Jeremiah 10:15
ਉਹ ਬੁੱਤ ਨਿਕੰਮੇ ਹਨ। ਉਹ ਮੌਜ ਉਡਾਉਣ ਯੋਗ ਹਨ। ਹਸ਼ਰ ਦਿਹਾੜੇ ਉਹ ਬੁੱਤ ਤਬਾਹ ਹੋ ਜਾਣਗੇ।
Jeremiah 10:15 in Other Translations
King James Version (KJV)
They are vanity, and the work of errors: in the time of their visitation they shall perish.
American Standard Version (ASV)
They are vanity, a work of delusion: in the time of their visitation they shall perish.
Bible in Basic English (BBE)
They are nothing, a work of error: in the time of their punishment, destruction will overtake them.
Darby English Bible (DBY)
They are vanity, a work of delusion: in the time of their visitation they shall perish.
World English Bible (WEB)
They are vanity, a work of delusion: in the time of their visitation they shall perish.
Young's Literal Translation (YLT)
Vanity `are' they, work of erring ones, In the time of their inspection they perish.
| They | הֶ֣בֶל | hebel | HEH-vel |
| are vanity, | הֵ֔מָּה | hēmmâ | HAY-ma |
| and the work | מַעֲשֵׂ֖ה | maʿăśē | ma-uh-SAY |
| of errors: | תַּעְתֻּעִ֑ים | taʿtuʿîm | ta-too-EEM |
| time the in | בְּעֵ֥ת | bĕʿēt | beh-ATE |
| of their visitation | פְּקֻדָּתָ֖ם | pĕquddātām | peh-koo-da-TAHM |
| they shall perish. | יֹאבֵֽדוּ׃ | yōʾbēdû | yoh-vay-DOO |
Cross Reference
ਯਸਈਆਹ 41:24
“ਦੇਖੋ, ਝੂਠੇ ਦੇਵਤਿਓ, ਤੁਸੀਂ ਕੁਝ ਵੀ ਨਹੀਂ ਨਾਲੋਂ ਵੀ ਘੱਟ ਹੋ! ਤੁਸੀਂ ਕੁਝ ਵੀ ਨਹੀਂ ਕਰ ਸੱਕਦੇ! ਸਿਰਫ਼ ਨਿਕਂਮਾ ਬੰਦਾ ਹੀ ਤੁਹਾਡੀ ਉਪਾਸਨਾ ਕਰਨੀ ਚਾਹੇਗਾ!”
ਯਰਮਿਆਹ 51:18
ਉਹ ਬੁੱਤ ਨਿਕੰਮੇ ਨੇ ਲੋਕਾਂ ਨੇ ਉਨ੍ਹਾਂ ਬੁੱਤਾਂ ਨੂੰ ਬਣਾਇਆ, ਅਤੇ ਉਹ ਮਖੌਲ ਤੋਂ ਬਿਨਾ ਕੁਝ ਵੀ ਨਹੀਂ ਹਨ। ਉਨ੍ਹਾਂ ਦੇ ਨਿਆਂ ਦਾ ਸਮਾਂ ਆਵੇਗਾ, ਅਤੇ ਉਹ ਬੁੱਤ ਤਬਾਹ ਹੋ ਜਾਣਗੇ।
ਯਰਮਿਆਹ 14:22
ਵਿਦੇਸ਼ੀ ਬੁੱਤਾਂ ਕੋਲ ਵਰੱਖਾ ਲਿਆਉਣ ਦੀ ਸ਼ਕਤੀ ਨਹੀਂ। ਅਕਾਸ਼ ਕੋਲ ਮੀਂਹ ਦੇ ਛਰਾਟੇ ਹੇਠਾਂ ਸੁੱਟਣ ਦੀ ਸ਼ਕਤੀ ਨਹੀਂ ਹੈ। ਤੁਸੀਂ ਹੀ ਸਾਡੀ ਇੱਕ ਲੌਤੀ ਉਮੀਦ ਹੋ। ਤੁਸੀਂ ਹੀ ਹੋ ਜਿਸਨੇ ਇਹ ਸਾਰੀਆਂ ਚੀਜ਼ਾਂ ਸਾਜੀਆਂ।”
ਜ਼ਿਕਰ ਯਾਹ 13:2
ਝੂਠੇ ਨਬੀਆਂ ਦਾ ਖਾਤਮਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਸ ਵਕਤ ਮੈਂ ਧਰਤੀ ਤੋਂ ਸਾਰੇ ਬੁੱਤ ਖਤਮ ਕਰ ਦੇਵਾਂਗਾ। ਇੱਥੋਂ ਤਕ ਕਿ ਲੋਕ ਉਨ੍ਹਾਂ ਦੇ ਨਾਉਂ ਤਕ ਵੀ ਭੁੱਲ ਜਾਣਗੇ। ਅਤੇ ਮੈਂ ਧਰਤੀ ਤੋਂ ਝੂਠੇ ਨਬੀਆਂ ਅਤੇ ਬਦਰੂਹਾਂ ਨੂੰ ਖਤਮ ਕਰ ਦੇਵਾਂਗਾ।
ਯਵਨਾਹ 2:8
“ਕੁਝ ਲੋਕ ਵਿਅਰਬ ਬੁੱਤਾਂ ਦੀ ਉਪਾਸਨਾ ਕ੍ਰੋਧ ਹਨ, ਪਰ ਉਹ ਮੂਰਤੀਆਂ ਕਦੇ ਵੀ ਉਨ੍ਹਾਂ ਦੀ ਮਦਦ ਨਹੀਂ ਕਰਦੀਆਂ।
ਯਰਮਿਆਹ 8:19
ਮੇਰੇ ਲੋਕਾਂ ਨੂੰ ਸੁਣੋ। ਇਸ ਦੇਸ਼ ਅੰਦਰ ਲੋਕ ਹਰ ਥਾਂ ਸਹਾਇਤਾ ਲਈ ਪੁਕਾਰ ਕਰ ਰਹੇ ਨੇ। ਉਹ ਆਖਦੇ ਨੇ, “ਕੀ ਹਾਲੇ ਵੀ ਯਹੋਵਾਹ ਸੀਯੋਨ ਉੱਤੇ ਹੈ? ਕੀ ਸੀਯੋਨ ਦਾ ਰਾਜਾ ਹਾਲੇ ਵੀ ਓੱਥੇ ਹੈ?” ਪਰ ਪਰਮੇਸ਼ੁਰ ਆਖਦਾ ਹੈ, “ਯਹੂਦਾਹ ਦੇ ਲੋਕਾਂ ਨੇ ਨਿਕੰਮੇ ਵਿਦੇਸ਼ੀ ਬੁੱਤਾਂ ਦੀ ਉਪਾਸਨਾ ਕੀਤੀ ਸੀ। ਇਸ ਨੇ ਮੈਨੂੰ ਬਹੁਤ ਕਰੋਧਵਾਨ ਕੀਤਾ ਸੀ! ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਸੀ?”
ਯਰਮਿਆਹ 8:12
ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ। ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ। ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।’” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਸਈਆਹ 2:18
ਸਭ ਬੁੱਤ ਨਸ਼ਟ ਹੋ ਜਾਣਗੇ ।
ਰਸੂਲਾਂ ਦੇ ਕਰਤੱਬ 14:15
“ਹੇ ਪੁਰੱਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
ਸਫ਼ਨਿਆਹ 1:3
ਮੈਂ ਸਭ ਮਨੁੱਖ ਅਤੇ ਪਸ਼ੂ ਨਸ਼ਟ ਕਰ ਦੇਵਾਂਗਾ। ਮੈਂ ਅਕਾਸ਼ ’ਚ ਪੰਛੀ, ਸਮੁੰਦਰ ’ਚ ਮੱਛੀਆਂ ਸਭ ਨਾਸ ਕਰ ਸੁੱਟਾਂਗਾ। ਮੈਂ ਸਾਰੇ ਦੁਸ਼ਟਾਂ ਅਤੇ ਜਿਹੜੀਆਂ ਵਸਤਾਂ ਉਨ੍ਹਾਂ ਨੂੰ ਦੁਸ਼ਟ ਬਣਾਉਂਦੀਆਂ ਹਨ, ਸਭਨਾਂ ਨੂੰ ਨਾਸ ਕਰ ਦੇਵਾਂਗਾ। ਮੈਂ ਧਰਤੀ ਤੋਂ ਸਭ ਮਨੁੱਖ ਹਟਾ ਦੇਵਾਂਗਾ।” ਯਹੋਵਾਹ ਨੇ ਅਜਿਹੇ ਬਚਨ ਕੀਤੇ।
ਯਰਮਿਆਹ 10:11
ਯਹੋਵਾਹ ਆਖਦਾ ਹੈ, “ਇਹ ਸੰਦੇਸ਼ ਉਨ੍ਹਾਂ ਲੋਕਾਂ ਨੂੰ ਦੇਵੋ: ‘ਉਨ੍ਹਾਂ ਝੂਠੇ ਦੇਵਤਿਆਂ ਨੇ ਧਰਤੀ ਅਤੇ ਅਕਾਸ਼ ਨਹੀਂ ਸਾਜੇ ਸਨ। ਉਹ ਤਬਾਹ ਹੋ ਜਾਣਗੇ, ਅਤੇ ਉਹ ਧਰਤੀ ਅਤੇ ਅਕਾਸ਼ ਵਿੱਚੋਂ ਅਲੋਪ ਹੋ ਜਾਣਗੇ।’”
ਯਰਮਿਆਹ 10:8
ਹੋਰਨਾਂ ਕੌਮਾਂ ਦੇ ਸਾਰੇ ਲੋਕ ਮੂਰਖ ਅਤੇ ਮੂਢ਼ ਹਨ। ਉਨ੍ਹਾਂ ਦੀਆਂ ਸਾਖੀਆਂ ਨਿਕੰਮੀਆਂ ਹਨ, ਉਨ੍ਹਾਂ ਦੇ ਦੇਵਤੇ ਸਿਰਫ਼ ਲੱਕੜ ਦੀਆਂ ਮੂਰਤਾਂ ਹਨ।
ਯਸਈਆਹ 41:29
ਉਹ ਸਾਰੇ ਹੀ ਦੇਵਤੇ ਕੁਝ ਵੀ ਨਹੀਂ ਨਾਲੋਂ ਵੀ ਘੱਟ ਹਨ। ਉਹ ਕੁਝ ਵੀ ਨਹੀਂ ਕਰ ਸੱਕਦੇ! ਉਹ ਮੂਰਤੀਆਂ ਬਿਲਕੁਲ ਹੀ ਨਿਕੰਮੀਆਂ ਹਨ!
੧ ਸਮੋਈਲ 12:21
ਬੁੱਤ ਤਾਂ ਸਿਰਫ਼ ਪੱਥਰ ਹਨ ਦੇਵਤੇ ਨਹੀਂ। ਉਹ ਤੁਹਾਡਾ ਕੁਝ ਨਹੀਂ ਸੁਆਰ ਸੱਕਦੇ। ਇਸ ਲਈ ਉਨ੍ਹਾਂ ਦੀ ਉਪਾਸਨਾ ਵਿਅਰਥ ਹੈ। ਬੁੱਤ ਨਾ ਤੁਹਾਡੀ ਮਦਦ ਕਰ ਸੱਕਦੇ ਹਨ ਨਾ ਤੁਹਾਨੂੰ ਬਚਾ ਸੱਕਦੇ ਹਨ। ਉਹ ਕੁਝ ਵੀ ਨਹੀਂ ਹਨ।
ਅਸਤਸਨਾ 32:21
ਉਨ੍ਹਾਂ ਨੇ ਮੈਨੂੰ (ਭੂਤਾ ਨਾਲ) ਜਿਹੜੇ ਦੇਵਤੇ ਨਹੀਂ ਹਨ, ਈਰਖਾਲੂ ਬਣਾ ਦਿੱਤਾ ਸੀ। ਉਨ੍ਹਾਂ ਨੇ ਮੈਨੂੰ ਉਨ੍ਹਾਂ ਬੁੱਤਾਂ ਨਾਲ ਨਾਰਾਜ਼ ਕਰ ਦਿੱਤਾ ਸੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਬਾਰੇ ਈਰਖਾਲੂ ਬਣਾ ਦਿਆਂਗਾ ਜਿਹੜੇ ਸੱਚੀ ਕੌਮ ਨਹੀਂ ਹਨ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨਾਲ ਨਾਰਾਜ਼ ਕਰ ਦਿਆਂਗਾ ਜਿਹੜੇ ਮੂਰਖ ਕੌਮ ਹਨ।