ਯਸਈਆਹ 37:24
ਤੂੰ ਆਪਣੇ ਅਧਿਕਾਰੀਆਂ ਨੂੰ ਮੇਰੇ ਪ੍ਰਭੂ, ਯਹੋਵਾਹ ਦਾ ਅਪਮਾਨ ਕਰਨ ਲਈ ਭੇਜਿਆ। ਤੂੰ ਆਖਿਆ ਸੀ, “ਮੈਂ ਬਹੁਤ ਤਾਕਤਵਰ ਹਾਂ! ਮੇਰੇ ਕੋਲ ਬਹੁਤ ਸਾਰੇ ਰੱਥ ਨੇ। ਮੈਂ ਲਬਾਨੋਨ ਨੂੰ ਆਪਣੀ ਸ਼ਕਤੀ ਨਾਲ ਹਰਾਇਆ ਸੀ ਮੈਂ ਲਬਾਨੋਨ ਦੇ ਸਭ ਤੋਂ ਉੱਚੇ ਪਰਬਤ ਉੱਤੇ ਚੜ੍ਹ ਗਿਆ ਸਾਂ। ਮੈਂ ਲਬਾਨੋਨ ਦੇ ਸਾਰੇ ਵੱਡੇ ਰੁੱਖ ਛਾਂਗ ਸੁੱਟੇ ਸਨ।। ਮੈਂ ਸਭ ਤੋਂ ਉੱਚੇ ਪਰਬਤ ਉੱਤੇ ਅਤੇ ਸਭ ਤੋਂ ਸੰਘਣੇ ਉਸ ਜੰਗਲ ਅੰਦਰ ਪਹੁੰਚਿਆ ਹਾਂ।
By | בְּיַ֣ד | bĕyad | beh-YAHD |
thy servants | עֲבָדֶיךָ֮ | ʿăbādêkā | uh-va-day-HA |
hast thou reproached | חֵרַ֣פְתָּ׀ | ḥēraptā | hay-RAHF-ta |
Lord, the | אֲדֹנָי֒ | ʾădōnāy | uh-doh-NA |
and hast said, | וַתֹּ֗אמֶר | wattōʾmer | va-TOH-mer |
By the multitude | בְּרֹ֥ב | bĕrōb | beh-ROVE |
chariots my of | רִכְבִּ֛י | rikbî | reek-BEE |
am I | אֲנִ֥י | ʾănî | uh-NEE |
come up | עָלִ֛יתִי | ʿālîtî | ah-LEE-tee |
height the to | מְר֥וֹם | mĕrôm | meh-ROME |
of the mountains, | הָרִ֖ים | hārîm | ha-REEM |
to the sides | יַרְכְּתֵ֣י | yarkĕtê | yahr-keh-TAY |
Lebanon; of | לְבָנ֑וֹן | lĕbānôn | leh-va-NONE |
and I will cut down | וְאֶכְרֹ֞ת | wĕʾekrōt | veh-ek-ROTE |
the tall | קוֹמַ֤ת | qômat | koh-MAHT |
cedars | אֲרָזָיו֙ | ʾărāzāyw | uh-ra-zav |
thereof, and the choice | מִבְחַ֣ר | mibḥar | meev-HAHR |
fir trees | בְּרֹשָׁ֔יו | bĕrōšāyw | beh-roh-SHAV |
enter will I and thereof: | וְאָבוֹא֙ | wĕʾābôʾ | veh-ah-VOH |
into the height | מְר֣וֹם | mĕrôm | meh-ROME |
border, his of | קִצּ֔וֹ | qiṣṣô | KEE-tsoh |
and the forest | יַ֖עַר | yaʿar | YA-ar |
of his Carmel. | כַּרְמִלּֽוֹ׃ | karmillô | kahr-mee-loh |
Cross Reference
ਯਸਈਆਹ 14:8
ਤੂੰ ਬੁਰਾ ਰਾਜੇ ਸੀ, ਤੇ ਹੁਣ ਤੂੰ ਖਤਮ ਹੋ ਚੁੱਕਿਆ ਹੈਂ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਰੁੱਖ ਆਖਦੇ ਨੇ, “ਰਾਜੇ ਨੇ ਸਾਨੂੰ ਚੀਰ ਸੁੱਟਿਆ ਸੀ। ਪਰ ਹੁਣ ਰਾਜਾ ਡਿੱਗ ਪਿਆ, ਅਤੇ ਉਹ ਦੋਬਾਰਾ ਕਦੀ ਖੜ੍ਹਾ ਨਹੀਂ ਹੋਵੇਗਾ।”
ਯਸਈਆਹ 10:18
ਫ਼ੇਰ ਅੱਗ ਫ਼ੈਲ ਜਾਂਦੀ ਹੈ ਅਤੇ ਵੱਡੇ-ਵੱਡੇ ਰੁੱਖਾਂ ਅਤੇ ਵੇਲਾਂ ਨੂੰ ਸਾੜ ਦਿੰਦੀ ਹੈ। ਅੰਤ ਵਿੱਚ ਹਰ ਚੀਜ਼ ਤਬਾਹ ਹੋ ਜਾਂਦੀ ਹੈ-ਲੋਕ ਵੀ। ਇਹ ਇਸੇ ਤਰ੍ਹਾਂ ਹੋਵੇਗਾ ਜਦੋਂ ਪਰਮੇਸ਼ੁਰ ਅੱਸ਼ੂਰ ਨੂੰ ਤਬਾਹ ਕਰੇਗਾ। ਅੱਸ਼ੂਰ ਇੱਕ ਗਲ ਰਹੀ ਸ਼ਤੀਰੀ ਵਾਂਗ ਹੋਵੇਗਾ।
ਜ਼ਿਕਰ ਯਾਹ 11:1
ਯਹੋਵਾਹ ਦੂਜੀਆਂ ਕੌਮਾਂ ਨੂੰ ਸਜ਼ਾ ਦੇਵੇਗਾ ਹੇ ਲਬਾਨੋਨ, ਆਪਣੇ ਫਾਟਕ ਖੋਲ੍ਹ ਤਾਂ ਜੋ ਅੱਗ ਤੇਰੇ ਦਿਓਦਾਰ ਦੇ ਰੁੱਖਾਂ ਨੂੰ ਸਾੜ ਸੱਕੇ।
ਦਾਨੀ ਐਲ 4:20
ਤੁਸੀਂ ਆਪਣੇ ਸੁਪਨੇ ਵਿੱਚ ਇੱਕ ਰੁੱਖ ਦੇਖਿਆ। ਰੁੱਖ ਵੱਧਕੇ ਵੱਡਾ ਅਤੇ ਤਾਕਤਵਰ ਬਣ ਗਿਆ। ਇਸਦੀ ਚੋਟੀ ਅਕਾਸ਼ ਛੁਹਣ ਲਗੀ ਇਸ ਨੂੰ ਧਰਤੀ ਦੇ ਹਰ ਹਿੱਸੇ ਤੋਂ ਦੇਖਿਆ ਜਾ ਸੱਕਦਾ ਸੀ। ਇਸਦੇ ਪੱਤੇ ਖੂਬਸੂਰਤ ਸਨ, ਅਤੇ ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਫ਼ਲ ਹਰ ਕਿਸੇ ਲਈ ਕਾਫ਼ੀ ਭੋਜਨ ਦਿੰਦੇ ਸਨ। ਇਹ ਜੰਗਲੀ ਜਾਨਵਰਾਂ ਦਾ ਘਰ ਸੀ, ਅਤੇ ਇਸਦੀਆਂ ਟਾਹਣੀਆਂ ਉੱਤੇ ਪੰਛੀਆਂ ਦੇ ਆਲ੍ਹਣੇ ਸਨ। ਇਹੀ ਰੁੱਖ ਸੀ ਜੋ ਤੁਸਾਂ ਦੇਖਿਆ ਸੀ।
ਦਾਨੀ ਐਲ 4:8
ਆਖਿਰਕਾਰ ਦਾਨੀਏਲ ਮੇਰੇ ਪਾਸ ਆਇਆ। (ਮੈਂ ਦਾਨੀਏਲ ਨੂੰ, ਆਪਣੇ ਦੇਵਤੇ ਦਾ ਆਦਰ ਕਰਨ ਲਈ, ਬੇਲਟਸ਼ੱਸ਼ਰ ਨਾਮ ਦਿੱਤਾ ਸੀ। ਪਵਿੱਤਰ ਦੇਵਤਿਆਂ ਦਾ ਆਤਮਾ ਉਸ ਅੰਦਰ ਹੈ।) ਮੈਂ ਦਾਨੀਏਲ ਨੂੰ ਆਪਣੇ ਸੁਪਨੇ ਬਾਰੇ ਦੱਸਿਆ।
ਹਿਜ਼ ਕੀ ਐਲ 31:3
ਅੱਸ਼ੂਰ ਸੀ ਇੱਕ ਰੁੱਖ ਦਿਆਰ ਦਾ ਲਬਾਨੋਨ ਅੰਦਰ ਖੂਬਸੂਰਤ ਟਹਿਣੀਆਂ ਵਾਲਾ ਜੰਗਲੀ ਛਾਂ ਵਾਲਾ ਅਤੇ ਬਹੁਤ ਲੰਮਾ। ਟੀਸੀ ਇਸਦੀ ਸੀ ਬੱਦਲਾਂ ਅੰਦਰ!
ਯਸਈਆਹ 37:4
ਕਮਾਂਡਰ ਦੇ ਮਾਲਿਕ, ਅੱਸ਼ੂਰ ਦੇ ਰਾਜੇ ਨੇ ਉਸ ਨੂੰ ਜੀਵਿਤ ਪਰਮੇਸ਼ੁਰ ਬਾਰੇ ਬੁਰਾ ਭਲਾ ਆਖਣ ਲਈ ਘਲਿਆ ਹੈ। ਸ਼ਾਇਦ ਤੁਹਾਡਾ ਯਹੋਵਾਹ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਨੂੰ ਸੁਣੇ। ਸ਼ਾਇਦ ਯਹੋਵਾਹ ਇਹ ਸਾਬਤ ਕਰ ਦੇਵੇ ਕਿ ਦੁਸਮਣ ਗ਼ਲਤ ਹੈ! ਇਸ ਲਈ ਉਨ੍ਹਾਂ ਬੰਦਿਆਂ ਲਈ ਪ੍ਰਾਰਥਨਾ ਕਰੋ ਜਿਹੜੇ ਹਾਲੇ ਤੱਕ ਜੀਵਿਤ ਹਨ।”
ਯਸਈਆਹ 36:15
ਹਿਜ਼ਕੀਯਾਹ ਵਿੱਚ ਵਿਸ਼ਵਾਸ ਨਾ ਕਰੋ ਜਦੋਂ ਉਹ ਇਹ ਕਹਿੰਦਾ ਹੈ, “ਯਹੋਵਾਹ ਵਿੱਚ ਭਰੋਸਾ ਕਰੋ! ਯਹੋਵਾਹ ਸਾਨੂੰ ਬਚਾਵੇਗਾ। ਯਹੋਵਾਹ ਅੱਸ਼ੂਰ ਦੇ ਰਾਜੇ ਕੋਲੋਂ ਸ਼ਹਿਰ ਨੂੰ ਨਹੀਂ ਹਰਾਵੇਗਾ।”
ਯਸਈਆਹ 36:9
ਪਰ ਫ਼ੇਰ ਵੀ ਤੁਸੀਂ ਮੇਰੇ ਮਾਲਕ ਦੇ ਸਭ ਤੋਂ ਛੋਟੇ ਦਰਜੇ ਦੇ ਅਧਿਕਾਰੀਆਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਹਰਾ ਸੱਕੋਗੇ! ਇਸ ਲਈ ਤੁਸੀਂ ਮਿਸਰ ਦੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਉੱਤੇ ਇੰਨਾ ਕਿਉਂ ਨਿਰਭਰ ਕਰ ਰਹੇ ਹੋ!
ਯਸਈਆਹ 29:17
ਬਿਹਤਰ ਸਮਾਂ ਆ ਰਿਹਾ ਹੈ ਇਹ ਸੱਚ ਹੈ, ਬੋੜੇ ਸਮੇਂ ਵਿੱਚ, ਲਬਾਨੋਨ ਕੋਲ ਸਭ ਤੋਂ ਉਪਜਾਊ ਖੇਤਾਂ ਵਾਂਗ ਕਾਫੀ ਉਪਜਾਊ ਜ਼ਮੀਨ ਹੋਵੇਗੀ। ਉਪਜਾਊ ਖੇਤ ਘਣੇ ਜੰਗਲ ਵਾਂਗ ਬਣ ਜਾਣਗੀਆਂ।
ਯਸਈਆਹ 10:13
ਅੱਸ਼ੂਰ ਦਾ ਰਾਜਾ ਆਖਦਾ ਹੈ, “ਮੈਂ ਬਹੁਤ ਸਿਆਣਾ ਹਾਂ। ਮੈਂ ਆਪਣੀ ਸਿਆਣਪ ਅਤੇ ਸ਼ਕਤੀ ਨਾਲ ਬਹੁਤ ਮਹਾਨ ਗੱਲਾਂ ਕੀਤੀਆਂ ਹਨ। ਮੈਂ ਬਹੁਤ ਕੌਮਾਂ ਨੂੰ ਹਰਾਇਆ ਹੈ। ਮੈਂ ਉਨ੍ਹਾਂ ਦੀ ਦੌਲਤ ਲੁੱਟ ਲਈ ਹੈ। ਅਤੇ ਮੈਂ ਉਨ੍ਹਾਂ ਦੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਮੈਂ ਬਹੁਤ ਸ਼ਕਤੀਸ਼ਾਲੀ ਬੰਦਾ ਹਾਂ।
ਜ਼ਬੂਰ 20:7
ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।
੨ ਸਲਾਤੀਨ 19:22
ਤੂੰ ਕਿਸਨੂੰ ਤਾਅਨੇ ਮਾਰੇ ਅਤੇ ਕਿਸਨੂੰ ਕੁਫ਼ਰ ਬੋਲਿਆ? ਕਿਸ ਦੇ ਵਿਰੁੱਧ ਤੂੰ ਆਪਣੀ ਆਵਾਜ਼ ਉੱਚੀ ਕੀਤੀ? ਤੂੰ ਇਸਰਾਏਲ ਦੇ ਪਵਿੱਤਰ ਪੁਰਖ ਵਿਰੁੱਧ ਆਪਣੇ-ਆਪਨੂੰ ਉੱਚਾ ਕਰਨਾ ਚਾਹਿਆ।
ਖ਼ਰੋਜ 15:9
“ਦੁਸ਼ਮਣ ਨੇ ਆਖਿਆ, ‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ ਤੇ ਉਨ੍ਹਾਂ ਨੂੰ ਫ਼ੜ ਲਵਾਂਗਾ। ਮੈਂ ਉਨ੍ਹਾਂ ਦੀ ਦੌਲਤ ਵੰਡ ਲਵਾਂਗਾ। ਮੈਂ ਇਹ ਸਭ ਕੁਝ ਆਪਣੀ ਤਲਵਾਰ ਨਾਲ ਖੋਹ ਲਵਾਂਗਾ। ਮੇਰੀ ਖੁਦ ਦੀ ਸ਼ਕਤੀ ਉਨ੍ਹਾਂ ਨੂੰ ਤਬਾਹ ਕਰੇਗੀ।’