Jeremiah 38:21
ਪਰ ਜੇ ਤੂੰ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਹੋਵਾਹ ਨੇ ਤੈਨੂੰ ਦਰਸਾ ਦਿੱਤਾ ਹੈ ਕਿ ਕੀ ਵਾਪਰੇਗਾ। ਇਹੀ ਹੈ ਜੋ ਯਹੋਵਾਹ ਨੇ ਮੈਨੂੰ ਆਖਿਆ ਹੈ।
Jeremiah 38:21 in Other Translations
King James Version (KJV)
But if thou refuse to go forth, this is the word that the LORD hath shewed me:
American Standard Version (ASV)
But if thou refuse to go forth, this is the word that Jehovah hath showed me:
Bible in Basic English (BBE)
But if you do not go out, this is what the Lord has made clear to me:
Darby English Bible (DBY)
But if thou refuse to go forth, this is the word which Jehovah hath shewn me:
World English Bible (WEB)
But if you refuse to go forth, this is the word that Yahweh has shown me:
Young's Literal Translation (YLT)
`And if thou art refusing to go forth, this `is' the thing that Jehovah hath shewn me:
| But if | וְאִם | wĕʾim | veh-EEM |
| thou | מָאֵ֥ן | māʾēn | ma-ANE |
| refuse | אַתָּ֖ה | ʾattâ | ah-TA |
| to go forth, | לָצֵ֑את | lāṣēt | la-TSATE |
| this | זֶ֣ה | ze | zeh |
| word the is | הַדָּבָ֔ר | haddābār | ha-da-VAHR |
| that | אֲשֶׁ֥ר | ʾăšer | uh-SHER |
| the Lord | הִרְאַ֖נִי | hirʾanî | heer-AH-nee |
| hath shewed | יְהוָֽה׃ | yĕhwâ | yeh-VA |
Cross Reference
ਖ਼ਰੋਜ 10:3
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।
ਰਸੂਲਾਂ ਦੇ ਕਰਤੱਬ 20:26
ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸੱਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ।
ਰਸੂਲਾਂ ਦੇ ਕਰਤੱਬ 18:6
ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪੜਿਆਂ ਦੀ ਧੂੜ ਝਾੜਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੋਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸੱਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”
ਹਿਜ਼ ਕੀ ਐਲ 3:17
“ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।
ਹਿਜ਼ ਕੀ ਐਲ 2:7
ਤੂੰ ਉਨ੍ਹਾਂ ਨੂੰ ਉਹ ਗੱਲਾਂ ਜ਼ਰੂਰ ਆਖੀਂ ਜੋ ਮੈਂ ਤੈਨੂੰ ਦੱਸਦਾ ਹਾਂ। ਮੈਂ ਜਾਣਦਾ ਹਾਂ ਕਿ ਉਹ ਤੇਰੀ ਗੱਲ ਨਹੀਂ ਸੁਣਨਗੇ। ਅਤੇ ਉਹ ਮੇਰੇ ਵਿਰੁੱਧ ਪਾਪ ਕਰਨ ਤੋਂ ਨਹੀਂ ਹਟਣਗੇ! ਕਿਉਂ? ਕਿਉਂ ਕਿ ਉਹ ਵਿਦਰੋਹੀ ਬੰਦੇ ਹਨ।
ਹਿਜ਼ ਕੀ ਐਲ 2:4
ਮੈਂ ਤੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਪਰ ਉਹ ਬਹੁਤ ਜ਼ਿੱਦੀ ਹਨ। ਉਹ ਬਹੁਤ ਸਖਤ ਦਿਲ ਹਨ। ਪਰ ਤੂੰ ਉਨ੍ਹਾਂ ਨਾਲ ਜ਼ਰੂਰ ਗੱਲ ਕਰੀਂ। ਤੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’
ਯਰਮਿਆਹ 26:15
ਪਰ ਜੇ ਤੁਸੀਂ ਮੈਨੂੰ ਮਾਰ ਦਿਓਗੇ, ਤਾਂ ਇੱਕ ਗੱਲ ਬਾਰੇ ਯਕੀਨ ਰੱਖਣਾ। ਤੁਸੀਂ ਇੱਕ ਬੇਗੁਨਾਹ ਬੰਦੇ ਨੂੰ ਮਾਰਨ ਦੇ ਦੋਸ਼ੀ ਹੋਵੋਗੇ। ਤੁਸੀਂ ਇਸ ਸ਼ਹਿਰ ਨੂੰ ਅਤੇ ਇਸਦੇ ਹਰ ਵਾਸੀ ਨੂੰ ਵੀ ਦੋਸ਼ੀ ਬਣਾ ਦਿਓਗੇ। ਯਹੋਵਾਹ ਨੇ ਸੱਚਮੁੱਚ ਮੈਨੂੰ ਤੁਹਾਡੇ ਵੱਲ ਭੇਜਿਆ ਹੈ। ਜਿਹੜਾ ਸੰਦੇਸ਼ ਤੁਸੀਂ ਸੁਣਿਆ ਹੈ ਓਹ ਯਹੋਵਾਹ ਵੱਲੋਂ ਹੀ ਹੈ।”
ਯਰਮਿਆਹ 15:19
ਫ਼ੇਰ ਯਹੋਵਾਹ ਨੇ ਆਖਿਆ, “ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ, ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ। ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ, ਫ਼ੇਰ ਤੂੰ ਮੇਰੀ ਸੇਵਾ ਕਰ ਸੱਕੇਂਗਾ। ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ, ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸੱਕਦਾ ਹੈਂ। ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ। ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ।
ਯਰਮਿਆਹ 5:3
ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ। ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ। ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਪਰ ਉਨ੍ਹਾਂ ਨੇ ਸਬਕ ਸਿੱਖਣ ਤੋਂ ਇਨਕਾਰ ਕਰ ਦਿੱਤਾ। ਉਹ ਬਹੁਤ ਜ਼ਿੱਦੀ ਬਣ ਗਏ। ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ।
ਯਸਈਆਹ 1:19
“ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਸੁਣੋਗੇ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਤਾਂ ਤੁਹਾਨੂੰ ਇਸ ਧਰਤੀ ਦੀਆਂ ਚੰਗੀਆਂ ਚੀਜ਼ਾਂ ਪ੍ਰਾਪਤ ਹੋਣਗੀਆਂ।
ਅਮਸਾਲ 1:24
“ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਮੈਂ ਤੁਹਾਡੀ ਸਹਾਇਤਾ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਤੁਹਾਡੇ ਵੱਲ ਆਪਣਾ ਹੱਥ ਵੱਧਾਇਆ-ਪਰ ਤੁਸੀਂ ਮੇਰੀ ਸਹਾਇਤਾ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ।
ਅੱਯੂਬ 34:33
ਅੱਯੂਬ, ਤੂੰ ਚਾਹੁੰਦਾ ਹੈਂ ਕਿ ਪਰਮੇਸ਼ੁਰ ਤੈਨੂੰ ਇਨਾਮ ਦੇਵੇ। ਪਰ ਤੂੰ ਬਦਲਣ ਤੋਂ ਇਨਕਾਰ ਕਰਦਾ ਹੈਂ। ਅੱਯੂਬ, ਇਹ ਤੇਰਾ ਨਿਆਂ ਹੈ ਮੇਰਾ ਨਹੀਂ, ਮੈਨੂੰ ਦੱਸ ਤੂੰ ਕੀ ਸੋਚਦਾ ਹੈਂ।
ਅੱਯੂਬ 23:13
“ਪਰ ਪਰਮੇਸ਼ੁਰ ਕਦੇ ਵੀ ਨਹੀਂ ਬਦਲਦਾ, ਕੋਈ ਵੀ ਪਰਮੇਸ਼ੁਰ ਦੇ ਖਿਲਾਫ਼ ਖਲੋ ਨਹੀਂ ਸੱਕਦਾ। ਪਰਮੇਸ਼ੁਰ ਜੋ ਵੀ ਚਾਹੁੰਦਾ ਹੈ ਉਹ ਕਰਦਾ ਹੈ।
ਗਿਣਤੀ 24:13
‘ਭਾਵੇਂ ਜੇ ਬਾਲਾਕ ਆਪਣਾ ਖੂਬਸੂਰਤ ਮਹਿਲ ਸੋਨੇ ਅਤੇ ਚਾਂਦੀ ਨਾਲ ਭਰਕੇ ਮੈਨੂੰ ਦੇਵੇ। ਮੈਂ ਖੁਦ ਕੁਝ ਵੀ ਚੰਗਾ ਜਾਂ ਮਾੜਾ ਨਹੀਂ ਕਰ ਸੱਕਦਾ ਅਤੇ ਯਹੋਵਾਹ ਦੇ ਹੁਕਮ ਦੇ ਖਿਲਾਫ਼ ਨਹੀਂ ਜਾ ਸੱਕਦਾ।’ ਮੈਨੂੰ ਉਹੀ ਆਖਣਾ ਪੈਂਦਾ ਹੈ ਜੋ ਯਹੋਵਾਹ ਆਖਦਾ ਹੈ।
ਗਿਣਤੀ 23:19
ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈ ਅਤੇ ਉਹ ਝੂਠ ਨਹੀਂ ਬੋਲਦਾ। ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ। ਉਸ ਦੇ ਨਿਆਂ ਕਦੇ ਵੀ ਨਹੀ ਬਦਲਣਗੇ। ਜਦੋਂ ਯਹੋਵਾਹ ਕੁਝ ਆਖਦਾ, ਉਹ ਇਸ ਨੂੰ ਕਰੇਗਾ। ਜੇਕਰ ਯਹੋਵਾਹ ਕੋਈ ਇਕਰਾਰ ਕਰਦਾ, ਉਹ ਉਹੀ ਕਰੇਗਾ ਜਿਸਦਾ ਉਸ ਨੇ ਇਕਰਾਰ ਕੀਤਾ।
ਖ਼ਰੋਜ 16:28
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਕਿੰਨਾ ਕੁ ਚਿਰ ਤੁਸੀਂ ਲੋਕ ਮੇਰੇ ਹੁਕਮ ਤੇ ਬਿਵਸਥਾਵਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਰਹੋਂਗੇ?
ਇਬਰਾਨੀਆਂ 12:25
ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।