Isaiah 22:5
ਯਹੋਵਾਹ ਨੇ ਇੱਕ ਖਾਸ ਦਿਨ ਚੁਣਿਆ ਹੈ। ਉਸ ਦਿਨ ਦੰਗੇ ਭੜਕਣਗੇ ਅਤੇ ਅਫ਼ਰਾਤਫ਼ਰੀ ਮੱਚੇਗੀ। ਗਿਆਨ ਦੀ ਵਾਦੀ ਵਿੱਚ ਲੋਕ ਇੱਕ ਦੂਜੇ ਨੂੰ ਪੈਰਾਂ ਹੇਠਾਂ ਲਤਾੜਨਗੇ। ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ ਜਾਣਗੀਆਂ। ਵਾਦੀ ਦੇ ਲੋਕ ਪਹਾੜੀ ਉਤਲੇ ਸ਼ਹਿਰ ਵਾਲਿਆਂ ਉੱਤੇ ਚੀਖ ਰਹੇ ਹੋਣਗੇ।
Isaiah 22:5 in Other Translations
King James Version (KJV)
For it is a day of trouble, and of treading down, and of perplexity by the Lord GOD of hosts in the valley of vision, breaking down the walls, and of crying to the mountains.
American Standard Version (ASV)
For it is a day of discomfiture, and of treading down, and of perplexity, from the Lord, Jehovah of hosts, in the valley of vision; a breaking down of the walls, and a crying to the mountains.
Bible in Basic English (BBE)
For it is a day of trouble and of crushing down and of destruction from the Lord, the Lord of armies, in the valley of vision; ...
Darby English Bible (DBY)
For it is a day of trouble, and of treading down, and of perplexity, from the Lord, Jehovah of hosts, in the valley of vision; [a day of] breaking down the wall, and of crying to the mountain:
World English Bible (WEB)
For it is a day of confusion, and of treading down, and of perplexity, from the Lord, Yahweh of Hosts, in the valley of vision; a breaking down of the walls, and a crying to the mountains.
Young's Literal Translation (YLT)
For a day of noise, and of treading down, And of perplexity, `is' to the Lord, Jehovah of Hosts, In the valley of vision, digging down a wall, And crying unto the mountain.
| For | כִּ֣י | kî | kee |
| it is a day | יוֹם֩ | yôm | yome |
| of trouble, | מְהוּמָ֨ה | mĕhûmâ | meh-hoo-MA |
| down, treading of and | וּמְבוּסָ֜ה | ûmĕbûsâ | oo-meh-voo-SA |
| and of perplexity | וּמְבוּכָ֗ה | ûmĕbûkâ | oo-meh-voo-HA |
| by the Lord | לַֽאדֹנָ֧י | laʾdōnāy | la-doh-NAI |
| God | יְהוִ֛ה | yĕhwi | yeh-VEE |
| of hosts | צְבָא֖וֹת | ṣĕbāʾôt | tseh-va-OTE |
| in the valley | בְּגֵ֣י | bĕgê | beh-ɡAY |
| of vision, | חִזָּי֑וֹן | ḥizzāyôn | hee-za-YONE |
| down breaking | מְקַרְקַ֥ר | mĕqarqar | meh-kahr-KAHR |
| the walls, | קִ֖ר | qir | keer |
| and of crying | וְשׁ֥וֹעַ | wĕšôaʿ | veh-SHOH-ah |
| to | אֶל | ʾel | el |
| the mountains. | הָהָֽר׃ | hāhār | ha-HAHR |
Cross Reference
ਮੀਕਾਹ 7:4
ਉਨ੍ਹਾਂ ਵਿੱਚੋਂ ਵੱਧੀਆ ਮਨੁੱਖ ਵੀ ਬੋਹਰ ਵਰਗੇ ਹਨ। ਸਗੋਂ ਜਿੰਨੇ ਵੱਧੀਆ ਓਨੇ ਖੋਟੇ ਹਨ, ਉਹ ਜੰਗਲੀ ਕੰਡਿਆਂ ਤੋਂ ਵੀ ਨਖਿੱਧ ਹਨ। ਸਜ਼ਾ ਦਾ ਦਿਨ ਆ ਰਿਹਾ ਹੈ ਤੇਰੇ ਨਬੀਆਂ ਦਾ ਕਹਿਣਾ ਹੈ ਕਿ ਉਹ ਦਿਨ ਆਵੇਗਾ। ਤੇਰੇ ਰਾਖਿਆਂ ਦਾ ਦਿਨ, ਤੇਰੇ ਦਰਬਾਨਾਂ ਦਾ ਦਿਨ ਆ ਗਿਆ ਹੈ। ਹੁਣ ਤੁਹਾਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਤੁਸੀਂ ਘਬਰਾ ਜਾਵੋਂਗੇ।
ਨੂਹ 1:5
ਯਰੂਸ਼ਲਮ ਦੇ ਦੁਸ਼ਮਣ ਜਿੱਤ ਗਏ ਨੇ। ਉਸ ਦੇ ਦੁਸ਼ਮਣ ਸਫ਼ਲ ਹੋ ਗਏ ਨੇ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਜ਼ਾ ਦਿੱਤੀ ਸੀ। ਉਸ ਨੇ ਯਰੂਸ਼ਲਮ ਨੂੰ ਉਸ ਦੇ ਅਨੇਕਾਂ ਪਾਪਾਂ ਬਦਲੇ ਸਜ਼ਾ ਦਿੱਤੀ। ਉਸ ਦੇ ਬੱਚੇ ਦੂਰ ਚੱਲੇ ਗਏ ਹਨ। ਉਨ੍ਹਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਸੀ ਅਤੇ ਉਨ੍ਹਾਂ ਨੂੰ ਦੂਰ ਲੈ ਗਏ ਸਨ।
ਯਸਈਆਹ 37:3
ਇਨ੍ਹਾਂ ਬੰਦਿਆਂ ਨੇ ਯਸਾਯਾਹ ਨੂੰ ਆਖਿਆ, “ਰਾਜੇ ਹਿਜ਼ਕੀਯਾਹ ਨੇ ਆਦੇਸ਼ ਦਿੱਤਾ ਹੈ ਕਿ ਅੱਜ ਦਾ ਦਿਨ ਗ਼ਮ ਅਤੇ ਉਦਾਸੀ ਦਾ ਖਾਸ ਦਿਨ ਹੋਵੇਗਾ। ਇਹ ਬਹੁਤ ਉਦਾਸ ਦਿਨ ਹੋਵੇਗਾ। ਇਹ ਉਸ ਦਿਨ ਵਰਗਾ ਹੋਵੇਗਾ ਜਦੋਂ ਬੱਚੇ ਦਾ ਜਨਮ ਤਾਂ ਹੋਣਾ ਹੁੰਦਾ ਹੈ ਪਰ ਉਹ ਬੱਚਾ ਮਾਤਾ ਦੇ ਗਰਭ ਵਿੱਚ ਬਾਹਰ ਆ ਸੱਕਣ ਦੀ ਸ਼ਕਤੀ ਨਹੀਂ ਰੱਖਦਾ।
ਯਸਈਆਹ 10:6
ਮੈਂ ਅੱਸ਼ੂਰ ਨੂੰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਭੇਜਾਂਗਾ ਜਿਹੜੇ ਮੰਦੇ ਕੰਮ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨਾਲ ਨਾਰਾਜ਼ ਹਾਂ, ਮੈਂ ਅੱਸ਼ੂਰ ਨੂੰ ਆਦੇਸ਼ ਦੇਵਾਂਗਾ ਕਿ ਉਨ੍ਹਾਂ ਦੇ ਖਿਲਾਫ਼ ਲੜਨ। ਅੱਸ਼ੂਰ ਉਨ੍ਹਾਂ ਨੂੰ ਹਰਾ ਦੇਵੇਗਾ ਅਤੇ ਅੱਸ਼ੂਰ ਉਨ੍ਹਾਂ ਪਾਸੋਂ ਉਨ੍ਹਾਂ ਦੀ ਦੌਲਤ ਖੋਹ ਲਵੇਗਾ। ਇਸਰਾਏਲ ਖਾਕ ਵਾਂਗ ਹੋ ਜਾਵੇਗਾ ਅਤੇ ਅੱਸ਼ੂਰ ਉਸ ਨੂੰ ਪੈਰਾਂ ਹੇਠਾਂ ਲਿਤਾੜੇਗਾ।
ਨੂਹ 2:2
ਯਹੋਵਾਹ ਨੇ ਯਾਕੂਬ ਦੇ ਘਰ ਤਬਾਹ ਕਰ ਦਿੱਤੇ। ਉਸ ਨੇ ਉਨ੍ਹਾਂ ਨੂੰ ਬੇਰਹਿਮੀ ਨਾਲ ਤਬਾਹ ਕਰ ਦਿੱਤਾ। ਉਸ ਨੇ ਆਪਣੇ ਕਹਿਰ ਵਿੱਚ, ਯਹੂਦਾਹ ਦੀ ਧੀ ਦਾ ਕਿਲਾ ਤਬਾਹ ਕਰ ਦਿੱਤਾ। ਯਹੋਵਾਹ ਨੇ ਯਹੂਦਾਹ ਦੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਸ ਨੇ ਯਹੂਦਾਹ ਦਾ ਰਾਜ ਤਬਾਹ ਕਰ ਦਿੱਤਾ।
ਪਰਕਾਸ਼ ਦੀ ਪੋਥੀ 6:16
ਲੋਕਾਂ ਨੇ ਪਹਾੜਾਂ ਅਤੇ ਚੱਟਾਨਾਂ ਨੂੰ ਆਖਿਆ, “ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।
ਲੋਕਾ 23:30
ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾੜੀਆਂ ਨੂੰ ਆਖ਼ਣਗੇ ‘ਸਾਨੂੰ ਢੱਕ ਲਵੋ।’
ਮੱਤੀ 24:16
“ਉਸ ਵਕਤ ਜਿਹੜੇ ਲੋਕ ਯਹੂਦਿਯਾ ਵਿੱਚ ਹੋਣ ਉਹ ਪਹਾੜੀਆਂ ਨੂੰ ਭੱਜ ਜਾਣ।
ਆਮੋਸ 5:18
ਤੁਹਾਡੇ ਵਿੱਚੋਂ ਕੁਝ ਲੋਕ ਯਹੋਵਾਹ ਦੇ ਨਿਆਂ ਦੇ ਖਾਸ ਦਿਨਾਂ ਨੂੰ ਵੇਖਣਾ ਲੋਚਦੇ ਹਨ ਭਲਾ ਤੁਸੀਂ ਉਹ ਕਿਉਂ ਵੇਖਣਾ ਚਾਹੁੰਦੇ ਹੋ? ਯਹੋਵਾਹ ਦਾ ਖਾਸ ਦਿਨ ਰੋਸ਼ਨੀ ਨਹੀਂ ਹਨੇਰਾ ਕਰੇਗਾ।
ਹੋ ਸੀਅ 10:8
ਇਸਰਾਏਲ ਨੇ ਪਾਪ ਕੀਤਾ ਅਤੇ ਬਹੁਤ ਸਾਰੀਆਂ ਉੱਚੀਆਂ ਥਾਵਾਂ ਉਸਾਰੀਆਂ। ਬੈਤ ਆਵਨ ਦੇ ਉੱਚੇ ਅਸਥਾਨਾਂ ਨੂੰ ਫ਼ਨਾਹ ਕਰ ਦਿੱਤਾ ਜਾਵੇਗਾ ਅਤੇ ਇਸ ਦੀਆਂ ਜਗਵੇਦੀ ਉੱਤੇ ਕੰਡਿਆਲੀਆਂ ਝਾੜੀਆਂ ਉੱਗ ਆਉਣਗੀਆਂ। ਫਿਰ ਉਹ ਪਰਬਤਾਂ ਨੂੰ ਆਖਣਗੇ, “ਸਾਨੂੰ ਢੱਕ ਲਓ।” ਅਤੇ ਚਟਾਨਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਪਓ।”
ਯਰਮਿਆਹ 30:7
“ਯਾਕੂਬ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ। ਇਹ ਸਮਾਂ ਵੱਡੀ ਬਿਪਤਾ ਵਾਲਾ ਹੈ। ਇਹੋ ਜਿਹਾ ਸਮਾਂ ਕਦੇ ਵੀ ਨਹੀਂ ਹੋਵੇਗਾ। ਪਰ ਯਾਕੂਬ ਬਚ ਜਾਵੇਗਾ।
ਯਸਈਆਹ 25:10
ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।
ਯਸਈਆਹ 22:1
ਪਰਮੇਸ਼ੁਰ ਦਾ ਯਰੂਸ਼ਲਮ ਨੂੰ ਸੰਦੇਸ਼ ਦਰਸ਼ਨ ਦੀ ਵਾਦੀ ਬਾਰੇ ਉਦਾਸ ਸੰਦੇਸ਼: ਤੁਹਾਨੂੰ, ਲੋਕਾਂ ਨੂੰ ਕੀ ਤਕਲੀਫ਼ ਹੈ? ਤੁਸੀਂ ਆਪਣੀਆਂ ਛੱਤਾਂ ਉੱਤੇ ਕਿਉਂ ਛੁਪ ਰਹੇ ਹੋ?
ਯਸਈਆਹ 5:5
“ਹੁਣ, ਮੈਂ ਦੱਸਦਾ ਹਾਂ ਕਿ ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ: ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ, ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ। ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ। ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।
ਆ ਸਤਰ 3:15
ਪਾਤਸ਼ਾਹ ਦੇ ਹੁਕਮ ਮੁਤਾਬਕ ਸੰਦੇਸ਼ਵਕ ਨੇ ਬੜੀ ਫੁਰਤੀ ਨਾਲ ਕੰਮ ਕੀਤਾ। ਇਹ ਹੁਕਮ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਦਿੱਤਾ ਗਿਆ। ਪਾਤਸ਼ਾਹ ਅਤੇ ਹਾਮਾਨ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਸ਼ਹਿਰ ਦੇ ਲੋਕ ਉਲਝਨ ਵਿੱਚ ਸਨ।
੨ ਸਲਾਤੀਨ 25:10
ਕਸਦੀਆਂ ਦੀ ਸਾਰੀ ਫ਼ੌਜ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਸੁੱਟਿਆ।
੨ ਸਲਾਤੀਨ 19:3
ਉਨ੍ਹਾਂ ਨੇ ਜਾਕੇ ਯਸਾਯਾਹ ਨੂੰ ਆਖਿਆ, “ਹਿਜ਼ਕੀਯਾਹ ਨੇ ਆਖਿਆ ਹੈ, ‘ਇਹ ਦੁੱਖ ਦਾ ਦਿਨ ਹੈ ਅਤੇ ਇਹ ਦਿਨ ਉਹ ਦਰਸਾਅ ਰਿਹਾ ਹੈ ਕਿ ਅਸੀਂ ਗ਼ਲਤ ਹਾਂ। ਇਹ ਸਮਾਂ ਬੱਚਿਆਂ ਦੇ ਜਨਣ ਦਾ ਹੈ ਪਰ ਵੇਖੋ ਜੰਮਣ ਦੀ ਸ਼ਕਤੀ ਨਹੀਂ ਹੈ।