Hebrews 10:3
ਉਨ੍ਹਾਂ ਲੋਕਾਂ ਦੀਆਂ ਬਲੀਆਂ ਹਰ ਸਾਲ ਉਨ੍ਹਾਂ ਨੂੰ ਆਪਣੇ ਪਾਪਾਂ ਦਾ ਚੇਤਾ ਕਰਾਉਂਦੀਆਂ ਹਨ,
Hebrews 10:3 in Other Translations
King James Version (KJV)
But in those sacrifices there is a remembrance again made of sins every year.
American Standard Version (ASV)
But in those `sacrifices' there is a remembrance made of sins year by year.
Bible in Basic English (BBE)
But year by year there is a memory of sins in those offerings.
Darby English Bible (DBY)
But in these [there is] a calling to mind of sins yearly.
World English Bible (WEB)
But in those sacrifices there is yearly reminder of sins.
Young's Literal Translation (YLT)
but in those `sacrifices' is a remembrance of sins every year,
| But | ἀλλ' | all | al |
| in | ἐν | en | ane |
| those | αὐταῖς | autais | af-TASE |
| again remembrance a is there sacrifices | ἀνάμνησις | anamnēsis | ah-NAHM-nay-sees |
| made of sins | ἁμαρτιῶν | hamartiōn | a-mahr-tee-ONE |
| every | κατ' | kat | kaht |
| year. | ἐνιαυτόν· | eniauton | ane-ee-af-TONE |
Cross Reference
ਇਬਰਾਨੀਆਂ 9:7
ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸੱਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸੱਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹੜੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।
ਅਹਬਾਰ 16:6
ਹਾਰੂਨ ਨੂੰ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਚੜ੍ਹਾਉਣਾ ਚਾਹੀਦਾ ਹੈ। ਹਾਰੂਨ ਨੂੰ ਆਪਣੇ-ਆਪ ਲਈ ਅਤੇ ਆਪਣੇ ਪਰਿਵਾਰ ਖਾਤਰ ਪਰਾਸਚਿਤ ਕਰਨ ਲਈ ਅਜਿਹਾ ਕਰਨਾ ਚਾਹੀਦਾ ਹੈ।
ਖ਼ਰੋਜ 30:10
“ਸਾਲ ਵਿੱਚ ਇੱਕ ਵਾਰੀ, ਹਾਰੂਨ ਨੂੰ ਯਹੋਵਾਹ ਅੱਗੇ ਖਾਸ ਬਲੀ ਚੜ੍ਹਾਉਣੀ ਚਾਹੀਦੀ ਹੈ। ਉਸ ਨੂੰ ਕਫ਼ਾਰੇ ਦੇ ਦਿਨ ਦੀ ਪਾਪ ਦੀ ਭੇਟ ਦਾ ਲਹੂ ਜਗਵੇਦੀ ਦੇ ਸਿੰਗਾਂ ਉੱਤੇ ਪਾਉਣਾ ਚਾਹੀਦਾ। ਇਸ ਤਰ੍ਹਾਂ ਸਾਲ ’ਚ ਇੱਕ ਵਾਰੀ ਹਾਰੂਨ ਤੁਹਾਡੀਆਂ ਉੱਤੇ ਸਾਰੀਆਂ ਪੀੜੀਆਂ ਲਈ ਜਗਵੇਦੀ ਲਈ ਪਰਾਸਚਿਤ ਕਰੇਗਾ ਕਿਉਂਕਿ ਇਹ ਜਗਵੇਦੀ ਯਹੋਵਾਹ ਲਈ ਅੱਤ ਪਵਿੱਤਰ ਹੈ।”
ਮੱਤੀ 26:28
ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।
੧ ਸਲਾਤੀਨ 17:18
ਤਾਂ ਉਸ ਔਰਤ ਨੇ ਏਲੀਯਾਹ ਨੂੰ ਕਿਹਾ, “ਤੂੰ ਪਰਮੇਸ਼ੁਰ ਦਾ ਮਨੁੱਖ ਹੈਂ, ਕੀ ਤੂੰ ਮੇਰੀ ਮਦਦ ਕਰ ਸੱਕਦਾ ਹੈਂ? ਜਾਂ ਤੂੰ ਇੱਥੇ ਮੈਨੂੰ ਮੇਰੇ ਪਾਪਾਂ ਦਾ ਚੇਤਾ ਹੀ ਕਰਵਾਉਣ ਲਈ ਆਇਆ ਹੈਂ? ਜਾਂ ਤੂੰ ਇੱਥੇ ਮੇਰੇ ਪੁੱਤਰ ਦੀ ਮੌਤ ਦਾ ਕਾਰਣ ਬਣਨ ਲਈ ਆਇਆ ਹੈਂ?”
ਗਿਣਤੀ 29:7
ਪਰਾਸਚਿਤ ਦਾ ਦਿਨ “ਸੱਤਵੇਂ ਮਹੀਨੇ ਦੇ 10ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਵਰਤ ਰੱਖਣਾ ਚਾਹੀਦਾ ਹੈ ਅਤੇ ਕੋਈ ਕੰਮ ਨਹੀਂ ਕਰਨਾ ਚਾਹੀਦਾ।
ਅਹਬਾਰ 23:27
“ਪਰਾਸਚਿਤ ਦਾ ਦਿਨ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਹੋਵੇਗਾ। ਇੱਥੇ ਇੱਕ ਪਵਿੱਤਰ ਸਭਾ ਹੋਵੇਗੀ। ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ ਅਤੇ ਤੁਹਾਨੂੰ ਯਹੋਵਾਹ ਨੂੰ ਅੱਗ ਦੁਆਰਾ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ।
ਅਹਬਾਰ 16:34
ਇਸਰਾਏਲ ਦੇ ਲੋਕਾਂ ਖਾਤਰ ਉਨ੍ਹਾਂ ਦੇ ਪਾਪਾਂ ਲਈ ਪਰਾਸਚਿਤ ਕਰਨ ਦਾ ਇਹ ਨੇਮ ਹਮੇਸ਼ਾ ਜਾਰੀ ਰਹੇਗਾ। ਤੁਸੀਂ ਇਹ ਗੱਲਾਂ ਸਾਲ ਵਿੱਚ ਇੱਕ ਵਾਰੀ ਇਸਰਾਏਲ ਦੇ ਲੋਕਾਂ ਦੇ ਪਾਪਾਂ ਕਾਰਣ ਕਰੋਂਗੇ।” ਇਸ ਲਈ ਉਨ੍ਹਾਂ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਅਹਬਾਰ 16:29
“ਇਹ ਨੇਮ ਤੁਹਾਡੇ ਲਈ ਹਮੇਸ਼ਾ ਜਾਰੀ ਰਹੇਗਾ; ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਤੁਹਾਡੇ ਸਾਰਿਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਉੱਤੇ ਵੀ ਲਾਗੂ ਹਨ।
ਅਹਬਾਰ 16:21
ਹਾਰੂਨ ਆਪਣੇ ਦੋਵੇਂ ਹੱਥ ਜਿਉਂਦੇ ਬੱਕਰੇ ਦੇ ਸਿਰ ਤੇ ਰੱਖੇਗਾ। ਫ਼ੇਰ ਉਹ ਬੱਕਰੇ ਉੱਪਰ ਇਸਰਾਏਲ ਦੇ ਲੋਕਾਂ ਦੇ ਪਾਪਾਂ ਅਤੇ ਜ਼ੁਰਮਾਂ ਨੂੰ ਕਬੂਲ ਕਰੇਗਾ। ਇਸ ਤਰ੍ਹਾਂ ਹਾਰੂਨ ਲੋਕਾਂ ਦੇ ਪਾਪ ਬੱਕਰੇ ਦੇ ਸਿਰ ਤੇ ਧਰ ਦੇਵੇਗਾ। ਫ਼ੇਰ ਉਹ ਬੱਕਰੇ ਨੂੰ ਮਾਰੂਥਲ ਵਿੱਚ ਭੇਜ ਦੇਵੇਗਾ। ਇੱਕ ਆਦਮੀ ਇਸ ਬੱਕਰੇ ਦੀ ਦੂਰ ਤੱਕ ਅਗਵਾਈ ਕਰਨ ਲਈ ਤਿਆਰ ਖੜ੍ਹਾ ਹੋਵੇਗਾ।