ਯਰਮਿਆਹ 48:14 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 48 ਯਰਮਿਆਹ 48:14

Jeremiah 48:14
“ਤੁਸੀਂ ਨਹੀਂ ਆਖ ਸੱਕਦੇ, ‘ਅਸੀਂ ਚੰਗੇ ਸਿਪਾਹੀ ਹਾਂ। ਅਸੀਂ ਜੰਗ ਦੇ ਬਹਾਦਰ ਯੋਧੇ ਹਾਂ।’

Jeremiah 48:13Jeremiah 48Jeremiah 48:15

Jeremiah 48:14 in Other Translations

King James Version (KJV)
How say ye, We are mighty and strong men for the war?

American Standard Version (ASV)
How say ye, We are mighty men, and valiant men for the war?

Bible in Basic English (BBE)
How say you, We are men of war and strong fighters?

Darby English Bible (DBY)
How do ye say, We are mighty, and men of valour for the war?

World English Bible (WEB)
How say you, We are mighty men, and valiant men for the war?

Young's Literal Translation (YLT)
How do ye say, We `are' mighty, And men of strength for battle?

How
אֵ֚יךְʾêkake
say
תֹּֽאמְר֔וּtōʾmĕrûtoh-meh-ROO
ye,
We
גִּבּוֹרִ֖יםgibbôrîmɡee-boh-REEM
are
mighty
אֲנָ֑חְנוּʾănāḥĕnûuh-NA-heh-noo
strong
and
וְאַנְשֵׁיwĕʾanšêveh-an-SHAY
men
חַ֖יִלḥayilHA-yeel
for
the
war?
לַמִּלְחָמָֽה׃lammilḥāmâla-meel-ha-MA

Cross Reference

ਜ਼ਬੂਰ 33:16
ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ। ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।

ਯਸਈਆਹ 10:16
ਪਰ ਸਰਬ ਸ਼ਕਤੀਮਾਨ ਯਹੋਵਾਹ ਅੱਸ਼ੂਰ ਦੇ ਜੋਧਿਆਂ ਦੇ ਵਿਰੁੱਧ ਭਿਆਨਕ ਮਹਾਮਾਰੀ ਭੇਜੇਗਾ। ਅੱਸ਼ੂਰ ਓਸੇ ਤਰ੍ਹਾਂ ਆਪਣੀ ਦੌਲਤ ਅਤੇ ਸ਼ਕਤੀ ਗਵਾ ਲਵੇਗਾ ਜਿਵੇਂ ਕੋਈ ਬੀਮਾਰ ਆਦਮੀ ਆਪਣਾ ਭਾਰ ਘਟਾ ਲੈਂਦਾ ਹੈ। ਫ਼ੇਰ ਅੱਸ਼ੂਰ ਦਾ ਪਰਤਾਪ ਤਬਾਹ ਹੋ ਜਾਵੇਗੀ। ਇਹ ਇਸ ਤਰ੍ਹਾਂ ਦੀ ਗੱਲ ਹੋਵੇਗੀ ਜਿਵੇਂ ਅੱਗ ਉਦੋਂ ਤੱਕ ਬਲਦੀ ਹੈ। ਜਦੋਂ ਤੱਕ ਕਿ ਚੀਜ਼ ਸੜ ਨਹੀਂ ਜਾਂਦੀ।

ਯਸਈਆਹ 10:13
ਅੱਸ਼ੂਰ ਦਾ ਰਾਜਾ ਆਖਦਾ ਹੈ, “ਮੈਂ ਬਹੁਤ ਸਿਆਣਾ ਹਾਂ। ਮੈਂ ਆਪਣੀ ਸਿਆਣਪ ਅਤੇ ਸ਼ਕਤੀ ਨਾਲ ਬਹੁਤ ਮਹਾਨ ਗੱਲਾਂ ਕੀਤੀਆਂ ਹਨ। ਮੈਂ ਬਹੁਤ ਕੌਮਾਂ ਨੂੰ ਹਰਾਇਆ ਹੈ। ਮੈਂ ਉਨ੍ਹਾਂ ਦੀ ਦੌਲਤ ਲੁੱਟ ਲਈ ਹੈ। ਅਤੇ ਮੈਂ ਉਨ੍ਹਾਂ ਦੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਮੈਂ ਬਹੁਤ ਸ਼ਕਤੀਸ਼ਾਲੀ ਬੰਦਾ ਹਾਂ।

ਸਫ਼ਨਿਆਹ 2:10
ਇਹ ਸਭ ਕੁਝ ਉਸ ਧਰਤੀ ਤੇ ਇਸ ਲਈ ਵਾਪਰੇਗਾ ਕਿਉਂ ਕਿ ਮੋਆਬ ਅਤੇ ਅਮੋਨ ਦੇ ਲੋਕ ਇੰਨੇ ਹੰਕਾਰੇ ਹੋਏ ਅਤੇ ਜ਼ਾਲਿਮ ਸਨ ਕਿ ਉਨ੍ਹਾਂ ਯਹੋਵਾਹ, ਸਰਬ ਸ਼ਕਤੀਮਾਨ ਦੀ ਪਰਜਾ ਨੂੰ ਜ਼ਲੀਲ ਕੀਤਾ।

ਹਿਜ਼ ਕੀ ਐਲ 30:6
“‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਉਨ੍ਹਾਂ ਲੋਕਾਂ ਦਾ ਪਤਨ ਹੋ ਜਾਵੇਗਾ ਜਿਹੜੇ ਮਿਸਰ ਨੂੰ ਆਸਰਾ ਦਿੰਦੇ ਹਨ ਉਸਦਾ ਤਾਕਤ ਦਾ ਗੁਮਾਨ ਖਤਮ ਹੋ ਜਾਵੇਗਾ। ਮਿਗਦੋਲ ਤੋਂ ਲੈ ਕੇ ਅਸਵਾਨ ਤੀਕ ਮਿਸਰ ਦੇ ਲੋਕ ਮਾਰੇ ਜਾਣਗੇ ਜੰਗ ਵਿੱਚ।” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ!

ਯਰਮਿਆਹ 49:16
ਅਦੋਮ, ਤੂੰ ਹੋਰਨਾਂ ਕੌਮਾਂ ਨੂੰ ਡਰਾ ਦਿੱਤਾ ਸੀ। ਇਸ ਲਈ ਤੂੰ ਸੋਚਿਆ ਸੀ ਕਿ ਤੂੰ ਮਹੱਤਵਪੂਰਣ ਹੈਂ। ਪਰ ਤੂੰ ਮੂਰਖ ਬਣਾ ਗਿਆ ਸੈਂ। ਅਦੋਮ, ਤੈਨੂੰ ਤੇਰੇ ਗੁਮਾਨ ਨੇ ਧੋਖਾ ਦਿੱਤਾ ਹੈ, ਤੂੰ ਉਚਿਆਂ ੱਪਹਾੜਾਂ ਉੱਤੇ ਰਹਿੰਦਾ ਹੈਂ, ਜਿਹੜੇ ਵੱਡੀਆਂ ਚੱਟਾਨਾਂ ਅਤੇ ਪਹਾੜੀਆਂ ਨਾਲ ਸੁਰੱਖਿਅਤ ਹੈ। ਪਰ ਜੇ ਤੂੰ ਆਪਣਾ ਮਕਾਨ ਬਾਜ਼ ਦੇ ਆਲ੍ਹਣੇ ਜਿੰਨਾ ਉੱਚਾ ਵੀ ਬਣਾ ਲਵੇਂ, ਮੈਂ ਤੈਨੂੰ ਫ਼ੜ ਲਵਾਂਗਾ ਅਤੇ ਮੈਂ ਤੈਨੂੰ ਓਬੋਁ ਧੂਹ ਲਿਆਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

ਯਰਮਿਆਹ 9:23
ਯਹੋਵਾਹ ਆਖਦਾ ਹੈ: “ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ। ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ।

ਯਰਮਿਆਹ 8:8
“‘ਤੁਸੀਂ ਆਖੀ ਜਾ ਰਹੇ ਹੋ, “ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!” ਪਰ ਇਹ ਠੀਕ ਨਹੀਂ ਹੈ। ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ।

ਯਸਈਆਹ 36:4
ਕਮਾਂਡਰ ਨੇ ਉਨ੍ਹਾਂ ਨੂੰ ਆਖਿਆ, “ਹਿਜ਼ਕੀਯਾਹ ਨੂੰ ਆਖੋ ਕਿ ਅੱਸ਼ੂਰ ਦਾ ਮਹਾਨ ਰਾਜਾ ਇਹ ਆਖਦਾ ਹੈ, “‘ਆਪਣੀ ਸਹਾਇਤਾ ਲਈ ਤੂੰ ਕਿਸ ਉੱਤੇ ਭਰੋਸਾ ਕਰ ਰਿਹਾ ਹੈਂ।

ਯਸਈਆਹ 16:6
ਅਸੀਂ ਸੁਣਿਆ ਹੈ ਕਿ ਮੋਆਬ ਦੇ ਲੋਕ ਬਹੁਤ ਗੁਮਾਨੀ ਅਤੇ ਹਂਕਾਰੀ ਹਨ। ਇਹ ਲੋਕ ਬਹੁਤ ਹਿਂਸੱਕ ਹਨ ਅਤੇ ਫ਼ਢ਼ਾਂ ਮਾਰਦੇ ਹਨ। ਪਰ ਉਨ੍ਹਾਂ ਦੀਆਂ ਫ਼ਢ਼ਾਂ ਫ਼ੋਕੇ ਸ਼ਬਦ ਹੀ ਹਨ।

ਵਾਈਜ਼ 9:11
ਚੰਗੀ ਕਿਸਮਤ? ਮੰਦੀ ਕਿਸਮਤ? ਅਸੀਂ ਕੀ ਕਰ ਸੱਕਦੇ ਹਾਂ? ਇਸ ਦੁਨੀਆਂ ਵਿੱਚ, ਮੈਂ ਵੇਖਿਆ ਕਿ ਤੇਜ਼-ਤਰਾਰ ਦੌੜ ਨਹੀਂ ਜਿਤ੍ਤਦਾ, ਸ਼ਕਤੀਸ਼ਾਲੀ ਜੰਗ ਨਹੀਂ ਜਿਤ੍ਤਦਾ, ਸਿਆਣੇ ਨੂੰ ਭੋਜਨ ਨਹੀਂ ਮਿਲਦਾ, ਚਾਲਾਕ ਅਮੀਰ ਨਹੀਂ ਬਣਦਾ, ਸਿੱਖਿਆ ਹੋਇਆ ਪ੍ਰਸਿੱਧ ਨਹੀਂ ਹੁੰਦਾ। ਜਦੋਂ ਬੁਰਾ ਸਮਾਂ ਆਉਂਦਾ, ਹਰ ਇੱਕ ਨਾਲ ਬੁਰੀਆਂ ਗੱਲਾਂ ਵਾਪਰਦੀਆਂ ਹਨ।

ਜ਼ਬੂਰ 11:1
ਨਿਰਦੇਸ਼ਕ ਲਈ। ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਵਿੱਚ ਯਕੀਨ ਰੱਖਦਾ ਹਾਂ। ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ। ਤੁਸੀਂ ਮੈਨੂੰ ਕਿਹਾ ਸੀ, “ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।”