:13
ਸਮੂਏਲ ਨੇ ਕਿਹਾ, “ਤੂੰ ਬੜੀ ਮੂਰੱਖਤਾਈ ਕੀਤੀ ਹੈ। ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ। ਜੇਕਰ ਤੂੰ ਪਰਮੇਸ਼ੁਰ ਦੇ ਹੁਕਮ ਨੂੰ ਮੰਨਿਆ ਹੁੰਦਾ ਤਾਂ ਉਸ ਨੇ ਤੇਰੇ ਪਰਿਵਾਰ ਨੂੰ ਹਮੇਸ਼ਾ ਲਈ ਇਸਰਾਏਲ ਦੇ ਲੋਕਾਂ ਉੱਪਰ ਰਾਜ ਬਖਸ਼ ਦੇਣਾ ਸੀ।
ਖ਼ਰੋਜ 4:27
ਮੂਸਾ ਤੇ ਹਾਰੂਨ ਪਰਮੇਸ਼ੁਰ ਸਾਹਮਣੇ ਯਹੋਵਾਹ ਨੇ ਹਾਰੂਨ ਨਾਲ ਗੱਲ ਕੀਤੀ। ਯਹੋਵਾਹ ਨੇ ਉਸ ਨੂੰ ਆਖਿਆ ਸੀ, “ਮਾਰੂਥਲ ਵਿੱਚ ਜਾਹ ਤੇ ਮੂਸਾ ਨੂੰ ਮਿਲ।” ਇਸ ਲਈ ਹਾਰੂਨ ਚੱਲਾ ਗਿਆ ਅਤੇ ਮੂਸਾ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਜਾ ਮਿਲਿਆ। ਹਾਰੂਨ ਨੇ ਮੂਸਾ ਨੂੰ ਦੇਖਿਆ ਅਤੇ ਉਸ ਨੂੰ ਚੁੰਮਿਆ।
ਪੈਦਾਇਸ਼ 31:24
ਉਸ ਰਾਤ, ਪਰਮੇਸ਼ੁਰ ਲਾਬਾਨ ਨੂੰ ਸੁਪਨੇ ਵਿੱਚ ਦਿਖਾਈ ਦਿੱਤਾ। ਪਰਮੇਸ਼ੁਰ ਨੇ ਆਖਿਆ, “ਹੋਸ਼ਿਆਰ ਰਹੀ! ਯਾਕੂਬ ਨੂੰ ਉਸਦਾ ਮਨ ਬਦਲਣ ਲਈ ਮਨਾਉਣ ਦੀ ਕੋਸ਼ਿਸ਼ ਨਾ ਕਰੀਂ।”
ਪੈਦਾਇਸ਼ 31:13
ਮੈਂ ਉਹੀ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਬੈਤਏਲ ਵਿਖੇ ਮਿਲਿਆ ਸੀ। ਉਸ ਥਾਂ ਉੱਤੇ ਤੂੰ ਇੱਕ ਯਾਦਗਾਰੀ ਪੱਥਰ ਧਰਿਆ ਸੀ। ਤੂੰ ਯਾਦਗਾਰੀ ਪੱਥਰ ਉੱਤੇ ਜੈਤੂਨ ਦਾ ਤੇਲ ਚੋਇਆ ਸੀ ਅਤੇ ਮੇਰੇ ਨਾਲ ਇੱਕ ਇਕਰਾਰ ਕੀਤਾ ਸੀ। ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਉਸ ਦੇਸ਼ ਵਿੱਚ ਜਾਣ ਲਈ ਤਿਆਰ ਹੋ ਜਾਵੇਂ ਜਿੱਥੇ ਤੂੰ ਜਨਮਿਆ ਸੀ।’”
ਪੈਦਾਇਸ਼ 31:3
ਯਹੋਵਾਹ ਨੇ ਯਾਕੂਬ ਨੂੰ ਆਖਿਆ, “ਆਪਣੀ ਧਰਤੀ ਉੱਤੇ ਵਾਪਸ ਚੱਲਿਆ ਜਾ ਜਿੱਥੇ ਤੇਰੇ ਪੁਰਖੇ ਰਹਿੰਦੇ ਸਨ। ਮੈਂ ਤੇਰੇ ਨਾਲ ਹੋਵਾਂਗਾ।”
ਪੈਦਾਇਸ਼ 29:13
ਲਾਬਾਨ ਨੇ ਆਪਣੀ ਭੈਣ ਦੇ ਪੁੱਤਰ ਯਾਕੂਬ ਬਾਰੇ ਸੁਣਿਆ। ਇਸ ਲਈ ਲਾਬਾਨ ਉਸ ਨੂੰ ਮਿਲਣ ਲਈ ਦੌੜਿਆ। ਲਾਬਾਨ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਚੁੰਮਿਆ ਅਤੇ ਆਪਣੇ ਘਰ ਲੈ ਆਇਆ। ਯਾਕੂਬ ਨੇ ਜੋ ਕੁਝ ਵਾਪਰਿਆ ਸੀ ਸਭ ਦੱਸ ਦਿੱਤਾ।