Hosea 9:1
ਦੇਸ਼ ਨਿਕਾਲੇ ਦੀ ਉਦਾਸੀ ਹੇ ਇਸਰਾਏਲ! ਬਾਕੀ ਕੌਮਾਂ ਦੇ ਕਰਨ ਵਾਂਗ ਖੁਸ਼ੀ ਨਾ ਮਨਾ। ਖੁਸ਼ ਨਾ ਹੋ! ਤੂੰ ਵੇਸਵਾਵਾਂ ਵਾਂਗ ਦਾ ਵਤੀਰਾ ਕਰਕੇ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਤੁਸੀਂ ਹਰ ਪਿੜ ਵਿੱਚ ਜਿਨਸੀ ਪਾਪ ਕੀਤਾ।
Hosea 9:1 in Other Translations
King James Version (KJV)
Rejoice not, O Israel, for joy, as other people: for thou hast gone a whoring from thy God, thou hast loved a reward upon every cornfloor.
American Standard Version (ASV)
Rejoice not, O Israel, for joy, like the peoples; for thou hast played the harlot, `departing' from thy God; thou hast loved hire upon every grain-floor.
Bible in Basic English (BBE)
Have no joy, O Israel, and do not be glad like the nations; for you have been untrue to your God; your desire has been for the loose woman's reward on every grain-floor.
Darby English Bible (DBY)
Rejoice not, Israel, exultingly, as the peoples; for thou hast gone a whoring from thy God, thou hast loved harlot's hire upon every corn-floor.
World English Bible (WEB)
Don't rejoice, Israel, to jubilation like the nations; For you were unfaithful to your God. You love the wages of a prostitute at every grain threshing floor.
Young's Literal Translation (YLT)
`Rejoice not, O Israel, be not joyful like the peoples, For thou hast gone a-whoring from thy God, Thou hast loved a gift near all floors of corn.
| Rejoice | אַל | ʾal | al |
| not, | תִּשְׂמַ֨ח | tiśmaḥ | tees-MAHK |
| O Israel, | יִשְׂרָאֵ֤ל׀ | yiśrāʾēl | yees-ra-ALE |
| for | אֶל | ʾel | el |
| joy, | גִּיל֙ | gîl | ɡeel |
| people: other as | כָּֽעַמִּ֔ים | kāʿammîm | ka-ah-MEEM |
| for | כִּ֥י | kî | kee |
| whoring a gone hast thou | זָנִ֖יתָ | zānîtā | za-NEE-ta |
| from | מֵעַ֣ל | mēʿal | may-AL |
| thy God, | אֱלֹהֶ֑יךָ | ʾĕlōhêkā | ay-loh-HAY-ha |
| loved hast thou | אָהַ֣בְתָּ | ʾāhabtā | ah-HAHV-ta |
| a reward | אֶתְנָ֔ן | ʾetnān | et-NAHN |
| upon | עַ֖ל | ʿal | al |
| every | כָּל | kāl | kahl |
| cornfloor. | גָּרְנ֥וֹת | gornôt | ɡore-NOTE |
| דָּגָֽן׃ | dāgān | da-ɡAHN |
Cross Reference
ਹੋ ਸੀਅ 10:5
ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵੱਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।
ਹੋ ਸੀਅ 4:12
ਮੇਰੇ ਲੋਕ ਲੱਕੜੀ ਦੀਆਂ ਸੋਟੀਆਂ ਤੋਂ ਸਲਾਹਾਂ ਪੁੱਛਦੇ ਹਨ। ਉਹ ਸੋਚਦੇ ਹਨ ਕਿ ਇਹ ਸੋਟੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਉੱਤਰ ਦੇ ਸੱਕਦੀਆਂ ਹਨ। ਕਿਉਂ ਕਿ ਉਹ ਵੇਸਵਾਵਾਂ ਵਾਂਗ ਝੂਠੇ ਦੇਵਤਿਆਂ ਮਗਰ ਭੱਜਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਾਂਗ ਵਿਖਾਵਾ ਕੀਤਾ।
ਯਰਮਿਆਹ 44:17
“ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ।
ਯਾਕੂਬ 5:1
ਖੁਦਗਰਜ਼ ਅਮੀਰ ਲੋਕਾਂ ਨੂੰ ਸਜ਼ਾ ਮਿਲੇਗੀ ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।
ਯਾਕੂਬ 4:16
ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।
ਆਮੋਸ 8:10
ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ’ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸ ਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।”
ਆਮੋਸ 6:13
ਤੁਸੀਂ ਲੇ-ਡੇਬਾਰ ਉੱਤੇ ਖੁਸ਼ ਹੁੰਦੇ ਹੋ ਅਤੇ ਤੁਸੀਂ ਆਖਦੇ ਹੋ “ਅਸੀਂ ਕਾਰਨੀਅਮ ਤੇ ਆਪਣੀ ਖੁਦ ਦੀ ਤਾਕਤ ਨਾਲ ਕਬਜ਼ਾ ਕੀਤਾ।”
ਆਮੋਸ 6:6
ਖਾਸ ਕਟੋਰਿਆਂ ਵਿੱਚ ਸ਼ਰਾਬ ਪੀਂਦੇ ਹੋ ਵੱਧੀਆਂ ਤੋਂ ਵੱਧੀਆ ਅਤਰ ਲਗਾਉਂਦੇ ਹੋ ਅਤੇ ਤੁਸੀਂ ਯੂਸਫ਼ ਦੇ ਘਰਾਣੇ ਦੀ ਤਬਾਹੀ ਤੇ ਜ਼ਰਾ ਵੀ ਫ਼ਿਕਰਮੰਦ ਨਹੀਂ ਹੋ।
ਆਮੋਸ 3:2
“ਇਸ ਧਰਤੀ ਤੇ ਬਹੁਤ ਸਾਰੇ ਘਰਾਣੇ ਹਨ ਪਰ ਉਨ੍ਹਾਂ ਸਾਰਿਆਂ ਵਿੱਚੋਂ ਸਿਰਫ਼ ਤੁਹਾਨੂੰ ਮੈਂ ਤਰਜੀਹ ਦਿੱਤੀ। ਅਤੇ ਤੁਸੀਂ ਹੀ ਮੇਰੇ ਖਿਲਾਫ਼ ਹੋ ਗਏ। ਇਸ ਲਈ ਮੈਂ ਤੁਹਾਡੇ ਸਾਰੇ ਕੀਤੇ ਪਾਪਾਂ ਲਈ ਤੁਹਾਨੂੰ ਸਜ਼ਾ ਦੇਵਾਂਗਾ।”
ਹੋ ਸੀਅ 5:7
ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਹੇ। ਉਨ੍ਹਾਂ ਦੇ ਬੱਚੇ ਕਿਸੇ ਅਜਨਬੀ ਤੋਂ ਹਨ ਅਤੇ ਹੁਣ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧਰਤੀ ਨੂੰ ਮੁੜ ਤੋਂ ਨਾਸ ਕਰ ਦੇਵੇਗਾ।”
ਹੋ ਸੀਅ 5:4
ਇਸਰਾਏਲੀਆਂ ਨੇ ਬਹੁਤ ਕੁਕਰਮ ਕੀਤੇ ਹਨ। ਜਿਹੜੇ ਹੁਣ ਉਨ੍ਹਾਂ ਨੂੰ ਪਰਮੇਸ਼ੁਰ ਵੱਲ ਪਰਤਨ ਤੋਂ ਰੋਕਦੇ ਹਨ। ਉਹ ਹੋਰਨਾਂ ਦੇਵਤਿਆਂ ਨੂੰ ਮੰਨਣ ਦੇ ਰਾਹਾਂ ਬਾਰੇ ਵੀ ਸੋਚਦੇ ਰਹਿੰਦੇ ਹਨ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।
ਹੋ ਸੀਅ 2:12
ਮੈਂ ਉਸ ਦੇ ਅੰਗੂਰੀ ਅਤੇ ਅੰਜੀਰ ਦੇ ਦ੍ਰੱਖਤ ਉਜਾੜ ਦੇਵਾਂਗਾ। ਕਿਉਂ ਜੋ ਉਸ ਨੇ ਕਿਹਾ ਸੀ, ‘ਮੇਰੇ ਪ੍ਰੇਮੀਆਂ ਨੇ ਮੈਨੂੰ ਇਹ ਸਭ ਕੁਝ ਬਖਸ਼ਿਆ ਹੈ।’ ਪਰ ਮੈਂ ਉਸ ਦੇ ਬਾਗ਼ਾਂ ਨੂੰ ਜੰਗਲਾਂ ’ਚ ਮੋੜ ਦੇਵਾਂਗਾ ਜਿਨ੍ਹਾਂ ਨੂੰ ਜੰਗਲੀ ਜਾਨਵਰ ਆਕੇ ਖਾਣਗੇ।
ਹਿਜ਼ ਕੀ ਐਲ 21:10
ਤਿੱਖੀ ਕੀਤੀ ਗਈ ਸੀ ਤਲਵਾਰ ਕਤਲ ਕਰਨ ਲਈ। ਚਮਕਾਈ ਗਈ ਸੀ ਇਹ ਬਿਜਲੀ ਦੀ ਲਿਸ਼ਕ ਵਾਂਗ। ਮੇਰੇ ਪੁੱਤਰ, ਭੱਜ ਗਿਆ ਸੀ ਤੂੰ ਉਸ ਸੋਟੀ ਕੋਲੋਂ ਜਿਹੜੀ ਵਰਤੀ ਸੀ ਮੈਂ ਤੈਨੂੰ ਸਜ਼ਾ ਦੇਣ ਲਈ। ਇਨਕਾਰ ਕੀਤਾ ਸੀ ਤੂੰ ਉਸ ਲੱਕੜੀ ਦੀ ਸੋਟੀ ਤੋਂ ਸਜ਼ਾ ਲੈਣ ਤੋਂ।
ਹਿਜ਼ ਕੀ ਐਲ 20:32
ਤੁਸੀਂ ਆਖੀ ਜਾ ਰਹੇ ਹੋ ਕਿ ਤੁਸੀਂ ਹੋਰਨਾਂ ਕੌਮਾਂ ਵਾਂਗ ਹੋਣਾ ਚਾਹੁੰਦੇ ਹੋ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਜਿਉਂਦੇ ਹੋ। ਤੁਸੀਂ ਲੱਕੜੀ ਅਤੇ ਪੱਥਰ ਦੇ ਟੁਕੜਿਆਂ ਦੀ ਸੇਵਾ ਕਰਦੇ ਹੋ!’”
ਹਿਜ਼ ਕੀ ਐਲ 16:47
ਤੂੰ ਉਨ੍ਹਾਂ ਵਰਗੀਆਂ ਹੀ ਭਿਆਨਕ ਗੱਲਾਂ ਕੀਤੀਆਂ। ਪਰ ਤੂੰ ਤਾਂ ਉਨ੍ਹਾਂ ਨਾਲੋਂ ਵੀ ਵੱਧੇਰੇ ਮਾੜੀਆਂ ਗੱਲਾਂ ਕੀਤੀਆਂ!
ਨੂਹ 4:21
ਖੁਸ਼ ਹੋਵੋ, ਅਦੋਨ ਦੇ ਲੋਕੋ। ਊਜ਼ ਦੀ ਧਰਤੀ ਤੇ ਰਹਿਣ ਵਾਲੇ ਤੁਸੀਂ ਲੋਕੋ, ਖੁਸ਼ ਹੋਵੋ। ਪਰ ਚੇਤੇ ਰੱਖੋ, ਯਹੋਵਾਹ ਦੇ ਕਹਿਰ ਦਾ ਪਿਆਲਾ ਛੇਤੀ ਹੀ ਤੁਹਾਡੇ ਲਈ ਵੀ ਆਵੇਗਾ। ਜਦੋਂ ਤੁਸੀਂ ਸਜ਼ਾ ਦਾ ਉਹ ਪਿਆਲਾ ਪੀਵੋਂਗੇ, ਤੁਸੀਂ ਸ਼ਰਾਬੀ ਹੋ ਜਾਵੋਂਗੇ ਅਤੇ ਆਪਣੇ-ਆਪ ਨੂੰ ਨਿਰ-ਬਸਤਰ ਕਰ ਲਵੋਂਗੇ
ਯਸਈਆਹ 22:12
ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।
ਯਸਈਆਹ 17:11
ਤੁਸੀਂ ਇੱਕ ਦਿਨ ਆਪਣੀਆਂ ਵੇਲਾਂ ਨੂੰ ਬੀਜੋਗੇ ਅਤੇ ਕੋਸ਼ਿਸ਼ ਕਰੋਗੇ ਉਨ੍ਹਾਂ ਨੂੰ ਉਗਾਉਣ ਦੀ। ਅਗਲੇ ਦਿਨ ਪੌਦੇ ਉੱਗਣ ਲੱਗ ਪੈਣਗੇ। ਪਰ ਵਾਢੀ ਵੇਲੇ, ਤੁਸੀਂ ਪੌਦਿਆਂ ਤੋਂ ਫ਼ਲ ਇਕੱਠਾ ਕਰਨ ਲਈ ਜਾਵੋਗੇ ਅਤੇ ਤੁਸੀਂ ਦੇਖੋਗੇ ਕਿ ਹਰ ਚੀਜ਼ ਮਰ ਚੁੱਕੀ ਹੈ। ਇੱਕ ਬਿਮਾਰੀ ਸਾਰੇ ਪੌਦਿਆਂ ਨੂੰ ਬਰਬਾਦ ਕਰ ਦੇਵੇਗੀ।