Jeremiah 48:8
ਤਬਾਹ ਕਰਨ ਵਾਲਾ ਹਰ ਸ਼ਹਿਰ ਦੇ ਖਿਲਾਫ਼ ਲੜਨ ਲਈ ਆਵੇਗਾ। ਕੋਈ ਸ਼ਹਿਰ ਵੀ ਨਹੀਂ ਬਚੇਗਾ। ਵਾਦੀ ਤਬਾਹ ਹੋ ਜਾਵੇਗੀ। ਉੱਚੇ ਮੈਦਾਨ ਤਬਾਹ ਹੋ ਜਾਣਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ, ਇਸ ਲਈ ਇਹ ਇਵੇਂ ਹੀ ਵਾਪਰੇਗਾ।
Jeremiah 48:8 in Other Translations
King James Version (KJV)
And the spoiler shall come upon every city, and no city shall escape: the valley also shall perish, and the plain shall be destroyed, as the LORD hath spoken.
American Standard Version (ASV)
And the destroyer shall come upon every city, and no city shall escape; the valley also shall perish, and the plain shall be destroyed; as Jehovah hath spoken.
Bible in Basic English (BBE)
And the attacker will come against every town, not one will be safe; and the valley will be made waste, and destruction will come to the lowland, as the Lord has said.
Darby English Bible (DBY)
And the waster shall come upon every city, that not a city shall escape; and the valley shall perish, and the plateau shall be destroyed: as Jehovah hath said.
World English Bible (WEB)
The destroyer shall come on every city, and no city shall escape; the valley also shall perish, and the plain shall be destroyed; as Yahweh has spoken.
Young's Literal Translation (YLT)
And come in doth a spoiler unto every city, And no city doth escape, And perished hath the valley, And destroyed been the plain, as Jehovah said.
| And the spoiler | וְיָבֹ֨א | wĕyābōʾ | veh-ya-VOH |
| shall come | שֹׁדֵ֜ד | šōdēd | shoh-DADE |
| upon | אֶל | ʾel | el |
| every | כָּל | kāl | kahl |
| city, | עִ֗יר | ʿîr | eer |
| and no | וְעִיר֙ | wĕʿîr | veh-EER |
| city | לֹ֣א | lōʾ | loh |
| shall escape: | תִמָּלֵ֔ט | timmālēṭ | tee-ma-LATE |
| valley the | וְאָבַ֥ד | wĕʾābad | veh-ah-VAHD |
| also shall perish, | הָעֵ֖מֶק | hāʿēmeq | ha-A-mek |
| and the plain | וְנִשְׁמַ֣ד | wĕnišmad | veh-neesh-MAHD |
| destroyed, be shall | הַמִּישֹׁ֑ר | hammîšōr | ha-mee-SHORE |
| as | אֲשֶׁ֖ר | ʾăšer | uh-SHER |
| the Lord | אָמַ֥ר | ʾāmar | ah-MAHR |
| hath spoken. | יְהוָֽה׃ | yĕhwâ | yeh-VA |
Cross Reference
ਯਰਮਿਆਹ 6:26
ਮੇਰੇ ਲੋਕੋ, ਸੋਗ ਦੇ ਬਸਤਰ ਪਹਿਨ ਲਵੋ ਅਤੇ ਰਾਖ ਅੰਦਰ ਲਿਟੋ। ਮੋੇ ਲੋਕਾਂ ਲਈ ਉੱਚੀ-ਉੱਚੀ ਰੋਵੋ। ਇਸ ਤਰ੍ਹਾਂ ਰੋਵੋ ਜਿਵੇਂ ਅਸੀਂ ਇੱਕਲੌਤਾ ਪੁੱਤਰ ਗੁਆ ਲਿਆ ਹੋਵੇ। ਇਹੀ ਗੱਲਾਂ ਕਰੋ ਕਿਉਂ ਕਿ ਤਬਾਹੀ ਲਿਆਉਣ ਵਾਲਾ ਬਹੁਤ ਛੇਤੀ ਸਾਡੇ ਵੱਲ ਆਵੇਗਾ।
ਹਿਜ਼ ਕੀ ਐਲ 25:9
ਮੈਂ ਮੋਆਬ ਦਾ ਮੋਢਾ ਵੱਢ ਸੁੱਟਾਂਗਾ-ਮੈਂ ਇਸਦੇ ਉਨ੍ਹਾਂ ਸ਼ਹਿਰਾਂ ਨੂੰ ਲੈ ਲਵਾਂਗਾ ਜਿਹੜੇ ਸਰਹੱਦ ਉੱਤੇ ਹਨ, ਧਰਤੀ ਦਾ ਪਰਤਾਪ, ਬੈਤ-ਯਸ਼ੀਮੋਬ, ਬਅਲ ਮਅੋਨ ਅਤੇ ਕਿਰਿਯਾਬਇਮ।
ਯਰਮਿਆਹ 51:56
ਇੱਕ ਫ਼ੌਜ ਆਵੇਗੀ ਅਤੇ ਬਾਬਲ ਨੂੰ ਤਬਾਹ ਕਰ ਦੇਵੇਗੀ। ਬਾਬਲ ਦੇ ਫ਼ੌਜੀ ਫ਼ੜੇ ਜਾਣਗੇ। ਉਨ੍ਹਾਂ ਦੀਆਂ ਕਮਾਨਾਂ ਟੁੱਟ ਜਾਣਗੀਆਂ। ਕਿਉਂ ਯਹੋਵਾਹ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਅਮਲਾਂ ਦੀ ਸਜ਼ਾ ਦਿੰਦਾ ਹੈ। ਯਹੋਵਾਹ ਉਨ੍ਹਾਂ ਨੂੰ ਪੂਰੀ ਸਜ਼ਾ ਦਿੰਦਾ ਹੈ, ਜਿਸਦੇ ਉਹ ਅਧਿਕਾਰੀ ਹਨ।
ਯਰਮਿਆਹ 48:20
ਮੋਆਬ ਬਰਬਾਦ ਹੋ ਜਾਵੇਗਾ ਅਤੇ ਸ਼ਰਮ ਨਾਲ ਭਰ ਜਾਵੇਗਾ। ਮੋਆਬ ਰੋਵੇਗਾ, ਰੋਵੇਗਾ। ਅਰਨੋਨ ਵਾਦੀ ਉੱਤੇ ਐਲਾਨ ਕਰ ਦੇਵੋ ਕਿ ਮੋਆਬ ਤਬਾਹ ਹੋ ਗਿਆ ਹੈ।
ਯਰਮਿਆਹ 48:18
ਦੀਬੋਨ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਆਪਣੀ ਸਨਮਾਨ ਵਾਲੀ ਥਾਂ ਉੱਤੋਂ ਹੇਠਾਂ ਆਓ। ਧਰਤੀ ਉੱਤੇ ਮਿੱਟੀ ਵਿੱਚ ਬੈਠ ਜਾਓ। ਕਿਉਂ? ਕਿਉਂ ਕਿ ਤਬਾਹ ਕਰਨ ਵਾਲਾ ਆ ਰਿਹਾ ਹੈ। ਅਤੇ ਉਹ ਤੁਹਾਡੇ ਮਜ਼ਬੂਤ ਸ਼ਹਿਰਾਂ ਨੂੰ ਤਬਾਹ ਕਰ ਦੇਵੇਗਾ।
ਯਰਮਿਆਹ 25:9
ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸੱਦਾਂਗਾ” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ।
ਯਰਮਿਆਹ 15:8
ਬਹੁਤ ਸਾਰੀਆਂ ਔਰਤਾਂ ਆਪਣੇ ਪਤੀਆਂ ਨੂੰ ਗੁਆ ਲੈਣਗੀਆਂ। ਇੱਥੇ ਸਮੁੰਦਰ ਵਿੱਚਲੀ ਰੇਤ ਨਾਲੋਂ ਵੀ ਵੱਧੇਰੇ ਵਿਧਵਾਵਾਂ ਹੋਣਗੀਆਂ। ਮੈਂ ਤਬਾਹ ਕਰਨ ਵਾਲੇ ਨੂੰ ਸਿਖਰ ਦੁਪਿਹਰੇ ਲਿਆਵਾਂਗਾ। ਤਬਾਹ ਕਰਨ ਵਾਲਾ ਯਹੂਦਾਹ ਦੇ ਨੌਜਵਾਨਾਂ ਦੀਆਂ ਮਾਵਾਂ ਉੱਤੇ ਹਮਲਾ ਕਰੇਗਾ। ਮੈਂ ਯਹੂਦਾਹ ਦੇ ਲੋਕਾਂ ਲਈ ਦੁੱਖ ਅਤੇ ਭੈ ਲਿਆਵਾਂਗਾ। ਮੈਂ ਛੇਤੀ ਹੀ ਅਜਿਹਾ ਵਾਪਰਨ ਦੇਵਾਂਗਾ।
ਯਸ਼ਵਾ 13:21
ਇਸ ਲਈ ਉਸ ਧਰਤੀ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ ਅਤੇ ਉਹ ਸਾਰਾ ਇਲਾਕਾ ਵੀ ਜਿੱਥੇ ਅਮੋਰੀ ਲੋਕਾਂ ਦਾ ਰਾਜਾ ਸੀਹੋਨ ਰਾਜ ਕਰਦਾ ਸੀ। ਉਹ ਰਾਜਾ ਹਸ਼ਬੋਨ ਸ਼ਹਿਰ ਉੱਤੇ ਰਾਜ ਕਰਦਾ ਸੀ। ਪਰ ਮੂਸਾ ਨੇ ਉਸ ਨੂੰ ਅਤੇ ਮਿਦਯਾਨੀ ਲੋਕਾਂ ਦੇ ਆਗੂਆਂ ਨੂੰ ਹਰਾ ਦਿੱਤਾ ਸੀ। ਉਹ ਆਗੂ ਸਨ: ਅੱਵੀ, ਰਕਮ, ਸ਼ੂਰ, ਹੂਰ ਅਤੇ ਰਬਾ। (ਇਹ ਸਾਰੇ ਆਗੂ ਸੀਹੋਨ ਨਾਲ ਰਲਕੇ ਲੜੇ ਸਨ।) ਇਹ ਸਾਰੇ ਆਗੂ ਉਸ ਦੇਸ਼ ਵਿੱਚ ਰਹਿੰਦੇ ਸਨ।
ਯਸ਼ਵਾ 13:17
ਧਰਤੀ ਹਸ਼ਬੋਨ ਤੱਕ ਜਾਂਦੀ ਸੀ। ਇਸ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ। ਉਹ ਕਸਬੇ ਸਨ: ਦੀਬੋਨ, ਬਾਮੋਥ, ਬਆਲ, ਬੈਤ ਬਆਲ ਮਓਨ,
ਯਸ਼ਵਾ 13:9
ਉਨ੍ਹਾਂ ਦੀ ਧਰਤੀ ਅਰਨੋਨ ਘਾਟੀ ਦੇ ਕੋਲ ਅਰੋਏਰ ਤੋਂ ਸ਼ੁਰੂ ਹੁੰਦੀ ਸੀ ਅਤੇ ਘਾਟੀ ਦੇ ਅੱਧ ਵਿੱਚਾਲੇ ਸ਼ਹਿਰ ਤੱਕ ਜਾਂਦੀ ਸੀ। ਅਤੇ ਇਸ ਵਿੱਚ ਮੇਦਬਾ ਤੋਂ ਦੀਬੋਨ ਤੱਕ ਦਾ ਸਾਰਾ ਮੈਦਾਨ ਸ਼ਾਮਿਲ ਸੀ।