Jeremiah 23:11
“ਨਬੀ ਅਤੇ ਜਾਜਕ ਵੀ ਮੰਦੇ ਹਨ। ਮੈਂ ਉਨ੍ਹਾਂ ਨੂੰ ਆਪਣੇ ਮੰਦਰ ਵਿੱਚ ਵੀ, ਮੰਦੇ ਕੰਮ ਕਰਦਿਆਂ ਦੇਖਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Jeremiah 23:11 in Other Translations
King James Version (KJV)
For both prophet and priest are profane; yea, in my house have I found their wickedness, saith the LORD.
American Standard Version (ASV)
for both prophet and priest are profane; yea, in my house have I found their wickedness, saith Jehovah.
Bible in Basic English (BBE)
For the prophet as well as the priest is unclean; even in my house I have seen their evil-doing, says the Lord.
Darby English Bible (DBY)
For both prophet and priest are profane: even in my house have I found their wickedness, saith Jehovah.
World English Bible (WEB)
for both prophet and priest are profane; yes, in my house have I found their wickedness, says Yahweh.
Young's Literal Translation (YLT)
For both prophet and priest have been profane, Yea, in My house I found their wickedness, An affirmation of Jehovah.
| For | כִּֽי | kî | kee |
| both | גַם | gam | ɡahm |
| prophet | נָבִ֥יא | nābîʾ | na-VEE |
| and | גַם | gam | ɡahm |
| priest | כֹּהֵ֖ן | kōhēn | koh-HANE |
| are profane; | חָנֵ֑פוּ | ḥānēpû | ha-NAY-foo |
| yea, | גַּם | gam | ɡahm |
| house my in | בְּבֵיתִ֛י | bĕbêtî | beh-vay-TEE |
| have I found | מָצָ֥אתִי | māṣāʾtî | ma-TSA-tee |
| their wickedness, | רָעָתָ֖ם | rāʿātām | ra-ah-TAHM |
| saith | נְאֻם | nĕʾum | neh-OOM |
| the Lord. | יְהוָֽה׃ | yĕhwâ | yeh-VA |
Cross Reference
ਸਫ਼ਨਿਆਹ 3:4
ਉਸ ਦੇ ਨਬੀ ਆਪਣੀਆਂ ਲਾਲਚ ਵਸ਼ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹਨ। ਉਸ ਦੇ ਜਾਜਕ ਪਾਕ ਵਸਤਾਂ ਨੂੰ ਅਪਵਿੱਤਰ ਵਸਤਾਂ ਵਾਂਗ ਵਰਤਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਨਾਲ ਬੜਾ ਭੈੜਾ ਵਿਹਾਰ ਕੀਤਾ ਹੈ।
ਯਰਮਿਆਹ 6:13
“ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ, ਸਭ ਤੋਂ ਨਿਗੂਣਿਆਂ ਤੋਂ ਲੈ ਕੇ ਸਭ ਤੋਂ ਮਹੱਤਵਪੂਰਣ ਲੋਕਾਂ ਤੀਕ ਇਹੋ ਜਿਹੇ ਹੀ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ, ਬੋਲਦੇ ਨੇ ਝੂਠ।
ਹਿਜ਼ ਕੀ ਐਲ 23:39
ਉਨ੍ਹਾਂ ਨੇ ਆਪਣੇ ਬੁੱਤਾਂ ਲਈ ਆਪਣੇ ਬੱਚਿਆਂ ਨੂੰ ਕਤਲ ਕਰ ਦਿੱਤਾ, ਅਤੇ ਫ਼ੇਰ ਉਹ ਮੇਰੇ ਪਵਿੱਤਰ ਸਥਾਨ ਵਿੱਚ ਗਏ ਅਤੇ ਉਸ ਨੂੰ ਵੀ ਕਲੰਕਤ ਕਰ ਦਿੱਤਾ! ਉਨ੍ਹਾਂ ਨੇ ਅਜਿਹਾ ਮੇਰੇ ਮੰਦਰ ਦੇ ਅੰਦਰ ਕੀਤਾ।
ਹਿਜ਼ ਕੀ ਐਲ 8:16
ਫ਼ੇਰ ਉਸ ਨੇ ਮੇਰੀ ਯਹੋਵਾਹ ਦੇ ਮੰਦਰ ਦੇ ਅੰਦਰਲੇ ਵਿਹੜੇ ਵੱਲ ਮੇਰੀ ਅਗਵਾਈ ਕੀਤੀ। ਉਸ ਸਥਾਨ ਉੱਤੇ ਮੈਂ ਪੱਚੀ ਬੰਦਿਆਂ ਨੂੰ ਸਿਜਦੇ ਕਰਦੀਆਂ ਅਤੇ ਉਪਾਸਨਾ ਕਰਦਿਆਂ ਦੇਖਿਆ। ਉਹ ਵਰਾਂਡੇ ਅਤੇ ਜਗਵੇਦੀ ਦੇ ਵਿੱਚਕਾਰ ਸਨ-ਪਰ ਉਨ੍ਹਾਂ ਦਾ ਮੂੰਹ ਗ਼ਲਤ ਦਿਸ਼ਾ ਵੱਲ ਸੀ! ਉਨ੍ਹਾਂ ਦੀਆਂ ਪਿੱਠਾ ਪਵਿੱਤਰ ਸਥਾਨ ਵੱਲ ਸਨ। ਉਹ ਝੁਕ ਕੇ ਸੂਰਜ ਦੀ ਉਪਾਸਨਾ ਕਰ ਰਹੇ ਸਨ!
ਯਰਮਿਆਹ 32:34
ਉਨ੍ਹਾਂ ਲੋਕਾਂ ਨੇ ਆਪਣੇ ਬੁੱਤ ਬਣਾਏ ਨੇ-ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਲੋਕਾਂ ਨੇ ਉਹ ਬੁੱਤ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਰੱਖੇ ਹਨ। ਇਸ ਤਰ੍ਹਾਂ ਉਨ੍ਹਾਂ ਨੇ ਮੇਰੇ ਮੰਦਰ ਨੂੰ ‘ਪਲੀਤ’ ਕਰ ਦਿੱਤਾ ਹੈ।
ਯਰਮਿਆਹ 8:10
ਇਸ ਲਈ ਮੈਂ ਉਨ੍ਹਾਂ ਲੋਕਾਂ ਦੀਆਂ ਪਤਨੀਆਂ ਨੂੰ ਹੋਰਨਾਂ ਬੰਦਿਆਂ ਨੂੰ ਦੇ ਦੇਵਾਂਗਾ। ਮੈਂ ਉਨ੍ਹਾਂ ਦੇ ਖੇਤਾਂ ਨੂੰ ਨਵੇਂ ਮਾਲਕਾਂ ਨੂੰ ਦੇ ਦੇਵਾਂਗਾ। ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ। ਸਾਰੇ ਹੀ ਲੋਕ, ਸਭ ਤੋਂ ਘੱਟ ਮਹੱਤਵਪੂਰਣ ਤੋਂ ਲੈ ਕੇ ਸਭ ਤੋਂ ਵੱਧ ਮਹੱਤਵਪੂਰਣ ਲੋਕਾਂ ਤੀਕ, ਇਸੇ ਤਰ੍ਹਾਂ ਦੇ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ ਝੂਠ ਬੋਲਦੇ ਨੇ।
ਯਰਮਿਆਹ 7:30
ਅਜਿਹਾ ਹੀ ਕਰ ਕਿਉਂ ਕਿ ਮੈਂ ਯਹੂਦਾਹ ਦੇ ਲੋਕਾਂ ਨੂੰ ਇਹ ਮੰਦੇ ਕੰਮ ਕਰਦਿਆਂ ਦੇਖ ਲਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ. “ਉਨ੍ਹਾਂ ਨੇ ਆਪਣੇ ਬੁੱਤ ਸਥਾਪਿਤ ਕਰ ਲੇ ਹਨ! ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਨੇ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਬੁੱਤ ਸਥਾਪਿਤ ਕਰ ਲੇ ਹਨ। ਉਨ੍ਹਾਂ ਨੇ ਮੇਰੇ ਘਰ ਨੂੰ ‘ਨਾਪਾਕ’ ਕਰ ਦਿੱਤਾ ਹੈ!
ਯਰਮਿਆਹ 7:10
ਜੇ ਤੁਸੀਂ ਇਹ ਪਾਪ ਕਰੋਗੇ, ਤਾਂ ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਨਾਮ ਨਾਲ ਜਾਣੇ ਜਾਣ ਵਾਲੇ ਇਸ ਘਰ ਵਿੱਚ ਮੇਰੇ ਸਾਹਮਣੇ ਖਲੋ ਸੱਕੋਗੇ? ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਸਾਹਮਣੇ ਖਲੋ ਸੱਕਦੇ ਹੋ ਅਤੇ ਇਹ ਆਖ ਸੱਕਦੇ ਹੋ, “ਅਸੀਂ ਸੁਰੱਖਿਅਤ ਹਾਂ।” ਸਿਰਫ਼ ਇਸ ਲਈ ਕਿ ਤੁਸੀਂ ਉਹ ਸਾਰੀਆਂ ਭਿਆਨਕ ਗੱਲਾਂ ਕਰ ਸੱਕੋ?
ਮੱਤੀ 21:12
ਯਿਸੂ ਦਾ ਮੰਦਰ ਵਿੱਚ ਹੋਣਾ ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।
ਹਿਜ਼ ਕੀ ਐਲ 22:25
ਯਰੂਸ਼ਲਮ ਦੇ ਨਬੀ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਸ਼ੇਰ ਵਾਂਗ ਹਨ-ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾਣ ਲੱਗਿਆਂ ਦ੍ਦਹਾੜਦਾ ਹੈ। ਉਨ੍ਹਾਂ ਨਬੀਆਂ ਨੇ ਬਹੁਤ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਈਆਂ ਹਨ। ਉਨ੍ਹਾਂ ਕਾਰਣ ਯਰੂਸ਼ਲਮ ਦੀਆਂ ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਗਈਆਂ ਹਨ।
ਹਿਜ਼ ਕੀ ਐਲ 8:11
ਫ਼ੇਰ ਮੈਂ ਸ਼ਾਫ਼ਨ ਦੇ ਪੁੱਤਰ ਯਅਜ਼ਨਯਾਹ ਅਤੇ ਇਸਰਾਏਲ ਦੇ 70 ਬਜ਼ੁਰਗਾਂ (ਆਗੂਆਂ) ਵੱਲ ਧਿਆਨ ਕੀਤਾ ਜਿਹੜੇ ਉਸ ਥਾਂ ਉੱਤੇ ਉਪਾਸਨਾ ਕਰਨ ਵਾਲੇ ਲੋਕਾਂ ਦੇ ਨਾਲ ਸਨ। ਉਹ ਉੱਥੇ ਹੀ ਸਨ, ਠੀਕ ਲੋਕਾਂ ਦੇ ਸਾਹਮਣੇ! ਅਤੇ ਹਰ ਆਗੂ ਨੇ ਆਪਣੀ ਧੂਫ਼ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ। ਧੁਖਦੀ ਹੋਈ ਧੂਫ਼ ਵਿੱਚੋਂ ਧੂਆਂ ਹਵਾ ਵਿੱਚ ਉੱਠ ਰਿਹਾ ਸੀ।
ਹਿਜ਼ ਕੀ ਐਲ 8:5
ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਉੱਤਰ ਵੱਲ ਵੇਖ!” ਇਸ ਲਈ ਮੈਂ ਉੱਤਰ ਵੱਲ ਵੇਖਿਆ। ਅਤੇ ਓੱਥੇ ਜਗਵੇਦੀ ਦੇ ਫ਼ਾਟਕ ਦੇ ਦਾਖਲੇ ਦੇ ਉੱਤਰ ਵੱਲ ਉਹ ਬੁੱਤ ਸੀ ਜਿਸਨੇ ਪਰਮੇਸ਼ੁਰ ਨੂੰ ਈਰਖਾਲੂ ਬਣਾ ਦਿੱਤਾ ਸੀ।
ਹਿਜ਼ ਕੀ ਐਲ 7:20
“ਉਨ੍ਹਾਂ ਲੋਕਾਂ ਨੇ ਆਪਣੇ ਖੂਬਸੂਰਤ ਗਹਿਣਿਆਂ ਨੂੰ ਬੁੱਤ ਬਨਾਉਣ ਲਈ ਵਰਤਿਆ। ਉਹ ਉਸ ਬੁੱਤ ਉੱਤੇ ਮਾਣ ਕਰਦੇ ਸਨ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤ ਬਣਾਏ। ਉਨ੍ਹਾਂ ਨੇ ਉਹ ਚੀਜ਼ਾਂ ਬਣਾਈਆਂ। ਇਸ ਲਈ ਮੈਂ (ਪਰਮੇਸ਼ੁਰ) ਉਨ੍ਹਾਂ ਨੂੰ ਕਿਸੇ ਨਾਪਾਕ ਔਰਤ ਵਾਂਗ ਪਰ੍ਹਾਂ ਸੁੱਟ ਦਿਆਂਗਾ।
ਯਰਮਿਆਹ 23:15
ਇਸ ਲਈ ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਨਬੀਆਂ ਵਾਸਤੇ ਆਖਦਾ ਹੈ: “ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ। ਇਹ ਸਜ਼ਾ ਹੋਵੇਗੀ ਜਿਵੇਂ ਜ਼ਹਿਰੀਲਾ ਭੋਜਨ-ਪਾਣੀ ਕਰੀਦਾ ਹੈ। ਨਬੀਆਂ ਨੇ ਆਤਮਕ ਬਿਮਾਰੀ ਸ਼ੁਰੂ ਕੀਤੀ ਸੀ। ਇਹ ਬਿਮਾਰੀ ਸੀ, ਜਿਹੜੀ ਸਾਰੇ ਮੁਲਕ ਅੰਦਰ ਫ਼ੈਲ ਗਈ ਸੀ। ਇਸ ਲਈ ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ। ਇਹ ਬਿਮਾਰੀ ਯਰੂਸ਼ਲਮ ਦੇ ਨਬੀਆਂ ਤੋਂ ਆਈ ਸੀ।”
ਯਰਮਿਆਹ 11:15
“ਮੇਰੀ ਮਹਿਬੂਬਾ (ਯਹੂਦਾਹ) ਮੇਰੇ ਘਰ (ਮੰਦਰ) ਅੰਦਰ ਕਿਉਂ ਹੈ? ਉਸ ਨੂੰ ਇੱਥੇ ਹੋਣ ਦਾ ਕੋਈ ਅਧਿਕਾਰ ਨਹੀਂ। ਉਸ ਨੇ ਬਹੁਤ ਮੰਦੀਆਂ ਗੱਲਾਂ ਕੀਤੀਆਂ ਨੇ। ਯਹੂਦਾਹ, ਕੀ ਤੂੰ ਸੋਚਦੀ ਹੈਂ ਕਿ ਖਾਸ ਇਕਰਾਰ ਅਤੇ ਪਸ਼ੂ ਬਲੀਆਂ ਤੈਨੂੰ ਤਬਾਹ ਹੋਣ ਤੋਂ ਰੋਕ ਲੈਣਗੀਆਂ? ਕੀ ਤੂੰ ਸੋਚਦੀ ਹੈਂ ਕਿ ਤੂੰ ਮੇਰੇ ਅੱਗੇ ਬਲੀਆਂ ਚੜ੍ਹਾਕੇ ਸਜ਼ਾ ਤੋਂ ਬਚ ਸੱਕਦੀ ਹੈਂ?”
ਯਰਮਿਆਹ 5:31
ਨਬੀ ਝੂਠ ਬੋਲਦੇ ਨੇ। ਜਾਜਕ ਉਹ ਗੱਲਾਂ ਨਹੀਂ ਕਰਨਗੇ, ਜਿਨ੍ਹਾਂ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ। ਅਤੇ ਮੇਰੇ ਲੋਕ ਇਸ ਰਸਤੇ ਨੂੰ ਪਿਆਰ ਕਰਦੇ ਨੇ! ਪਰ ਤੁਸੀਂ ਲੋਕ ਕੀ ਕਰੋਂਗੇ ਜਦੋਂ ਤੁਹਾਨੂੰ ਤੁਹਾਡੀ ਸਜ਼ਾ ਮਿਲੇਗੀ?”
੨ ਤਵਾਰੀਖ਼ 36:14
ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ।
੨ ਤਵਾਰੀਖ਼ 33:7
ਮਨੱਸ਼ਹ ਨੇ ਇੱਕ ਮੂਰਤ ਘੜਵਾ ਕੇ ਉਸਦਾ ਬੁੱਤ ਯਹੋਵਾਹ ਦੇ ਮੰਦਰ ਵਿੱਚ ਰੱਖਵਾਇਆ। ਅਤੇ ਰੱਖਵਾਇਆ ਵੀ ਉਸ ਮੰਦਰ ਵਿੱਚ ਜਿਸ ਬਾਰੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਮੰਦਰ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਹੁਣ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਵਿੱਚੋਂ ਚੁਣ ਲਿਆ ਹੈ, ਇੱਥੇ ਆਪਣਾ ਨਾਉਂ ਹਮੇਸ਼ਾ ਲਈ ਰੱਖਾਂਗਾ।
੨ ਤਵਾਰੀਖ਼ 33:5
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋ ਵਿਹੜਿਆਂ ਵਿੱਚ ਤਾਰਿਆਂ ਦੇ ਲਸ਼ਕਰਾਂ ਲਈ ਜਗਵੇਦੀਆਂ ਬਣਵਾਈਆਂ।