Genesis 45:20
ਉਹ ਆਪਣੇ ਸਾਰੇ ਸਮਾਨ ਨੂੰ ਇੱਥੇ ਲਿਆਉਣ ਦੀ ਚਿੰਤਾ ਨਾ ਕਰਨ। ਅਸੀਂ ਉਨ੍ਹਾਂ ਨੂੰ ਮਿਸਰ ਦੀਆਂ ਸਭ ਤੋਂ ਵੱਧੀਆਂ ਚੀਜ਼ਾਂ ਦੇਵਾਂਗੇ।”
Genesis 45:20 in Other Translations
King James Version (KJV)
Also regard not your stuff; for the good of all the land of Egypt is yours.
American Standard Version (ASV)
Also regard not your stuff; for the good of all the land of Egypt is yours.
Bible in Basic English (BBE)
And take no thought for your goods, for the best of all the land of Egypt is yours.
Darby English Bible (DBY)
And let not your eye regret your stuff; for the good of all the land of Egypt shall be yours.
Webster's Bible (WBT)
Also regard not your furniture; for the good of all the land of Egypt is yours.
World English Bible (WEB)
Also, don't concern yourselves about your belongings, for the good of all of the land of Egypt is yours."
Young's Literal Translation (YLT)
and your eye hath no pity on your vessels, for the good of all the land of Egypt `is' yours.'
| Also | וְעֵ֣ינְכֶ֔ם | wĕʿênĕkem | veh-A-neh-HEM |
| regard | אַל | ʾal | al |
| not | תָּחֹ֖ס | tāḥōs | ta-HOSE |
| your stuff; | עַל | ʿal | al |
| for | כְּלֵיכֶ֑ם | kĕlêkem | keh-lay-HEM |
| the good | כִּי | kî | kee |
| all of | ט֛וּב | ṭûb | toov |
| the land | כָּל | kāl | kahl |
| of Egypt | אֶ֥רֶץ | ʾereṣ | EH-rets |
| is yours. | מִצְרַ֖יִם | miṣrayim | meets-RA-yeem |
| לָכֶ֥ם | lākem | la-HEM | |
| הֽוּא׃ | hûʾ | hoo |
Cross Reference
ਪੈਦਾਇਸ਼ 20:15
ਅਤੇ ਅਬੀਮਲਕ ਨੇ ਆਖਿਆ, “ਆਪਣੇ ਆਲੇ-ਦੁਆਲੇ ਦੇਖ। ਇਹ ਮੇਰੀ ਧਰਤੀ ਹੈ। ਤੂੰ ਜਿੱਥੇ ਚਾਹੇਂ ਰਹਿ ਸੱਕਦਾ ਹੈਂ।”
ਯਸਈਆਹ 1:19
“ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਸੁਣੋਗੇ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਤਾਂ ਤੁਹਾਨੂੰ ਇਸ ਧਰਤੀ ਦੀਆਂ ਚੰਗੀਆਂ ਚੀਜ਼ਾਂ ਪ੍ਰਾਪਤ ਹੋਣਗੀਆਂ।
ਯਸਈਆਹ 13:18
ਫ਼ੌਜੀ ਬਾਬਲ ਦੇ ਨੌਜਵਾਨਾਂ ਉੱਪਰ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਗੇ। ਫ਼ੌਜੀ ਨਿੱਕੇ ਨਿਆਣਿਆਂ ਉੱਤੇ ਵੀ ਤਰਸ ਨਹੀਂ ਕਰਨਗੇ। ਫ਼ੌਜੀ ਬੱਚਿਆਂ ਉੱਪਰ ਵੀ ਤਰਸ ਨਹੀਂ ਕਰਨਗੇ।
ਹਿਜ਼ ਕੀ ਐਲ 7:4
ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ । ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ । ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ। ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”
ਹਿਜ਼ ਕੀ ਐਲ 7:9
ਮੈਂ ਤੁਹਾਡੇ ਉੱਪਰ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੁਹਾਡੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਨੂੰ ਤੁਹਾਡੇ ਕੀਤੇ ਮੰਦੇ ਕੰਮਾਂ ਦੀ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਹਨ। ਹੁਣ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ ਜੋ ਤੁਹਾਨੂੰ ਸਜ਼ਾ ਦਿੰਦਾ ਹੈ।
ਹਿਜ਼ ਕੀ ਐਲ 9:5
ਫ਼ੇਰ ਮੈਂ ਪਰਮੇਸ਼ੁਰ ਨੂੰ ਹੋਰਨਾਂ ਆਦਮੀਆਂ ਨੂੰ ਆਖਦਿਆਂ ਸੁਣਿਆ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਪਹਿਲੇ ਬੰਦੇ ਦੇ ਪਿੱਛੇ ਲੱਗੋ। ਤੁਹਾਨੂੰ ਚਾਹੀਦਾ ਹੈ ਕਿ ਹਰ ਓਸ ਬੰਦੇ ਨੂੰ ਮਾਰ ਦਿਓ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਲੱਗਿਆ ਹੋਇਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬਜ਼ੁਰਗ ਹਨ, ਗੱਭਰੂ ਅਤੇ ਮੁਟਿਆਰ ਹਨ, ਬੱਚੇ ਅਤੇ ਮਾਵਾਂ ਹਨ-ਤੁਹਾਨੂੰ ਆਪਣਾ ਹਬਿਆਰ ਵਰਤਕੇ ਹਰ ਓਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਹੈ। ਕੋਈ ਰਹਿਮ ਨਾ ਕਰੋ। ਕਿਸੇ ਬੰਦੇ ਲਈ ਅਫ਼ਸੋਸ ਨਾ ਕਰੋ! ਇੱਥੋਂ ਮੇਰੇ ਮੰਦਰ ਤੋਂ ਸ਼ੁਰੂ ਕਰੋ।” ਇਸ ਲਈ ਉਨ੍ਹਾਂ ਨੇ ਮੰਦਰ ਦੇ ਸਾਹਮਣੇ ਦੇ ਬਜ਼ੁਰਗਾਂ ਤੋਂ ਸ਼ੁਰੂਆਤ ਕੀਤੀ।
ਹਿਜ਼ ਕੀ ਐਲ 12:3
ਇਸ ਲਈ, ਆਦਮੀ ਦੇ ਪੁੱਤਰ, ਆਪਣਾ ਬੋਰੀ ਬਿਸਤਰਾ ਬੰਨ੍ਹ ਲੈ। ਇਸ ਤਰ੍ਹਾਂ ਦਰਸਾ ਜਿਵੇਂ ਤੂੰ ਕਿਸੇ ਦੂਰ ਦੇਸ ਨੂੰ ਜਾ ਰਿਹਾ ਹੋਵੇਂ। ਅਜਿਹਾ ਕਰ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਸ਼ਾਇਦ ਉਹ ਤੈਨੂੰ ਦੇਖ ਲੈਣਗੇ-ਪਰ ਉਹ ਬਹੁਤ ਬਾਗ਼ੀ ਲੋਕ ਹਨ।
ਹਿਜ਼ ਕੀ ਐਲ 20:17
ਪਰ ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ, ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ।
ਮੱਤੀ 24:17
ਲੋਕਾਂ ਨੂੰ ਉਸ ਵਕਤ ਬਿਨਾ ਆਪਣਾ ਵਕਤ ਜਾਇਆ ਕੀਤਿਆਂ ਉੱਥੇ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਆਪਣੇ ਘਰ ਦੀ ਛੱਤ ਉੱਤੇ ਹੈ, ਤਾਂ ਉਸ ਨੂੰ ਘਰ ਵਿੱਚੋਂ ਆਪਣੀਆਂ ਚੀਜ਼ਾਂ ਲੈਣ ਵਾਸਤੇ ਹੇਠਾਂ ਨਹੀਂ ਆਉਣਾ ਚਾਹੀਦਾ।
ਅਜ਼ਰਾ 9:12
ਤੁਸੀਂ ਆਪਣੇ ਬੱਚਿਆਂ ਦੇ ਵਿਆਹ ਇਨ੍ਹਾਂ ਲੋਕਾਂ ਦੇ ਬੱਚਿਆਂ ਨਾਲ ਨਾ ਕਰਨਾ। ਕਦੇ ਵੀ ਉਨ੍ਹਾਂ ਤੋਂ ਸ਼ਾਂਤੀ ਜਾਂ ਵਪਾਰ ਦੀ ਮੰਗ ਨਾ ਕਰਿਓ। ਜੇਕਰ ਤੁਸੀ ਮੇਰਾ ਹੁਕਮ ਮੰਨੋਗੇ ਤਾਂ ਫਿਰ ਤੁਸੀਂ ਤਕੜੇ ਰਹੋਁਗੇ ਅਤੇ ਧਰਤੀ ਦੇ ਸਾਰੇ ਸੁੱਖ ਭੋਗੋਁਗੇ। ਇਉਂ ਫਿਰ ਤੁਸੀਂ ਇਸ ਜ਼ਮੀਨ ਤੇ ਕਬਜ਼ਾ ਕਰਕੇ ਆਪਣੀ ਸੰਤਾਨ ਦੇ ਹਵਾਲੇ ਕਰ ਸੱਕੇਂਗੇ।’
੧ ਸਮੋਈਲ 30:24
ਇਸ ਗੱਲ ਵਿੱਚ ਤੁਹਾਡੀ ਕੋਈ ਨਹੀਂ ਸੁਣੇਗਾ। ਕਿਉਂਕਿ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜਿਸ ਤਰ੍ਹਾਂ ਦੀ ਵੰਡ ਉਸ ਨੂੰ ਮਿਲਦੀ ਹੈ ਤਿਵੇਂ ਹੀ ਜਿਹੜਾ ਕੋਈ ਪਿੱਛੇ ਡੇਰੇ ਵਿੱਚ ਰਹੇ ਉਸ ਨੂੰ ਮਿਲੇਗੀ। ਦੋਨਾਂ ਦੀ ਇੱਕੋ ਜਿਹੀ ਵੰਡ ਹੋਵੇਗੀ।”
ਪੈਦਾਇਸ਼ 45:18
ਉਨ੍ਹਾਂ ਨੂੰ ਆਖ ਕਿ ਉਹ ਤੇਰੇ ਪਿਤਾ ਨੂੰ ਆਪਣੇ ਪਰਿਵਾਰਾਂ ਨੂੰ ਇੱਥੇ ਮੇਰੇ ਕੋਲ ਵਾਪਸ ਲੈ ਕੇ ਆਉਣ। ਮੈਂ ਤੁਹਾਨੂੰ ਰਹਿਣ ਵਾਸਤੇ ਮਿਸਰ ਦੀ ਸਭ ਤੋਂ ਚੰਗੀ ਜ਼ਮੀਨ ਦੇਵਾਂਗਾ। ਅਤੇ ਤੁਹਾਡਾ ਪਰਿਵਾਰ ਇੱਥੋਂ ਦਾ ਬਿਹਤਰੀਨ ਭੋਜਨ ਖਾ ਸੱਕਦਾ ਹੈ।”
ਖ਼ਰੋਜ 22:7
“ਹੋ ਸੱਕਦਾ ਹੈ ਕੋਈ ਬੰਦਾ ਆਪਣੇ ਲਈ ਗੁਆਂਢੀ ਦੇ ਘਰ ਵਿੱਚ ਕੁਝ ਚੀਜ਼ਾਂ ਜਾਂ ਪੈਸੇ ਰੱਖਣ ਲਈ ਆਖੇ। ਜੇ ਉਹ ਪੈਸੇ ਜਾਂ ਚੀਜ਼ਾਂ ਉਸ ਗੁਆਂਢੀ ਦੇ ਘਰੋਂ ਚੋਰੀ ਹੋ ਜਾਣ ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਤੁਹਾਨੂੰ ਚੋਰ ਨੂੰ ਫ਼ੜਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜੇ ਤੁਸੀਂ ਚੋਰ ਨੂੰ ਫ਼ੜ ਲਵੋਂ ਤਾਂ ਉਸ ਨੂੰ ਉਨ੍ਹਾਂ ਚੀਜ਼ਾਂ ਦਾ ਦੁੱਗਣਾ ਅਦਾ ਕਰਨਾ ਚਾਹੀਦਾ ਹੈ।
ਅਸਤਸਨਾ 7:16
ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕਂਜੇ ਵਰਗੇ ਹਨ।
ਅਸਤਸਨਾ 19:13
ਤੁਹਾਨੂੰ ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੋਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੋਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ।
ਅਸਤਸਨਾ 19:21
“ਸਜ਼ਾ ਜ਼ੁਰਮ ਜਿੰਨੀ ਹੀ ਸਖ਼ਤ ਹੋਣੀ ਚਾਹੀਦੀ ਹੈ। ਉਸ ਵਿਅਕਤੀ ਨੂੰ ਸਜ਼ਾ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ ਜਿਸਨੇ ਜ਼ੁਰਮ ਕੀਤਾ ਹੋਵੇ। ਜੇ ਕੋਈ ਬੰਦਾ ਜਾਨ ਲੈਂਦਾ, ਉਸ ਨੂੰ ਇਸਦੇ ਬਦਲੇ ਆਪਣੀ ਜਾਨ ਦੇਣੀ ਚਾਹੀਦੀ ਹੈ। ਅਸੂਲ ਇਹ ਹੈ: ਅੱਖ ਬਦਲੇ ਅੱਖ, ਦੰਦ ਬਦਲੇ ਦੰਦ, ਹੱਥ ਬਦਲੇ ਹੱਥ ਅਤੇ ਪੈਰ ਬਦਲੇ ਪੈਰ।
ਯਸ਼ਵਾ 7:11
ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ।
੧ ਸਮੋਈਲ 10:22
ਤਾਂ ਉਨ੍ਹਾਂ ਨੇ ਯਹੋਵਾਹ ਨੂੰ ਪੁੱਛਿਆ, “ਕੀ ਸ਼ਾਊਲ ਅਜੇ ਤੀ ਇੱਥੇ ਨਹੀਂ ਆਇਆ?” ਯਹੋਵਾਹ ਨੇ ਆਖਿਆ, “ਸ਼ਾਊਲ ਸਾਮਗਰੀ ਦੇ ਪਿੱਛੇ ਲੁਕ ਰਿਹਾ ਹੈ?”
੧ ਸਮੋਈਲ 25:13
ਤਦ ਦਾਊਦ ਨੇ ਆਪਣੇ ਆਦਮੀਆਂ ਨੂੰ ਕਿਹਾ, “ਸਭ ਆਪੋ-ਆਪਣੀਆਂ ਤਲਵਾਰਾਂ ਬੰਨ੍ਹੋ।” ਤਾਂ ਦਾਊਦ ਅਤੇ ਉਸ ਦੇ ਆਦਮੀਆਂ ਨੇ ਆਪੋ-ਆਪਣੀਆਂ ਤਲਵਾਰਾਂ ਬੰਨ੍ਹੀਆਂ। 400 ਦੇ ਕਰੀਬ ਮਨੁੱਖ ਦਾਊਦ ਦੇ ਨਾਲ ਗਏ ਅਤੇ 200 ਆਦਮੀ ਰਸਦ ਲਈ ਪਿੱਛੇ ਠਹਿਰੇ।
ਲੋਕਾ 17:31
“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।