Jeremiah 27:13
ਜੇ ਤੂੰ ਬਾਬਲ ਦੇ ਰਾਜੇ ਦੀ ਸੇਵਾ ਕਰਨੀ ਨਹੀਂ ਮਂਨੇਗਾ ਤਾਂ ਤੂੰ ਅਤੇ ਤੇਰੇ ਲੋਕ ਦੁਸ਼ਮਣ ਦੀ ਤਲਵਾਰ, ਭੁੱਖ ਨਂਗ ਅਤੇ ਭਿਆਨਕ ਬਿਮਾਰੀਆਂ ਹੱਥੋਂ ਮਾਰੇ ਜਾਓਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ।
Jeremiah 27:13 in Other Translations
King James Version (KJV)
Why will ye die, thou and thy people, by the sword, by the famine, and by the pestilence, as the LORD hath spoken against the nation that will not serve the king of Babylon?
American Standard Version (ASV)
Why will ye die, thou and thy people, by the sword, by the famine, and by the pestilence, as Jehovah hath spoken concerning the nation that will not serve the king of Babylon?
Bible in Basic English (BBE)
Why are you desiring death, you and your people, by the sword, and because food is gone, and by disease, as the Lord has said of the nation which does not become the servant of the king of Babylon?
Darby English Bible (DBY)
Why will ye die, thou and thy people, by the sword, by the famine, and by the pestilence, as Jehovah hath spoken concerning the nation that will not serve the king of Babylon?
World English Bible (WEB)
Why will you die, you and your people, by the sword, by the famine, and by the pestilence, as Yahweh has spoken concerning the nation that will not serve the king of Babylon?
Young's Literal Translation (YLT)
Why do ye die, thou and thy people, by sword, by famine, and by pestilence, as Jehovah hath spoken concerning the nation that doth not serve the king of Babylon?
| Why | לָ֤מָּה | lāmmâ | LA-ma |
| will ye die, | תָמ֙וּתוּ֙ | tāmûtû | ta-MOO-TOO |
| thou | אַתָּ֣ה | ʾattâ | ah-TA |
| and thy people, | וְעַמֶּ֔ךָ | wĕʿammekā | veh-ah-MEH-ha |
| sword, the by | בַּחֶ֖רֶב | baḥereb | ba-HEH-rev |
| by the famine, | בָּרָעָ֣ב | bārāʿāb | ba-ra-AV |
| pestilence, the by and | וּבַדָּ֑בֶר֙ | ûbaddāber | oo-va-DA-VER |
| as | כַּֽאֲשֶׁר֙ | kaʾăšer | ka-uh-SHER |
| the Lord | דִּבֶּ֣ר | dibber | dee-BER |
| hath spoken | יְהוָ֔ה | yĕhwâ | yeh-VA |
| against | אֶל | ʾel | el |
| nation the | הַגּ֕וֹי | haggôy | HA-ɡoy |
| that | אֲשֶׁ֥ר | ʾăšer | uh-SHER |
| will not | לֹֽא | lōʾ | loh |
| serve | יַעֲבֹ֖ד | yaʿăbōd | ya-uh-VODE |
| אֶת | ʾet | et | |
| the king | מֶ֥לֶךְ | melek | MEH-lek |
| of Babylon? | בָּבֶֽל׃ | bābel | ba-VEL |
Cross Reference
ਹਿਜ਼ ਕੀ ਐਲ 18:31
ਉਨ੍ਹਾਂ ਸਾਰੀਆਂ ਭਿਆਨਕ ਚੀਜ਼ਾਂ ਤੋਂ ਖਹਿੜਾ ਛੁਡਾ ਲਵੋ ਜੋ ਤੁਸੀਂ ਕਰਦੇ ਰਹੇ ਹੋਂ। ਆਪਣੇ ਦਿਲ ਅਤੇ ਆਪਣੇ ਆਤਮੇ ਨੂੰ ਬਦਲ ਦਿਓ! ਇਸਰਾਏਲ ਦੇ ਲੋਕੋ, ਤੁਸੀਂ ਆਪਣੇ ਆਪ ਲਈ ਮੌਤ ਕਿਉਂ ਲਿਆਉਂਦੇ ਹੋਂ?
ਯਰਮਿਆਹ 27:8
“‘ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸ ਦੇ ਖਿਲਾਫ਼ ਲੜਦੀ ਹੈ।
ਅਮਸਾਲ 8:36
ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”
ਯਰਮਿਆਹ 24:9
ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ।
ਯਰਮਿਆਹ 38:2
“ਯਹੋਵਾਹ ਇਹ ਆਖਦਾ ਹੈ: ‘ਜਿਹੜਾ ਵੀ ਯਰੂਸ਼ਲਮ ਵਿੱਚ ਠਹਿਰੇਗਾ ਉਹ ਤਲਵਾਰ ਨਾਲ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਪਰ ਹਰ ਉਹ ਬੰਦਾ ਜਿਹੜਾ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰੇਗਾ ਉਹ ਜੀਵੇਗਾ। ਉਹ ਬੰਦੇ ਆਪਣੀਆਂ ਜਾਨਾਂ ਬਚਾਕੇ ਨਿਕਲ ਜਾਣਗੇ।’
ਯਰਮਿਆਹ 38:20
ਪਰ ਯਿਰਮਿਯਾਹ ਨੇ ਜਵਾਬ ਦਿੱਤਾ, “ਫ਼ੌਜੀ ਤੈਨੂੰ ਯਹੂਦਾਹ ਦੇ ਉਨ੍ਹਾਂ ਬੰਦਿਆਂ ਦੇ ਹਵਾਲੇ ਨਹੀਂ ਕਰਨਗੇ। ਰਾਜੇ ਸਿਦਕੀਯਾਹ ਉਹ ਗੱਲਾਂ ਕਰਕੇ ਜੋ ਮੈਂ ਤੈਨੂੰ ਆਖ ਰਿਹਾ ਹਾਂ, ਯਹੋਵਾਹ ਦਾ ਹੁਕਮ ਮੰਨ। ਫ਼ੇਰ ਤੇਰੇ ਲਈ ਸਭ ਠੀਕ ਹੋਵੇਗਾ ਅਤੇ ਤੇਰਾ ਜੀਵਨ ਬਚ ਜਾਵੇਗਾ।
ਹਿਜ਼ ਕੀ ਐਲ 14:21
ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ!
ਹਿਜ਼ ਕੀ ਐਲ 18:24
“ਹੁਣ, ਹੋ ਸੱਕਦਾ ਹੈ ਕਿ ਕੋਈ ਚੰਗਾ ਬੰਦਾ ਨੇਕੀ ਛੱਡ ਦੇਵੇ। ਹੋ ਸੱਕਦਾ ਹੈ ਕਿ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲੇ ਅਤੇ ਉਹ ਸਾਰੀਆਂ ਭਿਆਨਕ ਗੱਲਾਂ ਕਰਨ ਲੱਗ ਜਾਵੇ ਜਿਹੜੀਆਂ ਮੰਦੇ ਬੰਦੇ ਨੇ ਅਤੀਤ ਵਿੱਚ ਕੀਤੀਆਂ ਸਨ, (ਉਹ ਮੰਦਾ ਬੰਦਾ ਤਾਂ ਤਬਦੀਲ ਹੋ ਗਿਆ ਸੀ ਇਸ ਲਈ ਉਹ ਜਿਉਂ ਸੱਕਦਾ ਹੈ!) ਇਸ ਲਈ ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬਦ ਬਣ ਜਾਂਦਾ ਹੈ, ਤਾਂ ਪਰਮੇਸ਼ੁਰ ਉਸ ਦੇ ਕੀਤੇ ਨੇਕ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਇਹ ਗੱਲ ਚੇਤੇ ਰੱਖੇਗਾ ਕਿ ਉਹ ਉਸ ਦੇ ਵਿਰੁੱਧ ਹੋ ਗਿਆ ਸੀ ਅਤੇ ਪਾਪ ਕਰਨ ਲੱਗ ਪਿਆ ਸੀ। ਇਸ ਲਈ ਉਹ ਬੰਦਾ ਅਪਣੇ ਪਾਪਾਂ ਕਾਰਣ ਮਰੇਗਾ।”
ਹਿਜ਼ ਕੀ ਐਲ 33:11
“ਤੈਨੂੰ ਉਨ੍ਹਾਂ ਨੂੰ ਇਹ ਜ਼ਰੂਰ ਕਹਿਣਾ ਚਾਹੀਦਾ ਹੈ, ‘ਮੇਰਾ ਪ੍ਰਭੂ ਯਹੋਵਾਹ ਇਹ ਆਖਦਾ ਹੈ: ਆਪਣੇ ਜੀਵਨ ਨੂੰ ਸਾਖੀ ਰੱਖਕੇ, ਮੈਂ ਇਕਰਾਰ ਕਰਦਾ ਹਾਂ, ਕਿ ਮੈਨੂੰ ਲੋਕਾਂ ਨੂੰ ਮਰਦਿਆਂ ਦੇਖਕੇ ਖੁਸ਼ੀ ਨਹੀਂ ਹੁੰਦੀ-ਬਦ ਲੋਕਾਂ ਨੂੰ ਦੇਖਕੇ ਵੀ! ਮੈਂ ਨਹੀਂ ਚਾਹੁੰਦਾ ਕਿ ਉਹ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਮੰਦੇ ਲੋਕ ਮੇਰੇ ਵੱਲ ਵਾਪਸ ਪਰਤ ਆਉਣ। ਮੈਂ ਚਾਹੁੰਦਾ ਹਾਂ ਕਿ ਉਹ ਆਪਣਾ ਜੀਵਨ ਤਬਦੀਲ ਕਰ ਲੈਣ ਤਾਂ ਜੋ ਉਹ ਸੱਚਮੁੱਚ ਜਿਉਂ ਸੱਕਣ! ਇਸ ਲਈ ਪਰਤ ਆਓ ਮੇਰੇ ਵੱਲ! ਮੰਦੇ ਕੰਮ ਕਰਨੋ ਹਟ ਜਾਵੋ! ਇਸਰਾਏਲ ਦੇ ਪਰਿਵਾਰ, ਤੈਨੂੰ ਮਰਨਾ ਕਿਉਂ ਪਵੇ?’