Isaiah 63:18
ਤੁਹਾਡੇ ਲੋਕਾਂ ਨੇ ਤੁਹਾਡੀ ਪਵਿੱਤਰ ਜ਼ਮੀਨ ਉੱਤੇ ਸਿਰਫ ਬੋੜੇ ਹੀ ਸਮੇਂ ਲਈ ਕਬਜ਼ਾ ਕੀਤਾ ਅਤੇ ਹੁਣ ਸਾਡੇ ਦੁਸ਼ਮਣਾ ਨੇ ਤੁਹਾਡੇ ਮੰਦਰ ਨੂੰ ਮਿਧਿਆ ਹੈ।
Isaiah 63:18 in Other Translations
King James Version (KJV)
The people of thy holiness have possessed it but a little while: our adversaries have trodden down thy sanctuary.
American Standard Version (ASV)
Thy holy people possessed `it' but a little while: our adversaries have trodden down thy sanctuary.
Bible in Basic English (BBE)
Why have evil men gone over your holy place, so that it has been crushed under the feet of our haters?
Darby English Bible (DBY)
Thy holy people have possessed [it] but a little while: our adversaries have trodden down thy sanctuary.
World English Bible (WEB)
Your holy people possessed [it] but a little while: our adversaries have trodden down your sanctuary.
Young's Literal Translation (YLT)
For a little while did Thy holy people possess, Our adversaries have trodden down Thy sanctuary.
| The people | לַמִּצְעָ֕ר | lammiṣʿār | la-meets-AR |
| of thy holiness | יָרְשׁ֖וּ | yoršû | yore-SHOO |
| have possessed | עַם | ʿam | am |
| while: little a but it | קָדְשֶׁ֑ךָ | qodšekā | kode-SHEH-ha |
| our adversaries | צָרֵ֕ינוּ | ṣārênû | tsa-RAY-noo |
| have trodden down | בּוֹסְס֖וּ | bôsĕsû | boh-seh-SOO |
| thy sanctuary. | מִקְדָּשֶֽׁךָ׃ | miqdāšekā | meek-da-SHEH-ha |
Cross Reference
ਜ਼ਬੂਰ 74:3
ਹੇ ਪਰਮੇਸ਼ੁਰ, ਆਪ ਇਨ੍ਹਾਂ ਕਦੀਮੀ ਖੰਡ੍ਹਰਾਂ ਵਿੱਚੋਂ ਵੀ ਗੁਜਰੋ। ਉਸ ਪਵਿੱਤਰ ਥਾਂ ਉੱਤੇ ਆ ਜਾਉ ਜਿਸ ਨੂੰ ਵੈਰੀਆਂ ਨੇ ਤਬਾਹ ਕੀਤਾ ਸੀ।
ਪਰਕਾਸ਼ ਦੀ ਪੋਥੀ 11:2
ਪਰ ਮੰਦਰ ਦੇ ਬਾਹਰਲੇ ਵਿਹੜੇ ਨੂੰ ਨਾ ਮਾਪੀਂ, ਇਸ ਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿੱਧਣਗੇ।
੧ ਪਤਰਸ 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
ਮੱਤੀ 24:2
ਯਿਸੂ ਨੇ ਚੇਲਿਆਂ ਨੂੰ ਆਖਿਆ, “ਤੁਸੀਂ ਵੇਖਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਸਥਾਨ ਦੀ ਹਰ ਇਮਾਰਤ ਨਸ਼ਟ ਹੋ ਜਾਵੇਗੀ, ਇਸ ਜਗ੍ਹਾ ਦਾ ਹਰ ਪੱਥਰ ਧਰਤੀ ਉੱਪਰ ਡਿੱਗੇਗਾ।”
ਦਾਨੀ ਐਲ 8:24
ਇਹ ਰਾਜਾ ਬਹੁਤ ਤਾਕਤਵਰ ਹੋਵੇਗਾ-ਪਰ ਪਹਿਲੇ ਰਾਜੇ ਜਿੰਨਾ ਮਜਬੂਤ ਨਹੀਂ ਹੋਵੇਗਾ। ਇਹ ਰਾਜਾ ਭਿਆਨਕ ਤਬਾਹੀ ਲਿਆਵੇਗਾ। ਉਹ ਆਪਣੇ ਹਰ ਕੰਮ ਵਿੱਚ ਸਫ਼ਲ ਹੋਵੇਗਾ। ਉਹ ਤਾਕਤਵਰ ਲੋਕਾਂ ਨੂੰ ਤਬਾਹ ਕਰ ਦੇਵੇਗਾ-ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਵੀ।
ਨੂਹ 4:1
ਯਰੂਸ਼ਲਮ ਉੱਤੇ ਹਮਲੇ ਦੀ ਦਹਿਸ਼ਤ ਦੇਖ, ਕਿਵੇਂ ਸੋਨੇ ਨੇ ਆਪਣੀ ਚਮਕ ਗੁਆ ਲਈ ਹੈ। ਦੇਖ, ਕਿਵੇਂ ਖਰਾ ਸੋਨਾ ਬਦਲ ਗਿਆ ਹੈ। ਪਵਿੱਤਰ ਹੀਰੇ ਸਾਰੇ ਪਾਸੇ ਬਿਖਰੇ ਹੋਏ ਨੇ। ਉਹ ਹਰ ਗਲੀ ਦੇ ਮੋੜ ਉੱਤੇ ਬਿਖਰੇ ਹੋਏ ਨੇ।
ਨੂਹ 1:10
ਦੁਸ਼ਮਣ ਨੇ ਆਪਣਾ ਹੱਥ ਫ਼ੈਲਾਇਆ। ਉਸ ਨੇ ਉਸ ਦੀਆਂ ਸਾਰੀਆਂ ਚੰਗੀਆਂ ਚੀਜ਼ਾਂ ਖੋਹ ਲਈਆਂ। ਦਰਅਸਲ, ਉਸ ਨੇ ਵਿਦੇਸ਼ੀ ਕੌਮਾਂ ਆਪਣੇ ਮੰਦਰ ਅੰਦਰ ਜਾਂਦੀਆਂ ਦੇਖੀਆਂ। ਅਤੇ ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਉਹ ਲੋਕ ਸਾਡੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦੇ!
ਯਸਈਆਹ 64:11
ਸਾਡੇ ਪੁਰਖਿਆਂ ਨੇ ਸਾਡੇ ਪਵਿੱਤਰ ਮੰਦਰ ਵਿੱਚ ਤੁਹਾਡੀ ਉਪਾਸਨਾ ਕੀਤੀ। ਸਾਡਾ ਮੰਦਰ ਕਿੰਨਾ ਅਦਭੁਤ ਸੀ ਪਰ ਹੁਣ ਉਹ ਅੱਗ ਅੰਦਰ ਸੜ ਚੁੱਕਿਆ ਹੈ। ਸਾਡੀਆਂ ਸਾਰੀਆਂ ਕੀਮਤੀ ਚੀਜ਼ਾਂ ਤਬਾਹ ਹੋ ਗਈਆਂ ਨੇ।
ਯਸਈਆਹ 62:12
ਉਸ ਦੇ ਬੰਦੇ “ਪਵਿੱਤਰ ਲੋਕ”, ਅਤੇ “ਯਹੋਵਾਹ ਦੇ ਬਖਸ਼ੇ ਹੋਏ ਬੰਦੇ” ਸੱਦੇ ਜਾਣਗੇ। ਅਤੇ ਯਰੂਸ਼ਲਮ ਨੂੰ “ਨਗਰੀ, ਜਿਸ ਨੂੰ ਪਰਮੇਸ਼ੁਰ ਚਾਹੁੰਦਾ ਹੈ”, “ਨਗਰੀ, ਜਿਸਦੇ ਨਾਲ ਪਰਮੇਸ਼ੁਰ ਹੈ” ਸੱਦਿਆ ਜਾਵੇਗਾ।”
ਅਸਤਸਨਾ 26:19
ਯਹੋਵਾਹ ਤੁਹਾਨੂੰ ਆਪਣੀਆਂ ਸਾਜੀਆਂ ਹੋਈਆਂ ਸਮੂਹ ਕੌਮਾਂ ਵਿੱਚੋਂ ਸਭ ਤੋਂ ਮਹਾਨ ਬਣਾਵੇਗਾ। ਉਹ ਤੁਹਾਨੂੰ ਇੱਜ਼ਤ, ਸ਼ੁਹਰਤ ਅਤੇ ਮਹਾਨਤਾ ਬਖਸ਼ੇਗਾ। ਅਤੇ ਤੁਸੀਂ ਉਸ ਦੇ ਖਾਸ ਲੋਕ ਹੋਵੋਂਗੇ, ਜਿਵੇਂ ਕਿ ਉਸ ਨੇ ਇਕਰਾਰ ਕੀਤਾ ਸੀ।”
ਅਸਤਸਨਾ 7:6
ਕਿਉਂਕਿ ਤੁਸੀਂ ਯਹੋਵਾਹ ਦੇ ਆਪਣੇ ਲੋਕ ਹੋ। ਧਰਤੀ ਉੱਤਲੇ ਸਾਰੇ ਲੋਕਾਂ ਵਿੱਚੋਂ, ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਲੋਕਾਂ ਵਜੋਂ ਚੁਣਿਆ, ਉਹ ਲੋਕ ਜਿਹੜੇ ਸਿਰਫ਼ ਉਸ ਦੇ ਹਨ।
ਖ਼ਰੋਜ 19:4
‘ਤੁਸੀਂ ਲੋਕਾਂ ਨੇ ਦੇਖਿਆ ਹੈ ਕਿ ਮੈਂ ਆਪਣੇ ਦੁਸ਼ਮਣਾਂ ਨਾਲ ਕੀ ਕਰ ਸੱਕਦਾ ਹਾਂ। ਤੁਸੀਂ ਦੇਖਿਆ ਕਿ ਮੈਂ ਮਿਸਰ ਦੇ ਲੋਕਾਂ ਨਾਲ ਕੀ ਕੀਤਾ। ਤੁਸੀਂ ਦੇਖਿਆ ਕਿ ਮੈਂ ਤੁਹਾਨੂੰ ਮਿਸਰ ਵਿੱਚ ਬਾਜ਼ ਦੀ ਤਰ੍ਹਾਂ ਚੁੱਕ ਕੇ ਇੱਥੇ ਆਪਣੇ ਕੋਲ ਲਿਆਇਆ।