Isaiah 33:10
ਯਹੋਵਾਹ ਆਖਦਾ ਹੈ, “ਹੁਣ ਮੈਂ ਖਲੋਵਾਂਗਾ ਅਤੇ ਆਪਣੀ ਮਹਾਨਤਾ ਦਰਸਾਵਾਂਗਾ। ਹੁਣ, ਮੈਂ ਲੋਕਾਂ ਲਈ ਮਹੱਤਵਪੂਰਣ ਬਣ ਜਾਵਾਂਗਾ।
Isaiah 33:10 in Other Translations
King James Version (KJV)
Now will I rise, saith the LORD; now will I be exalted; now will I lift up myself.
American Standard Version (ASV)
Now will I arise, saith Jehovah; now will I lift up myself; now will I be exalted.
Bible in Basic English (BBE)
Now will I come forward, says the Lord; now will I be lifted up; now will my power be seen.
Darby English Bible (DBY)
Now will I arise, saith Jehovah; now will I be exalted, now will I lift up myself.
World English Bible (WEB)
Now will I arise, says Yahweh; now will I lift up myself; now will I be exalted.
Young's Literal Translation (YLT)
Now, do I arise, saith Jehovah, Now I am exalted, now I am lifted up.
| Now | עַתָּ֥ה | ʿattâ | ah-TA |
| will I rise, | אָק֖וּם | ʾāqûm | ah-KOOM |
| saith | יֹאמַ֣ר | yōʾmar | yoh-MAHR |
| Lord; the | יְהוָ֑ה | yĕhwâ | yeh-VA |
| now | עַתָּה֙ | ʿattāh | ah-TA |
| exalted; be I will | אֵֽרוֹמָ֔ם | ʾērômām | ay-roh-MAHM |
| now | עַתָּ֖ה | ʿattâ | ah-TA |
| will I lift up | אֶנָּשֵֽׂא׃ | ʾennāśēʾ | eh-na-SAY |
Cross Reference
ਜ਼ਬੂਰ 12:5
ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”
ਸਫ਼ਨਿਆਹ 3:8
ਯਹੋਵਾਹ ਨੇ ਆਖਿਆ, “ਇਸ ਲਈ ਰੁਕੋ! ਆਪਣੇ ਨਿਆਂ ਲਈ ਖੜ੍ਹੇ ਹੋਣ ਵਾਸਤੇ ਮੇਰਾ ਇੰਤਜ਼ਾਰ ਕਰੋ। ਮੈਨੂੰ ਹੱਕ ਹੈ ਕਿ ਮੈਂ ਕੌਮਾਂ ਨੂੰ ਇਕੱਠੀਆਂ ਕਰਾਂ ਅਤੇ ਤੁਹਾਡੇ ਦੰਡ ਲਈ ਉਨ੍ਹਾਂ ਨੂੰ ਵਰਤਾਂ। ਮੈਂ ਉਨ੍ਹਾਂ ਲੋਕਾਂ ਦਾ ਇਸਤੇਮਾਲ ਕਰਾਂਗਾ ਤਾਂ ਜੋ ਆਪਣਾ ਤੁਹਾਡੇ ਪ੍ਰਤੀ ਰੋਬ ਵਿਖਾ ਸੱਕਾਂ। ਮੈਂ ਉਨ੍ਹਾਂ ਨੂੰ ਇਸ ਲਈ ਵੀ ਵਰਤਾਂਗਾ ਤਾਂ ਜੋ ਇਹ ਦਰਸਾਵਾਂ ਕਿ ਮੈਂ ਕਿੰਨਾ ਪਰੇਸ਼ਾਨ ਹੋਇਆ। ਅਤੇ ਸਾਰਾ ਦੇਸ ਤਬਾਹ ਕਰ ਦਿੱਤਾ ਜਾਵੇਗਾ।
ਆਮੋਸ 6:1
ਇਸਰਾਏਲ ਚੋ ਚੰਗਾ ਸਮਾਂ ਲੈ ਲਿਆ ਜਾਵੇਗਾ ਹਾਇ! ਉਨ੍ਹਾਂ ਲਈ ਇਹ ਬੜੇ ਦੁੱਖ ਦੀ ਗੱਲ ਹੈ ਜੋ ਸੀਯੋਨ ਵਿੱਚ ਅਰਾਮ ਕਰ ਰਹੇ ਹਨ। ਅਤੇ ਉਹ ਲੋਕ ਜੋ ਸਾਮਰਿਯਾ ਦੇ ਪਰਬਤ ਤੇ ਆਪਣੇ-ਆਪ ਨੂੰ ਮਹਿਫ਼ੂਜ਼ ਸਮਝ ਰਹੇ ਹਨ। ਤੁਸੀਂ ਸਭ ਤੋਂ ਖਾਸ ਕੌਮ ਦੇ “ਮਹੱਤਵਪੂਰਣ” ਆਗੂ ਹੋ ਜਿਨ੍ਹਾਂ ਕੋਲ “ਇਸਰਾਏਲ ਦਾ ਘਰਾਣਾ” ਮੱਤ ਲੈਣ ਆਉਂਦਾ ਹੈ।
ਯਸਈਆਹ 59:16
ਯਹੋਵਾਹ ਨੇ ਦੇਖਿਆ ਤੇ ਉਹ ਹੈਰਾਨ ਹੋ ਗਿਆ ਕਿ ਉਸ ਨੂੰ ਕੋਈ ਅਜਿਹਾ ਬੰਦਾ ਨਹੀਂ ਮਿਲ ਸੱਕਿਆ ਜਿਹੜਾ ਖਲੋ ਸੱਕੇ ਅਤੇ ਲੋਕਾਂ ਲਈ ਬੋਲ ਸੱਕੇ। ਇਸ ਲਈ, ਯਹੋਵਾਹ ਨੇ ਆਪਣੀ ਤਾਕਤ ਤੇ ਆਪਣੀ ਨੇਕੀ ਵਰਤੀ ਅਤੇ ਯਹੋਵਾਹ ਨੇ ਲੋਕਾਂ ਨੂੰ ਬਚਾ ਲਿਆ।
ਯਸਈਆਹ 42:13
ਯਹੋਵਾਹ ਤਾਕਤਵਰ ਫ਼ੌਜੀ ਵਾਂਗ ਬਾਹਰ ਜਾਵੇਗਾ। ਉਹ ਯੁੱਧ ਕਰਨ ਲਈ ਤਿਆਰ ਬਰ ਤਿਆਰ ਹੋਵੇਗਾ। ਉਹ ਬਹੁਤ ਉੱਤੇਜਿਤ ਹੋ ਜਾਵੇਗਾ। ਉਹ ਚਾਂਘਰਾਂ ਮਾਰੇਗਾ ਤੇ ਸ਼ੋਰ ਮਚਾਵੇਗਾ ਅਤੇ ਉਹ ਆਪਣੇ ਦੁਸ਼ਮਣ ਤਾਈਂ ਹਰਾ ਦੇਵੇਗਾ।
ਯਸਈਆਹ 30:17
ਇੱਕ ਦੁਸ਼ਮਣ ਧਮਕੀਆਂ ਦੇਵੇਗਾ ਅਤੇ ਤੁਹਾਡੇ ਹਜ਼ਾਰਾਂ ਬੰਦੇ ਭੱਜ ਜਾਣਗੇ। ਪੰਜ ਦੁਸ਼ਮਣ ਤੁਹਾਨੂੰ ਧਮਕੀਆਂ ਦੇਣਗੇ ਅਤੇ ਤੁਸੀਂ ਸਾਰੇ ਉਨ੍ਹਾਂ ਕੋਲੋਂ ਭੱਜ ਜਾਵੋਂਗੇ ਜਿੰਨਾਂ ਚਿਰ ਤੱਕ ਕਿ ਤੁਸੀਂ ਪਰਬਤ ਦੀ ਚੋਟੀ ਗੱਡੇ ਝੰਡੇ, ਪਹਾੜੀ ਉੱਤੇ ਇੱਕ ਬੈਨਰ ਵਾਂਗ ਇੱਕਲੇ ਰਹਿ ਜਾਵੋ।
ਯਸਈਆਹ 10:33
ਦੇਖੋ! ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਉਸ ਵੱਡੇ ਰੁੱਖ (ਅੱਸ਼ੂਰ) ਨੂੰ ਕੱਟ ਕੇ ਸੁੱਟ ਦੇਵੇਗਾ। ਇਹ ਗੱਲ ਯਹੋਵਾਹ ਆਪਣੀ ਮਹਾਨ ਸ਼ਕਤੀ ਨਾਲ ਕਰੇਗਾ। ਵੱਡੇ ਅਤੇ ਮਹੱਤਵਪੂਰਣ ਲੋਕ ਕੱਟ ਸੁੱਟੇ ਜਾਣਗੇ-ਉਹ ਗ਼ੈਰ ਮਹੱਤਵਪੂਰਣ ਬਣ ਜਾਣਗੇ।
ਯਸਈਆਹ 10:16
ਪਰ ਸਰਬ ਸ਼ਕਤੀਮਾਨ ਯਹੋਵਾਹ ਅੱਸ਼ੂਰ ਦੇ ਜੋਧਿਆਂ ਦੇ ਵਿਰੁੱਧ ਭਿਆਨਕ ਮਹਾਮਾਰੀ ਭੇਜੇਗਾ। ਅੱਸ਼ੂਰ ਓਸੇ ਤਰ੍ਹਾਂ ਆਪਣੀ ਦੌਲਤ ਅਤੇ ਸ਼ਕਤੀ ਗਵਾ ਲਵੇਗਾ ਜਿਵੇਂ ਕੋਈ ਬੀਮਾਰ ਆਦਮੀ ਆਪਣਾ ਭਾਰ ਘਟਾ ਲੈਂਦਾ ਹੈ। ਫ਼ੇਰ ਅੱਸ਼ੂਰ ਦਾ ਪਰਤਾਪ ਤਬਾਹ ਹੋ ਜਾਵੇਗੀ। ਇਹ ਇਸ ਤਰ੍ਹਾਂ ਦੀ ਗੱਲ ਹੋਵੇਗੀ ਜਿਵੇਂ ਅੱਗ ਉਦੋਂ ਤੱਕ ਬਲਦੀ ਹੈ। ਜਦੋਂ ਤੱਕ ਕਿ ਚੀਜ਼ ਸੜ ਨਹੀਂ ਜਾਂਦੀ।
ਯਸਈਆਹ 2:21
ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ।
ਜ਼ਬੂਰ 102:13
ਤੁਸੀਂ ਉੱਠੋਂਗੇ ਅਤੇ ਸੀਯੋਨ ਨੂੰ ਅਰਾਮ ਦਿਉਂਗੇ। ਵਕਤ ਆ ਰਿਹਾ ਹੈ ਜਦੋਂ ਤੁਸੀਂ ਸੀਯੋਨ ਉੱਤੇ ਮਿਹਰਬਾਨ ਹੋਵੋਂਗੇ।
ਜ਼ਬੂਰ 78:65
ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ। ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ।
ਜ਼ਬੂਰ 46:10
ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”
ਜ਼ਬੂਰ 7:6
ਹੇ ਯਹੋਵਾਹ, ਉੱਠੋ ਤੇ ਆਪਣਾ ਗੁੱਸਾ ਦਿਖਾਉ। ਮੇਰਾ ਵੈਰੀ ਗੁੱਸੇ ਹੈ। ਇਸ ਲਈ ਤੁਸੀਂ ਉੱਠੋ ਤੇ ਉਸ ਦੇ ਵਿਰੁੱਧ ਲੜੋ। ਹੇ ਪਰਮੇਸ਼ੁਰ, ਉੱਠੋ ਤੇ ਨਿਆਂ ਦੀ ਘੋਸ਼ਣਾ ਕਰੋ।
ਅਸਤਸਨਾ 32:36
“ਯਹੋਵਾਹ ਆਪਣੇ ਲੋਕਾਂ ਦਾ ਨਿਆਂ ਕਰੇਗਾ, ਉਹ ਉਸ ਦੇ ਨੌਕਰ ਹਨ; ਅਤੇ ਉਹ ਉਨ੍ਹਾਂ ਉੱਤੇ ਦਿਆਲੂ ਹੋਵੇਗਾ। ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਮੁੱਕ ਚੁੱਕੀ ਹੈ। ਉਹ ਦੇਖਗਾ ਕਿ ਗੁਲਾਮ ਅਤੇ ਆਜ਼ਾਦ ਲੋਕ ਦੋਵੇਂ ਬੇਸਹਾਰਾ ਹਨ।
ਖ਼ਰੋਜ 15:9
“ਦੁਸ਼ਮਣ ਨੇ ਆਖਿਆ, ‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ ਤੇ ਉਨ੍ਹਾਂ ਨੂੰ ਫ਼ੜ ਲਵਾਂਗਾ। ਮੈਂ ਉਨ੍ਹਾਂ ਦੀ ਦੌਲਤ ਵੰਡ ਲਵਾਂਗਾ। ਮੈਂ ਇਹ ਸਭ ਕੁਝ ਆਪਣੀ ਤਲਵਾਰ ਨਾਲ ਖੋਹ ਲਵਾਂਗਾ। ਮੇਰੀ ਖੁਦ ਦੀ ਸ਼ਕਤੀ ਉਨ੍ਹਾਂ ਨੂੰ ਤਬਾਹ ਕਰੇਗੀ।’
ਖ਼ਰੋਜ 14:18
ਫ਼ੇਰ ਮਿਸਰ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਉਹ ਮੇਰਾ ਉਦੋਂ ਆਦਰ ਕਰਨਗੇ ਜਦੋਂ ਮੈਂ ਫ਼ਿਰਊਨ ਅਤੇ ਉਸ ਦੇ ਘੋੜਸਵਾਰ ਫ਼ੌਜੀਆਂ ਅਤੇ ਰੱਥਾਂ ਨੂੰ ਹਰਾ ਦਿਆਂਗਾ।”