ਪੈਦਾਇਸ਼ 48:21 in Punjabi

ਪੰਜਾਬੀ ਪੰਜਾਬੀ ਬਾਈਬਲ ਪੈਦਾਇਸ਼ ਪੈਦਾਇਸ਼ 48 ਪੈਦਾਇਸ਼ 48:21

Genesis 48:21
ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਦੇਖ, ਮੇਰੇ ਦੇਹਾਂਤ ਦਾ ਸਮਾਂ ਤਕਰੀਬਨ ਆ ਚੁੱਕਾ ਹੈ। ਪਰ ਪਰਮੇਸ਼ੁਰ ਹਾਲੇ ਵੀ ਤੁਹਾਡੇ ਨਾਲ ਹੋਵੇਗਾ। ਉਹ ਤੁਹਾਨੂੰ ਤੁਹਾਡੇ ਪੁਰਖਿਆਂ ਦੀ ਧਰਤੀ ਉੱਤੇ ਜਾਣ ਵਿੱਚ ਅਗਵਾਈ ਦੇਵੇਗਾ।

Genesis 48:20Genesis 48Genesis 48:22

Genesis 48:21 in Other Translations

King James Version (KJV)
And Israel said unto Joseph, Behold, I die: but God shall be with you, and bring you again unto the land of your fathers.

American Standard Version (ASV)
And Israel said unto Joseph, Behold, I die: but God will be with you, and bring you again unto the land of your fathers.

Bible in Basic English (BBE)
Then Israel said to Joseph, Now my death is near; but God will be with you, guiding you back to the land of your fathers.

Darby English Bible (DBY)
And Israel said to Joseph, Behold, I die; and God will be with you, and bring you again to the land of your fathers.

Webster's Bible (WBT)
And Israel said to Joseph, Behold, I die; but God shall be with you, and bring you again to the land of your fathers.

World English Bible (WEB)
Israel said to Joseph, "Behold, I am dying, but God will be with you, and bring you again to the land of your fathers.

Young's Literal Translation (YLT)
And Israel saith unto Joseph, `Lo, I am dying, and God hath been with you, and hath brought you back unto the land of your fathers;

And
Israel
וַיֹּ֤אמֶרwayyōʾmerva-YOH-mer
said
יִשְׂרָאֵל֙yiśrāʾēlyees-ra-ALE
unto
אֶלʾelel
Joseph,
יוֹסֵ֔ףyôsēpyoh-SAFE
Behold,
הִנֵּ֥הhinnēhee-NAY
I
אָֽנֹכִ֖יʾānōkîah-noh-HEE
die:
מֵ֑תmētmate
but
God
וְהָיָ֤הwĕhāyâveh-ha-YA
shall
be
אֱלֹהִים֙ʾĕlōhîmay-loh-HEEM
with
עִמָּכֶ֔םʿimmākemee-ma-HEM
you,
and
bring
you
again
וְהֵשִׁ֣יבwĕhēšîbveh-hay-SHEEV
unto
אֶתְכֶ֔םʾetkemet-HEM
the
land
אֶלʾelel
of
your
fathers.
אֶ֖רֶץʾereṣEH-rets
אֲבֹֽתֵיכֶֽם׃ʾăbōtêkemuh-VOH-tay-HEM

Cross Reference

ਪੈਦਾਇਸ਼ 50:24
ਯੂਸੁਫ਼ ਦੀ ਮੌਤ ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਆ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”

ਪੈਦਾਇਸ਼ 46:4
ਮੈਂ ਤੇਰੇ ਨਾਲ ਮਿਸਰ ਜਾਵਾਂਗਾ। ਅਤੇ ਮੈਂ ਤੈਨੂੰ ਮਿਸਰ ਵਿੱਚੋਂ ਇੱਕ ਵਾਰ ਫ਼ੇਰ ਬਾਹਰ ਕੱਢ ਲਿਆਵਾਂਗਾ। ਤੇਰੀ ਮੌਤ ਮਿਸਰ ਵਿੱਚ ਹੋਵੇਗੀ, ਪਰ ਯੂਸੁਫ਼ ਤੇਰੇ ਨਾਲ ਹੋਵੇਗਾ ਜਦੋਂ ਤੂੰ ਮਰੇਂਗਾ ਉਹ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।”

ਪੈਦਾਇਸ਼ 26:3
ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।

ਪੈਦਾਇਸ਼ 28:15
“ਮੈਂ ਤੇਰੇ ਨਾਲ ਹਾਂ, ਅਤੇ ਜਿੱਥੇ ਵੀ ਤੂੰ ਜਾਵੇਂਗਾ ਮੈਂ ਤੇਰੀ ਰੱਖਿਆ ਕਰਾਂਗਾ। ਮੈਂ ਤੈਨੂੰ ਇਸ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਤੈਨੂੰ ਓਨਾ ਚਿਰ ਨਹੀਂ ਛੱਡਾਂਗਾ ਜਿੰਨਾ ਚਿਰ ਤੱਕ ਮੈਂ ਉਹ ਗੱਲ ਪੂਰੀ ਨਹੀਂ ਕਰ ਲੈਂਦਾ ਜਿਸਦਾ ਮੈਂ ਵਚਨ ਦਿੱਤਾ ਹੈ।”

ਲੋਕਾ 2:29
“ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ।

ਰਸੂਲਾਂ ਦੇ ਕਰਤੱਬ 13:36
“ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।

੨ ਤਿਮੋਥਿਉਸ 4:6
ਮੇਰਾ ਜੀਵਨ ਪਰਮੇਸ਼ੁਰ ਦੀ ਭੇਟਾ ਕੀਤਾ ਜਾ ਰਿਹਾ ਹੈ। ਇਸ ਜੀਵਨ ਨੂੰ ਛੱਡਣ ਦਾ ਸਮਾਂ ਆ ਚੁੱਕਿਆ ਹੈ।

ਇਬਰਾਨੀਆਂ 7:3
“ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿੱਥੋਂ ਆਇਆ ਸੀ।” ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰੱਖਦਾ ਹੈ।

ਇਬਰਾਨੀਆਂ 7:8
ਇਹ ਜਾਜਕ ਦਸਵੰਧ ਪ੍ਰਾਪਤ ਕਰਦੇ ਹਨ ਪਰ ਉਹ ਇਨਸਾਨ ਹਨ ਜਿਉਂਦੇ ਅਤੇ ਮਰ ਜਾਂਦੇ ਹਨ। ਪਰ ਮਲਕਿਸਿਦਕ, ਜਿਸਨੇ ਅਬਰਾਹਾਮ ਤੋਂ ਦਸਵੰਧ ਪ੍ਰਾਪਤ ਕੀਤਾ, ਜੋ ਪੋਥੀਆਂ ਵਿੱਚ ਆਖਿਆ ਹੈ, ਉਸ ਦੇ ਅਨੁਸਾਰ ਸਦੀਵੀ ਜਿਉਂਦਾ ਹੈ।

ਇਬਰਾਨੀਆਂ 7:23
ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸੱਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ।

੨ ਪਤਰਸ 1:14
ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।

ਜ਼ਿਕਰ ਯਾਹ 1:5
ਪਰਮੇਸ਼ੁਰ ਨੇ ਆਖਿਆ, “ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ।

ਜ਼ਬੂਰ 146:3
ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।

ਜ਼ਬੂਰ 18:46
ਯਹੋਵਾਹ ਜਿਉਂਦਾ ਜਾਗਦਾ ਹੈ। ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ।

ਪੈਦਾਇਸ਼ 15:14
ਪਰ ਫ਼ੇਰ ਮੈਂ ਉਸ ਕੌਮ ਨੂੰ ਸਜ਼ਾ ਦੇਵਾਂਗਾ ਜਿਸਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਹੋਵੇਗਾ। ਤੇਰੇ ਲੋਕ ਉਸ ਧਰਤੀ ਨੂੰ ਛੱਡ ਜਾਣਗੇ ਅਤੇ ਆਪਣੇ ਨਾਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਲੈ ਜਾਣਗੇ।

ਪੈਦਾਇਸ਼ 37:1
ਸੁਪਨੇਬਾਜ਼ ਯੂਸੁਫ਼ ਯਾਕੂਬ ਕਨਾਨ ਦੀ ਧਰਤੀ ਵਿੱਚ ਠਹਿਰ ਗਿਆ ਅਤੇ ਰਹਿਣ ਲੱਗਾ। ਇਹ ਓਹੀ ਧਰਤੀ ਹੈ ਜਿੱਥੇ ਉਸਦਾ ਪਿਤਾ ਰਹਿੰਦਾ ਸੀ।

ਅਸਤਸਨਾ 1:1
ਮੂਸਾ ਇਸਰਾਏਲ ਦੇ ਲੋਕਾਂ ਨਾਲ ਗੱਲ ਕਰਦਾ ਹੈ ਇਹ ਉਹ ਸੰਦੇਸ਼ ਹੈ ਜਿਹੜਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤਾ। ਉਸ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਯਰਦਨ ਦੀ ਵਾਦੀ ਵਿੱਚ ਮਾਰੂਥਲ ਅੰਦਰ ਸਨ ਜੋ ਕਿ ਯਰਦਨ ਨਦੀ ਦੇ ਪੂਰਬ ਵੱਲ ਹੈ। ਇਹ ਜਗ਼੍ਹਾ ਸੂਫ਼ ਦੇ ਦੂਸਰੇ ਪਾਸੇ, ਪਾਰਾਨ ਪਰਬਤ, ਤੋਂਫ਼ਲ, ਲਾਬਾਨ ਹਸੇਰੋਥ ਅਤੇ ਦੀਜ਼ਾਹਾਬ ਦੇ ਵਿੱਚਕਾਰ ਸੀ।

ਅਸਤਸਨਾ 31:8
ਯਹੋਵਾਹ ਤੇਰੀ ਅਗਵਾਈ ਕਰੇਗਾ। ਉਹ ਖੁਦ ਤੇਰੇ ਨਾਲ ਹੈ। ਉਹ ਤੈਨੂੰ ਛੱਡ ਕੇ ਨਹੀਂ ਜਾਵੇਗਾ। ਕੋਈ ਫ਼ਿਕਰ ਨਾ ਕਰੀ। ਭੈਭੀਤ ਨਾ ਹੋਵੀ।”

ਯਸ਼ਵਾ 1:5
ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ।

ਯਸ਼ਵਾ 1:9
ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”

ਯਸ਼ਵਾ 3:7
ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਅੱਜ ਮੈਂ ਤੈਨੂੰ ਇਸਰਾਏਲ ਦੇ ਸਾਰੇ ਲੋਕਾਂ ਦੀ ਨਜ਼ਰ ਵਿੱਚ ਮਹਾਨ ਬੰਦਾ ਬਨਾਉਣਾ ਸ਼ੁਰੂ ਕਰ ਦਿਆਂਗਾ। ਫ਼ੇਰ ਲੋਕਾਂ ਨੂੰ ਪਤਾ ਚੱਲ ਜਾਵੇਗਾ ਕਿ ਮੈਂ ਤੇਰੇ ਨਾਲ ਵੀ ਉਵੇਂ ਹੀ ਹਾਂ ਜਿਵੇਂ ਮੈਂ ਮੂਸਾ ਦੇ ਨਾਲ ਸੀ।

ਯਸ਼ਵਾ 23:14
“ਮੇਰੀ ਮੌਤ ਦਾ ਸਮਾਂ ਹੁਣ ਕਰੀਬ-ਕਰੀਬ ਆ ਗਿਆ ਹੈ। ਤੁਸੀਂ ਜਾਣਦੇ ਹੋ ਕ ਅਤੇ ਸੱਚਮੁੱਚ ਯਕੀਨ ਕਰਦੇ ਹੋ ਕਿ ਯਹੋਵਾਹ ਨੇ ਤੁਹਾਡੇ ਲਈ ਬਹੁਤ ਸਾਰੀਆਂ ਮਹਾਨ ਗੱਲਾਂ ਕੀਤੀਆਂ ਹਨ। ਤੁਸੀਂ ਜਾਣਦੇ ਹੋ ਕਿ ਉਹ ਆਪਣੇ ਕਿਸੇ ਇਕਰਾਰ ਨੂੰ ਪੂਰਾ ਕਰਨ ਵਿੱਚ ਅਸਫ਼ਲ ਨਹੀਂ ਹੋਇਆ। ਯਹੋਵਾਹ ਨੇ ਉਹ ਹਰ ਇਕਰਾਰ ਪੂਰਾ ਕੀਤਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।

ਯਸ਼ਵਾ 24:1
ਯਹੋਸ਼ੁਆ ਦੀ ਅਲਵਿਦਾ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੀ ਸ਼ਕਮ ਵਿਖੇ ਇਕੱਤ੍ਰਤਾ ਬੁਲਾਈ। ਫ਼ੇਰ ਯਹੋਸ਼ੁਆ ਨੇ ਬਜ਼ੁਰਗ ਆਗੁਆਂ, ਪਰਿਵਾਰਾਂ ਦੇ ਮੁਖੀਆਂ, ਜੱਜਾਂ ਅਤੇ ਇਸਰਾਏਲ ਦੇ ਅਧਿਕਾਰੀਆਂ ਅਤੇ ਹਾਕਮਾਂ ਅਤੇ ਜੱਜਾਂ ਨੂੰ ਬੁਲਾਇਆ। ਇਹ ਸਾਰੇ ਆਦਮੀ ਪਰਮੇਸ਼ੁਰ ਦੇ ਸਨਮੁੱਖ ਖਲੋ ਗਏ।

੧ ਸਲਾਤੀਨ 2:2
“ਹਰ ਇਨਸਾਨ ਦੀ ਤਰ੍ਹਾਂ, ਮੈਂ ਵੀ ਮਰਨ ਹੀ ਵਾਲਾ ਹਾਂ। ਪਰ ਤੂੰ ਤਕੜਾ ਹੋ ਰਿਹਾ ਹੈ ਅਤੇ ਆਦਮੀ ਬਣ ਰਿਹਾ ਹੈ।

ਪੈਦਾਇਸ਼ 12:5
ਅਬਰਾਮ ਨੇ ਆਪਣੇ ਨਾਲ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ, ਸਾਰੇ ਗੁਲਾਮਾਂ ਅਤੇ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲੈ ਲਿਆ ਜਿਹੜੀਆਂ ਉਸ ਨੇ ਹਾਰਾਨ ਵਿੱਚ ਹਾਸਿਲ ਕੀਤੀਆਂ ਸਨ। ਫ਼ੇਰ ਅਬਰਾਮ ਅਤੇ ਉਸਦਾ ਸਮੂਹ ਕਨਾਨ ਦੀ ਧਰਤੀ ਵੱਲ ਤੁਰ ਪਿਆ।