Isaiah 63:4
ਮੈਂ ਲੋਕਾਂ ਨੂੰ ਸਜ਼ਾ ਦੇਣ ਲਈ ਇੱਕ ਸਮਾਂ ਚੁਣਿਆ। ਹੁਣ ਮੇਰਾ, ਆਪਣੇ ਬੰਦਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਰਾਖੀ ਕਰਨ ਦਾ ਸਮਾਂ ਆ ਰਿਹਾ ਹੈ।
Isaiah 63:4 in Other Translations
King James Version (KJV)
For the day of vengeance is in mine heart, and the year of my redeemed is come.
American Standard Version (ASV)
For the day of vengeance was in my heart, and the year of my redeemed is come.
Bible in Basic English (BBE)
For the day of punishment is in my heart, and the year for the payment of the price for my people has come.
Darby English Bible (DBY)
For the day of vengeance was in my heart, and the year of my redeemed had come.
World English Bible (WEB)
For the day of vengeance was in my heart, and the year of my redeemed is come.
Young's Literal Translation (YLT)
For the day of vengeance `is' in my heart, And the year of my redeemed hath come.
| For | כִּ֛י | kî | kee |
| the day | י֥וֹם | yôm | yome |
| of vengeance | נָקָ֖ם | nāqām | na-KAHM |
| heart, mine in is | בְּלִבִּ֑י | bĕlibbî | beh-lee-BEE |
| and the year | וּשְׁנַ֥ת | ûšĕnat | oo-sheh-NAHT |
| redeemed my of | גְּאוּלַ֖י | gĕʾûlay | ɡeh-oo-LAI |
| is come. | בָּֽאָה׃ | bāʾâ | BA-ah |
Cross Reference
ਯਸਈਆਹ 34:8
ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਯਹੋਵਾਹ ਨੇ ਸਜ਼ਾ ਦਾ ਸਮਾਂ ਚੁਣ ਲਿਆ ਹੈ। ਯਹੋਵਾਹ ਨੇ ਉਸ ਸਾਲ ਦੀ ਚੋਣ ਕਰ ਲਈ ਹੈ ਜਦੋਂ ਲੋਕਾਂ ਨੂੰ ਸੀਯੋਨ ਨਾਲ ਕੀਤੀਆਂ ਵੱਧੀਕੀਆਂ ਦਾ ਮੁੱਲ ਤਾਰਨਾ ਪਵੇਗਾ।
ਯਸਈਆਹ 35:4
ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।
ਯਸਈਆਹ 61:2
ਯਹੋਵਾਹ ਨੇ ਮੈਨੂੰ ਉਸ ਸਮੇਂ ਦਾ ਐਲਾਨ ਕਰਨ ਲਈ ਭੇਜਿਆ ਸੀ ਕਿ ਉਹ ਕਦੋਂ ਆਪਣੀ ਮਿਹਰ ਦਰਸਾਵੇਗਾ। ਯਹੋਵਾਹ ਨੇ ਮੈਨੂੰ ਇਹ ਐਲਾਨ ਕਰਨ ਲਈ ਭੇਜਿਆ ਸੀ ਕਿ ਕਦੋਂ ਸਾਡਾ ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਨੇ ਮੈਨੂੰ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਭੇਜਿਆ ਸੀ।
ਯਰਮਿਆਹ 51:6
ਬਾਬਲ ਤੋਂ ਭੱਜ ਜਾਵੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੱਥੇ ਠਹਿਰ ਕੇ ਬਾਬਲ ਦੇ ਪਾਪਾਂ ਕਾਰਣ ਨਾ ਮਾਰੇ ਜਾਓ! ਯਹੋਵਾਹ ਦਾ ਬਾਬਲ ਦੇ ਲੋਕਾਂ ਨੂੰ, ਉਨ੍ਹਾਂ ਦੇ ਮੰਦੇ ਕੰਮਾਂ ਲਈ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਬਾਬਲ ਨੂੰ ਸਜ਼ਾ ਮਿਲੇਗੀ ਜਿਸਦਾ ਉਹ ਅਧਿਕਾਰੀ ਹੈ।
ਜ਼ਿਕਰ ਯਾਹ 3:8
ਹੇ ਪਰਧਾਨ ਜਾਜਕ ਯਹੋਸ਼ੁਆ ਅਤੇ ਤੇਰੇ ਨਾਲ ਬੈਠੇ ਤੇਰੇ ਸਂਗੀ ਜਾਜਕ ਮੇਰੀ ਗੱਲ ਸੁਣੋ ਉਹ ਉਦਾਹਰਣ ਹਨ ਕਿ ਉਦੋਂ ਕੀ ਵਾਪਰੇਗਾ ਜਦੋਂ ਮੈਂ ਆਪਣੇ ਖਾਸ ਸੇਵਕ ਨੂੰ ਲਿਆਵਾਂਗਾ। ਉਹ ਆਦਮੀ ‘ਟਹਿਣੀ’ ਸਦਵਾਉਂਦਾ ਹੈ।
ਲੋਕਾ 21:22
ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
ਪਰਕਾਸ਼ ਦੀ ਪੋਥੀ 6:9
ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ।
ਪਰਕਾਸ਼ ਦੀ ਪੋਥੀ 11:13
ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
ਪਰਕਾਸ਼ ਦੀ ਪੋਥੀ 18:20
ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸ ਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸ ਨੇ ਤੁਹਾਡੇ ਨਾਲ।’”