Hosea 6:8
ਗਿਲਆਦ ਉਨ੍ਹਾਂ ਲੋਕਾਂ ਦਾ ਸ਼ਹਿਰ ਹੈ ਜੋ ਬਦੀ ਕਰਦੇ ਹਨ। ਉਹ ਗੁਮਰਾਹ ਕਰਕੇ ਦੂਸਰਿਆਂ ਨੂੰ ਮਾਰ ਦਿੰਦੇ ਹਨ।
Hosea 6:8 in Other Translations
King James Version (KJV)
Gilead is a city of them that work iniquity, and is polluted with blood.
American Standard Version (ASV)
Gilead is a city of them that work iniquity; it is stained with blood.
Bible in Basic English (BBE)
Gilead is a town of evil-doers, marked with blood.
Darby English Bible (DBY)
Gilead is a city of them that work iniquity; it is tracked with blood.
World English Bible (WEB)
Gilead is a city of those who work iniquity; It is stained with blood.
Young's Literal Translation (YLT)
Gilead `is' a city of workers of iniquity, Slippery from blood.
| Gilead | גִּלְעָ֕ד | gilʿād | ɡeel-AD |
| is a city | קִרְיַ֖ת | qiryat | keer-YAHT |
| work that them of | פֹּ֣עֲלֵי | pōʿălê | POH-uh-lay |
| iniquity, | אָ֑וֶן | ʾāwen | AH-ven |
| and is polluted | עֲקֻבָּ֖ה | ʿăqubbâ | uh-koo-BA |
| with blood. | מִדָּֽם׃ | middām | mee-DAHM |
Cross Reference
ਹੋ ਸੀਅ 12:11
ਪਰ ਗਿਲਆਦ ਵਿੱਚ ਲੋਕ ਪਾਪ ਕਰਦੇ ਰਹੇ। ਉੱਥੇ ਉਨ੍ਹਾਂ ਨੇ ਇੰਨੇ ਬੁੱਤ ਸਥਾਪਿਤ ਕੀਤੇ। ਲੋਕਾਂ ਨੇ ਗਿਲਆਦ ਵਿੱਚ ਬਲਦਾਂ ਨੂੰ ਬਲੀਆਂ ਦਿੱਤੀਆਂ। ਉਨ੍ਹਾਂ ਕੋਲ ਕਿੰਨੀਆਂ ਜਗਵੇਦੀਆਂ ਹਨ। ਓੱਥੇ ਵਾਹੇ ਹੋਏ ਖੇਤਾਂ ਦੀ ਕਤਾਰਾਂ ਵਿੱਚ ਪਈ ਗੰਦਗੀ ਦੀ ਤਰ੍ਹਾਂ, ਜਗਵੇਦੀਆਂ ਦੀਆਂ ਅਨੇਕਾਂ ਕਤਾਰਾਂ ਹਨ।
ਰਸੂਲਾਂ ਦੇ ਕਰਤੱਬ 25:3
ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁੜ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।
ਰਸੂਲਾਂ ਦੇ ਕਰਤੱਬ 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
ਮੱਤੀ 26:15
“ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ੜਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।
ਮੀਕਾਹ 7:2
ਮੇਰੇ ਕਹਿਣ ਦਾ ਭਾਵ ਇਹ ਹੈ ਕਿ ਈਮਾਨਦਾਰ ਮਨੁੱਖ ਸਾਰੇ ਖਤਮ ਹੋ ਗਏ ਹਨ ਅਤੇ ਇਸ ਦੇਸ ਵਿੱਚ ਕੋਈ ਨੇਕ ਮਨੁੱਖ ਨਹੀਂ ਬਚਿਆ। ਹਰ ਮਨੁੱਖ ਦੂਜੇ ਦੀ ਹਤਿਆ ਕਰਨ ਬਾਰੇ ਸੋਚਦਾ ਹੈ ਹਰ ਭਾਈ ਆਪਣੇ ਭਾਈ ਨੂੰ ਜਾਲ ’ਚ ਫ਼ਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਹੋ ਸੀਅ 5:1
ਆਗੂ ਇਸਰਾਏਲ ਅਤੇ ਯਹੂਦਾਹ ਤੋਂ ਪਾਪ ਕਰਵਾਉਂਦੇ ਹਨ “ਹੇ ਜਾਜਕੋ, ਇਸਰਾਏਲ ਦੇ ਲੋਕੋ ਅਤੇ ਪਾਤਸ਼ਾਹ ਦੇ ਘਰਾਣੇ ਦੇ ਲੋਕੋ! ਮੇਰੀ ਗੱਲ ਧਿਆਨ ਨਾਲ ਸੁਣੋ! ਤੁਸੀਂ ਦੋਸ਼ੀ ਠਹਿਰਾਏ ਗਏ ਹੋ। “ਤੁਸੀਂ ਮਿਸਪਾਹ ਵਿਖੇ ਇੱਕ ਫ਼ਂਦੇ ਵਾਂਗ ਸੀ ਅਤੇ ਤਾਬੋਰ ਵਿਖੇ ਧਰਤੀ ਤੇ ਵਿਛੇ ਹੋਏ ਜਾਲ ਵਾਂਗ ਸੀ।
ਹੋ ਸੀਅ 4:2
ਉਹ ਦੂਸਰਿਆਂ ਨੂੰ ਸਰਾਪਦੇ ਹਨ, ਖੂਨ ਕਰਦੇ ਹਨ, ਝੂਠ ਬੋਲਦੇ ਹਨ ਅਤੇ ਚੋਰੀ ਕਰਦੇ ਹਨ। ਉਹ ਬਦਕਾਰੀ ਕਰਦੇ ਹਨ ਅਤੇ ਨਾਜਾਇਜ਼ ਬੱਚੇ ਪੈਦਾ ਕਰਦੇ ਹਨ। ਉਹ ਬਾਰ-ਬਾਰ ਖੂਨ ਕਰਦੇ ਹਨ।
ਯਰਮਿਆਹ 11:19
ਇਸ ਤੋਂ ਪਹਿਲਾਂ ਕਿ ਯਹੋਵਾਹ ਮੈਨੂੰ ਇਹ ਦਰਸਾਵੇ ਕਿ ਲੋਕ ਮੇਰੇ ਖਿਲਾਫ਼ ਸਨ, ਮੈਂ ਉਸ ਮਾਸੂਮ ਲੇਲੇ ਵਰਗਾ ਸਾਂ ਜਿਹੜਾ ਜ਼ਿਬਾਹ ਹੋਣ ਦੀ ਉਡੀਕ ਕਰ ਰਿਹਾ ਹੁੰਦਾ ਹੈ। ਮੈਂ ਇਹ ਨਹੀਂ ਸੀ ਸਮਝਦਾ ਕਿ ਉਹ ਮੇਰੇ ਖਿਲਾਫ਼ ਸਨ। ਉਹ ਮੇਰੇ ਬਾਰੇ ਇਹ ਗੱਲਾਂ ਕਰ ਰਹੇ ਸਨ: “ਆਓ ਅਸੀਂ ਰੁੱਖ ਨੂੰ ਅਤੇ ਉਸ ਦੇ ਫ਼ਲ ਨੂੰ ਬਰਬਾਦ ਕਰ ਦੇਈਏ। ਆਓ ਅਸੀਂ ਉਸ ਨੂੰ ਮਾਰ ਦੇਈਏ! ਫ਼ੇਰ ਲੋਕੀ ਉਸ ਨੂੰ ਭੁੱਲ ਜਾਣਗੇ।”
ਯਸਈਆਹ 59:6
ਇਨ੍ਹਾਂ ਮਕੱੜੀ ਜਾਲਾਂ ਦੇ ਕੱਪੜੇ ਨਹੀਂ ਬਣਾਏ ਜਾ ਸੱਕਦੇ। ਤੁਸੀਂ ਇਨ੍ਹਾਂ ਜਾਲਾਂ ਨਾਲ ਆਪਣੇ ਆਪ ਨੂੰ ਕੱਜ ਨਹੀਂ ਸੱਕਦੇ। ਕੁਝ ਲੋਕ ਮੰਦੇ ਕੰਮ ਕਰਦੇ ਹਨ ਅਤੇ ਆਪਣੇ ਹੱਥਾਂ ਦਾ ਇਸਤੇਮਾਲ ਦੂਜਿਆਂ ਨੂੰ ਦੁੱਖ ਦੇਣ ਲਈ ਕਰਦੇ ਹਨ।
ਜ਼ਬੂਰ 59:2
ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੰਦੇ ਕਾਰੇ ਕਰਦੇ ਹਨ। ਮੈਨੂੰ ਉਨ੍ਹਾਂ ਕਾਤਲਾਂ ਕੋਲੋਂ ਬਚਾਉ।
ਜ਼ਬੂਰ 10:8
ਉਹ ਆਪਣੇ ਆਪ ਨੂੰ ਲੁਕੋ ਲੈਂਦੇ ਹਨ ਅਤੇ ਪਰਤੱਖ ਥਾਵਾਂ ਤੇ ਦਿਖਾਈ ਨਹੀਂ ਦਿੰਦੇ। ਉਹ ਬੇਕਸੂਰ ਲੋਕਾਂ ਨੂੰ ਫ਼ੜਕੇ ਮਾਰਨ ਲਈ ਇੰਤਜ਼ਾਰ ਕਰਦੇ ਹਨ।
੧ ਸਲਾਤੀਨ 2:5
ਦਾਊਦ ਨੇ ਇਹ ਵੀ ਕਿਹਾ, “ਤੂੰ ਇਹ ਵੀ ਜਾਣਦਾ ਹੈਂ ਕਿ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਕੀ ਕੀਤਾ ਅਤੇ ਉਸ ਨੇ ਇਸਰਾਏਲ ਦੀ ਫ਼ੌਜ ਦੇ ਦੋਹਾਂ ਸੈਨਾਪਤੀਆਂ, ਨੇਰ ਦੇ ਪੁੱਤਰ ਅਬਨੇਰ ਅਤੇ ਯਬਰ ਦੇ ਪੁੱਤਰ ਅਮਾਸਾ ਨਾਲ ਕੀ ਕੀਤਾ ਸੀ ਯਾਦ ਕਰ, ਉਸ ਨੇ ਬਦਲਾ ਲੈਣ ਲਈ ਸਾਂਤੀ ਦੇ ਸਮੇਂ ਉਨ੍ਹਾਂ ਨੂੰ ਮਾਰ ਦਿੱਤਾ। ਉਨ੍ਹਾਂ ਦੇ ਖੂਨ ਦੇ ਧੱਬੇ ਉਸਦੀ ਤਲਵਾਰ, ਉਸਦੀ ਪੇਟੀ ਅਤੇ ਉਸ ਦੇ ਬੂਟਾਂ ਉੱਤੇ ਹਨ। ਮੈਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਸੀ।
੨ ਸਮੋਈਲ 20:8
ਯੋਆਬ ਦਾ ਅਮਾਸਾ ਨੂੰ ਮਾਰਨਾ ਜਦੋਂ ਯੋਆਬ ਅਤੇ ਉਸਦੀ ਫ਼ੌਜ ਗਿਬਓਨ ਦੇ ਵੱਡੇ ਪੱਥਰ ਕੋਲ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਮਿਲਣ ਲਈ ਬਾਹਰ ਨਿਕਲਿਆ। ਯੋਆਬ ਨੇ ਆਪਣੀ ਵਰਦੀ ਪਾਈ ਹੋਈ ਸੀ। ਉਸ ਨੇ ਪੇਟੀ ਬੰਨ੍ਹੀ ਹੋਈ ਸੀ ਜਿਸ ਦੀ ਮਿਆਨ ਵਿੱਚ ਤਲਵਾਰ ਵੀ ਕਸੀ ਹੋਈ ਸੀ। ਜਿਸ ਵਕਤ ਯੋਆਬ ਅਮਾਸਾ ਨੂੰ ਮਿਲਣ ਲਈ ਅੱਗੇ ਵੱਧ ਰਿਹਾ ਸੀ ਤਾਂ ਉਸਦੀ ਤਲਵਾਰ ਮਿਆਨ ਵਿੱਚੋਂ ਡਿੱਗ ਪਈ। ਯੋਆਬ ਨੇ ਉਸ ਨੂੰ ਭੁੰਜਿਓਁ ਚੁੱਕਿਆ ਅਤੇ ਆਪਣੇ ਹੱਥ ਵਿੱਚ ਲੈ ਲਿਤੀ।
੨ ਸਮੋਈਲ 3:27
ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਯਸ਼ਵਾ 21:38
ਗਾਦ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਿਲਆਦ ਵਿੱਚਲਾ ਰਾਮੋਥ ਦਿੱਤਾ। (ਰਾਮੋਥ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਉਨ੍ਹਾਂ ਨੂੰ ਮਹਨਇਮ,