Hosea 14:1
ਯਹੋਵਾਹ ਵੱਲ ਵਾਪਸੀ ਹੇ ਇਸਰਾਏਲ! ਤੂੰ ਡਿੱਗਿਆ ਅਤੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਇਸ ਲਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਵਾਪਿਸ ਮੁੜ।
Hosea 14:1 in Other Translations
King James Version (KJV)
O israel, return unto the LORD thy God; for thou hast fallen by thine iniquity.
American Standard Version (ASV)
O Israel, return unto Jehovah thy God; for thou hast fallen by thine iniquity.
Bible in Basic English (BBE)
Samaria will be made waste, for she has gone against her God: they will be cut down by the sword, their little children will be broken on the rocks, their women who are with child will be cut open.
Darby English Bible (DBY)
O Israel, return unto Jehovah thy God; for thou hast fallen by thine iniquity.
World English Bible (WEB)
Israel, return to Yahweh your God; For you have fallen because of your sin.
Young's Literal Translation (YLT)
Turn back, O Israel, unto Jehovah thy God, For thou hast stumbled by thine iniquity.
| O Israel, | שׁ֚וּבָה | šûbâ | SHOO-va |
| return | יִשְׂרָאֵ֔ל | yiśrāʾēl | yees-ra-ALE |
| unto | עַ֖ד | ʿad | ad |
| the Lord | יְהוָ֣ה | yĕhwâ | yeh-VA |
| God; thy | אֱלֹהֶ֑יךָ | ʾĕlōhêkā | ay-loh-HAY-ha |
| for | כִּ֥י | kî | kee |
| thou hast fallen | כָשַׁ֖לְתָּ | kāšaltā | ha-SHAHL-ta |
| by thine iniquity. | בַּעֲוֺנֶֽךָ׃ | baʿăwōnekā | ba-uh-voh-NEH-ha |
Cross Reference
ਹੋ ਸੀਅ 12:6
ਤਾਂ ਆ ਆਪਣੇ ਪਰਮੇਸ਼ੁਰ ਵੱਲ ਪਰਤ ਨਿਆਂ ਅਤੇ ਦਯਾ ਨੂੰ ਬਣਾਈ ਰੱਖ ਅਤੇ ਹਮੇਸ਼ਾ ਆਪਣੇ ਪਰਮੇਸ਼ੁਰ ਤੇ ਨਿਰਭਰ ਕਰ।
ਹੋ ਸੀਅ 6:1
ਯਹੋਵਾਹ ਵੱਲ ਪਰਤਣ ਦੇ ਇਨਾਮ “ਆਓ, ਆਪਾਂ ਯਹੋਵਾਹ ਵੱਲ ਮੁੜੀਏ। ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ। ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।
ਹੋ ਸੀਅ 13:9
ਕੋਈ ਵੀ ਇਸਰਾਏਲ ਨੂੰ ਪਰਮੇਸ਼ੁਰ ਦੇ ਕ੍ਰੋਧਤੋਂ ਨਾ ਬਚਾਵੇਗਾ “ਹੇ ਇਸਰਾਏਲ! ਮੈਂ ਤੇਰੀ ਮਦਦ ਕੀਤੀ ਪਰ ਤੂੰ ਮੇਰੇ ਵਿਰੁੱਧ ਹੋ ਗਿਆ। ਇਸ ਲਈ ਹੁਣ ਮੈਂ ਤੈਨੂੰ ਨਸ਼ਟ ਕਰ ਦਿਆਂਗਾ।
੨ ਤਵਾਰੀਖ਼ 30:6
ਤਾਂ ਫ਼ਿਰ ਪਾਤਸ਼ਾਹ ਦੇ ਹਲਕਾਰਿਆਂ ਨੇ ਇਹ ਸੱਦੇ-ਪੱਤਰ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਵੰਡੇ। ਉਨ੍ਹਾਂ ਪੱਤਰਾਂ ਵਿੱਚ ਇਉਂ ਲਿਖਿਆ ਹੋਇਆ ਸੀ: “ਹੇ ਇਸਰਾਏਲ ਦੇ ਲੋਕੋ, ਤੁਸੀਂ ਯਹੋਵਾਹ ਪਰਮੇਸ਼ੁਰ ਵੱਲ ਨੂੰ ਪਰਤ ਆਵੋ, ਜਿਹੜਾ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ, ਇਨ੍ਹਾਂ ਨੇ ਯਹੋਵਾਹ ਨੂੰ ਮੰਨਿਆ। ਜਿਹੜੇ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚ ਗਏ ਹਨ, ਤਾਂ ਪਰਮੇਸ਼ੁਰ ਫਿਰ ਤੁਹਾਡੇ ਵੱਲ ਮੁੜੇਗਾ।
ਰਸੂਲਾਂ ਦੇ ਕਰਤੱਬ 26:18
ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”
ਜ਼ਿਕਰ ਯਾਹ 1:3
ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, “ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਵਾਐਲ 2:12
ਯਹੋਵਾਹ ਦਾ ਲੋਕਾਂ ਨੂੰ ਬਦਲਣ ਲਈ ਸਮਝਾਉਣਾ ਯਹੋਵਾਹ ਦਾ ਇਹ ਸੰਦੇਸ਼ ਹੈ: “ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ। ਤੁਸੀਂ ਪਾਪ ਕੀਤੇ ਇਸ ਲਈ ਰੋਵੋ, ਖੂਬ ਰੋਵੋ ਅਤੇ ਅੰਨ ਵੀ ਨਾ ਛਕੋ!
ਹੋ ਸੀਅ 5:5
ਇਸਰਾਏਲ ਦਾ ਹਂਕਾਰ ਉਸ ਦੇ ਖਿਲਾਫ਼ ਇੱਕ ਗਵਾਹ ਹੈ। ਇਸਰਾਏਲ ਅਤੇ ਅਫ਼ਰਾਈਮ ਆਪਣੇ ਪਾਪਾਂ ਵਿੱਚ ਔਕੜਨਗੇ ਅਤੇ ਯਹੂਦਾਹ ਵੀ ਉਨ੍ਹਾਂ ਦੇ ਨਾਲ ਔਕੜ ਜਾਵੇਗਾ।
ਹਿਜ਼ ਕੀ ਐਲ 28:14
ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ, ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ। ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।
ਨੂਹ 5:16
ਸਾਡੇ ਸਿਰ ਤੋਂ ਤਾਜ ਉਤਰ ਗਿਆ ਹੈ ਸਾਡੇ ਵਾਸਤੇ ਬੁਰੀ ਗੱਲਾਂ ਹੋਇਆਂ ਹੈ ਕਿਉਂ ਕਿ ਅਸੀਂ ਪਾਪ ਕੀਤੇ ਸੀ।
ਯਰਮਿਆਹ 4:1
ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ, ਜੇ ਤੂੰ ਪਰਤ ਆਉਣਾ ਚਾਹੁੰਦਾ ਹੈਂ, ਤਾਂ ਮੇਰੇ ਵੱਲ ਪਰਤ ਆ। ਆਪਣੇ ਬੁੱਤਾਂ ਨੂੰ ਸੁੱਟ ਦੇ। ਮੇਰੇ ਤੋਂ ਦੂਰ ਭਟਕ ਨਾ।
ਯਰਮਿਆਹ 3:12
ਯਿਰਮਿਯਾਹ, ਉੱਤਰ ਵੱਲ ਦੇਖ ਅਤੇ ਇਹ ਸੰਦੇਸ਼ ਸੁਣਾ: “‘ਇਸਰਾਏਲ ਦੇ ਬੇਵਫ਼ਾ ਲੋਕੋ, ਤੁਸੀਂ ਵਾਪਸ ਪਰਤ ਆਓ।’ ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ‘ਮੈਂ ਤੁਹਾਡੇ ਨਾਲ ਨਰਾਜ਼ ਹੋਣਾ ਛੱਡ ਦਿਆਂਗਾ। ਮੈਂ ਰਹਿਮ ਨਾਲ ਭਰਪੂਰ ਹਾਂ।’ ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ‘ਮੈਂ ਹਮੇਸ਼ਾ ਲਈ ਤੁਹਾਡੇ ਨਾਲ ਨਰਾਜ਼ ਨਹੀਂ ਹੋਵਾਂਗਾ।
ਯਰਮਿਆਹ 2:19
ਤੁਸੀਂ ਮੰਦੀਆਂ ਗੱਲਾਂ ਕੀਤੀਆਂ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤੁਹਾਨੂੰ ਸਿਰਫ਼ ਸਜ਼ਾ ਹੀ ਮਿਲੇਗੀ। ਤੁਹਾਡੇ ਉੱਤੇ ਮੁਸੀਬਤ ਆਵੇਗੀ। ਅਤੇ ਉਹ ਮੁਸੀਬਤ ਤੁਹਾਨੂੰ ਸਬਕ ਸਿੱਖਾਵੇਗੀ। ਇਸ ਬਾਰੇ ਸੋਚੋ! ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਆਪਣੇ ਪਰਮੇਸ਼ੁਰ ਕੋਲ ਮੁਖ ਮੋੜਨਾ ਕਿੰਨਾ ਮੰਦਾ ਹੈ। ਭੈਭੀਤ ਨਾ ਹੋਣਾ ਅਤੇ ਮੇਰਾ ਆਦਰ ਨਾ ਕਰਨਾ ਗ਼ਲਤ ਹੈ।” ਇਹ ਸੰਦੇਸ਼ ਪ੍ਰਭੂ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਸੀ।
ਯਸਈਆਹ 55:6
ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ। ਤੁਹਾਨੂੰ ਹੁਣੇ ਹੀ, ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।
੧ ਸਮੋਈਲ 7:3
ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਸੱਚੇ ਦਿਲੋਂ ਯਹੋਵਾਹ ਵੱਲ ਵਾਪਸ ਪਰਤੇ ਹੋ ਤਾਂ ਤੁਸੀਂ ਸਾਰੇ ਬਾਹਰਲੇ ਦੇਵਤਿਆਂ ਨੂੰ ਸੁੱਟ ਦੇਵੋ। ਤੁਹਾਨੂੰ ਆਪਣੇ ਅਸ਼ਤਾਰੋਥ ਦੇ ਬੁੱਤ ਨੂੰ ਵੀ ਸੁੱਟਣਾ ਹੋਵੇਗਾ ਅਤੇ ਤੁਹਾਨੂੰ ਪੂਰਨ ਰੂਪ ਵਿੱਚ ਇੱਕ ਮਨ ਯਹੋਵਾਹ ਨੂੰ ਆਪਣਾ-ਆਪ ਸਮਰਪਣ ਕਰਨਾ ਹੋਵੇਗਾ। ਤਾਂ ਹੀ ਯਹੋਵਾਹ ਤੁਹਾਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ।”