ਯਸਈਆਹ 48:10 in Punjabi

ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 48 ਯਸਈਆਹ 48:10

Isaiah 48:10
“ਦੇਖੋ, ਮੈਂ ਤੁਹਾਨੂੰ ਸ਼ੁੱਧ ਕਰ ਦਿਆਂਗਾ। ਲੋਕ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਲਾਟ ਦਾ ਇਸਤੇਮਾਲ ਕਰਦੇ ਨੇ। ਪਰ ਮੈਂ ਤੁਹਾਨੂੰ ਮੁਸੀਬਤਾਂ ਦੇਕੇ ਤੁਹਾਨੂੰ ਸ਼ੁੱਧ ਕਰਾਂਗਾ।

Isaiah 48:9Isaiah 48Isaiah 48:11

Isaiah 48:10 in Other Translations

King James Version (KJV)
Behold, I have refined thee, but not with silver; I have chosen thee in the furnace of affliction.

American Standard Version (ASV)
Behold, I have refined thee, but not as silver; I have chosen thee in the furnace of affliction.

Bible in Basic English (BBE)
See, I have been testing you for myself like silver; I have put you through the fire of trouble.

Darby English Bible (DBY)
Behold, I have refined thee, but not as silver; I have chosen thee in the furnace of affliction.

World English Bible (WEB)
Behold, I have refined you, but not as silver; I have chosen you in the furnace of affliction.

Young's Literal Translation (YLT)
Lo, I have refined thee, and not with silver, I have chosen thee in a furnace of affliction.

Behold,
הִנֵּ֥הhinnēhee-NAY
I
have
refined
צְרַפְתִּ֖יךָṣĕraptîkātseh-rahf-TEE-ha
not
but
thee,
וְלֹ֣אwĕlōʾveh-LOH
with
silver;
בְכָ֑סֶףbĕkāsepveh-HA-sef
chosen
have
I
בְּחַרְתִּ֖יךָbĕḥartîkābeh-hahr-TEE-ha
thee
in
the
furnace
בְּכ֥וּרbĕkûrbeh-HOOR
of
affliction.
עֹֽנִי׃ʿōnîOH-nee

Cross Reference

ਅਸਤਸਨਾ 4:20
ਪਰ ਯਹੋਵਾਹ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਅਤੇ ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ। ਇਹ ਇਸ ਤਰ੍ਹਾਂ ਸੀ ਜਿਵੇਂ ਯਹੋਵਾਹ ਲੋਹਾ ਪਿਘਲਾਉਣ ਵਾਲੀ ਤਪਦੀ ਭੱਠੀ ਵਿੱਚ ਵੜ ਕੇ ਤੁਹਾਨੂੰ ਉਸ ਅਗਨੀ ਵਿੱਚੋਂ ਕੱਢ ਲਿਆਇਆ। ਅਤੇ ਹੁਣ ਤੁਸੀਂ ਉਸੇ ਦੇ ਬੰਦੇ ਹੋ!

ਯਰਮਿਆਹ 9:7
ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਕਾਰੀਗਰ ਧਾਤ ਨੂੰ, ਇਸਦੀ ਸ਼ੁੱਧਤਾ ਨੂੰ ਪਰੱਖਣ ਲਈ ਅੱਗ ਵਿੱਚ ਗਰਮ ਕਰਦਾ ਹੈ। ਇਸੇ ਤਰ੍ਹਾਂ ਮੈਂ ਯਹੂਦਾਹ ਦੇ ਲੋਕਾਂ ਨੂੰ ਵੀ ਪਰੱਖਾਂਗਾ। ਮੇਰੇ ਕੋਲ ਹੋਰ ਕੋਈ ਚੋਣ ਨਹੀਂ। ਮੇਰੇ ਲੋਕਾਂ ਨੇ ਪਾਪ ਕੀਤਾ ਹੈ।

੧ ਪਤਰਸ 1:7
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।

ਹਿਜ਼ ਕੀ ਐਲ 22:18
“ਆਦਮੀ ਦੇ ਪੁੱਤਰ, ਚਾਂਦੀ ਦੇ ਮੁਕਾਬਲੇ ਤੇ ਕਾਂਸੀ, ਲੋਹਾ, ਸਿੱਕਾ ਅਤੇ ਟੀਨ ਨਿਕੰਮੇ ਹਨ। ਕਾਰੀਗਰ ਚਾਂਦੀ ਨੂੰ ਸ਼ੁੱਧ ਕਰਨ ਲਈ ਉਸ ਨੂੰ ਅੱਗ ਵਿੱਚ ਸੁੱਟ ਦਿੰਦੇ ਹਨ। ਚਾਂਦੀ ਪਿਘਲ ਜਾਂਦੀ ਹੈ ਅਤੇ ਕਾਰੀਗਰ ਉਸ ਨੂੰ ਕੂੜੇ ਤੋਂ ਵੱਖ ਕਰ ਲੈਂਦੇ ਹਨ। ਇਸਰਾਏਲ ਦੀ ਕੌਮ ਉਸ ਨਿਕੰਮੇ ਕੂੜੇ ਵਰਗੀ ਬਣ ਗਈ ਹੈ।

ਅਮਸਾਲ 17:3
ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।

ਜ਼ਬੂਰ 66:10
ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।

ਅੱਯੂਬ 23:10
ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ। ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।

ਪਰਕਾਸ਼ ਦੀ ਪੋਥੀ 3:19
“ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।

੧ ਪਤਰਸ 4:12
ਮਸੀਹੀਆਂ ਵਜੋਂ ਦੁੱਖ ਭੋਗਣਾ ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।

ਇਬਰਾਨੀਆਂ 12:10
ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ।

ਮਲਾਕੀ 3:2
“ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ।

ਜ਼ਿਕਰ ਯਾਹ 13:8
ਉਸ ਦੇਸ ਦੇ ਦੋ ਤਿਹਾਈ ਲੋਕ ਵੱਢੇ ਜਾਣਗੇ ਪਰ ਇੱਕ ਤਿਹਾਈ ਉਨ੍ਹਾਂ ਦੇ ਦੇਸ ਚੋ ਬਚ ਜਾਣਗੇ।

ਹਿਜ਼ ਕੀ ਐਲ 20:38
ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਕੱਢ ਦਿਆਂਗਾ ਜਿਹੜੇ ਮੇਰੇ ਵਿਰੁੱਧ ਹੋ ਗਏ ਸਨ ਅਤੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੀ ਮਾਤਭੂਮੀ ਵਿੱਚੋਂ ਕੱਢ ਦਿਆਂਗਾ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”

ਯਸਈਆਹ 1:25
ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ।

੧ ਸਲਾਤੀਨ 8:51
ਕਿਉਂ ਕਿ ਉਹ ਤੇਰੇ ਆਪਣੇ ਹੀ ਲੋਕ ਹਨ, ਅਤੇ ਤੇਰਾ ਵਿਰਸਾ ਹੀ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਭਠ੍ਠੀ ਵਿੱਚਕਾਰੋ ਬਾਹਰ ਕੱਢ ਲਿਆਇਆ ਸੀ।