Jeremiah 4:17
ਦੁਸ਼ਮਣ ਨੇ ਯਰੂਸ਼ਲਮ ਨੂੰ ਖੇਤ ਦੀ ਰਾਖੀ ਕਰਨ ਵਾਲੇ ਬੰਦਿਆਂ ਵਾਂਗ ਘੇਰ ਲਿਆ ਹੈ। ਯਹੂਦਾਹ, ਤੂੰ ਮੇਰੇ ਖਿਲਾਫ਼ ਹੋ ਗਿਆ ਸੀ! ਇਸ ਲਈ ਦੁਸ਼ਮਣ ਤੇਰੇ ਵਿਰੁੱਧ ਆ ਰਿਹਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
Jeremiah 4:17 in Other Translations
King James Version (KJV)
As keepers of a field, are they against her round about; because she hath been rebellious against me, saith the LORD.
American Standard Version (ASV)
As keepers of a field are they against her round about, because she hath been rebellious against me, saith Jehovah.
Bible in Basic English (BBE)
Like keepers of a field they are against her on every side; because she has been fighting against me, says the Lord.
Darby English Bible (DBY)
As keepers of a field are they against her round about; for she hath been rebellious against me, saith Jehovah.
World English Bible (WEB)
As keepers of a field are they against her round about, because she has been rebellious against me, says Yahweh.
Young's Literal Translation (YLT)
As the keepers of a field They have been against her round about, For with Me she hath been rebellious, An affirmation of Jehovah.'
| As keepers | כְּשֹׁמְרֵ֣י | kĕšōmĕrê | keh-shoh-meh-RAY |
| of a field, | שָׂדַ֔י | śāday | sa-DAI |
| are | הָי֥וּ | hāyû | ha-YOO |
| they against | עָלֶ֖יהָ | ʿālêhā | ah-LAY-ha |
| about; round her | מִסָּבִ֑יב | missābîb | mee-sa-VEEV |
| because | כִּי | kî | kee |
| rebellious been hath she | אֹתִ֥י | ʾōtî | oh-TEE |
| against me, saith | מָרָ֖תָה | mārātâ | ma-RA-ta |
| the Lord. | נְאֻם | nĕʾum | neh-OOM |
| יְהוָֽה׃ | yĕhwâ | yeh-VA |
Cross Reference
ਯਰਮਿਆਹ 5:23
ਪਰ ਯਹੂਦਾਹ ਦੇ ਲੋਕ ਜ਼ਿੱਦੀ ਨੇ। ਉਹ ਸਦਾ ਮੇਰੇ ਵਿਰੁੱਧ ਹੋਣ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਨੇ। ਉਨ੍ਹਾਂ ਮੇਰੇ ਕੋਲੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਮੈਨੂੰ ਛੱਡ ਦਿੱਤਾ ਸੀ।
੨ ਸਲਾਤੀਨ 25:1
ਹੁਣ ਨਬੂਕਦਨੱਸਰ ਜੋ ਕਿ ਬਾਬਲ ਦਾ ਪਾਤਸ਼ਾਹ ਸੀ ਆਪਣੀ ਫ਼ੌਜ ਨਾਲ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਆਇਆ। ਇਹ ਘਟਨਾ ਸਿਦਕੀਯਾਹ ਦੇ ਰਾਜ ਦੇ ਨੌਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਵਾਪਰੀ। ਉਸ ਨੇ ਆਪਣੀ ਫ਼ੌਜ ਦਾ ਯਰੂਸ਼ਲਮ ਉੱਪਰ ਘੇਰਾ ਪਾ ਲਿਆ ਤਾਂ ਜੋ ਲੋਕ ਅੰਦਰ ਜਾ ਸ਼ਹਿਰ ਤੋਂ ਬਾਹਰ ਨਾ ਆ ਸੱਕਣ। ਫ਼ੇਰ ਉਸ ਨੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹਾਬੰਦੀ ਦੀ ਕੰਧ ਬਣਾਈ।
ਲੋਕਾ 21:20
ਯਰੂਸ਼ਲਮ ਦਾ ਨਾਸ਼ “ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।
ਲੋਕਾ 19:43
ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।
ਦਾਨੀ ਐਲ 9:7
“ਯਹੋਵਾਹ, ਤੂੰ ਨੇਕ ਹੈਂ ਅਤੇ ਨੇਕੀ ਤੇਰੀ ਹੈ! ਪਰ ਅੱਜ ਅਸੀਂ ਸ਼ਰਮਸਾਰ ਹਾਂ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਸ਼ਰਮਸਾਰ ਹਨ। ਸ਼ਰਮਸਾਰ ਹਨ ਇਸਰਾਏਲ ਦੇ ਸਾਰੇ ਹੀ ਲੋਕ-ਉਹ ਲੋਕ ਜਿਹੜੇ ਨੇੜੇ ਹਨ ਅਤੇ ਉਹ ਲੋਕ ਵੀ ਜਿਹੜੇ ਦੂਰ ਹਨ। ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚਲੇ ਇਸਰਾਏਲ ਦੇ ਲੋਕਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਉੱਤੇ ਸ਼ਰਮਸਾਰ ਹੋਣਾ ਚਾਹੀਦਾ ਹੈ, ਯਹੋਵਾਹ, ਜਿਹੜੀਆਂ ਉਨ੍ਹਾਂ ਨੇ ਤੁਹਾਡੇ ਖਿਲਾਫ਼ ਕੀਤੀਆਂ ਹਨ।
ਹਿਜ਼ ਕੀ ਐਲ 2:3
ਉਸ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਉਹ ਲੋਕ ਬਹੁਤ ਵਾਰੀ ਮੇਰੇ ਵਿਰੁੱਧ ਹੋਏ। ਅਤੇ ਉਨ੍ਹਾਂ ਦੇ ਪੁਰਖੇ ਮੇਰੇ ਵਿਰੁੱਧ ਹੋਏ। ਉਨ੍ਹਾਂ ਨੇ ਮੇਰੇ ਵਿਰੁੱਧ ਬਹੁਤ ਵਾਰੀ ਪਾਪ ਕੀਤਾ ਹੈ-ਅਤੇ ਉਹ ਅੱਜ ਦਿਨ ਤੱਕ ਵੀ ਮੇਰੇ ਖਿਲਾਫ਼ ਪਾਪ ਕਰੀ ਜਾ ਰਹੇ ਹਨ।
ਨੂਹ 1:18
ਹੁਣ ਯਰੂਸ਼ਲਮ ਨਗਰੀ ਆਖਦੀ ਹੈ, “ਮੈਂ ਯਹੋਵਾਹ ਨੂੰ ਸੁਣਨ ਤੋਂ ਇਨਕਾਰ ਕੀਤਾ ਸੀ। ਇਸ ਲਈ ਯਹੋਵਾਹ ਦਾ ਇਹ ਗੱਲਾਂ ਕਰਨਾ ਉਚਿਤ ਹੈ। ਇਸ ਲਈ ਤੁਸੀਂ ਸਮੂਹ ਲੋਕੋ ਸੁਣੋ, ਮੇਰੇ ਦਰਦ ਵੱਲ ਦੇਖੋ! ਮੇਰੇ ਜਵਾਨ ਮਰਦ ਅਤੇ ਔਰਤਾਂ ਬੰਦੀ ਬਣਾ ਲੇ ਗਏ ਹਨ।
ਨੂਹ 1:8
ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ। ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ। ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ, ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ। ਉਹ ਖੁਦ ਕਰਾਹੁਉਂਦੀ ਹੈ ਅਤੇ ਚਲੀ ਜਾਂਦੀ ਹੈ।
ਯਰਮਿਆਹ 6:2
ਸੀਯੋਨ ਦੀਏ ਧੀਏ, ਤੂੰ ਇੱਕ ਖੂਬਸੂਰਤ ਚਰਾਂਦ ਵਰਗੀ ਹੈਂ।
ਯਸਈਆਹ 30:9
ਇਹ ਲੋਕ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਆਪਣੇ ਮਾਪਿਆਂ ਦਾ ਆਖਾ ਨਹੀਂ ਮੰਨਦੇ। ਉਹ ਪਏ ਰਹਿੰਦੇ ਨੇ ਅਤੇ ਯਹੋਵਾਹ ਦੀਆਂ ਸਿੱਖਿਆਵਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
ਯਸਈਆਹ 1:20
ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
ਯਸਈਆਹ 1:8
ਯਰੂਸ਼ਲਮ ਨੂੰ ਚੇਤਾਵਨੀ ਸੀਯੋਨ ਦੀ ਧੀ ਹੁਣ ਅੰਗੂਰਾਂ ਦੇ ਬਾਗ ਵਿੱਚ ਸੱਖਣੇ ਤੰਬੂ ਵਰਗੀ ਹੈ। ਹੁਣ ਇਹ ਕਕੜੀਆਂ ਦੇ ਖੇਤ ਵਿੱਚ ਛੱਡੀ ਹੋਈ ਪੁਰਾਣੀ ਝੁਗ੍ਗੀ ਜਾਂ ਘਿਰੇ ਹੋਏ ਸ਼ਹਿਰ ਵਰਗੀ ਹੈ।
ਨਹਮਿਆਹ 9:30
“ਪਰ ਤੂੰ ਕਈ ਸਾਲਾਂ ਤੀਕ ਉਨ੍ਹਾਂ ਨਾਲ ਧੀਰਜਵਾਨ ਰਿਹਾ। ਤੂੰ ਉਨ੍ਹਾਂ ਨੂੰ ਆਪਣੇ ਆਤਮੇ ਦੁਆਰਾ ਨਬੀਆਂ ਰਾਹੀਂ ਚੇਤਾਵਨੀ ਦਿੱਤੀ। ਪਰ ਸਾਡੇ ਪੁਰਖਿਆਂ ਨੇ ਇੱਕ ਨਾ ਸੁਣੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਦੂਜੀਆਂ ਧਰਤੀਆਂ ਦੇ ਲੋਕਾਂ ਹੱਥੀਂ ਸੌਂਪ ਦਿੱਤਾ।
ਨਹਮਿਆਹ 9:26
ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।