Jeremiah 10:19
ਆਹ, ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ। ਮੈਂ ਜ਼ਖਮੀ ਹਾਂ ਤੇ ਰਾਜ਼ੀ ਨਹੀਂ ਹੋ ਸੱਕਦਾ। ਤਾਂ ਵੀ ਮੈਂ ਦਿਲ ਅੰਦਰ ਆਖਿਆ, “ਇਹ ਮੇਰਾ ਰੋਗ ਹੈ, ਮੈਨੂੰ ਅਵੱਸ਼ ਇਸ ਨੂੰ ਭੋਗਣਾ ਪਵੇਗਾ।”
Jeremiah 10:19 in Other Translations
King James Version (KJV)
Woe is me for my hurt! my wound is grievous; but I said, Truly this is a grief, and I must bear it.
American Standard Version (ASV)
Woe is me because of my hurt! my wound is grievous: but I said, Truly this is `my' grief, and I must bear it.
Bible in Basic English (BBE)
Sorrow is mine for I am wounded! my wound may not be made well; and I said, Cruel is my disease, I may not be free from it.
Darby English Bible (DBY)
Woe is me, for my wound! My stroke is hard to heal, and I had said, Yea, this is [my] grief, and I will bear it.
World English Bible (WEB)
Woe is me because of my hurt! my wound is grievous: but I said, Truly this is [my] grief, and I must bear it.
Young's Literal Translation (YLT)
Wo to me for my breaking, Grievious hath been my smiting, And I said, Only, this `is' my sickness, and I bear it.
| Woe | א֥וֹי | ʾôy | oy |
| is me for | לִי֙ | liy | lee |
| hurt! my | עַל | ʿal | al |
| my wound | שִׁבְרִ֔י | šibrî | sheev-REE |
| is grievous: | נַחְלָ֖ה | naḥlâ | nahk-LA |
| I but | מַכָּתִ֑י | makkātî | ma-ka-TEE |
| said, | וַאֲנִ֣י | waʾănî | va-uh-NEE |
| Truly | אָמַ֔רְתִּי | ʾāmartî | ah-MAHR-tee |
| this | אַ֛ךְ | ʾak | ak |
| grief, a is | זֶ֥ה | ze | zeh |
| and I must bear | חֳלִ֖י | ḥŏlî | hoh-LEE |
| it. | וְאֶשָּׂאֶֽנּוּ׃ | wĕʾeśśāʾennû | veh-eh-sa-EH-noo |
Cross Reference
ਮੀਕਾਹ 7:9
ਯਹੋਵਾਹ ਦਾ ਖਿਮਾ ਕਰਨਾ ਮੈਂ ਯਹੋਵਾਹ ਨਾਲ ਧਰੋਹ ਕਮਾਇਆ ਇਸ ਲਈ ਉਸ ਮੇਰੇ ਤੇ ਕਰੋਧ ਕੀਤਾ। ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ। ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।
ਨੂਹ 3:39
ਕੋਈ ਵੀ ਜੀਵਿਤ ਬੰਦਾ ਸ਼ਿਕਾਇਤਾ ਨਹੀਂ ਕਰ ਸੱਕਦਾ, ਜਦੋਂ ਯਹੋਵਾਹ ਉਸ ਦੇ ਪਾਪਾਂ ਲਈ ਸਜ਼ਾ ਦਿੰਦਾ ਹੈ।
ਯਰਮਿਆਹ 14:17
“ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਸੰਦੇਸ਼ ਸੁਣਾ: ‘ਮੇਰੀਆਂ ਅੱਖਾਂ ਅੰਦਰ ਹੰਝੂ ਭਰੇ ਨੇ। ਮੈਂ ਦਿਨ-ਰਾਤ ਲਗਾਤਾਰ ਰੋਵਾਂਗਾ। ਮੈਂ ਆਪਣੀ ਕੁਆਰੀ ਪੁੱਤਰ (ਯਰੂਸ਼ਲਮ) ਲਈ ਰੋਵਾਂਗਾ। ਮੈਂ ਆਪਣੇ ਲੋਕਾਂ ਲਈ ਰੋਵਾਂਗਾ। ਕਿਉਂ? ਕਿਉਂ ਕਿ ਕਿਸੇ ਨੇ ਉਨ੍ਹਾਂ ਨੂੰ ਮਾਰਿਆ ਸੀ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ। ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਨੇ।
ਯਰਮਿਆਹ 4:31
ਮੈਂ ਕਿਸੇ ਬੱਚਾ ਜੰਮਦੀ ਔਰਤ ਦੀ ਅਵਾਜ਼ ਸੁਣ ਰਿਹਾ ਹਾਂ। ਇਹ ਚੀਖ ਉਸ ਔਰਤ ਵਰਗੀ ਹੈ ਜਿਹੜੀ ਪਹਿਲੋਠੇ ਬੱਚੇ ਨੂੰ ਜੰਮ ਰਹੀ ਹੋਵੇ। ਇਹ ਸੀਯੋਨ ਦੀ ਧੀ ਦੀ ਚੀਖ ਹੈ। ਉਹ ਇਹ ਆਖਦੀ ਹੋਈ ਪ੍ਰਾਰਥਨਾ ਵਿੱਚ ਆਪਣੇ ਹੱਥ ਉਟਾ ਰਹੀ ਹੈ, “ਆਹ! ਮੈਂ ਬੇਹੋਸ਼ ਹੋਣ ਵਾਲੀ ਹਾਂ! ਮੇਰੇ ਚੌਗਿਰਦੇ ਕਾਤਲ ਖਲੋਤੇ ਨੇ!”
ਜ਼ਬੂਰ 39:9
ਮੈਂ ਆਪਣਾ ਮੂੰਹ ਨਹੀਂ ਖੋਲ੍ਹਾਂਗਾ। ਮੈਂ ਕੁਝ ਵੀ ਨਹੀਂ ਆਖਾਂਗਾ। ਯਹੋਵਾਹ, ਤੁਸੀਂ ਉਹੀ ਕੀਤਾ ਜੋ ਕਰਨ ਵਾਲਾ ਸੀ।
ਨੂਹ 3:48
ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ!
ਨੂਹ 3:18
ਮੈਂ ਆਪਣੇ-ਆਪ ਨੂੰ ਆਖਿਆ, “ਮੇਰੇ ਕੋਲ ਹੁਣ ਕੋਈ ਵੀ ਉਮੀਦ ਨਹੀਂ ਕਿ ਯਹੋਵਾਹ ਮੇਰੀ ਸਹਾਇਤਾ ਕਰੇਗਾ।”
ਨੂਹ 2:11
ਹੰਝੂਆਂ ਨਾਲ ਮੇਰੀਆਂ ਅੱਖਾਂ ਗਲ ਗਈਆਂ ਨੇ! ਮੈਂ ਅੰਦਰੇ-ਅੰਦਰ ਦੁੱਖੀ ਹਾਂ। ਮੇਰਾ ਦਿਲ ਇਵੇਂ ਮਹਿਸੂਸ ਕਰਦਾ ਹੈ ਜਿਵੇਂ ਇਹ ਜ਼ਮੀਨ ਉੱਤੇ ਡੁੱਲ੍ਹ ਗਿਆ ਹੋਵੇ! ਮੈਂ ਇਸ ਤਰ੍ਹਾਂ ਮਹਿਸੂਸ ਕਰਦਾ ਹਾਂ ਕਿਉਂ ਕਿ ਮੇਰੇ ਲੋਕ ਬਰਬਾਦ ਹੋਏ ਨੇ। ਬੱਚੇ ਅਤੇ ਨਿਆਣੇ ਸ਼ਹਿਰ ਦੇ ਰਾਹਾਂ ਤੇ ਬੇਹੋਸ਼ ਹੋ ਰਹੇ ਹਨ। ਉਹ ਸ਼ਹਿਰ ਦੇ ਆਮ ਰਸਤਿਆਂ ਉੱਤੇ ਬੇਹੋਸ਼ ਹੋ ਰਹੇ ਨੇ।
ਨੂਹ 1:12
ਤੁਸੀਂ ਸਾਰੇ ਲੋਕ ਜਿਹੜੇ ਇਨ੍ਹਾਂ ਰਾਹਾਂ ਤੋਂ ਲੰਘ ਰਹੇ ਹੋ ਤੁਸੀ ਕੋਈ ਪ੍ਰਵਾਹ ਨਹੀਂ ਕਰਦੇ ਜਾਪਦੇ। ਪਰ ਮੇਰੇ ਵੱਲ ਧਿਆਨ ਨਾਲ ਵੇਖੋ। ਕੀ ਮੇਰੇ ਦਰਦ ਵਰਗਾ, ਕੋਈ ਹੋਰ ਦਰਦ ਹੈ? ਕੀ ਉਸ ਦਰਦ ਵਰਗਾ ਕੋਈ ਅਜਿਹਾ ਦਰਦ ਹੈ, ਜਿਸ ਨਾਲ ਯਹੋਵਾਹ ਨੇ ਮੈਨੂੰ ਸਜ਼ਾ ਦਿੱਤੀ ਹੈ? ਉਸ ਨੇ ਮੈਨੂੰ ਆਪਣੇ ਮਹਾਂ ਕਹਿਰ ਦੇ ਦਿਨ ਸਜ਼ਾ ਦਿੱਤੀ ਹੈ।
ਨੂਹ 1:2
ਰਾਤ ਵੇਲੇ ਇਹ ਨਗਰੀ ਬੁਰੀ ਤਰ੍ਹਾਂ ਰੋਦੀ ਹੈ। ਇਸ ਦੀਆਂ ਗੱਲ੍ਹਾਂ ਉੱਤੇ ਹੰਝੂ ਹਨ। ਇਸ ਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ। ਬਹੁਤ ਕੌਮਾਂ ਇਸ ਦੀਆਂ ਮਿੱਤਰ ਸਨ। ਪਰ ਹੁਣ ਕੋਈ ਵੀ ਇਸ ਨੂੰ ਸੱਕੂਨ ਨਹੀਂ ਦਿੰਦੀ। ਸਾਰੇ ਮਿੱਤਰਾਂ ਨੇ ਇਸ ਵੱਲੋਂ ਮੂੰਹ ਮੋੜ ਲਿਆ ਹੈ। ਦੋਸਤ ਵੀ ਇਸਦੇ ਦੁਸ਼ਮਣ ਬਣ ਗਏ ਨੇ।
ਯਰਮਿਆਹ 17:13
ਹੇ ਯਹੋਵਾਹ, ਤੂੰ ਇਸਰਾਏਲ ਦੀ ਉਮੀਦ ਹੈਂ। ਜੋ ਬੰਦਾ ਤੈਨੂੰ ਛੱਡ ਦਿੰਦਾ ਹੈ, ਬਹੁਤ ਸ਼ਰਮਸਾਰ ਹੋ ਜਾਂਦਾ ਹੈ। ਹੇ ਯਹੋਵਾਹ, ਤੂੰ ਪਾਣੀ ਦੇ ਚਸ਼ਮੇ ਵਰਗਾ ਜੀਵਂਤ ਹੈਂ। ਜੇ ਕੋਈ ਬੰਦਾ ਯਹੋਵਾਹ ਦੇ ਰਾਹ ਨੂੰ ਛੱਡ ਦਿੰਦਾ ਹੈ, ਤਾਂ ਉਸ ਦਾ ਜੀਵਨ ਬਹੁਤ ਥੋੜਾ ਹੋਵੇਗਾ।
ਯਰਮਿਆਹ 9:1
ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ।
ਯਰਮਿਆਹ 8:21
ਮੇਰੇ ਲੋਕ ਜ਼ਖਮੀ ਨੇ, ਇਸ ਲਈ ਮੈਂ ਜ਼ਖਮੀ ਹਾਂ। ਮੈਂ ਬੋਲਣ ਲਈ ਬਹੁਤ ਉਦਾਸ ਹਾਂ।
ਯਰਮਿਆਹ 4:19
ਯਿਰਮਿਯਾਹ ਦੀ ਪੁਕਾਰ ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!
ਯਸਈਆਹ 8:17
ਇਹ ਇੱਕ ਇਕਰਾਰਨਾਮਾ ਹੈ ਮੈਂ ਸਾਡੀ ਸਹਾਇਤਾ ਕਰਨ ਲਈ ਯਹੋਵਾਹ ਦਾ ਇੰਤਜ਼ਾਰ ਕਰਾਂਗਾ ਅਤੇ ਯਹੋਵਾਹ ਯਾਕੂਬ ਦੇ ਪਰਿਵਾਰ ਤੋਂ ਸ਼ਰਮਸਾਰ ਹੈ। ਉਹ ਉਨ੍ਹਾਂ ਵੱਲ ਦੇਖਣ ਤੋਂ ਇਨਕਾਰ ਕਰਦਾ ਹੈ। ਪਰ ਮੈਂ ਯਹੋਵਾਹ ਦੀ ਭਾਲ ਕਰਾਂਗਾ ਅਤੇ ਉਹ ਸਾਨੂੰ ਬਚਾਵੇਗਾ।
ਜ਼ਬੂਰ 77:10
ਮੈਂ ਫ਼ੇਰ ਸੋਚਿਆ, “ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ, ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁੱਕਿਆ ਹੈ?”