Haggai 1:4
“ਤੁਸੀਂ ਲੋਕ ਸੋਚਦੇ ਹੋ ਕਿ ਸੋਹਣੇ ਘਰਾਂ ਵਿੱਚ ਵੱਸਣ ਲਈ ਤੁਹਾਡੇ ਲਈ ਇਹ ਸਮਾਂ ਠੀਕ ਹੈ ਅਤੇ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਰਹੇ ਹੋ ਜਿਨ੍ਹਾਂ ਦੀਆ ਕੰਧਾਂ ਤੇ ਖੁਬਸੂਰਤ ਲਕੜੀ ਦੀ ਦਸਤਕਾਰੀ ਹੈ। ਪਰ ਯਹੋਵਾਹ ਦਾ ਘਰ ਹਾਲੇ ਵੀ ਉਜੜਿਆ ਪਿਆ ਹੈ।
Haggai 1:4 in Other Translations
King James Version (KJV)
Is it time for you, O ye, to dwell in your cieled houses, and this house lie waste?
American Standard Version (ASV)
Is it a time for you yourselves to dwell in your ceiled houses, while this house lieth waste?
Bible in Basic English (BBE)
Is it a time for you to be living in roofed houses while this house is a waste?
Darby English Bible (DBY)
Is it time for you that ye should dwell in your wainscoted houses, while this house lieth waste?
World English Bible (WEB)
"Is it a time for you yourselves to dwell in your paneled houses, while this house lies waste?
Young's Literal Translation (YLT)
Is it time for you -- you! To dwell in your covered houses, And this house to lie waste?
| Is it time | הַעֵ֤ת | haʿēt | ha-ATE |
| ye, O you, for | לָכֶם֙ | lākem | la-HEM |
| to dwell | אַתֶּ֔ם | ʾattem | ah-TEM |
| cieled your in | לָשֶׁ֖בֶת | lāšebet | la-SHEH-vet |
| houses, | בְּבָתֵּיכֶ֣ם | bĕbottêkem | beh-voh-tay-HEM |
| and this | סְפוּנִ֑ים | sĕpûnîm | seh-foo-NEEM |
| house | וְהַבַּ֥יִת | wĕhabbayit | veh-ha-BA-yeet |
| lie waste? | הַזֶּ֖ה | hazze | ha-ZEH |
| חָרֵֽב׃ | ḥārēb | ha-RAVE |
Cross Reference
੨ ਸਮੋਈਲ 7:2
ਪਾਤਸ਼ਾਹ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵੱਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵੱਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।”
ਜ਼ਬੂਰ 132:3
ਦਾਊਦ ਨੇ ਆਖਿਆ, “ਮੈਂ ਆਪਣੇ ਘਰ ਅੰਦਰ ਨਹੀਂ ਜਾਵਾਂਗਾ, ਮੈਂ ਆਪਣੇ ਬਿਸਤਰ ਉੱਤੇ ਨਹੀਂ ਲੇਟਾਗਾ।
ਮੱਤੀ 6:33
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।
ਫ਼ਿਲਿੱਪੀਆਂ 2:21
ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ।
ਹਜਿ 1:9
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਤੁਸੀਂ ਵੱਧੇਰੇ ਫ਼ਸਲ ਦੀ ਆਸ ਰੱਖੀ, ਪਰ ਜਦੋਂ ਤੁਸੀਂ ਇਸ ਦੀ ਵਾਡੀ ਕਰਨ ਲਈ ਗਏ, ਤੁਹਾਨੂੰ ਬਸ ਬੋੜੀ ਜਿਹੀ ਹੀ ਮਿਲੀ। ਜਦੋਂ ਤੁਸੀਂ ਉਸ ਨੂੰ ਘਰ ਲਿਆਂਦਾ, ਮੈਂ ਹਵਾ ਭੇਜੀ ਜਿਹੜੀ ਇਸ ਨੂੰ ਵੀ ਉਡਾਅ ਕੇ ਲੈ ਗਈ। ਅਜਿਹਾ ਕਿਉਂ ਵਾਪਰਦਾ ਹੈ? ਕਿਉਂ ਕਿ ਮੇਰਾ ਮੰਦਰ ਅਜੇ ਵੀ ਉਜੜਿਆ ਪਿਆ ਹੈ ਜਦ ਕਿ ਤੁਹਡੇ ਵਿੱਚੋਂ ਹਰ ਕੋਈ ਆਪੋ-ਆਪਣੇ ਘਰ ਦਾ ਧਿਆਨ ਰੱਖਣ ਵਿੱਚ ਰੁਝਿਆ ਹੋਇਆ ਹੈ।
ਮੀਕਾਹ 3:12
ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ। ਯਰੂਸ਼ਲਮ ਬੇਹ ਹੋ ਜਾਵੇਗਾ ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ।
ਦਾਨੀ ਐਲ 9:26
ਬਾਹਟ ਹਫ਼ਤਿਆਂ ਬਾਦ ਚੁਣਿਆ ਹੋਇਆ ਸ਼ਹਿਜ਼ਾਦਾ ਮਾਰਿਆ ਜਾਵੇਗਾ। ਉਸ ਕੋਲ ਕੁਝ ਨਹੀਂ ਹੋਵੇਗਾ। ਫ਼ੇਰ ਭਵਿੱਖ ਦੇ ਆਗੂ ਦੇ ਬੰਦੇ ਸ਼ਹਿਰ ਨੂੰ ਅਤੇ ਪਵਿੱਤਰ ਸਥਾਨ ਨੂੰ ਤਬਾਹ ਕਰ ਦੇਣਗੇ। ਇਹ ਅੰਤ ਇੱਕ ਹੜ੍ਹ ਵਾਂਗ ਆਵੇਗਾ। ਜੰਗ ਅਖੀਰ ਤੱਕ ਜਾਰੀ ਰਹੇਗੀ। ਪਰਮੇਸ਼ੁਰ ਨੇ ਆਦੇਸ਼ ਦਿੱਤਾ ਹੈ ਕਿ ਉਸ ਸਥਾਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇ।
ਦਾਨੀ ਐਲ 9:17
“ਹੁਣ, ਯਹੋਵਾਹ, ਮੇਰੀ ਪ੍ਰਾਰਥਨਾ ਸੁਣ। ਮੈਂ ਤੇਰਾ ਸੇਵਕ ਹਾਂ। ਸਹਾਇਤਾ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਆਪਣੇ ਪਵਿੱਤਰ ਸਥਾਨ ਲਈ ਚੰਗੀਆਂ ਗੱਲਾਂ ਕਰ। ਉਹ ਇਮਾਰਤ ਤਬਾਹ ਕਰ ਦਿੱਤੀ ਗਈ ਸੀ। ਪਰ ਪ੍ਰਭੂ, ਇਹ ਚੰਗੀਆਂ ਗੱਲਾਂ ਆਪਣੇ ਖੁਦ ਦੀ ਖਾਤਰ ਕਰ।
ਹਿਜ਼ ਕੀ ਐਲ 24:21
ਨਾਲ ਗੱਲ ਕਰਨ ਲਈ ਆਖਿਆ ਸੀ। ਯਹੋਵਾਹ ਮੇਰਾ ਪ੍ਰਭੂ ਨੇ ਆਖਿਆ, ‘ਦੇਖੋ, ਮੈਂ ਆਪਣੇ ਪਵਿੱਤਰ ਸਥਾਨ ਨੂੰ ਤਬਾਹ ਕਰ ਦਿਆਂਗਾ। ਅਤੇ ਤੁਸੀਂ ਇਸ ਸਥਾਨ ਉੱਤੇ ਮਾਣ ਕਰਦੇ ਹੋ ਅਤੇ ਇਸਦੀ ਉਸਤਤਿ ਦੇ ਗੀਤ ਗਾਉਂਦੇ ਹੋ। ਤੁਸੀਂ ਇਸ ਸਥਾਨ ਨੂੰ ਵੇਖਣ ਨੂੰ ਪਿਆਰ ਕਰਦੇ ਹੋ। ਤੁਸੀਂ ਇਸ ਥਾਂ ਨੂੰ ਸੱਚਮੁੱਚ ਪਿਆਰ ਕਰਦੇ ਹੋ। ਪਰ ਮੈਂ ਇਸ ਸਥਾਨ ਨੂੰ ਤਬਾਹ ਕਰ ਦੇਵਾਂਗਾ। ਅਤੇ ਤੁਹਾਡੇ ਬੱਚੇ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਦਿੱਤਾ ਸੀ, ਜੰਗ ਵਿੱਚ ਮਾਰੇ ਜਾਣਗੇ।
ਨੂਹ 4:1
ਯਰੂਸ਼ਲਮ ਉੱਤੇ ਹਮਲੇ ਦੀ ਦਹਿਸ਼ਤ ਦੇਖ, ਕਿਵੇਂ ਸੋਨੇ ਨੇ ਆਪਣੀ ਚਮਕ ਗੁਆ ਲਈ ਹੈ। ਦੇਖ, ਕਿਵੇਂ ਖਰਾ ਸੋਨਾ ਬਦਲ ਗਿਆ ਹੈ। ਪਵਿੱਤਰ ਹੀਰੇ ਸਾਰੇ ਪਾਸੇ ਬਿਖਰੇ ਹੋਏ ਨੇ। ਉਹ ਹਰ ਗਲੀ ਦੇ ਮੋੜ ਉੱਤੇ ਬਿਖਰੇ ਹੋਏ ਨੇ।
ਨੂਹ 2:7
ਯਹੋਵਾਹ ਨੇ ਆਪਣੀ ਜਗਵੇਦੀ ਨੂੰ ਨਾਮਂਜ਼ੂਰ ਕਰ ਦਿੱਤਾ। ਉਸ ਨੇ ਆਪਣੀ ਉਪਾਸਨਾ ਦੇ ਪਵਿੱਤਰ ਸਥਾਨ ਨੂੰ ਤਿਆਗ ਦਿੱਤਾ। ਉਸ ਨੇ ਦੁਸ਼ਮਣਾਂ ਨੂੰ ਯਰੂਸ਼ਲਮ ਦੀਆਂ ਕੰਧਾਂ ਅਤੇ ਮਹਿਲ ਮਾੜੀਆਂ ਢਾਹੁਣ ਦਿੱਤੀਆਂ। ਦੁਸ਼ਮਣ ਨੇ ਯਹੋਵਾਹ ਦੇ ਮੰਦਰ ਵਿੱਚ, ਖੁਸ਼ੀ ਦੇ ਨਾਅਰੇ ਮਾਰੇ। ਉਨ੍ਹਾਂ ਨੇ ਛੁੱਟੀ ਦੇ ਦਿਨ ਵਰਗਾ ਸ਼ੋਰ ਮਚਾਇਆ।
ਯਰਮਿਆਹ 52:13
ਨਬੂਜ਼ਰਦਾਨ ਨੇ ਯਹੋਵਾਹ ਦਾ ਮੰਦਰ ਜਲਾ ਦਿੱਤਾ। ਉਸ ਨੂੰ ਰਾਜੇ ਦਾ ਮਹੱਲ ਅਤੇ ਯਰੂਸ਼ਲਮ ਦੇ ਸਾਰੇ ਘਰ ਵੀ ਸਾੜ ਦਿੱਤੇ। ਉਸ ਨੇ ਯਰੂਸਲਮ ਦੀ ਹਰ ਮਹੱਤਵਪੂਰਣ ਇਮਾਰਤ ਸਾੜ ਦਿੱਤੀ।
ਯਰਮਿਆਹ 33:12
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਹ ਥਾਂ ਹੁਣ ਖਾਲੀ ਹੈ। ਇੱਥੇ ਬੰਦੇ ਅਤੇ ਪਸ਼ੂ ਨਹੀਂ ਰਹਿੰਦੇ ਹਨ। ਪਰ ਇੱਥੇ ਯਹੂਦਾਹ ਦੇ ਸਾਰੇ ਕਸਬਿਆਂ ਵਿੱਚ ਲੋਕ ਹੋਣਗੇ। ਇੱਥੇ ਆਜੜੀ ਹੋਣਗੇ, ਅਤੇ ਇੱਥੇ ਉਹ ਚਰਾਂਦਾ ਹੋਣਗੀਆਂ ਜਿੱਥੇ ਉਹ ਆਪਣੇ ਇੱਜੜਾਂ ਨੂੰ ਆਰਾਮ ਕਰਾਉਣਗੇ।
ਯਰਮਿਆਹ 33:10
“ਤੁਸੀਂ ਲੋਕ ਆਖ ਰਹੇ ਹੋ, ‘ਸਾਡਾ ਦੇਸ਼ ਸਖਣਾ ਮਾਰੂਬਲ ਹੈ। ਇੱਥੇ ਨਾ ਮਨੁੱਖ ਰਹਿੰਦੇ ਨੇ ਅਤੇ ਨਾ ਪਸ਼ੂ।’ ਇੱਥੇ ਹੁਣ ਯਰੂਸ਼ਲਮ ਦੀਆਂ ਗਲੀਆਂ ਵਿੱਚ ਅਤੇ ਯਹੂਦਾਹ ਦੇ ਕਸਬਿਆਂ ਵਿੱਚ ਚੁੱਪ ਹੈ। ਪਰ ਛੇਤੀ ਹੀ ਇੱਥੇ ਸ਼ੋਰ ਹੋਵੇਗਾ।
ਯਰਮਿਆਹ 26:18
ਉਨ੍ਹਾਂ ਨੇ ਆਖਿਆ, “ਨਬੀ ਮੀਕਾਹ ਮੋਰਸ਼ਤ ਸ਼ਹਿਰ ਦਾ ਸੀ। ਮੀਕਾਹ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਰਾਜ ਵੇਲੇ ਦਾ ਨਬੀ ਸੀ। ਮੀਕਾਹ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਹ ਗੱਲਾਂ ਆਖੀਆਂ: ‘ਸਰਬ-ਸ਼ਕਤੀਮਾਨ ਯਹੋਵਾਹ ਆਖਦਾ ਹੈ: ਸੀਯੋਨ ਤਬਾਹ ਹੋ ਜਾਵੇਗਾ, ਇਹ ਵਾਹਿਆ ਹੋਇਆ ਖੇਤ ਬਣ ਜਾਵੇਗਾ। ਯਰੂਸ਼ਲਮ ਪੱਥਰ ਦਾ ਢੇਰ ਬਣ ਜਾਵੇਗਾ। ਮੰਦਰ ਵਾਲੀ ਪਹਾੜੀ ਸੱਖਣੀ ਪਹਾੜੀ ਹੋਵੇਗੀ, ਜਿਸ ਉੱਪਰ ਝਾੜੀਆਂ ਉੱਗੀਆਂ ਹੋਣਗੀਆਂ।’
ਯਰਮਿਆਹ 26:6
ਜੇ ਤੁਸੀਂ ਮੇਰਾ ਹੁਕਮ ਨਹੀਂ ਮੰਨੋਗੇ ਤਾਂ ਮੈਂ ਯਰੂਸ਼ਲਮ ਵਿੱਚਲੇ ਆਪਣੇ ਮੰਦਰ ਨੂੰ ਸ਼ੀਲੋਹ ਦੇ ਆਪਣੇ ਪਵਿੱਤਰ ਤੰਬੂ ਵਰਗਾ ਬਣਾ ਦਿਆਂਗਾ। ਸਾਰੀ ਦੁਨੀਆਂ ਦੇ ਲੋਕ ਯਰੂਸ਼ਲਮ ਬਾਰੇ ਸੋਚਣਗੇ ਜਦੋਂ ਉਹ ਹੋਰਨਾਂ ਸ਼ਹਿਰਾਂ ਉੱਤੇ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ।’”
ਜ਼ਬੂਰ 74:7
ਉਨ੍ਹਾਂ ਦੇ ਸਿਪਾਹੀਆਂ ਨੇ ਤੁਹਾਡਾ ਪਵਿੱਤਰ ਸਥਾਨ ਸਾੜ ਸੁੱਟਿਆ। ਉਹ ਮੰਦਰ ਤੁਹਾਡੇ ਨਾਮ ਨੂੰ ਆਦਰ ਦੇਣ ਲਈ ਬਣਾਇਆ ਗਿਆ ਸੀ। ਪਰ ਉਨ੍ਹਾਂ ਨੇ ਇਸ ਨੂੰ ਢਹਿ-ਢੇਰੀ ਕਰ ਦਿੱਤਾ।
ਮੱਤੀ 24:1
ਮੰਦਰ ਦਾ ਭਵਿੱਖ ਵਿੱਚ ਹੋਣ ਵਾਲਾ ਨੁਕਸਾਨ ਯਿਸੂ ਮੰਦਰ ਤੋਂ ਬਾਹਰ ਨਿਕਲ ਕੇ ਜਾ ਰਿਹਾ ਸੀ ਕਿ ਉਸ ਦੇ ਚੇਲੇ ਉਸ ਨੂੰ ਮੰਦਰ ਦੀਆਂ ਇਮਾਰਤਾਂ ਤੇ ਮੰਦਰ ਵਿਖਾਉਣ ਲਈ ਆਏ।
ਜ਼ਬੂਰ 102:14
ਤੁਹਾਡੇ ਸੇਵਕ ਉਸ ਸੀਯੋਨ ਪੱਥਰ ਨੂੰ ਪਿਆਰ ਕਰਦੇ ਹਨ। ਉਹ ਉਸ ਸ਼ਹਿਰ ਦੀ ਮਿੱਟੀ ਨੂੰ ਵੀ ਪਿਆਰ ਕਰਦੇ ਹਨ।