Isaiah 29:1
ਪਰਮੇਸ਼ੁਰ ਦਾ ਯਰੂਸ਼ਲਮ ਲਈ ਪਿਆਰ ਪਰਮੇਸ਼ੁਰ ਆਖਦਾ ਹੈ, “ਅਰੀਏਲ ਵੱਲ ਦੇਖੋ! ਉਹ ਸ਼ਹਿਰ ਅਰੀਏਲ ਜਿੱਥੇ ਦਾਊਦ ਨੇ ਡੇਰਾ ਲਾਇਆ ਸੀ। ਉਸ ਦੀਆਂ ਛੁੱਟੀਆਂ ਸਾਲ ਦਰ ਸਾਲ ਜਾਰੀ ਰਹੀਆਂ ਹਨ।
Isaiah 29:1 in Other Translations
King James Version (KJV)
Woe to Ariel, to Ariel, the city where David dwelt! add ye year to year; let them kill sacrifices.
American Standard Version (ASV)
Ho Ariel, Ariel, the city where David encamped! add ye year to year; let the feasts come round:
Bible in Basic English (BBE)
Ho! Ariel, Ariel, the town against which David made war; put year to year, let the feasts come round:
Darby English Bible (DBY)
Woe to Ariel, to Ariel, the city of David's encampment! Add ye year to year; let the feasts come round.
World English Bible (WEB)
Ho Ariel, Ariel, the city where David encamped! add you year to year; let the feasts come round:
Young's Literal Translation (YLT)
Wo `to' Ariel, Ariel, The city of the encampment of David! Add year to year, let festivals go round.
| Woe | ה֚וֹי | hôy | hoy |
| to Ariel, | אֲרִיאֵ֣ל | ʾărîʾēl | uh-ree-ALE |
| to Ariel, | אֲרִיאֵ֔ל | ʾărîʾēl | uh-ree-ALE |
| the city | קִרְיַ֖ת | qiryat | keer-YAHT |
| where David | חָנָ֣ה | ḥānâ | ha-NA |
| dwelt! | דָוִ֑ד | dāwid | da-VEED |
| add | סְפ֥וּ | sĕpû | seh-FOO |
| ye year | שָׁנָ֛ה | šānâ | sha-NA |
| to | עַל | ʿal | al |
| year; | שָׁנָ֖ה | šānâ | sha-NA |
| let them kill | חַגִּ֥ים | ḥaggîm | ha-ɡEEM |
| sacrifices. | יִנְקֹֽפוּ׃ | yinqōpû | yeen-koh-FOO |
Cross Reference
੨ ਸਮੋਈਲ 5:9
ਦਾਊਦ ਉਸ ਕਿਲ੍ਹੇ ਵਿੱਚ ਰਿਹਾ ਅਤੇ ਇਸ ਨੂੰ “ਦਾਊਦ ਦਾ ਸ਼ਹਿਰ” ਆਖਿਆ। ਉਸ ਨੇ ਮਿਲੋ ਤੋਂ ਲੈ ਕੇ ਸ਼ਹਿਰ ਦਾ ਵਿਕਾਸ ਕੀਤਾ ਅਤੇ ਇਸ ਸ਼ਹਿਰ ਅੰਦਰ ਹੋਰ ਵੀ ਘਰਾਂ ਦਾ ਨਿਰਮਾਣ ਕੀਤਾ।
ਇਬਰਾਨੀਆਂ 10:1
ਮਸੀਹ ਦਾ ਬਲਿਦਾਨ ਸਾਨੂੰ ਸੰਪੂਰਣ ਬਨਾਉਂਦਾ ਹੈ ਸ਼ਰ੍ਹਾ ਸਾਨੂੰ ਭਵਿੱਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁੰਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚੜ੍ਹਾਉਣ ਲਈ ਆਖਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚੜ੍ਹਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸੱਕਦੀ।
ਮੀਕਾਹ 6:6
ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ? ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ? ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ ਮੈਨੂੰ ਕੀ ਕਰਨਾ ਚਾਹੀਦਾ ਹੈ? ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?
ਆਮੋਸ 4:4
“ਬੈਤ-ਏਲ ਵਿੱਚ ਜਾਓ ਅਤੇ ਪਾਪ ਕਰੋ। ਗਿਲਆਦ ਵਿੱਚ ਜਾਕੇ ਹੋਰ ਵੱਧੇਰੇ ਪਾਪ ਕਰੋ। ਸਵੇਰ ਵੇਲੇ ਆਪਣੀਆਂ ਬਲੀਆਂ ਭੇਟ ਕਰੋ। ਹਰ ਤਿੰਨੀ ਦਿਨੀ ਆਪਣੀ ਫ਼ਸਲ ਦਾ ਦਸਵੰਧ ਲਿਆਓ।
ਹੋ ਸੀਅ 9:4
ਉਹ ਯਹੋਵਾਹ ਲਈ ਮੈਅ ਦੇ ਚੜ੍ਹਾਵੇ ਦੀਆਂ ਭੇਟਾਂ ਨਹੀਂ ਦੇਣਗੇ ਅਤੇ ਨਾ ਹੀ ਉਨ੍ਹਾਂ ਦੀਆਂ ਬਲੀਆਂ ਉਸ ਨੂੰ ਪ੍ਰਸੰਨ ਕਰਨਗੀਆਂ। ਉਨ੍ਹਾਂ ਦੀਆਂ ਬਲੀਆਂ ਜਨਾਜ਼ੇ ਦੇ ਸਮੇਂ ਖਾਧੇ ਅੰਨ ਵਰਗੀਆਂ ਹੋਣਗੀਆਂ ਅਤੇ ਜੋ ਕੋਈ ਵੀ ਉਹ ਭੋਜਨ ਖਾਵੇਗਾ ਅਸ਼ੁੱਧ ਹੋ ਜਾਵੇਗਾ। ਉਨ੍ਹਾਂ ਦੀ ਰੋਟੀ ਯਹੋਵਾਹ ਦੇ ਮੰਦਰ ਵਿੱਚ ਨਾ ਆਵੇਗੀ, ਸਗੋਂ ਉਹ ਰੋਟੀ ਉਨ੍ਹਾਂ ਨੂੰ ਖੁਦ ਹੀ ਖਾਣੀ ਪਵੇਗੀ।
ਹੋ ਸੀਅ 8:13
ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜ੍ਹਾਕੇ ਇਸ ਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਹੀਂ ਕਰਦਾ ਉਸ ਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।
ਹੋ ਸੀਅ 5:6
“ਲੋਕਾਂ ਦੇ ਆਗੂ ਆਪਣੇ ਇੱਜੜਾਂ ਅਤੇ ਵੱਗਾਂ ਦੇ ਨਾਲ ਯਹੋਵਾਹ ਨੂੰ ਲੱਭਣ ਲਈ ਨਿਕਲਣਗੇ, ਪਰ ਉਹ ਉਸ ਨੂੰ ਲੱਭ ਨਹੀਂ ਸੱਕਣਗੇ ਕਿਉਂ ਕਿ ਉਹ ਉਨ੍ਹਾਂ ਤੋਂ ਦੂਰ ਹੋ ਗਿਆ ਹੈ।
ਹਿਜ਼ ਕੀ ਐਲ 43:15
ਜਗਵੇਦੀ ਉੱਪਰ ਅੱਗ ਲਈ ਸਥਾਨ 4 ਹੱਬ ਉੱਚਾ ਸੀ। ਚਾਰੇ ਕਿਨਾਰੇ ਸਿੰਗਾਂ ਦੀ ਸ਼ਕਲ ਦੇ ਸਨ।
ਯਸਈਆਹ 66:3
ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ। ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ! ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ। ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ। ਉਹ ਲੋਕ ਆਪਣੇ ਰਸਤੇ ਚੁਣਦੇ ਨੇ। ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।
ਯਰਮਿਆਹ 7:21
ਯਹੋਵਾਹ ਬਲੀ ਨਾਲੋਂ ਵੱਧੇਰੇ ਆਗਿਆਕਰਤਾ ਚਾਹੁੰਦਾ ਹੈ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ, “ਜਾਓ ਅਤੇ ਜਿੰਨੀਆਂ ਮਰਜ਼ੀ ਹੋਮ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਓ। ਉਨ੍ਹਾਂ ਬਲੀਆਂ ਦਾ ਮਾਸ ਖੁਦ ਖਾਓ।
ਯਸਈਆਹ 31:9
ਉਨ੍ਹਾਂ ਦਾ ਸੁਰੱਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ। ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।
ਯਸਈਆਹ 22:12
ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।
ਯਸਈਆਹ 1:11
ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ।