Jeremiah 33:21
ਤਾਂ ਤੁਸੀਂ ਮੇਰੇ ਦਾਊਦ ਅਤੇ ਲੇਵੀ ਨਾਲ ਇਕਰਾਰਨਾਮੇ ਨੂੰ ਵੀ ਬਦਲ ਸੱਕਦੇ। ਫ਼ੇਰ ਦਾਊਦ ਦੇ ਉਤਰਾਧਿਕਾਰੀਆਂ ਵਿੱਚੋਂ ਰਾਜੇ ਨਹੀਂ ਸੀ ਹੋਣੇ ਅਤੇ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਨਹੀਂ ਸੀ ਹੋਣੇ।
Jeremiah 33:21 in Other Translations
King James Version (KJV)
Then may also my covenant be broken with David my servant, that he should not have a son to reign upon his throne; and with the Levites the priests, my ministers.
American Standard Version (ASV)
then may also my covenant be broken with David my servant, that he shall not have a son to reign upon his throne; and with the Levites the priests, my ministers.
Bible in Basic English (BBE)
Then my agreement with my servant David may be broken, so that he no longer has a son to take his place on the seat of the kingdom; and my agreement with the Levites, the priests, my servants.
Darby English Bible (DBY)
[then] shall also my covenant be broken with David my servant, that he should not have a son to reign upon his throne; and with the Levites, the priests, my ministers.
World English Bible (WEB)
then may also my covenant be broken with David my servant, that he shall not have a son to reign on his throne; and with the Levites the priests, my ministers.
Young's Literal Translation (YLT)
Also My covenant is broken with David My servant, So that he hath not a son reigning on his throne, And with the Levites the priests, My ministers.
| Then may also | גַּם | gam | ɡahm |
| my covenant | בְּרִיתִ֤י | bĕrîtî | beh-ree-TEE |
| broken be | תֻפַר֙ | tupar | too-FAHR |
| with | אֶת | ʾet | et |
| David | דָּוִ֣ד | dāwid | da-VEED |
| my servant, | עַבְדִּ֔י | ʿabdî | av-DEE |
| have not should he that | מִהְיֽוֹת | mihyôt | mee-YOTE |
| a son | ל֥וֹ | lô | loh |
| to reign | בֵ֖ן | bēn | vane |
| upon | מֹלֵ֣ךְ | mōlēk | moh-LAKE |
| throne; his | עַל | ʿal | al |
| and with | כִּסְא֑וֹ | kisʾô | kees-OH |
| the Levites | וְאֶת | wĕʾet | veh-ET |
| the priests, | הַלְוִיִּ֥ם | halwiyyim | hahl-vee-YEEM |
| my ministers. | הַכֹּהֲנִ֖ים | hakkōhănîm | ha-koh-huh-NEEM |
| מְשָׁרְתָֽי׃ | mĕšortāy | meh-shore-TAI |
Cross Reference
ਜ਼ਬੂਰ 89:34
ਮੈਂ ਦਾਊਦ ਨਾਲ ਆਪਣਾ ਕਰਾਰ ਨਹੀਂ ਤੋੜਾਂਗਾ ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ।
੨ ਤਵਾਰੀਖ਼ 7:18
ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, ‘ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।’
੨ ਤਵਾਰੀਖ਼ 21:7
ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸ ਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ।
੨ ਸਮੋਈਲ 23:5
“ਪਰਮੇਸ਼ੁਰ ਨੇ ਮੇਰਾ ਪਰਿਵਾਰ ਬਲਵਾਨ ਤੇ ਸੁਰੱਖਿਅਤ ਕੀਤਾ ਉਸ ਨੇ ਸਦਾ ਲਈ ਮੇਰੇ ਨਾਲ ਇਕਰਾਰਨਾਮਾ ਕੀਤਾ ਜੋ ਸਾਰੀਆਂ ਗੱਲਾਂ ਵਿੱਚ ਠੀਕ ਅਤੇ ਪੱਕਾ ਹੈ ਜ਼ਰੂਰ ਹੀ ਉਹ ਮੈਨੂੰ ਹਮੇਸ਼ਾ ਜੇਤੂ ਰੱਖੇਗਾ ਅਤੇ ਮੇਰੀਆਂ ਇੱਛਾਵਾਂ ਪੂਰੀਆਂ ਕਰੇਗਾ!
ਪਰਕਾਸ਼ ਦੀ ਪੋਥੀ 5:10
ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ, ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਨਗੇ।”
ਲੋਕਾ 1:69
ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ।
ਲੋਕਾ 1:32
ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।
ਮੱਤੀ 24:35
ਪੂਰਾ ਸੰਸਾਰ ਧਰਤੀ ਅਤੇ ਅਕਾਸ਼ ਨਾਸ਼ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਾਸ਼ ਨਹੀਂ ਹੋਣਗੇ।
ਦਾਨੀ ਐਲ 7:14
“ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ।
ਯਰਮਿਆਹ 33:18
ਅਤੇ ਇੱਥੇ ਹਮੇਸ਼ਾ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਹੋਣਗੇ। ਉਹ ਜਾਜਕ ਹਮੇਸ਼ਾ ਮੇਰੇ ਸਨਮੁੱਖ ਖਲੋਣਗੇ ਅਤੇ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਦੀ ਬਲੀ ਅਤੇ ਬਲੀਆਂ ਚੜ੍ਹਾਉਣਗੇ।”
ਯਸਈਆਹ 55:3
ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।
ਯਸਈਆਹ 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
ਜ਼ਬੂਰ 132:17
ਇਸ ਥਾਂ ਅੰਦਰ, ਮੈਂ ਦਾਊਦ ਨੂੰ ਬਲਵਾਨ ਬਣਾਵਾਂਗਾ। ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਇੱਕ ਦੀਪਕ ਪ੍ਰਦਾਨ ਕਰਾਂਗਾ।
ਜ਼ਬੂਰ 132:11
ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ। ਯਹੋਵਾਹ ਨੇ ਦਾਊਦ ਨਾਲ ਵਫ਼ਾਦਾਰ ਹੋਣ ਦਾ ਇਕਰਾਰ ਕੀਤਾ। ਯਹੋਵਾਹ ਨੇ ਇਕਰਾਰ ਕੀਤਾ ਕਿ ਦਾਊਦ ਦੇ ਪਰਿਵਾਰ ਵਿੱਚੋਂ ਰਾਜੇ ਹੋਣਗੇ।