Genesis 37:11
ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿੱਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸੱਕਦਾ।
Genesis 37:11 in Other Translations
King James Version (KJV)
And his brethren envied him; but his father observed the saying.
American Standard Version (ASV)
And his brethren envied him; but his father kept the saying in mind.
Bible in Basic English (BBE)
And his brothers were full of envy; but his father kept his words in mind.
Darby English Bible (DBY)
And his brethren envied him; but his father kept the saying.
Webster's Bible (WBT)
And his brethren envied him; but his father observed the saying.
World English Bible (WEB)
His brothers envied him; but his father kept this saying in mind.
Young's Literal Translation (YLT)
and his brethren are zealous against him, and his father hath watched the matter.
| And his brethren | וַיְקַנְאוּ | wayqanʾû | vai-kahn-OO |
| envied | ב֖וֹ | bô | voh |
| father his but him; | אֶחָ֑יו | ʾeḥāyw | eh-HAV |
| observed | וְאָבִ֖יו | wĕʾābîw | veh-ah-VEEOO |
| שָׁמַ֥ר | šāmar | sha-MAHR | |
| the saying. | אֶת | ʾet | et |
| הַדָּבָֽר׃ | haddābār | ha-da-VAHR |
Cross Reference
ਰਸੂਲਾਂ ਦੇ ਕਰਤੱਬ 7:9
“ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
ਲੋਕਾ 2:51
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।
ਲੋਕਾ 2:19
ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।
ਦਾਨੀ ਐਲ 7:28
“ਅਤੇ ਇਹ ਸੁਪਨੇ ਦਾ ਅੰਤ ਸੀ। ਮੈਂ, ਦਾਨੀਏਲ, ਬਹੁਤ ਭੈਭੀਤ ਸਾਂ। ਮੇਰਾ ਚਿਹਰਾ ਡਰ ਨਾਲ ਬਹੁਤ ਬਗ੍ਗਾ ਹੋ ਗਿਆ ਸੀ। ਅਤੇ ਮੈਂ ਇਹ ਗੱਲਾਂ ਆਪਣੇ ਦਿਮਾਗ਼ ਵਿੱਚ ਰੱਖ ਲਈਆਂ ਜਾਂ ਮੈਂ ਇਨ੍ਹਾਂ ਬਾਰੇ ਸੋਚਣੋ ਨਾ ਹਟ ਸੱਕਿਆ।”
ਯਾਕੂਬ 4:5
ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹੜਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”
ਯਾਕੂਬ 3:14
ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।
ਤੀਤੁਸ 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
ਗਲਾਤੀਆਂ 5:21
ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
ਰਸੂਲਾਂ ਦੇ ਕਰਤੱਬ 13:45
ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।
ਮਰਕੁਸ 15:10
ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਈਰਖਾ ਕਾਰਣ ਹੀ ਉਸ ਹੱਥੀ ਫ਼ੜਵਾਇਆ ਸੀ।
ਮੱਤੀ 27:18
ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸ ਨੂੰ ਈਰਖਾ ਕਾਰਣ ਉਸ ਦੇ ਹੱਥੀ ਫ਼ੜਵਾਇਆ ਸੀ।
ਯਸਈਆਹ 26:11
ਪਰ ਹੇ ਯਹੋਵਾਹ ਤੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈਂ, ਪਰ ਉਹ ਇਹ ਨਹੀ ਵੇਖਦੇ। ਹੇ ਯਹੋਵਾਹ, ਉਨ੍ਹਾਂ ਬਦ ਲੋਕਾਂ ਨੂੰ ਆਪਣਾ ਤਕੜਾ ਪਿਆਰ ਦਰਸਾ ਜਿਹੜਾ ਤੈਨੂੰ ਤੇਰੇ ਲੋਕਾਂ ਨਾਲ ਹੈ। ਅਵੱਸ਼ ਹੀ ਮੰਦੇ ਲੋਕ ਸ਼ਰਮਿੰਦਾ ਹੋਣਗੇ। ਅਵੱਸ਼ ਹੀ ਤੁਹਾਡੇ ਦੁਸ਼ਮਣ ਉਨ੍ਹਾਂ ਦੀ ਆਪਣੀ ਅੱਗ (ਬਦੀ) ਅੰਦਰ ਸਾੜੇ ਜਾਣਗੇ।
ਯਸਈਆਹ 11:13
ਉਸ ਸਮੇਂ, ਇਫ਼ਰਾਈਮ ਯਹੂਦਾਹ ਨਾਲ ਈਰਖਾ ਨਹੀਂ ਕਰੇਗਾ। ਯਹੂਦਾਹ ਦੇ ਕੋਈ ਦੁਸ਼ਮਣ ਨਹੀਂ ਹੋਣਗੇ ਯਹੂਦਾਹ ਇਫ਼ਰਾਈਮ ਨੂੰ ਦੁੱਖ ਨਹੀਂ ਦੇਵੇਗਾ।
ਵਾਈਜ਼ 4:4
ਇੰਨੀ ਸਖਤ ਮਿਹਨਤ ਕਿਉਂ? ਫੇਰ ਮੈਂ ਸੋਚਿਆ, “ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?” ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵੱਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।
ਜ਼ਬੂਰ 106:16
ਲੋਕ ਮੂਸਾ ਨਾਲ ਈਰਖਾ ਕਰਨ ਲੱਗੇ। ਉਹ ਯਹੋਵਾਹ ਦੇ ਪਵਿੱਤਰ ਜਾਜਕ ਹਾਰੂਨ ਨਾਲ ਈਰਖਾਲੂ ਹੋ ਗਏ।
ਪੈਦਾਇਸ਼ 26:14
ਉਸ ਕੋਲ ਬੱਕਰੀਆਂ ਦੇ ਇੱਜੜ ਅਤੇ ਡੰਗਰਾਂ ਦੇ ਇੱਜੜ ਸਨ। ਉਸ ਕੋਲ ਬਹੁਤ ਸਾਰੇ ਗੁਲਾਮ ਵੀ ਸਨ। ਸਾਰੇ ਫ਼ਲਿਸਤੀ ਉਸ ਨਾਲ ਈਰਖਾ ਕਰਦੇ ਸਨ।
ਪੈਦਾਇਸ਼ 24:31
ਲਾਬਾਨ ਨੇ ਆਖਿਆ, “ਸ਼੍ਰੀਮਾਨ ਜੀ, ਤੁਸੀਂ ਯਹੋਵਾਹ ਦੁਆਰਾ ਅਸੀਸ ਪ੍ਰਾਪਤ ਹੋ। ਤੁਹਾਨੂੰ ਇੱਥੇ ਬਾਹਰ ਖਲੋਣ ਦੀ ਲੋੜ ਨਹੀਂ। ਮੈਂ ਤੁਹਾਡੇ ਸੌਣ ਵਾਸਤੇ ਇੱਕ ਕਮਰਾ ਤਿਆਰ ਕਰ ਦਿੱਤਾ ਹੈ ਅਤੇ ਤੁਹਾਡੇ ਊਠਾਂ ਲਈ ਇੱਕ ਥਾਂ ਬਣਾ ਦਿੱਤੀ ਹੈ।”