Isaiah 52:14
“ਪਰ ਬਹੁਤੇ ਲੋਕ ਪਰੇਸ਼ਾਨ ਹੋਏ ਸਨ ਜਦੋਂ ਉਨ੍ਹਾਂ ਨੇ ਮੇਰੇ ਸੇਵਕ ਨੂੰ ਦੇਖਿਆ ਸੀ। ਉਹ ਇੰਨੀ ਬੁਰੀ ਤਰ੍ਹਾਂ ਦੁੱਖੀ ਸੀ ਕਿ ਉਹ ਉਸ ਨੂੰ ਮਨੁੱਖ ਵਜੋਂ ਮੁਸ਼ਕਿਲ ਨਾਲ ਪਛਾਣ ਸੱਕਦੇ ਸਨ।
Isaiah 52:14 in Other Translations
King James Version (KJV)
As many were astonied at thee; his visage was so marred more than any man, and his form more than the sons of men:
American Standard Version (ASV)
Like as many were astonished at thee (his visage was so marred more than any man, and his form more than the sons of men),
Bible in Basic English (BBE)
As peoples were surprised at him, And his face was not beautiful, so as to be desired: his face was so changed by disease as to be unlike that of a man, and his form was no longer that of the sons of men.
Darby English Bible (DBY)
As many were astonished at thee -- his visage was so marred more than any man, and his form more than the children of men
World English Bible (WEB)
Like as many were astonished at you (his visage was so marred more than any man, and his form more than the sons of men),
Young's Literal Translation (YLT)
As astonished at thee have been many, (So marred by man his appearance, And his form by sons of men.)
| As | כַּאֲשֶׁ֨ר | kaʾăšer | ka-uh-SHER |
| many | שָׁמְמ֤וּ | šommû | shome-MOO |
| were astonied | עָלֶ֙יךָ֙ | ʿālêkā | ah-LAY-HA |
| at | רַבִּ֔ים | rabbîm | ra-BEEM |
| visage his thee; | כֵּן | kēn | kane |
| was so | מִשְׁחַ֥ת | mišḥat | meesh-HAHT |
| marred | מֵאִ֖ישׁ | mēʾîš | may-EESH |
| man, any than more | מַרְאֵ֑הוּ | marʾēhû | mahr-A-hoo |
| and his form | וְתֹאֲר֖וֹ | wĕtōʾărô | veh-toh-uh-ROH |
| sons the than more | מִבְּנֵ֥י | mibbĕnê | mee-beh-NAY |
| of men: | אָדָֽם׃ | ʾādām | ah-DAHM |
Cross Reference
ਯਸਈਆਹ 53:2
ਉਹ ਪਰਮੇਸ਼ੁਰ ਦੇ ਸਾਹਮਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸ ਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।
ਮੱਤੀ 26:67
ਤਦ ਲੋਕਾਂ ਨੇ ਯਿਸੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ। ਹੋਰਨਾਂ ਲੋਕਾਂ ਨੇ ਯਿਸੂ ਨੂੰ ਥੱਪੜ ਮਾਰੇ।
ਜ਼ਬੂਰ 22:17
ਮੈਂ ਆਪਣੀਆਂ ਹੱਡੀਆਂ ਨੂੰ ਵੇਖ ਸੱਕਦਾ ਹਾਂ। ਤੇ ਲੋਕੀਂ ਮੈਨੂੰ ਬਿਟਰ-ਬਿਟਰ ਤਕਦੇ ਹਨ। ਉਹ ਮੇਰੇ ਵੱਲ ਹੀ ਦੇਖੀ ਜਾਂਦੇ ਹਨ।
ਮਰਕੁਸ 6:51
ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।
ਮਰਕੁਸ 7:37
ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵੱਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”
ਮਰਕੁਸ 10:26
ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਣ ਲੱਗੇ, “ਤਾਂ ਫ਼ੇਰ ਕੌਣ ਬਚ ਸੱਕਦਾ ਹੈ?”
ਮਰਕੁਸ 10:32
ਯਿਸੂ ਦਾ ਆਪਣੀ ਮੌਤ ਬਾਰੇ ਫ਼ੇਰ ਗੱਲ ਕਰਨਾ ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ।
ਲੋਕਾ 2:47
ਸਭ ਸੁਣਨ ਵਾਲੇ ਉਸ ਦੇ ਸਵਾਲਾਂ-ਜਵਾਬਾਂ ਅਤੇ ਸਮਝ ਨੂੰ ਵੇਖਕੇ ਹੈਰਾਨ ਹੋ ਰਹੇ ਸਨ।
ਮਰਕੁਸ 5:42
ਕੁੜੀ ਝੱਟ ਉੱਠ ਖੜ੍ਹੀ ਹੋਈ ਅਤੇ ਤੁਰਨ-ਫ਼ਿਰਨ ਲੱਗੀ। ਉਹ ਕੁੜੀ ਬਾਰ੍ਹਾਂ ਵਰ੍ਹਿਆਂ ਦੀ ਸੀ। ਉਸ ਦੇ ਮਾਂ-ਪਿਉ ਅਤੇ ਚੇਲੇ ਬੜੇ ਹੈਰਾਨ ਹੋ ਗਏ।
ਮੱਤੀ 27:29
ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸ ਦੇ ਸਿਰ ਤੇ ਪਾ ਦਿੱਤਾ। ਇੱਕ ਸੋਟੀ ਉਸ ਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸ ਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”
ਮੱਤੀ 27:14
ਪਰ ਯਿਸੂ ਨੇ ਉਸ ਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬੜਾ ਹੈਰਾਨ ਹੋਇਆ।
ਜ਼ਬੂਰ 22:6
ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ? ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ। ਲੋਕੀਂ ਮੈਨੂੰ ਨਫ਼ਰਤ ਕਰਦੇ ਹਨ।
ਜ਼ਬੂਰ 22:15
ਮੇਰਾ ਮੂੰਹ ਵੀ ਟੁੱਟੇ ਹੋਏ ਗਮਲੇ ਦੇ ਟੋਟਿਆਂ ਵਾਂਗ ਸੁੱਕ ਗਿਆ ਹੈ। ਮੇਰੀ ਜੀਭ ਤਾਲੂ ਨਾਲ ਲੱਗ ਗਈ ਹੈ। ਤੂੰ ਮੈਨੂੰ “ਮੌਤ ਦੀ ਮਿੱਟੀ” ਵਿੱਚ ਰੱਖਿਆ ਹੈ।
ਜ਼ਬੂਰ 71:7
ਤੁਸੀਂ ਹੀ ਮੇਰੀ ਸ਼ਕਤੀ ਦੇ ਸਾਧਨ ਹੋਂ। ਇਸੇ ਲਈ ਮੈਂ ਹੋਰਾਂ ਲਈ ਮਿਸਾਲ ਬਣਿਆ ਹਾਂ।
ਜ਼ਬੂਰ 102:3
ਮੇਰੀ ਜ਼ਿੰਦਗੀ ਧੂੰਏ ਦੇ ਵਾਂਗ ਬੀਤ ਰਹੀ ਹੈ। ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।
ਯਸਈਆਹ 50:6
ਮੈਂ ਉਨ੍ਹਾਂ ਲੋਕਾਂ ਦੀ ਮਾਰ ਝੱਲਾਂਗਾ। ਮੈਂ ਉਨ੍ਹਾਂ ਵੱਲੋਂ ਆਪਣੀ ਦਾੜੀ ਦੇ ਵਾਲਾਂ ਨੂੰ ਪੁਟ੍ਟਵਾ ਲਵਾਂਗਾ। ਜਦੋਂ ਉਹ ਮੈਨੂੰ ਬੁਰਾ ਭਲਾ ਆਖਣਗੇ ਅਤੇ ਮੇਰੇ ਮੂੰਹ ਉੱਤੇ ਬੁਕੱਣਗੇ ਤਾਂ ਵੀ ਮੈਂ ਆਪਣਾ ਮੂੰਹ ਨਹੀਂ ਛੁਪਾਵਾਂਗਾ।
ਮੱਤੀ 7:28
ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।
ਮੱਤੀ 22:22
ਅਤੇ ਉਹ ਇਹ ਸੁਣਕੇ ਬੜੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ।
ਲੋਕਾ 5:26
ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇੱਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”
ਲੋਕਾ 4:36
ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”