Isaiah 22:1
ਪਰਮੇਸ਼ੁਰ ਦਾ ਯਰੂਸ਼ਲਮ ਨੂੰ ਸੰਦੇਸ਼ ਦਰਸ਼ਨ ਦੀ ਵਾਦੀ ਬਾਰੇ ਉਦਾਸ ਸੰਦੇਸ਼: ਤੁਹਾਨੂੰ, ਲੋਕਾਂ ਨੂੰ ਕੀ ਤਕਲੀਫ਼ ਹੈ? ਤੁਸੀਂ ਆਪਣੀਆਂ ਛੱਤਾਂ ਉੱਤੇ ਕਿਉਂ ਛੁਪ ਰਹੇ ਹੋ?
Isaiah 22:1 in Other Translations
King James Version (KJV)
The burden of the valley of vision. What aileth thee now, that thou art wholly gone up to the housetops?
American Standard Version (ASV)
The burden of the valley of vision. What aileth thee now, that thou art wholly gone up to the housetops?
Bible in Basic English (BBE)
The word about the valley of vision. Why have all your people gone up to the house-tops?
Darby English Bible (DBY)
The burden of the valley of vision. What aileth thee now, that thou art wholly gone up to the housetops?
World English Bible (WEB)
The burden of the valley of vision. What ails you now, that you are wholly gone up to the housetops?
Young's Literal Translation (YLT)
The burden of the Valley of Vision. What -- to thee, now, that thou hast gone up, All of thee -- to the roofs?
| The burden | מַשָּׂ֖א | maśśāʾ | ma-SA |
| of the valley | גֵּ֣יא | gêʾ | ɡay |
| of vision. | חִזָּי֑וֹן | ḥizzāyôn | hee-za-YONE |
| What | מַה | ma | ma |
| now, thee aileth | לָּ֣ךְ | lāk | lahk |
| that | אֵפ֔וֹא | ʾēpôʾ | ay-FOH |
| thou art wholly | כִּֽי | kî | kee |
| up gone | עָלִ֥ית | ʿālît | ah-LEET |
| to the housetops? | כֻּלָּ֖ךְ | kullāk | koo-LAHK |
| לַגַּגּֽוֹת׃ | laggaggôt | la-ɡa-ɡote |
Cross Reference
ਯਰਮਿਆਹ 21:13
“ਯਰੂਸ਼ਲਮ, ਮੈਂ ਤੇਰੇ ਵਿਰੁੱਧ ਹਾਂ। ਤੂੰ ਪਰਬਤ ਦੇ ਸਿਖਰ ਉੱਤੇ ਬੈਠਾ ਹੋਇਆ ਹੈਂ ਜਿਵੇਂ ਕੋਈ ਚੱਟਾਨ ਵਾਦੀ ਨੂੰ ਦੇਖਦੀ ਹੋਵੇ। ਤੁਸੀਂ, ਯਰੂਸ਼ਲਮ ਦੇ ਲੋਕ ਆਖਦੇ ਹੋ, ‘ਕੋਈ ਵੀ ਬੰਦਾ ਸਾਡੇ ਉੱਤੇ ਹਮਲਾ ਨਹੀਂ ਕਰ ਸੱਕਦਾ। ਕੋਈ ਵੀ ਬੰਦਾ ਸਾਡੇ ਮਜ਼ਬੂਤ ਸ਼ਹਿਰ ਨੂੰ ਹਰਾ ਨਹੀਂ ਸੱਕਦਾ।’” ਪਰ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ।
ਜ਼ਬੂਰ 125:2
ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ। ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ। ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।
ਯਵਾਐਲ 3:14
ਨਬੇੜੇ ਦੀ ਵਾਦੀ ਵਿੱਚ ਬਹੁਤ ਭੀੜਾਂ ਹਨ ਉੱਥੇ ਯਹੋਵਾਹ ਦਾ ਖਾਸ ਦਿਨ ਵੀ ਨੇੜੇ ਹੈ।
ਯਵਾਐਲ 3:12
ਕੌਮਾਂ ਆਪਣੇ-ਆਪ ਨੂੰ ਜਗਾਉਣ। ਸਾਰੀਆਂ ਯਹੋਸ਼ਾਫ਼ਾਟ ਦੀ ਵਾਦੀ ’ਚ ਆਉਣ ਉੱਥੇ ਬੈਠ ਕੇ ਮੈਂ ਸਾਰੀਆਂ ਆਸ-ਪਾਸ ਦੀਆਂ ਕੌਮਾਂ ਦਾ ਨਿਆਂ ਕਰਾਂਗਾ।
ਯਸਈਆਹ 15:3
ਮੋਆਬ ਵਿੱਚ ਹਰ ਥਾਂ, ਛੱਤਾਂ ਉੱਤੇ ਅਤੇ ਗਲੀਆਂ ਵਿੱਚ, ਲੋਕਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਨੇ ਲੋਕ ਰੋ ਰਹੇ ਹਨ।
ਯਰਮਿਆਹ 48:38
ਲੋਕ ਹਰ ਥਾਂ ਮੋਆਬ ਵਿੱਚ ਮਰੇ ਹੋਇਆਂ ਲਈ ਰੋ ਰਹੇ ਨੇ-ਹਰ ਛੱਤ ਉੱਤੇ ਅਤੇ ਹਰ ਚੌਰਾਹੇ ਉੱਤੇ। ਇੱਥੇ ਉਦਾਸੀ ਫ਼ੈਲੀ ਹੋਈ ਹੈ ਕਿਉਂ ਕਿ ਮੈਂ ਮੋਆਬ ਨੂੰ ਖਾਲੀ ਭਾਂਡੇ ਵਾਂਗ ਤੋੜ ਸੁੱਟਿਆ ਹੈ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਮੀਕਾਹ 3:6
“ਇਸੇ ਲਈ ਤੁਹਾਡੇ ਲਈ ਘਨਘੋਰ ਹਨੇਰਾ ਹੈ ਅਤੇ ਤੁਸੀਂ ਦਰਸ਼ਨ ਨਹੀਂ ਵੇਖਦੇ। ਭਵਿੱਖ ਵਿੱਚ ਕੀ ਵਾਪਰੇਗਾ, ਤੁਸੀਂ ਨਹੀਂ ਵੇਖ ਸੱਕਦੇ। ਨਬੀਆਂ ਉੱਤੋਂ ਸੂਰਜ ਹਟ ਗਿਆ ਹੈ, ਭਵਿੱਖ ਵਿੱਚ ਕੀ ਵਾਪਰੇਗਾ, ਉਹ ਨਹੀਂ ਵੇਖ ਸੱਕਦੇ। ਇਸੇ ਲਈ, ਉਨ੍ਹਾਂ ਵਾਸਤੇ ਇਹ ਘੋਰ ਅੰਧਕਾਰ ਵਾਂਗ ਹੈ।
ਰੋਮੀਆਂ 3:2
ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ।
ਰੋਮੀਆਂ 9:4
ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹੜੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿੱਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।
ਯਸਈਆਹ 13:1
ਬਾਬਲ ਲਈ ਪਰਮੇਸ਼ੁਰ ਦਾ ਸੰਦੇਸ਼ ਅਮੋਜ਼ ਦੇ ਪੁੱਤਰ ਯਸਾਯਾਹ ਨੂੰ ਪਰਮੇਸ਼ੁਰ ਨੇ ਬਾਬਲ ਬਾਰੇ ਇਹ ਉਦਾਸੀ ਭਰਿਆ ਸੰਦੇਸ਼ ਦਰਸਾਇਆ। ਪਰਮੇਸ਼ੁਰ ਨੇ ਆਖਿਆ:
ਅਮਸਾਲ 29:18
ਜਦੋਂ ਕੋਈ ਦਿਸਾ ਦਿਸਦੀ ਨਹੀਂ ਹੁੰਦੀ, ਲੋਕ ਜੰਗਲੀਆਂ ਵਾਂਗ ਭੱਜਦੇ ਹਨ, ਪਰ ਉਹ ਜਿਹੜੇ ਬਿਵਸਥਾ ਰੱਖਦੇ ਹਨ ਧੰਨ ਹੋਣਗੇ।
ਅਸਤਸਨਾ 22:8
“ਜਦੋਂ ਤੁਸੀਂ ਨਵਾਂ ਘਰ ਬਣਾਵੋਂ, ਤੁਸੀਂ ਆਪਣੀ ਛੱਤ ਦੇ ਦੁਆਲੇ ਇੱਕ ਨੀਵੀਂ ਕੰਧ ਬਣਾਵੋ। ਫ਼ੇਰ ਤੁਸੀਂ ਕਿਸੇ ਵਿਅਕਤੀ ਦੇ ਮੌਤ ਦੇ ਦੋਸ਼ੀ ਨਹੀਂ ਹੋਵੋਂਗੇ, ਜੇਕਰ ਉਹ ਤੁਹਾਡੀ ਛੱਤ ਤੋਂ ਡਿੱਗ ਪੈਂਦਾ ਹੈ।
ਕਜ਼ਾૃ 18:23
ਮੀਕਾਹ ਦੇ ਨਾਲ ਦੇ ਬੰਦੇ ਦਾਨ ਦੇ ਬੰਦਿਆਂ ਉੱਤੇ ਗੁੱਸੇ ਹੋ ਰਹੇ ਸਨ। ਦਾਨ ਦੇ ਆਦਮੀ ਪਿੱਛੇ ਮੁੜੇ। ਅਤੇ ਮੀਕਾਹ ਨੂੰ ਆਖਿਆ, “ਤੈਨੂੰ ਕੀ ਤਕਲੀਫ਼ ਹੈ? ਤੁਸੀਂ ਜੰਗ ਕਰਨ ਲਈ ਇੱਕਤਰ ਕਿਉਂ ਹੋਏ ਹੋ?”
੧ ਸਮੋਈਲ 3:1
ਪਰਮੇਸ਼ੁਰ ਦਾ ਸਮੂਏਲ ਨੂੰ ਬੁਲਾਉਣਾ ਸਮੂਏਲ ਏਲੀ ਦੇ ਅਧੀਨ ਯਹੋਵਾਹ ਦੀ ਸੇਵਾ ਕਰਦਾ ਰਿਹਾ। ਉਨ੍ਹਾਂ ਦਿਨਾਂ ਵਿੱਚ, ਯਹੋਵਾਹ ਲੋਕਾਂ ਨਾਲ ਅਕਸਰ ਸਿੱਧਾ ਨਹੀਂ ਬੋਲਦਾ ਸੀ, ਅਤੇ ਬਹੁਤ ਹੀ ਘੱਟ ਦਰਸ਼ਨ ਹੁੰਦੇ ਸਨ।
੧ ਸਮੋਈਲ 11:5
ਸ਼ਾਊਲ ਖੇਤਾਂ ਵਿੱਚ ਆਪਣੀਆਂ ਗਊਆਂ ਨੂੰ ਲੈ ਕੇ ਗਿਆ ਹੋਇਆ ਸੀ, ਜਦ ਉਹ ਪੈਲੀਆਂ ਤੋਂ ਬਾਹਰ ਘਰ ਨੂੰ ਮੁੜਿਆ ਤਾਂ ਰਾਹ ਵਿੱਚ ਉਸ ਨੇ ਲੋਕਾਂ ਨੂੰ ਰੋਂਦਿਆਂ ਕੁਰਲਾਉਂਦਿਆਂ ਵੇਖਿਆ ਤਾਂ ਉਸ ਨੇ ਪੁੱਛਿਆ, “ਤੁਹਾਨੂੰ ਕੀ ਹੋਇਆ ਹੈ? ਤੁਸੀਂ ਕਿਉਂ ਰੋ ਰਹੇ ਹੋ?” ਤਦ ਲੋਕਾਂ ਨੇ ਉਸ ਨੂੰ ਦੱਸਿਆ ਕਿ ਯਾਬੇਸ਼ ਤੋਂ ਹਲਕਾਰੇ ਕੀ ਖਬਰ ਲੈ ਕੇ ਆਏ ਹਨ।
੨ ਸਮੋਈਲ 14:5
ਦਾਊਦ ਪਾਤਸ਼ਾਹ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਸ ਔਰਤ ਨੇ ਕਿਹਾ, “ਮੈਂ ਵਿੱਧਵਾ ਔਰਤ ਹਾਂ। ਮੇਰਾ ਪਤੀ ਮਰ ਗਿਆ ਹੈ।
੨ ਸਲਾਤੀਨ 6:28
ਫ਼ਿਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੈਨੂੰ ਕੀ ਦੁੱਖ ਹੈ?” ਉਹ ਔਰਤ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ‘ਤੂੰ ਮੈਨੂੰ ਆਪਣਾ ਪੁੱਤਰ ਦੇਹ ਤਾਂ ਜੋ ਅੱਜ ਅਸੀਂ ਉਸ ਨੂੰ ਵੱਢੀਏ ਤੇ ਫ਼ਿਰ ਖਾ ਲਈਏ ਤੇ ਕੱਲ ਮੈਂ ਆਪਣਾ ਪੁੱਤਰ ਵੱਢ ਕੇ ਕੱਲ ਉਸ ਨੂੰ ਖਾ ਲਵਾਂਗੇ।’
ਜ਼ਬੂਰ 114:5
ਹੇ ਲਾਲ ਸਾਗਰ, ਤੂੰ ਕਿਉਂ ਨੱਸਿਆ ਸੀ? ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨੱਸੀ ਸੀ?
ਜ਼ਬੂਰ 147:19
ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
ਪੈਦਾਇਸ਼ 21:17
ਪਰਮੇਸ਼ੁਰ ਨੇ ਮੁੰਡੇ ਦਾ ਰੋਣਾ ਸੁਣਿਆ ਅਤੇ ਪਰਮੇਸ਼ੁਰ ਦੇ ਦੂਤ ਨੇ ਹਾਜਰਾ ਨੂੰ ਆਕਾਸ਼ ਵਿੱਚੋਂ ਆਵਾਜ਼ ਦਿੱਤੀ। ਉਸ ਨੇ ਆਖਿਆ, “ਕੀ ਗੱਲ ਹੈ, ਹਾਜਰਾ? ਡਰ ਨਾ! ਯਹੋਵਾਹ ਨੇ ਬੱਚੇ ਦਾ ਰੋਣਾ ਸੁਣ ਲਿਆ ਹੈ।