ਯਰਮਿਆਹ 45:3 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 45 ਯਰਮਿਆਹ 45:3

Jeremiah 45:3
‘ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।’”

Jeremiah 45:2Jeremiah 45Jeremiah 45:4

Jeremiah 45:3 in Other Translations

King James Version (KJV)
Thou didst say, Woe is me now! for the LORD hath added grief to my sorrow; I fainted in my sighing, and I find no rest.

American Standard Version (ASV)
Thou didst say, Woe is me now! for Jehovah hath added sorrow to my pain; I am weary with my groaning, and I find no rest.

Bible in Basic English (BBE)
You said, Sorrow is mine! for the Lord has given me sorrow in addition to my pain; I am tired with the sound of my sorrow, and I get no rest.

Darby English Bible (DBY)
Thou didst say, Woe unto me! for Jehovah hath added grief to my sorrow; I am weary with my sighing, and I find no rest.

World English Bible (WEB)
You did say, Woe is me now! for Yahweh has added sorrow to my pain; I am weary with my groaning, and I find no rest.

Young's Literal Translation (YLT)
`Thou hast said, Wo to me, now, for Jehovah hath added sorrow to my pain, I have been wearied with my sighing, and rest I have not found.

Thou
didst
say,
אָמַ֙רְתָּ֙ʾāmartāah-MAHR-TA
Woe
אֽוֹיʾôyoy
now!
me
is
נָ֣אnāʾna
for
לִ֔יlee
the
Lord
כִּֽיkee
hath
added
יָסַ֧ףyāsapya-SAHF
grief
יְהוָ֛הyĕhwâyeh-VA
to
יָג֖וֹןyāgônya-ɡONE
my
sorrow;
עַלʿalal
I
fainted
מַכְאֹבִ֑יmakʾōbîmahk-oh-VEE
sighing,
my
in
יָגַ֙עְתִּי֙yāgaʿtiyya-ɡA-TEE
and
I
find
בְּאַנְחָתִ֔יbĕʾanḥātîbeh-an-ha-TEE
no
וּמְנוּחָ֖הûmĕnûḥâoo-meh-noo-HA
rest.
לֹ֥אlōʾloh
מָצָֽאתִי׃māṣāʾtîma-TSA-tee

Cross Reference

ਗਲਾਤੀਆਂ 6:9
ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਪਕ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ।

੨ ਕੁਰਿੰਥੀਆਂ 4:16
ਵਿਸ਼ਵਾਸ ਅਨੁਸਾਰ ਜਿਉਣਾ ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।

੨ ਕੁਰਿੰਥੀਆਂ 4:1
ਮਿੱਟੀ ਦੇ ਗਮਲਿਆਂ ਵਿੱਚ ਆਤਮਕ ਖਜ਼ਾਨਾ ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।

ਯਰਮਿਆਹ 9:1
ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ।

ਯਰਮਿਆਹ 15:10
ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਫ਼ਿਰ ਤੋਂ ਸ਼ਿਕਾਇਤ ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ। ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ। ਮੈਂ ਕੁਝ ਵੀ ਦਿੱਤਾ-ਲਿਆ ਨਹੀਂ। ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ।

ਯਰਮਿਆਹ 20:7
ਯਿਰਮਿਯਾਹ ਦੀ ਪੰਜਵੀਂ ਸ਼ਿਕਾਇਤ ਯਹੋਵਾਹ ਜੀ, ਤੁਸੀਂ ਮੇਰੇ ਨਾਲ ਚਲਾਕੀ ਕੀਤੀ, ਅਤੇ ਯਕੀਨਨ ਮੈਂ ਮੂਰਖ ਬਣਿਆ। ਤੁਸੀਂ ਮੇਰੇ ਨਾਲੋਂ ਤਾਕਤਵਰ ਹੋ ਇਸ ਲਈ ਤੁਸੀਂ ਜਿੱਤ ਗਏ। ਮੈਂ ਇੱਕ ਮਜ਼ਾਕ ਬਣ ਗਿਆ ਹਾਂ। ਲੋਕ ਮੇਰੇ ਉੱਤੇ ਹੱਸਦੇ ਨੇ ਅਤੇ ਦਿਨ ਭਰ ਮੇਰਾ ਮਜ਼ਾਕ ਉਡਾਉਂਦੇ ਨੇ।

ਨੂਹ 1:13
ਯਹੋਵਾਹ ਨੇ ਉੱਪਰੋਂ ਅੱਗ ਭੇਜੀ। ਉਹ ਅੱਗ ਮੇਰੇ ਹੱਡਾਂ ਅੰਦਰ ਵੜ ਗਈ। ਉਸ ਨੇ ਮੈਨੂੰ ਫ਼ਸਾਉਣ ਲਈ ਜਾਲ ਵਿਛਾਇਆ ਉਸ ਨੇ ਮੈਨੂੰ ਪਿੱਛੇ ਭੁਆ ਦਿੱਤਾ। ਉਸ ਨੇ ਮੈਨੂੰ ਬੇਕਾਰ ਜ਼ਮੀਨ ਵਿੱਚ ਬਦਲ ਦਿੱਤਾ। ਦਿਨ ਭਰ ਰਹਿੰਦੀ ਹਾਂ ਬਿਮਾਰ ਮੈਂ।

ਨੂਹ 1:22
“ਵੇਖ ਮੇਰੇ ਦੁਸ਼ਮਣ ਕਿੰਨੇ ਦੁਸ਼ਟ ਹਨ। ਫ਼ੇਰ ਤੁਸੀਂ ਸਲੂਕ ਕਰੋਗੇ ਉਨ੍ਹਾਂ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਸੀ ਜੋ ਤੁਸਾਂ ਮੇਰੇ ਪਾਪ ਕਾਰਣ ਮੇਰੇ ਨਾਲ। ਅਜਿਹਾ ਹੀ ਕਰੋ ਕਿਉਂ ਕਿ ਭਰ ਰਿਹਾ ਹਾਂ ਮੈਂ ਆਹਾਂ ਬਾਰ-ਬਾਰ। ਅਜਿਹਾ ਹੀ ਕਰੋ ਕਿਉਂ ਕਿ ਦਿਲ ਮੇਰਾ ਬਿਮਾਰ ਹੈ।”

ਨੂਹ 3:1
ਤਸੀਹਿਆਂ ਦਾ ਪ੍ਰਾਰਥਨਾ ਮੈਂ ਇੱਕ ਆਦਮੀ ਹਾਂ ਜਿਸਨੇ ਬਹੁਤ ਸਾਰੀਆਂ ਮੁਸੀਬਤਾਂ ਵੇਖੀਆਂ ਹਨ। ਆਪਣੇ ਗੁੱਸੇ ਵਿੱਚ, ਯਹੋਵਾਹ ਨੇ ਸਾਨੂੰ ਆਪਣੇ ਆਸੇ (ਰਾਜ ਦੰਡ) ਨਾਲ ਕੁਟਿਆ। ਅਤੇ ਮੈਂ ਇਸ ਨੂੰ ਵਾਪਰਦਿਆਂ ਦੇਖਿਆ!

ਨੂਹ 3:32
ਯਹੋਵਾਹ ਸਜ਼ਾ ਦਿੰਦਾ ਹੈ,ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ।

੨ ਥੱਸਲੁਨੀਕੀਆਂ 3:13
ਭਰਾਵੋ ਅਤੇ ਭੈਣੋ, ਚੰਗਿਆਈ ਕਰਦਿਆਂ ਨਾ ਥੱਕੋ।

ਇਬਰਾਨੀਆਂ 12:3
ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।

ਯਰਮਿਆਹ 8:18
ਹੇ ਪਰਮੇਸ਼ੁਰ, ਮੈਂ ਉਦਾਸੀ ਨਾਲ ਦਬਿਆ ਗਿਆ ਹ੍ਹਾਂ, ਮੇਰਾ ਦਿਲ ਬਿਮਾਰ ਹੈ, ਪਰ ਮੈਨੂੰ ਕੋਈ ਸੁੱਖ ਨਹੀਂ ਮਿਲਦਾ।

ਅਮਸਾਲ 24:10
-24- ਜੇ ਤੁਸੀਂ ਮੁਸੀਬਤ ਵੇਲੇ ਕਮਜ਼ੋਰ ਹੋ ਤਾਂ ਤੁਸੀਂ ਸੱਚਮੁੱਚ ਕਮਜ਼ੋਰ ਹੋ।

ਪੈਦਾਇਸ਼ 42:36
ਯਾਕੂਬ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਆਪਣੇ ਸਾਰੇ ਬੱਚੇ ਗੁਆ ਲਵਾਂ? ਯੂਸੁਫ਼ ਚੱਲਾ ਗਿਆ। ਸਿਮਓਨ ਚੱਲਾ ਗਿਆ। ਅਤੇ ਹੁਣ ਤੁਸੀਂ ਬਿਨਯਾਮੀਨ ਨੂੰ ਵੀ ਲੈ ਜਾਣਾ ਚਾਹੁੰਦੇ ਹੋ?”

ਗਿਣਤੀ 11:11
ਮੂਸਾ ਨੇ ਯਹੋਵਾਹ ਨੂੰ ਪੁੱਛਿਆ, “ਯਹੋਵਾਹ ਜੀ ਤੁਸੀਂ ਮੇਰੇ ਉੱਤੇ ਇਹ ਮੁਸੀਬਤ ਕਿਉਂ ਪਾ ਦਿੱਤੀ ਹੈ? ਮੈਂ ਤੁਹਾਡਾ ਸੇਵਕ ਹਾਂ। ਮੈਂ ਕੀ ਕਸੂਰ ਕੀਤਾ ਹੈ? ਮੈਂ ਤੁਹਾਨੂੰ ਬੇਚੈਨ ਕਰਨ ਵਾਲੀ ਕਿਹੜੀ ਗੱਲ ਕੀਤੀ ਹੈ? ਤੁਸੀਂ ਮੈਨੂੰ ਇਨ੍ਹਾਂ ਸਾਰੇ ਲੋਕਾਂ ਦੀ ਜ਼ਿੰਮੇਵਾਰੀ ਕਿਉਂ ਸੌਂਪੀ ਹੈ?

ਯਸ਼ਵਾ 7:7
ਯਹੋਸ਼ੁਆ ਨੇ ਆਖਿਆ, “ਯਹੋਵਾਹ ਮੇਰੇ ਪ੍ਰਭੂ! ਤੁਸੀਂ ਸਾਡੇ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਲਿਆਂਦਾ। ਤੁਸੀਂ ਸਾਨੂੰ ਇੰਨੀ ਦੂਰ ਤੀਕ ਕਿਉਂ ਲਿਆਂਦਾ ਅਤੇ ਫ਼ੇਰ ਅਮੋਰੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਹ ਸਾਨੂੰ ਤਬਾਹ ਕਰ ਸੱਕਣ? ਸਾਨੂੰ ਯਰਦਨ ਨਦੀ ਦੇ ਦੂਸਰੇ ਕੰਢੇ ਰਹਿ ਕੇ ਹੀ ਸੰਤੁਸ਼ਟ ਹੋ ਜਾਣਾ ਚਾਹੀਦਾ ਸੀ।

ਅੱਯੂਬ 16:11
ਪਰਮੇਸ਼ੁਰ ਨੇ ਮੈਨੂੰ ਬਦ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ। ਉਸ ਨੇ ਮੈਨੂੰ ਬੁਰੇ ਲੋਕਾਂ ਪਾਸੋਂ ਜ਼ਖਮੀ ਕਰਵਾਇਆ ਹੈ।

ਅੱਯੂਬ 23:2
“ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ। ਕਿਉਂਕਿ ਮੈਂ ਹਾਲੇ ਵੀ ਕਸ਼ਟ ਝੱਲ ਰਿਹਾ ਹਾਂ।

ਜ਼ਬੂਰ 6:6
ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।

ਜ਼ਬੂਰ 27:13
ਮੈਨੂੰ ਪੱਕਾ ਵਿਸ਼ਵਾਸ ਹੈ ਕਿ ਮੈਂ ਮਰਨ ਤੋਂ ਪਹਿਲਾਂ ਯਹੋਵਾਹ ਦੀ ਚੰਗਿਆਈ ਦੇਖਾਂਗਾ।

ਜ਼ਬੂਰ 42:7
ਮੈ ਸਮੁੰਦਰ ਤੋਂ ਲਹਿਰਾਂ ਦੇ ਟਕਰਾਉਣ ਦੀ ਅਵਾਜ਼ ਸੁਣਦਾ ਹਾਂ। ਬਾਰ-ਬਾਰ ਮੇਰੇ ਉੱਤੇ ਸਮੁੰਦਰ ਵਿੱਚੋਂ ਲਹਿਰਾਂ ਆਉਣ ਵਾਂਗ ਮੁਸੀਬਤਾਂ ਆਈਆਂ ਹਨ।

ਜ਼ਬੂਰ 69:3
ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ। ਮੇਰਾ ਗਲਾ ਦੁੱਖ ਰਿਹਾ ਹੈ। ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ। ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।

ਜ਼ਬੂਰ 77:3
ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ, ਅਤੇ ਉਸ ਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ। ਪਰ ਮੈਂ ਅਜਿਹਾ ਨਹੀਂ ਕਰ ਸੱਕਦਾ।

ਜ਼ਬੂਰ 120:5
ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ। ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।

ਪੈਦਾਇਸ਼ 37:34
ਯਾਕੂਬ ਨੂੰ ਆਪਣੇ ਪੁੱਤਰ ਦਾ ਇੰਨਾ ਅਫ਼ਸੋਸ ਹੋਇਆ ਕਿ ਉਸ ਨੇ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਫ਼ੇਰ ਯਾਕੂਬ ਨੇ ਸੋਗ ਦੇ ਖਾਸ ਬਸਤਰ ਪਹਿਨ ਲਏ। ਯਾਕੂਬ ਆਪਣੇ ਪੁੱਤਰ ਦਾ ਕਾਫ਼ੀ ਲੰਮਾ ਸਮਾਂ ਸੋਗ ਮਨਾਉਂਦਾ ਰਿਹਾ।