Jeremiah 46:18
ਇਹ ਸੰਦੇਸ਼ ਪਾਤਸ਼ਾਹ ਵੱਲੋਂ ਹੈ। ਸਰਬ-ਸ਼ਕਤੀਮਾਨ ਯਹੋਵਾਹ ਪਾਤਸ਼ਾਹ ਹੈ। “ਮੈਂ ਆਪਣੇ ਜੀਵਨ ਦੀ ਸੌਂਹ ਖਾਂਦਾ ਹਾਂ, ਇੱਕ ਬਹਾਦੁਰ ਆਗੂ ਆਵੇਗਾ। ਇਹ ਇੰਨੀ ਪ੍ਰਪਕੱਤਾ ਨਾਲ ਹੀ ਵਾਪਰੇਗਾ ਜਿੰਨਾ ਕਿ ਤਾਬੋਰ ਇੱਕ ਮਹਾਨ ਪਰਬਤ ਅਤੇ ਕਾਰਮੇਲ ਸਮੁੰਦਰ ਦੇ ਕੰਢੇ ਹੈ।
Jeremiah 46:18 in Other Translations
King James Version (KJV)
As I live, saith the King, whose name is the LORD of hosts, Surely as Tabor is among the mountains, and as Carmel by the sea, so shall he come.
American Standard Version (ASV)
As I live, saith the King, whose name is Jehovah of hosts, surely like Tabor among the mountains, and like Carmel by the sea, so shall he come.
Bible in Basic English (BBE)
By my life, says the King, whose name is the Lord of armies, truly, like Tabor among the mountains and like Carmel by the sea, so will he come.
Darby English Bible (DBY)
[As] I live, saith the King, whose name is Jehovah of hosts, surely as Tabor among the mountains, and as Carmel by the sea, so shall he come.
World English Bible (WEB)
As I live, says the King, whose name is Yahweh of Hosts, surely like Tabor among the mountains, and like Carmel by the sea, so shall he come.
Young's Literal Translation (YLT)
I live -- an affirmation of the King, Jehovah of Hosts `is' His name, Surely as Tabor `is' among mountains, And as Carmel by the sea -- he cometh in,
| As I | חַי | ḥay | hai |
| live, | אָ֙נִי֙ | ʾāniy | AH-NEE |
| saith | נְאֻם | nĕʾum | neh-OOM |
| the King, | הַמֶּ֔לֶךְ | hammelek | ha-MEH-lek |
| name whose | יְהוָ֥ה | yĕhwâ | yeh-VA |
| is the Lord | צְבָא֖וֹת | ṣĕbāʾôt | tseh-va-OTE |
| of hosts, | שְׁמ֑וֹ | šĕmô | sheh-MOH |
| Surely | כִּ֚י | kî | kee |
| Tabor as | כְּתָב֣וֹר | kĕtābôr | keh-ta-VORE |
| is among the mountains, | בֶּֽהָרִ֔ים | behārîm | beh-ha-REEM |
| Carmel as and | וּכְכַרְמֶ֖ל | ûkĕkarmel | oo-heh-hahr-MEL |
| by the sea, | בַּיָּ֥ם | bayyām | ba-YAHM |
| so shall he come. | יָבֽוֹא׃ | yābôʾ | ya-VOH |
Cross Reference
ਯਰਮਿਆਹ 48:15
ਦੁਸ਼ਮਣ ਮੋਆਬ ਉੱਤੇ ਹਮਲਾ ਕਰੇਗਾ। ਦੁਸ਼ਮਣ ਉਨ੍ਹਾਂ ਕਸਬਿਆਂ ਅੰਦਰ ਦਾਖਲ ਹੋਵੇਗਾ ਅਤੇ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਸ ਦੇ ਸਭ ਤੋਂ ਚੰਗੇ ਗੱਭਰੂ ਕਤਲੇਆਮ ਅੰਦਰ ਮਾਰੇ ਜਾਣਗੇ।” ਇਹ ਸੰਦੇਸ਼ ਰਾਜੇ ਵੱਲੋਂ ਸੀ। ਰਾਜੇ ਦਾ ਨਾਂ ਸਰਬ-ਸ਼ਕਤੀਮਾਨ ਯਹੋਵਾਹ ਹੈ।
ਕਜ਼ਾૃ 4:6
ਦਬੋਰਾਹ ਨੇ ਬਾਰਕ ਨਾਮ ਦੇ ਇੱਕ ਆਦਮੀ ਨੂੰ ਸੰਦੇਸ਼ ਭੇਜਿਆ। ਉਸ ਨੇ, ਉਸ ਨੂੰ ਆਕੇ ਮਿਲਣ ਲਈ ਆਖਿਆ, ਬਾਰਾਕ, ਅਬੀਨੋਅਮ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਬਾਰਾਕ ਕਦਸ਼ ਦੇ ਸ਼ਹਿਰ ਵਿੱਚ ਰਹਿੰਦਾ ਸੀ, ਜਿਹੜਾ ਨਫ਼ਤਾਲੀ ਦੇ ਇਲਾਕੇ ਅੰਦਰ ਹੈ। ਦਬੋਰਾਹ ਨੇ ਬਰਾਕ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਤੈਨੂੰ ਆਦੇਸ਼ ਦਿੰਦਾ ਹੈ: ‘ਜਾ ਅਤੇ ਜਾਕੇ ਨਫ਼ਤਾਲੀ ਅਤੇ ਜ਼ਬੂਲੁਨ ਦੇ ਪਰਿਵਾਰ-ਸਮੂਹਾਂ ਵਿੱਚ 10,000 ਆਦਮੀ ਇਕੱਠੇ ਕਰ। ਉਨ੍ਹਾਂ ਆਦਮੀਆਂ ਦੀ ਤਬੋਰ ਪਰਬਤ ਉੱਤੇ ਅਗਵਾਈ ਕਰ।
ਯਸ਼ਵਾ 19:22
ਉਨ੍ਹਾਂ ਦੀ ਧਰਤੀ ਦੀ ਸਰਹੱਦ, ਤਾਬੋਰ, ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਛੂੰਹਦੀ ਸੀ। ਸਰਹੱਦ ਯਰਦਨ ਨਦੀ ਉੱਤੇ ਮੁੱਕਦੀ ਸੀ। ਕੁੱਲ ਮਿਲਾ ਕੇ ਇੱਥੇ 16 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।
ਮਲਾਕੀ 1:14
ਕੁਝ ਲੋਕਾਂ ਕੋਲ ਕੁਝ ਤਗੜ੍ਹੇ ਨਰ ਜਾਨਵਰ ਤਾਂ ਹਨ, ਜਿਨ੍ਹਾਂ ਦੀ ਚੜ੍ਹਾਵੇ ’ਚ ਉਹ ਬਲੀ ਦੇ ਸੱਕਦੇ ਹਨ ਪਰ ਉਹ ਵੱਧੀਆ ਜਾਨਵਰ ਮੇਰੇ ਚੜ੍ਹਾਵੇ ਲਈ ਨਹੀਂ ਲਿਆਉਂਦੇ। ਕੁਝ ਲੋਕ ਮੇਰੇ ਅੱਗੇ ਵੱਧੀਆ ਜਾਨਵਰਾਂ ਦੀ ਚੜਤ ਵੀ ਕਰਦੇ ਹਨ ਅਤੇ ਉਹ ਮੋਟੇ ਜਾਨਵਰ ਅਗਾਂਹ ਮੈਨੂੰ ਦੇਣ ਦਾ ਇਕਰਾਰ ਵੀ ਕਰਦੇ ਹਨ ਪਰ ਉਹ ਚਲਾਕੀ ਨਾਲ ਚੰਗੇ ਜਾਨਵਰ ਬਦਲ ਕੇ ਉਨ੍ਹਾਂ ਦੀ ਬਾਵੇਂ ਬੀਮਾਰ ਜਾਨਵਰ ਮੈਨੂੰ ਮੜ੍ਹ ਦਿੰਦੇ ਹਨ। ਉਨ੍ਹਾਂ ਲੋਕਾਂ ਉੱਪਰ ਬਦੀ ਵਾਪਰੇਗੀ। ਮੈਂ ਮਹਾਨ ਪਾਤਸ਼ਾਹ ਹਾਂ। ਤੁਹਾਨੂੰ ਮੇਰੀ ਇੱਜ਼ਤ ਕਰਨੀ ਚਾਹੀਦੀ ਹੈ। ਸਾਰੀ ਦੁਨੀਆਂ ਦੇ ਲੋਕ ਮੇਰਾ ਆਦਰ ਕਰਦੇ ਹਨ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ।
ਯਸਈਆਹ 48:2
“ਹਾਂ, ਉਹ ਪਵਿੱਤਰ ਸ਼ਹਿਰ ਦੇ ਨਾਗਰਿਕ ਹਨ। ਉਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਨੇ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਯਸਈਆਹ 47:4
“ਮੇਰੇ ਲੋਕ ਆਖਦੇ ਨੇ, ‘ਪਰਮੇਸ਼ੁਰ ਸਾਨੂੰ ਬਚਾਉਂਦਾ ਹੈ। ਉਸਦਾ ਨਾਮ ਹੈ: ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ।’”
ਜ਼ਬੂਰ 89:12
ਤੁਸੀਂ ਉੱਤਰ ਅਤੇ ਦੱਖਣ ਵਿੱਚ ਹਰ ਚੀਜ਼ ਸਾਜੀ। ਤਾਬੋਰ ਅਤੇ ਹਰਮੋਨ ਦੇ ਪਰਬਤ ਤੁਹਾਡੇ ਨਾਮ ਦੀ ਉਸਤਤਿ ਗਾਉਂਦੇ ਹਨ।
੧ ਤਿਮੋਥਿਉਸ 1:17
ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!
ਮੱਤੀ 5:35
ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸ ਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ।
ਯਰਮਿਆਹ 51:17
ਪਰ ਆਦਮੀ ਜਾਨਣ ਲਈ ਬਹੁਤ ਬੇਵਕੂਫ਼ ਹੈ। ਮਾਹਰ ਕਾਰੀਗਰ ਉਨ੍ਹਾਂ ਦੁਆਰਾ ਬਣਾਈਆਂ ਗਈਆਂ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਕਾਰਣ ਸ਼ਰਮਸਾਰ ਕੀਤੇ ਗਏ ਹਨ। ਇਹ ਬੁੱਤ ਝੂਠ ਹਨ। ਇਨ੍ਹਾਂ ਵਿੱਚ ਕੋਈ ਜੀਵਨ ਨਹੀਂ।
ਯਰਮਿਆਹ 44:26
ਪਰ ਮਿਸਰ ਵਿੱਚ ਰਹਿਣ ਵਾਲੇ ਤੁਸੀਂ ਯਹੂਦਾਹ ਦੇ ਸਾਰੇ ਲੋਕੋ ਯਹੋਵਾਹ ਦੇ ਸੰਦੇਸ਼ ਨੂੰ ਸੁਣੋ: ‘ਮੈਂ ਆਪਣੇ ਮਹਾਨ ਨਾਮ ਉੱਤੇ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਯਹੂਦਾਹ ਦਾ ਮਿਸਰ ਵਿੱਚ ਰਹਿਣ ਵਾਲਾ ਕੋਈ ਵੀ ਬੰਦਾ ਇਕਰਾਰ ਕਰਨ ਲਈ ਮੇਰੇ ਨਾਮ ਦੀ ਵਰਤੋਂ ਨਹੀਂ ਕਰੇਗਾ। ਉਹ ਕਦੇ ਵੀ ਨਹੀਂ ਆਖਣਗੇ “ਜਿਵੇਂ ਕਿ ਯਹੋਵਾਹ ਸਾਖੀ ਹੈ….”
ਯਰਮਿਆਹ 10:10
ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ।
੧ ਸਲਾਤੀਨ 18:42
ਤਾਂ ਅਹਾਬ ਪਾਤਸ਼ਾਹ ਖਾਣ-ਪੀਣ ਲਈ ਚੱਲਾ ਗਿਆ। ਉਸੇ ਵੇਲੇ ਏਲੀਯਾਹ ਕਰਮਲ ਪਹਾੜ ਦੀ ਟੀਸੀ ਉੱਪਰ ਚੜ੍ਹਿਆ ਅਤੇ ਉੱਥੇ ਜਾਕੇ ਥਲੇ ਝੁਕਿਆ। ਉਸ ਨੇ ਆਪਣਾ ਸਿਰ ਆਪਣੇ ਗੋਡਿਆਂ ’ਚ ਨਿਵਾਇਆ।