Hebrews 11:27
ਮੂਸਾ ਨੇ ਮਿਸਰ ਛੱਡ ਦਿੱਤਾ। ਉਸ ਨੇ ਮਿਸਰ ਇਸ ਲਈ ਛੱਡਿਆ ਕਿਉਂਕਿ ਉਸ ਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿੜ੍ਹ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸੱਕੇ ਜਿਸ ਨੂੰ ਕੋਈ ਵੀ ਨਾ ਵੇਖ ਸੱਕਿਆ।
Hebrews 11:27 in Other Translations
King James Version (KJV)
By faith he forsook Egypt, not fearing the wrath of the king: for he endured, as seeing him who is invisible.
American Standard Version (ASV)
By faith he forsook Egypt, not fearing the wrath of the king: for he endured, as seeing him who is invisible.
Bible in Basic English (BBE)
By faith he went out of Egypt, not being turned from his purpose by fear of the wrath of the king; for he kept on his way, as seeing him who is unseen.
Darby English Bible (DBY)
By faith he left Egypt, not fearing the wrath of the king; for he persevered, as seeing him who is invisible.
World English Bible (WEB)
By faith, he left Egypt, not fearing the wrath of the king; for he endured, as seeing him who is invisible.
Young's Literal Translation (YLT)
by faith he left Egypt behind, not having been afraid of the wrath of the king, for, as seeing the Invisible One -- he endured;
| By faith | Πίστει | pistei | PEE-stee |
| he forsook | κατέλιπεν | katelipen | ka-TAY-lee-pane |
| Egypt, | Αἴγυπτον | aigypton | A-gyoo-ptone |
| not | μὴ | mē | may |
| fearing | φοβηθεὶς | phobētheis | foh-vay-THEES |
| the | τὸν | ton | tone |
| wrath | θυμὸν | thymon | thyoo-MONE |
| of the | τοῦ | tou | too |
| king: | βασιλέως· | basileōs | va-see-LAY-ose |
| τὸν | ton | tone | |
| for | γὰρ | gar | gahr |
| he endured, | ἀόρατον | aoraton | ah-OH-ra-tone |
| as | ὡς | hōs | ose |
| seeing | ὁρῶν | horōn | oh-RONE |
| him who is invisible. | ἐκαρτέρησεν | ekarterēsen | ay-kahr-TAY-ray-sane |
Cross Reference
ਇਬਰਾਨੀਆਂ 11:13
ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਇਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿੱਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
ਇਬਰਾਨੀਆਂ 11:1
ਨਿਹਚਾ ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹੜੀਆਂ ਅਸੀਂ ਨਹੀਂ ਵੇਖ ਸੱਕਦੇ ਕਿ ਉਹ ਸੱਚ ਹਨ।
੧ ਤਿਮੋਥਿਉਸ 1:17
ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!
ਖ਼ਰੋਜ 14:10
ਇਸਰਾਏਲ ਦੇ ਲੋਕਾਂ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਲੋਕ ਬਹੁਤ ਘਬਰਾ ਗਏ। ਉਨ੍ਹਾਂ ਨੇ ਯਹੋਵਾਹ ਅੱਗੇ, ਸਹਾਇਤਾ ਲਈ, ਪੁਕਾਰ ਕੀਤੀ।
ਖ਼ਰੋਜ 10:28
ਤਾਂ ਫ਼ਿਰਊਨ ਨੇ ਮੂਸਾ ਨੂੰ ਆਖਿਆ, “ਇੱਥੋਂ ਚੱਲਿਆ ਜਾਹ। ਮੈਂ ਨਹੀਂ ਚਾਹੁੰਦਾ ਕਿ ਤੂੰ ਫ਼ੇਰ ਇੱਥੇ ਆਵੇਂ। ਅਗਲੀ ਵਾਰ ਜਦੋਂ ਤੂੰ ਮਿਲਣ ਆਵੇਂਗਾ, ਤੂੰ ਮਾਰਿਆ ਜਾਵੇਂਗਾ।”
ਖ਼ਰੋਜ 2:14
ਆਦਮੀ ਨੇ ਜਵਾਬ ਦਿੱਤਾ, “ਕੀ ਤੈਨੂੰ ਕਿਸੇ ਨੇ ਆਖਿਆ ਹੈ ਕਿ ਤੂੰ ਸਾਡਾ ਨਿਆਂਕਾਰ ਹੋਵੇਂ? ਨਹੀਂ। ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕੱਲ ਤੂੰ ਮਿਸਰੀ ਨੂੰ ਮਾਰਿਆ ਸੀ?” ਤਾਂ ਮੂਸਾ ਡਰ ਗਿਆ। ਮੂਸਾ ਨੇ ਦਿਲ ਵਿੱਚ ਸੋਚਿਆ, “ਹੁਣ ਤਾਂ ਹਰ ਕੋਈ ਜਾਣਦਾ ਹੈ ਕਿ ਮੈਂ ਕੀ ਕੀਤਾ ਹੈ।”
੧ ਤਿਮੋਥਿਉਸ 6:16
ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।
ਇਬਰਾਨੀਆਂ 6:15
ਅਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਇਦਾ ਕੀਤਾ ਸੀ।
ਇਬਰਾਨੀਆਂ 10:32
ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
ਇਬਰਾਨੀਆਂ 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
ਯਾਕੂਬ 5:11
ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਅਯੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪਰਮੇਸ਼ੁਰ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਯਾ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।
੧ ਪਤਰਸ 1:8
ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
੨ ਕੁਰਿੰਥੀਆਂ 4:18
ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸੱਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋੜੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸੱਕਦੇ, ਸਦੀਵੀ ਹਨ।
੧ ਕੁਰਿੰਥੀਆਂ 13:7
ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।
ਖ਼ਰੋਜ 11:8
ਤੇਰੇ ਇਹ ਸਾਰੇ ਗੁਲਾਮ (ਮਿਸਰੀ), ਥੱਲੇ ਝੁਕ ਕੇ ਮੇਰੀ ਉਪਾਸਨਾ ਕਰਨਗੇ। ਉਹ ਆਖਣਗੇ, ‘ਜਾ, ਅਤੇ ਆਪਣੇ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ ਜਾ।’ ਇਸਤੋਂ ਮਗਰੋਂ ਮੈਂ ਬਾਹਰ ਜਾਵਾਂਗਾ।” ਫ਼ੇਰ ਮੂਸਾ ਬਹੁਤ ਜ਼ਿਆਦਾ ਗੁੱਸੇ ਵਿੱਚ ਫ਼ਿਰਊਨ ਕੋਲੋਂ ਚੱਲਿਆ ਗਿਆ।
ਖ਼ਰੋਜ 12:11
“ਜਦੋਂ ਤੁਸੀਂ ਭੋਜਨ ਕਰੋ, ਤਾਂ ਤੁਹਾਨੂੰ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਜਿਵੇਂ ਤੁਸੀਂ ਸਫ਼ਰ ਤੇ ਜਾ ਰਹੇ ਹੋਵੋਂ। ਤੁਹਾਡੇ ਪੈਰੀਂ ਜੁੱਤੀ ਹੋਣੀ ਚਾਹੀਦੀ ਹੈ ਅਤੇ ਹੱਥ ਵਿੱਚ ਸੋਟੀ ਹੋਣੀ ਚਾਹੀਦੀ ਹੈ। ਤੁਹਾਨੂੰ ਕਾਹਲੀ ਨਾਲ ਭੋਜਨ ਕਰਨਾ ਚਾਹੀਦਾ ਹੈ। ਕਿਉਂ ਕਿ ਇਹ ਯਹੋਵਾਹ ਦੇ ਪਸਾਹ ਦਾ ਭੋਜਨ ਹੈ-ਉਸ ਵੇਲੇ ਦਾ ਜਦੋਂ ਯਹੋਵਾਹ ਨੇ ਆਪਣੇ ਲੋਕਾਂ ਦੀ ਰੱਖਿਆ ਕੀਤੀ ਅਤੇ ਛੇਤੀ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ।
ਖ਼ਰੋਜ 12:37
ਇਸਰਾਏਲ ਦੇ ਲੋਕਾਂ ਨੇ ਰਾਮਸੇਸ ਤੋਂ ਸੁੱਕੋਥ ਤੱਕ ਸਫ਼ਰ ਕੀਤਾ। ਬੱਚਿਆਂ ਤੋਂ ਬਿਨਾ ਉੱਥੇ ਤਕਰੀਬਨ 6,00,000 ਆਦਮੀ ਸਨ।
ਖ਼ਰੋਜ 12:50
ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਹੁਕਮ ਮੰਨੇ ਜਿਹੜੇ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਦਿੱਤੇ ਸਨ।
ਖ਼ਰੋਜ 13:17
ਮਿਸਰ ਤੋਂ ਬਾਹਰ ਦੀ ਯਾਤਰਾ ਜਦੋਂ ਫ਼ਿਰਊਨ ਨੇ ਲੋਕਾਂ ਨੂੰ ਮਿਸਰ ਛੱਡ ਜਾਣ ਲਈ ਮਜ਼ਬੂਰ ਕਰ ਦਿੱਤਾ, ਯਹੋਵਾਹ ਨੇ ਲੋਕਾਂ ਦੀ ਅਗਵਾਈ ਫ਼ਿਲੀਸਤੀਆਂ ਦੀ ਧਰਤੀ ਵੱਲ ਜਾਂਦੀ ਸੜਕ ਵੱਲ ਨਹੀਂ ਕੀਤੀ ਜਦ ਕਿ ਨਵੀਂ ਧਰਤੀ ਨੂੰ ਇਹ ਸਭ ਤੋਂ ਛੋਟਾ ਰਾਹ ਸੀ। ਯਹੋਵਾਹ ਨੇ ਆਖਿਆ, “ਜੇ ਲੋਕ ਉਸ ਰਾਸਤੇ ਜਾਣਗੇ, ਉਨ੍ਹਾਂ ਨੂੰ ਲੜਨਾ ਪਵੇਗਾ। ਫ਼ੇਰ ਸ਼ਾਇਦ ਉਹ ਆਪਣੇ ਮਨ ਬਦਲ ਕੇ ਮਿਸਰ ਨੂੰ ਵਾਪਸ ਪਰਤ ਜਾਣ।”
ਜ਼ਬੂਰ 16:8
ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
ਮੱਤੀ 10:22
ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।
ਮੱਤੀ 24:13
ਪਰ ਜਿਹੜਾ ਅੰਤ ਤੀਕ ਸਹੇਗਾ ਉਹੀ ਬਚਾਇਆ ਜਾਵੇਗਾ।
ਮਰਕੁਸ 4:17
ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।
ਮਰਕੁਸ 13:13
ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹੜਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।
ਰਸੂਲਾਂ ਦੇ ਕਰਤੱਬ 2:25
ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁੱਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸੱਕਦਾ।
ਖ਼ਰੋਜ 4:19
ਤਾਂ ਜਦੋਂ ਮੂਸਾ ਹਾਲੇ ਮਿਦਯਾਨ ਵਿੱਚ ਹੀ ਸੀ, ਪਰਮੇਸ਼ੁਰ ਨੇ ਉਸ ਨੂੰ ਆਖਿਆ, “ਤੇਰੇ ਲਈ ਹੁਣ ਮਿਸਰ ਵਾਪਸ ਜਾਣਾ ਸੁਰੱਖਿਅਤ ਹੈ। ਜਿਹੜੇ ਆਦਮੀ ਤੈਨੂੰ ਮਾਰਨਾ ਚਾਹੁੰਦੇ ਸਨ, ਉਹ ਮਰ ਚੁੱਕੇ ਹਨ।”