Isaiah 37:20
ਪਰ ਤੁਸੀਂ ਤਾਂ ਸਾਡੇ ਯਹੋਵਾਹ ਪਰਮੇਸ਼ੁਰ ਹੋ। ਇਸ ਲਈ ਮਿਹਰ ਕਰਕੇ ਸਾਨੂੰ ਅੱਸ਼ੂਰ ਦੇ ਰਾਜੇ ਕੋਲੋਂ ਬਚਾਓ। ਫ਼ੇਰ ਸਾਰੀਆਂ ਕੌਮਾਂ ਇਹ ਜਾਣ ਲੈਣਗੀਆਂ ਕਿ ਤੁਸੀਂ ਹੀ ਯਹੋਵਾਹ ਹੋ, ਅਤੇ ਤੁਸੀਂ ਹੀ ਇੱਕੋ ਇੱਕ ਪਰਮੇਸ਼ੁਰ ਹੋ।
Isaiah 37:20 in Other Translations
King James Version (KJV)
Now therefore, O LORD our God, save us from his hand, that all the kingdoms of the earth may know that thou art the LORD, even thou only.
American Standard Version (ASV)
Now therefore, O Jehovah our God, save us from his hand, that all the kingdoms of the earth may know that thou art Jehovah, even thou only.
Bible in Basic English (BBE)
But now, O Lord our God, give us salvation from his hand, so that it may be clear to all the kingdoms of the earth that you, and you only, are the Lord.
Darby English Bible (DBY)
And now, Jehovah our God, save us out of his hand, that all the kingdoms of the earth may know that thou art Jehovah, thou only.
World English Bible (WEB)
Now therefore, Yahweh our God, save us from his hand, that all the kingdoms of the earth may know that you are Yahweh, even you only.
Young's Literal Translation (YLT)
And now, Jehovah our God, save us from his hand, and all kingdoms of the earth do know that Thou `art' Jehovah, Thyself alone.'
| Now | וְעַתָּה֙ | wĕʿattāh | veh-ah-TA |
| therefore, O Lord | יְהוָ֣ה | yĕhwâ | yeh-VA |
| our God, | אֱלֹהֵ֔ינוּ | ʾĕlōhênû | ay-loh-HAY-noo |
| save | הוֹשִׁיעֵ֖נוּ | hôšîʿēnû | hoh-shee-A-noo |
| hand, his from us | מִיָד֑וֹ | miyādô | mee-ya-DOH |
| that all | וְיֵֽדְעוּ֙ | wĕyēdĕʿû | veh-yay-deh-OO |
| kingdoms the | כָּל | kāl | kahl |
| of the earth | מַמְלְכ֣וֹת | mamlĕkôt | mahm-leh-HOTE |
| may know | הָאָ֔רֶץ | hāʾāreṣ | ha-AH-rets |
| that | כִּֽי | kî | kee |
| thou | אַתָּ֥ה | ʾattâ | ah-TA |
| art the Lord, | יְהוָ֖ה | yĕhwâ | yeh-VA |
| even thou only. | לְבַדֶּֽךָ׃ | lĕbaddekā | leh-va-DEH-ha |
Cross Reference
ਜ਼ਬੂਰ 46:10
ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”
ਹਿਜ਼ ਕੀ ਐਲ 36:23
ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
੧ ਸਲਾਤੀਨ 18:36
ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
ਮਲਾਕੀ 1:11
“ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
ਯਸਈਆਹ 42:8
“ਮੈਂ ਯਹੋਵਾਹ ਹਾਂ। ਮੇਰਾ ਨਾਮ ਯਾਹਵੇਹ ਹੈ। ਮੈਂ ਆਪਣਾ ਪਰਤਾਪ ਕਿਸੇ ਹੋਰ ਨੂੰ ਨਹੀਂ ਦੇਵਾਂਗਾ। ਮੈਂ ਮੂਰਤੀਆਂ ਨੂੰ ਉਹ ਵਡਿਆਈ ਨਹੀਂ ਲੈਣ ਦੇਵਾਂਗਾ, ਜਿਹੜੀ ਮੇਰੇ ਲਈ ਹੋਣੀ ਚਾਹੀਦੀ ਹੈ।”
ਜ਼ਬੂਰ 83:17
ਹੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਡਰਾਉ ਅਤੇ ਉਨ੍ਹਾਂ ਨੂੰ ਸਦਾ ਲਈ ਸ਼ਰਮਸਾਰ ਕਰ ਦਿਉ। ਉਨ੍ਹਾਂ ਨੂੰ ਬੇਇੱਜ਼ਤ ਕਰੋ ਅਤੇ ਉਨ੍ਹਾਂ ਨੂੰ ਤਬਾਹ ਕਰ ਦਿਉ।
ਜ਼ਬੂਰ 67:1
ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ। ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।
ਜ਼ਬੂਰ 59:13
ਉਨ੍ਹਾਂ ਨੂੰ ਆਪਣੇ ਕਹਿਰ ਨਾਲ ਤਬਾਹ ਕਰ ਦਿਉ। ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਉ। ਫ਼ੇਰ ਦੁਨੀਆਂ ਦੇ ਸਾਰੇ ਲੋਕ ਜਾਣ ਲੈਣਗੇ ਕਿ ਪਰਮੇਸ਼ੁਰ ਇਸਰਾਏਲ ਵਿੱਚ ਰਾਜ ਕਰਦਾ ਹੈ।
੧ ਸਲਾਤੀਨ 8:43
ਕਿਰਪਾ ਕਰਕੇ ਅਕਾਸ਼ ਵਿੱਚ ਆਪਣੇ ਘਰੋ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣ ਅਤੇ ਉਹ ਕਰ ਜੋ ਉਹ ਤੈਥੋਂ ਮੰਗਣ। ਫ਼ੇਰ ਧਰਤੀ ਦੇ ਸਾਰੇ ਲੋਕ ਜਾਣ ਲੈਣਗੇ ਅਤੇ ਤੇਰੀ ਇੱਜ਼ਤ ਕਰਨਗੇ ਜਿਵੇਂ ਇਸਰਾਏਲ ਦੇ ਲੋਕ ਕਰਦੇ ਹਨ। ਫ਼ੇਰ ਉਹ ਲੋਕ ਜਾਣ ਲੈਣਗੇ ਕਿ ਮੈਂ ਇਹ ਮੰਦਰ ਤੇਰੇ ਆਦਰ ਵਿੱਚ ਬਣਾਇਆ ਹੈ।
੧ ਸਮੋਈਲ 17:45
ਦਾਊਦ ਨੇ ਉਸ ਫ਼ਲਿਸਤੀ ਨੂੰ ਕਿਹਾ, “ਤੂੰ ਤਾ ਤਲਵਾਰ, ਢਾਲ ਅਤੇ ਬਰਛਾ ਲੈ ਕੇ ਮੇਰੇ ਵੱਲ ਆਉਂਦਾ ਹੈਂ। ਪਰ ਮੈਂ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦੀ ਸੈਨਾ ਦੇ ਪਰਮੇਸ਼ੁਰ ਦੇ ਨਾਮ ਉੱਤੇ ਆ ਰਿਹਾ ਹਾਂ, ਜਿਸ ਬਾਰੇ ਤੂੰ ਮੰਦਾ ਬੋਲਿਆ ਹੈ। ਜਿਸ ਬਾਰੇ ਤੂੰ ਇੰਨਾ ਮੰਦਾ ਆਖਿਆ ਹੈ।
ਯਸ਼ਵਾ 7:8
ਮੈਂ ਆਪਣੀ ਜਾਨ ਦੀ ਕਸਮ ਖਾਂਦਾ ਹਾਂ, ਯਹੋਵਾਹ! ਇੱਥੇ ਹੁਣ ਮੇਰੇ ਆਖਣ ਲਈ ਹੋਰ ਕੁਝ ਵੀ ਨਹੀਂ ਹੈ। ਇਸਰਾਏਲ ਨੇ ਦੁਸ਼ਮਣ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।
ਖ਼ਰੋਜ 9:15
ਮੈਂ ਆਪਣੀ ਸ਼ਕਤੀ ਵਰਤ ਸੱਕਦਾ ਸਾਂ ਅਤੇ ਅਜਿਹੀ ਬਿਮਾਰੀ ਫ਼ੈਲਾ ਸੱਕਦਾ ਸਾਂ ਜਿਹੜੀ ਤੈਨੂੰ ਤੇ ਤੇਰੇ ਲੋਕਾਂ ਦਾ ਧਰਤੀ ਉੱਤੋਂ ਨਾਮੋ ਨਿਸ਼ਾਨ ਮਿਟਾ ਦੇਵੇਗੀ।