ਯਸਈਆਹ 32:11 in Punjabi

ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 32 ਯਸਈਆਹ 32:11

Isaiah 32:11
ਔਰਤੋਂ, ਤੁਸੀਂ ਹੁਣ ਸ਼ਾਂਤ ਹੋ, ਪਰ ਤੁਹਾਨੂੰ ਭੈਭੀਤ ਹੋ ਜਾਣਾ ਚਾਹੀਦਾ ਹੈ! ਔਰਤੋਂ, ਤੁਸੀਂ ਹੁਣ ਸੁਰੱਖਿਅਤ ਮਹਿਸੂਸ ਕਰਦੀਆਂ ਹੋ ਪਰ ਤੁਹਾਨੂੰ ਫ਼ਿਕਰ ਕਰਨਾ ਚਾਹੀਦਾ ਹੈ! ਆਪਣੇ ਸੁੰਦਰ ਕੱਪੜੇ ਲਾਹ ਕੇ ਉਦਾਸੀ ਦੇ ਵਸਤਰ ਪਾ ਲਵੋ। ਆਪਣੀ ਕਮਰ ਦੁਆਲੇ ਉਨ੍ਹਾਂ ਕੱਪੜਿਆਂ ਨੂੰ ਲਪੇਟ ਲਵੋ।

Isaiah 32:10Isaiah 32Isaiah 32:12

Isaiah 32:11 in Other Translations

King James Version (KJV)
Tremble, ye women that are at ease; be troubled, ye careless ones: strip you, and make you bare, and gird sackcloth upon your loins.

American Standard Version (ASV)
Tremble, ye women that are at ease; be troubled, ye careless ones; strip you, and make you bare, and gird `sackcloth' upon your loins.

Bible in Basic English (BBE)
Be shaking with fear, you women who are living in comfort; be troubled, you who have no fear of danger: take off your robes and put on clothing of grief.

Darby English Bible (DBY)
Tremble, ye women that are at ease; be troubled, ye careless ones; strip you, and make you bare, and gird [sackcloth] on your loins!

World English Bible (WEB)
Tremble, you women who are at ease; be troubled, you careless ones; strip yourselves, and make yourselves naked, and gird [sackcloth] on your loins.

Young's Literal Translation (YLT)
Tremble ye women, ye easy ones, Be troubled, ye confident ones, Strip and make bare, with a girdle on the loins,

Tremble,
חִרְדוּ֙ḥirdûheer-DOO
ease;
at
are
that
women
ye
שַֽׁאֲנַנּ֔וֹתšaʾănannôtsha-uh-NA-note
be
troubled,
רְגָ֖זָהrĕgāzâreh-ɡA-za
ye
careless
ones:
בֹּֽטְח֑וֹתbōṭĕḥôtboh-teh-HOTE
strip
פְּשֹׁ֣טָֽהpĕšōṭâpeh-SHOH-ta
you,
and
make
you
bare,
וְעֹ֔רָהwĕʿōrâveh-OH-ra
gird
and
וַחֲג֖וֹרָהwaḥăgôrâva-huh-ɡOH-ra
sackcloth
upon
עַלʿalal
your
loins.
חֲלָצָֽיִם׃ḥălāṣāyimhuh-la-TSA-yeem

Cross Reference

ਅਸਤਸਨਾ 28:48
ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।

ਲੋਕਾ 23:27
ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿੱਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿੱਟ ਰਹੀਆਂ ਸਨ।

ਮੀਕਾਹ 1:8
ਮੀਕਾਹ ਦੀ ਵੱਡੀ ਉਦਾਸੀ ਜੋ ਕੁਝ ਵੀ ਵਾਪਰੇਗਾ ਮੈਂ ਉਸਦਾ ਸੋਗ ਕਰਾਂਗਾ ਮੈਂ ਬਿਨਾ ਜੁਤਿਆਂ ਅਤੇ ਵਸਤਰਾਂ ਦੇ ਜਾਵਾਂਗਾ ਅਤੇ ਕੁਤਿਆਂ ਵਾਂਗ ਪੁਕਾਰਾਂਗਾ (ਗਿੱਧੜਾਂ ਵਾਂਗ) ਅਤੇ ਪੰਛੀਆਂ ਵਾਂਗ ਸੋਗ ਕਰਾਂਗਾ (ਸ਼ਤਰਮੁਰਗ ਵਾਂਗ।)

ਹੋ ਸੀਅ 2:3
ਜੇਕਰ ਉਹ ਆਪਣਾ ਵਿਭਚਾਰ ਨਹੀਂ ਰੋਕੇਗੀ, ਮੈਂ ਉਸ ਨੂੰ ਉਸ ਦਿਨ ਵਾਂਗ ਨੰਗੀ ਕਰ ਸੁੱਟਾਂਗਾ ਜਦੋਂ ਉਹ ਜਨਮੀ ਸੀ। ਮੈਂ ਉਸ ਨੂੰ ਮਾਰੂਬਲ ਵਾਂਗ, ਸੁੱਕੀ ਬੰਜਰ ਜ਼ਮੀਨ ਵਾਂਗ ਬਣਾ ਦਿਆਂਗਾ, ਅਤੇ ਉਸ ਨੂੰ ਪਿਆਸ ਨਾਲ ਮਾਰ ਸੁੱਟਾਂਗਾ।

ਯਰਮਿਆਹ 49:3
“ਹਸ਼ਬੋਨ ਦੇ ਲੋਕੋ ਰੋਵੋ, ਕਿਉਂ ਕਿ ਅਈ ਦਾ ਸ਼ਹਿਰ ਤਬਾਹ ਹੋ ਗਿਆ ਹੈ। ਅੰਮੋਨ ਦੇ ਰੱਬਾਹ ਦੀਓ ਔਰਤੋਂ, ਰੋਵੋ! ਆਪਣੇ ਸੋਗ ਦੇ ਬਸਤਰ ਪਹਿਨ ਲਵੋ ਅਤੇ ਰੋਵੋ। ਸੁਰੱਖਿਆ ਲਈ ਸ਼ਹਿਰ ਵੱਲ ਭੱਜੋ। ਕਿਉਂ ਕਿ ਦੁਸ਼ਮਣ ਆ ਰਿਹਾ ਹੈ। ਉਹ ਮਲਕਾਮ ਨੂੰ ਉਸ ਦੇ ਜਾਜਕਾਂ ਅਤੇ ਅਧਿਕਾਰੀਆਂ ਸਮੇਤ ਲੈ ਜਾਣਗੇ।

ਯਰਮਿਆਹ 6:26
ਮੇਰੇ ਲੋਕੋ, ਸੋਗ ਦੇ ਬਸਤਰ ਪਹਿਨ ਲਵੋ ਅਤੇ ਰਾਖ ਅੰਦਰ ਲਿਟੋ। ਮੋੇ ਲੋਕਾਂ ਲਈ ਉੱਚੀ-ਉੱਚੀ ਰੋਵੋ। ਇਸ ਤਰ੍ਹਾਂ ਰੋਵੋ ਜਿਵੇਂ ਅਸੀਂ ਇੱਕਲੌਤਾ ਪੁੱਤਰ ਗੁਆ ਲਿਆ ਹੋਵੇ। ਇਹੀ ਗੱਲਾਂ ਕਰੋ ਕਿਉਂ ਕਿ ਤਬਾਹੀ ਲਿਆਉਣ ਵਾਲਾ ਬਹੁਤ ਛੇਤੀ ਸਾਡੇ ਵੱਲ ਆਵੇਗਾ।

ਯਰਮਿਆਹ 4:8
ਸੋਗ ਦੇ ਬਸਤਰ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ! ਕਿਉਂ ਕਿ ਯਹੋਵਾਹ ਸਾਡੇ ਨਾਲ ਨਾਰਾਜ਼ ਹੈ।

ਯਸਈਆਹ 47:1
ਪਰਮੇਸ਼ੁਰ ਦਾ ਬਾਬਲ ਨੂੰ ਸੰਦੇਸ਼ “ਮਿੱਟੀ ਵਿੱਚ ਢਹਿ ਪਵੋ ਤੇ ਓੱਥੇ ਹੀ ਬੈਠੇ ਰਹੋ! ਬਾਬਲ ਦੀਏ ਕੁਆਰੀੇ ਧੀਏ, ਜ਼ਮੀਨ ਉੱਤੇ ਬੈਠ! ਹੇ ਕਸਦੀਆਂ ਦੀਏ ਧੀਏ, ਹੁਣ ਸ਼ਹਿਜਾਦੀ ਨਹੀਂ ਹੈ। ਲੋਕ ਹੋਰ ਵੱਧੇਰੇ ਤੈਨੂੰ ਨਰਮ ਜਾਂ ਨਾਜ਼ੁਕ ਜਵਾਨ ਨਢ੍ਢੀ ਨਹੀਂ ਸਮਝਣਗੇ।

ਯਸਈਆਹ 33:14
ਸੀਯੋਨ ਦੇ ਪਾਪੀ ਭੈਭੀਤ ਹਨ। ਜਿਹੜੇ ਲੋਕ ਮੰਦੀਆਂ ਗੱਲਾਂ ਕਰਦੇ ਹਨ ਡਰ ਨਾਲ ਕੰਬ ਰਹੇ ਹਨ। ਉਹ ਆਖਦੇ ਹਨ, “ਕੀ ਸਾਡੇ ਵਿੱਚੋਂ ਕੋਈ ਇਸ ਤਬਾਹ ਕਰਨ ਵਾਲੀ ਅਗਨੀ ਵਿੱਚੋਂ ਜਿਉਂਦਾ ਬਚ ਸੱਕਦਾ ਹੈ? ਇਸ ਅੱਗ ਦੇ ਨੇੜੇ ਕੌਣ ਰਹਿ ਸੱਕਦਾ ਹੈ, ਜਿਹੜੀ ਸਦਾ ਬਲਦੀ ਰਹਿੰਦੀ ਹੈ?”

ਯਸਈਆਹ 22:4
ਇਸ ਲਈ ਮੈਂ ਆਖਦਾ ਹਾਂ, “ਮੇਰੇ ਵੱਲ ਨਾ ਵੇਖੋ! ਮੈਨੂੰ ਰੋਣ ਦਿਓ! ਯਰੂਸ਼ਲਮ ਦੀ ਤਬਾਹੀ ਬਾਰੇ ਮੈਨੂੰ ਹੌਸਲਾ ਦੇਣ ਦੀ ਕਾਹਲੀ ਨਾ ਕਰੋ।”

ਯਸਈਆਹ 20:4
ਅੱਸ਼ੂਰ ਦਾ ਰਾਜਾ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ। ਅੱਸ਼ੂਰ ਕੈਦੀ ਬਣਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸਾਂ ਤੋਂ ਦੂਰ ਲੈ ਜਾਵੇਗਾ। ਬੁੱਢੇ ਅਤੇ ਜਵਾਨ ਲੋਕ ਬਿਨਾਂ ਵਸਤਰਾਂ ਅਤੇ ਜੁਤੀਆਂ ਦੇ ਲਿਜਾਏ ਜਾਣਗੇ। ਉਹ ਬਿਲਕੁਲ ਨੰਗੇ ਹੋਣਗੇ। ਮਿਸਰ ਦੇ ਲੋਕ ਸ਼ਰਮਸਾਰ ਹੋਣਗੇ।

ਯਸਈਆਹ 15:3
ਮੋਆਬ ਵਿੱਚ ਹਰ ਥਾਂ, ਛੱਤਾਂ ਉੱਤੇ ਅਤੇ ਗਲੀਆਂ ਵਿੱਚ, ਲੋਕਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਨੇ ਲੋਕ ਰੋ ਰਹੇ ਹਨ।

ਯਸਈਆਹ 3:24
ਉਨ੍ਹਾਂ ਔਰਤਾਂ ਕੋਲ ਹੁਣ ਮਿੱਠੀ ਸੁਗੰਧ ਵਾਲਾ ਅਤਰ ਹੈ, ਪਰ ਉਸ ਸਮੇਂ ਉਨ੍ਹਾਂ ਦੀ ਸੁਗੰਧੀ ਬੁਸ ਜਾਵੇਗੀ ਅਤੇ ਖਰਾਬ ਹੋ ਜਾਵੇਗੀ। ਹੁਣ ਉਹ ਪਹਿਨਦੀਆਂ ਹਨ ਪੇਟੀਆਂ। ਪਰ ਉਸ ਸਮੇਂ ਉਨ੍ਹਾਂ ਕੋਲ ਹੋਣਗੇ ਸਿਰਫ਼ ਰੱਸੇ ਹੀ ਹੋਣਗੇ ਪਹਿਨਣ ਲਈ। ਹੁਣ ਉਨ੍ਹਾਂ ਦੇ ਕੇਸ ਸਿਂਗਾਰੇ ਹੋਏ ਹਨ ਪਰ ਉਸ ਸਮੇਂ ਉਨ੍ਹਾਂ ਦੇ ਸਿਰ ਮੁੰਨੇ ਹੋਣਗੇ ਗੁਲਾਮਾਂ ਵਾਂਗ। ਹੁਣ ਉਨ੍ਹਾਂ ਕੋਲ ਹਨ ਦਾਅਵਤਾਂ ਵਾਲੇ ਵਸਤਰ। ਪਰ ਉਸ ਸਮੇਂ ਉਨ੍ਹਾਂ ਕੋਲ ਹੋਣਗੇ। ਸਿਰਫ਼ ਉਦਾਸੀ ਵਾਲੇ ਵਸਤਰ। ਹੁਣ ਉਨ੍ਹਾਂ ਦੇ ਚਿਹਰਿਆਂ ਉੱਤੇ ਖੂਬਸੂਰਤੀ ਦੇ ਚਿਨ੍ਹ ਹਨ। ਪਰ ਉਸ ਸਮੇਂ ਉਨ੍ਹਾਂ ਉੱਤੇ ਸਿਰਫ਼ ਇੱਕੋ ਨਿਸ਼ਾਨ ਹੋਵੇਗਾ। ਇਹ ਨਿਸ਼ਾਨ ਉਨ੍ਹਾਂ ਦੀ ਚਮੜੀ ਉੱਤੇ ਜਲਾ ਕੇ ਬਣਾਇਆ ਗਿਆ ਹੋਵੇਗਾ।

ਯਸਈਆਹ 2:21
ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ।

ਯਸਈਆਹ 2:19
ਲੋਕੀ ਚੱਟਾਨਾਂ ਪਿੱਛੇ ਅਤੇ ਧਰਤੀ ਦੀਆਂ ਖੱਡਾਂ ਵਿੱਚ ਛੁਪ ਜਾਣਗੇ। ਲੋਕੀ ਯਹੋਵਾਹ ਕੋਲੋਂ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਓਦੋਁ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖੜ੍ਹਾ ਹੋ ਜਾਵੇਗਾ।

ਯਾਕੂਬ 5:5
ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈ।