Hosea 13:9
ਕੋਈ ਵੀ ਇਸਰਾਏਲ ਨੂੰ ਪਰਮੇਸ਼ੁਰ ਦੇ ਕ੍ਰੋਧਤੋਂ ਨਾ ਬਚਾਵੇਗਾ “ਹੇ ਇਸਰਾਏਲ! ਮੈਂ ਤੇਰੀ ਮਦਦ ਕੀਤੀ ਪਰ ਤੂੰ ਮੇਰੇ ਵਿਰੁੱਧ ਹੋ ਗਿਆ। ਇਸ ਲਈ ਹੁਣ ਮੈਂ ਤੈਨੂੰ ਨਸ਼ਟ ਕਰ ਦਿਆਂਗਾ।
Hosea 13:9 in Other Translations
King James Version (KJV)
O Israel, thou hast destroyed thyself; but in me is thine help.
American Standard Version (ASV)
It is thy destruction, O Israel, that `thou art' against me, against thy help.
Bible in Basic English (BBE)
I have sent destruction on you, O Israel; who will be your helper?
Darby English Bible (DBY)
It is thy destruction, O Israel, that [thou art] against me, against thy help.
World English Bible (WEB)
You are destroyed, Israel, because you are against me, Against your help.
Young's Literal Translation (YLT)
And I consume them there as a lioness, A beast of the field doth rend them.
| O Israel, | שִֽׁחֶתְךָ֥ | šiḥetkā | shee-het-HA |
| thou hast destroyed | יִשְׂרָאֵ֖ל | yiśrāʾēl | yees-ra-ALE |
| but thyself; | כִּֽי | kî | kee |
| in me is thine help. | בִ֥י | bî | vee |
| בְעֶזְרֶֽךָ׃ | bĕʿezrekā | veh-ez-REH-ha |
Cross Reference
ਯਰਮਿਆਹ 2:19
ਤੁਸੀਂ ਮੰਦੀਆਂ ਗੱਲਾਂ ਕੀਤੀਆਂ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤੁਹਾਨੂੰ ਸਿਰਫ਼ ਸਜ਼ਾ ਹੀ ਮਿਲੇਗੀ। ਤੁਹਾਡੇ ਉੱਤੇ ਮੁਸੀਬਤ ਆਵੇਗੀ। ਅਤੇ ਉਹ ਮੁਸੀਬਤ ਤੁਹਾਨੂੰ ਸਬਕ ਸਿੱਖਾਵੇਗੀ। ਇਸ ਬਾਰੇ ਸੋਚੋ! ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਆਪਣੇ ਪਰਮੇਸ਼ੁਰ ਕੋਲ ਮੁਖ ਮੋੜਨਾ ਕਿੰਨਾ ਮੰਦਾ ਹੈ। ਭੈਭੀਤ ਨਾ ਹੋਣਾ ਅਤੇ ਮੇਰਾ ਆਦਰ ਨਾ ਕਰਨਾ ਗ਼ਲਤ ਹੈ।” ਇਹ ਸੰਦੇਸ਼ ਪ੍ਰਭੂ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਸੀ।
ਯਰਮਿਆਹ 2:17
ਇਸ ਮੁਸ਼ਕਿਲ ਲਈ ਤੁਸੀਂ ਹੀ ਕਸੂਰਵਾਰ ਹੋ! ਯਹੋਵਾਹ ਤੁਹਾਡਾ ਪਰਮੇਸ਼ੁਰ ਸਹੀ ਮਾਰਗ ਉੱਤੇ ਤੁਹਾਡੀ ਅਗਵਾਈ ਕਰ ਰਿਹਾ ਸੀ ਪਰ ਤੁਸੀਂ ਉਸ ਕੋਲੋਂ ਦੂਰ ਹੋ ਗਏ।
ਅਸਤਸਨਾ 33:26
ਮੂਸਾ ਪਰਮੇਸ਼ੁਰ ਦੀ ਉਸਤਤਿ ਕਰਦਾ ਹੈ “ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ! ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।
ਯਰਮਿਆਹ 5:25
ਯਹੂਦਾਹ ਦੇ ਲੋਕੋ, ਤੁਸੀਂ ਗ਼ਲਤ ਕੰਮ ਕੀਤਾ ਹੈ। ਇਸ ਲਈ ਬਰੱਖਾ ਅਤੇ ਫ਼ਸਲਾਂ ਨਹੀਂ ਆਈਆਂ। ਤੁਹਾਡੇ ਪਾਪਾਂ ਨੇ ਤੁਹਾਨੂੰ ਯਹੋਵਾਹ ਤੋਂ ਮਿਲਣ ਵਾਲੀਆਂ ਚੰਗੀਆਂ ਚੀਜ਼ਾਂ ਨੂੰ ਮਾਨਣ ਤੋਂ ਦੂਰ ਰੱਖਿਆ ਹੈ।
ਹੋ ਸੀਅ 13:4
“ਮੈਂ, ਤੁਹਾਡੇ ਮਿਸਰ ਵਿੱਚ ਰਹਿਣ ਦੇ ਦਿਨਾਂ ਤੋਂ, ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ। ਤੁਸੀਂ ਮੇਰੇ ਇਲਾਵਾ ਹੋਰ ਕਿਸੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ। ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਬਚਾਇਆ।
ਹੋ ਸੀਅ 14:1
ਯਹੋਵਾਹ ਵੱਲ ਵਾਪਸੀ ਹੇ ਇਸਰਾਏਲ! ਤੂੰ ਡਿੱਗਿਆ ਅਤੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਇਸ ਲਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਵਾਪਿਸ ਮੁੜ।
ਮਲਾਕੀ 1:9
“ਜਾਜਕੋ, ਤੁਸੀਂ ਯਹੋਵਾਹ ਨੂੰ ਤੁਹਾਡੇ ਲਈ ਚੰਗਾ ਹੋਣ ਦੀ ਮੰਗ ਕਰਦੇ ਹੋ, ਪਰ ਉਹ ਤੁਹਾਡੀ ਨਹੀਂ ਸੁਣਦਾ ਅਤੇ ਇਹ ਸਭ ਤੁਹਾਡਾ ਹੀ ਕਸੂਰ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ।
ਅਫ਼ਸੀਆਂ 1:3
ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।
ਤੀਤੁਸ 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
ਯਰਮਿਆਹ 4:18
“ਜਿਸ ਢੰਗ ਨਾਲ ਤੁਸੀਂ ਰਹਿੰਦੇ ਸੀ ਅਤੇ ਜਿਹੜੀਆਂ ਗੱਲਾਂ ਤੁਸੀਂ ਕਰਦੇ ਸੀ ਉਨ੍ਹਾਂ ਨੇ ਹੀ ਤੁਹਾਡੇ ਲਈ ਇਹ ਮੁਸੀਬਤ ਲਿਆਂਦੀ ਹੈ। ਇਹ ਤੁਹਾਡੀ ਬਦੀ ਹੀ ਸੀ ਜਿਸਨੇ ਤੁਹਾਡਾ ਜੀਵਨ ਇੰਨਾ ਮੁਸ਼ਕਿਲ ਕਰ ਦਿੱਤਾ ਸੀ। ਤੁਹਾਡੇ ਬਦੀ ਭਰੇ ਜੀਵਨ ਨੇ ਦੁੱਖ ਲਿਆਂਦਾ ਜਿਹੜਾ ਤੁਹਾਡੇ ਦਿਲ ਦੇ ਧੁਰ ਅੰਦਰ ਰਿੜਕਦਾ ਹੈ।”
ਯਸਈਆਹ 3:11
ਪਰ ਬਦੀ ਕਰਨ ਵਾਲਿਆਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਗ਼ਲਤ ਕੰਮਾਂ ਦੀ ਸਜ਼ਾ ਮਿਲੇਗੀ।
੨ ਸਲਾਤੀਨ 17:7
ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ ਸੀ। ਅਤੇ ਮਿਸਰ ਦੇ ਰਾਜੇ ਫ਼ਿਰਊਨ ਤੋਂ ਬਚਾਇਆ ਸੀ। ਉਨ੍ਹਾਂ ਨੇ ਹੋਰਾਂ ਦੇਵਤਿਆਂ ਦੀ ਵੀ ਉਪਾਸਨਾ ਕੀਤੀ।
ਜ਼ਬੂਰ 33:20
ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ। ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
ਜ਼ਬੂਰ 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
ਜ਼ਬੂਰ 121:1
ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
ਜ਼ਬੂਰ 146:5
ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
ਅਮਸਾਲ 6:32
ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
ਅਮਸਾਲ 8:36
ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”
ਯਸਈਆਹ 3:9
ਲੋਕਾਂ ਦੇ ਚਿਹਰੇ ਦੱਸਦੇ ਹਨ ਕਿ ਉਹ ਪਾਪ ਕਰਨ ਦੇ ਦੋਸ਼ੀ ਹਨ। ਅਤੇ ਉਹ ਆਪਣੇ ਪਾਪ ਉੱਤੇ ਮਾਣ ਕਰਦੇ ਹਨ। ਉਹ ਸਦੂਮ ਦੇ ਲੋਕਾਂ ਵਰਗੇ ਹਨ-ਉਹ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕੌਣ ਉਨ੍ਹਾਂ ਦੇ ਪਾਪ ਨੂੰ ਦੇਖ ਰਿਹਾ ਹੈ। ਇਹ ਉਨ੍ਹਾਂ ਲਈ ਬਹੁਤ ਬੁਰੀ ਗੱਲ ਹੋਵੇਗੀ। ਉਨ੍ਹਾਂ ਨੇ ਆਪਣੇ-ਆਪ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਲਿਆ ਹੈ।
ਅਸਤਸਨਾ 33:29
ਇਸਰਾਏਲ, ਤੂੰ ਸੁਭਾਗਾ ਹੈ। ਕੋਈ ਹੋਰ ਦੇਸ਼ ਤੇਰੇ ਜਿਹਾ ਨਹੀਂ। ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ। ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ। ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ। ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇ ਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।”