James 2:15
ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪੜੇ ਅਤੇ ਰੋਟੀ ਦੇ ਲੋੜਵੰਦ ਹੋਣ।
James 2:15 in Other Translations
King James Version (KJV)
If a brother or sister be naked, and destitute of daily food,
American Standard Version (ASV)
If a brother or sister be naked and in lack of daily food,
Bible in Basic English (BBE)
If a brother or a sister is without clothing and in need of the day's food,
Darby English Bible (DBY)
Now if a brother or a sister is naked and destitute of daily food,
World English Bible (WEB)
And if a brother or sister is naked and in lack of daily food,
Young's Literal Translation (YLT)
and if a brother or sister may be naked, and may be destitute of the daily food,
| ἐὰν | ean | ay-AN | |
| If | δὲ | de | thay |
| a brother | ἀδελφὸς | adelphos | ah-thale-FOSE |
| or | ἢ | ē | ay |
| sister | ἀδελφὴ | adelphē | ah-thale-FAY |
| be | γυμνοὶ | gymnoi | gyoom-NOO |
| naked, | ὑπάρχωσιν | hyparchōsin | yoo-PAHR-hoh-seen |
| and | καὶ | kai | kay |
| destitute | λειπόμενοι | leipomenoi | lee-POH-may-noo |
| ὦσιν | ōsin | OH-seen | |
of | τῆς | tēs | tase |
| daily | ἐφημέρου | ephēmerou | ay-fay-MAY-roo |
| food, | τροφῆς | trophēs | troh-FASE |
Cross Reference
ਲੋਕਾ 3:11
ਉਸ ਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸ ਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸ ਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”
ਅੱਯੂਬ 31:16
“ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
ਯਸਈਆਹ 58:7
ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।”
ਯਸਈਆਹ 58:10
ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ-ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ।
ਮੱਤੀ 25:35
ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
ਮਰਕੁਸ 14:7
ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸੱਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ।
ਯਾਕੂਬ 2:5
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸ ਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
ਹਿਜ਼ ਕੀ ਐਲ 18:7
ਉਹ ਨੇਕ ਬੰਦਾ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਪਾਸੋਂ ਪੈਸਾ ਉਧਾਰ ਲੈਂਦਾ ਹੈ ਉਹ ਬੰਦਾ ਕੋਈ ਚੀਜ਼ ਗਹਿਣੇ ਰੱਖ ਕੇ ਦੂਸਰੇ ਬੰਦੇ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਉਧਾਰ ਚੁਕਾ ਦਿੰਦਾ ਹੈ ਤਾਂ ਉਹ ਉਹ ਗਹਿਣੇ ਧਰੀ ਚੀਜ਼ ਵਾਪਸ ਕਰ ਦਿੰਦਾ ਹੈ। ਉਹ ਨੇਕ ਬੰਦਾ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦਾਂ ਨੂੰ ਕੱਪੜੇ ਦਿੰਦਾ ਹੈ।
ਇਬਰਾਨੀਆਂ 11:37
ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।