Jeremiah 49:17
“ਅਦੋਮ ਤਬਾਹ ਹੋ ਜਾਵੇਗਾ। ਲੋਕਾਂ ਨੂੰ, ਉੱਜੜੇ ਸ਼ਹਿਰਾਂ ਨੂੰ ਦੇਖਕੇ ਧੱਕਾ ਲੱਗੇਗਾ। ਲੋਕ ਉੱਜੜੇ ਹੋਏ ਸ਼ਹਿਰ ਲਈ, ਹੈਰਾਨ ਹੋਕੇ ਸੀਟੀਆਂ ਮਾਰਨਗੇ।
Jeremiah 49:17 in Other Translations
King James Version (KJV)
Also Edom shall be a desolation: every one that goeth by it shall be astonished, and shall hiss at all the plagues thereof.
American Standard Version (ASV)
And Edom shall become an astonishment: every one that passeth by it shall be astonished, and shall hiss at all the plagues thereof.
Bible in Basic English (BBE)
And Edom will become a cause of wonder: everyone who goes by will be overcome with wonder, and make sounds of fear at all her punishments.
Darby English Bible (DBY)
And Edom shall be an astonishment: every one that goeth by it shall be astonished, and shall hiss, because of all the plagues thereof.
World English Bible (WEB)
Edom shall become an astonishment: everyone who passes by it shall be astonished, and shall hiss at all the plagues of it.
Young's Literal Translation (YLT)
And Edom hath been for a desolation, Every passer by her is astonished, And doth hiss because of all her plagues.
| Also Edom | וְהָיְתָ֥ה | wĕhāytâ | veh-hai-TA |
| shall be | אֱד֖וֹם | ʾĕdôm | ay-DOME |
| a desolation: | לְשַׁמָּ֑ה | lĕšammâ | leh-sha-MA |
| one every | כֹּ֚ל | kōl | kole |
| that goeth | עֹבֵ֣ר | ʿōbēr | oh-VARE |
| by | עָלֶ֔יהָ | ʿālêhā | ah-LAY-ha |
| astonished, be shall it | יִשֹּׁ֥ם | yiššōm | yee-SHOME |
| and shall hiss | וְיִשְׁרֹ֖ק | wĕyišrōq | veh-yeesh-ROKE |
| at | עַל | ʿal | al |
| all | כָּל | kāl | kahl |
| the plagues | מַכּוֹתֶֽהָ׃ | makkôtehā | ma-koh-TEH-ha |
Cross Reference
ਹਿਜ਼ ਕੀ ਐਲ 35:7
ਅਤੇ ਮੈਂ ਸ਼ਈਰ ਪਰਬਤ ਨੂੰ ਇੱਕ ਵੀਰਾਨ ਖੰਡਰ ਬਣਾ ਦਿਆਂਗਾ। ਮੈਂ ਉਸ ਸ਼ਹਿਰ ਵਿੱਚੋਂ ਆਉਣ ਵਾਲੇ ਹਰ ਬੰਦੇ ਨੂੰ ਮਾਰ ਦਿਆਂਗਾ। ਅਤੇ ਮੈਂ ਹਰ ਓਸ ਬੰਦੇ ਨੂੰ ਮਾਰ ਦਿਆਂਗਾ ਜਿਹੜਾ ਉਸ ਸ਼ਹਿਰ ਵਿੱਚ ਜਾਣ ਦੀ ਕੋਸ਼ਿਸ਼ ਕਰੇਗਾ।
ਯਰਮਿਆਹ 50:13
ਯਹੋਵਾਹ ਆਪਣਾ ਕਹਿਰ ਦਿਖਾਵੇਗਾ, ਇਸ ਲਈ ਓੱਥੇ ਕੋਈ ਬੰਦਾ ਨਹੀਂ ਰਹੇਗਾ। ਬਾਬਲ ਪੂਰੀ ਤਰ੍ਹਾਂ ਸੱਖਣਾ ਹੋਵੇਗਾ। ਹਰ ਕੋਈ ਜਿਹੜਾ ਬਾਬਲ ਕੋਲੋਂ ਦੀ ਲੰਘੇਗਾ, ਉਹ ਭੈਭੀਤ ਹੋਵੇਗਾ। ਉਹ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਦੇਖਣਗੇ ਕਿ ਇਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋਇਆ ਹੈ।
ਯਰਮਿਆਹ 49:13
ਯਹੋਵਾਹ ਆਖਦਾ ਹੈ, “ਮੈਂ ਆਪਣੀ ਸ਼ਕਤੀ ਨਾਲ ਮੈਂ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਬਾਸਰਾਹ ਦਾ ਸ਼ਹਿਰ ਤਬਾਹ ਕਰ ਦਿੱਤਾ ਜਾਵੇਗਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਜਾਵੇਗਾ। ਲੋਕੀ ਹੋਰਨਾਂ ਸ਼ਹਿਰਾਂ ਨੂੰ ਬਦ-ਦੁਆ ਦੇਣ ਵੇਲੇ ਉਸਦੀ ਮਿਸਾਲ ਦੇ ਤੌਰ ਤੇ ਵਰਤੋਂ ਕਰਨਗੇ। ਲੋਕ ਉਸ ਸ਼ਹਿਰ ਦੀ ਬੇਇੱਜ਼ਤੀ ਕਰਨਗੇ। ਅਤੇ ਬਾਸਰਾਹ ਦੇ ਆਲੇ-ਦੁਆਲੇ ਦੇ ਸਾਰੇ ਕਸਬੇ ਹਮੇਸ਼ਾ ਲਈ ਬਰਬਾਦ ਹੋ ਜਾਣਗੇ।”
ਯਰਮਿਆਹ 51:37
ਬਾਬਲ ਬਰਬਾਦ ਇਮਾਰਤਾਂ ਦਾ ਢੇਰ ਬਣ ਜਾਵੇਗਾ। ਬਾਬਲ ਅਵਾਰਾ ਕੁਤਿਆਂ ਦੇ ਰਹਿਣ ਦੀ ਥਾਂ ਬਣ ਜਾਵੇਗਾ। ਲੋਕ ਮਲਬੇ ਦੇ ਢੇਰਾਂ ਨੂੰ ਦੇਖਣਗੇ ਅਤੇ ਹੈਰਾਨ ਹੋਣਗੇ। ਲੋਕੀਂ ਆਪਣੇ ਸਿਰ ਹਿਲਾਉਣਗੇ, ਜਦੋਂ ਉਹ ਬਾਬਲ ਬਾਰੇ ਸੋਚਣਗੇ। ਬਾਬਲ ਅਜਿਹੀ ਥਾਂ ਬਣ ਜਾਵੇਗਾ, ਜਿੱਥੇ ਕੋਈ ਵੀ ਬੰਦਾ ਨਹੀਂ ਰਹੇਗਾ।
ਯਰਮਿਆਹ 18:16
ਇਸ ਲਈ ਯਹੂਦਾਹ ਦੇਸ਼ ਸੱਖਣਾ ਮਾਰੂਬਲ ਹੋ ਜਾਵੇਗਾ। ਲੋਕ ਹਰ ਵਾਰੀ ਲੰਘਣ ਸਮੇਂ ਸੀਟੀਆਂ ਮਾਰਨਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਹੈਰਾਨ ਹੋਣਗੇ ਕਿ ਦੇਸ਼ ਕਿਵੇਂ ਤਬਾਹ ਹੋ ਗਿਆ।
੧ ਸਲਾਤੀਨ 9:8
ਇਹ ਮੰਦਰ ਨਸ਼ਟ ਹੋ ਜਾਵੇਗਾ ਤੇ ਹਰ ਲੰਘਣ ਵਾਲਾ ਇਸ ਨੂੰ ਵੇਖਕੇ ਹੈਰਾਨ ਹੋਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਮੰਦਰ ਨਾਲ ਅਜਿਹਾ ਕਿਉਂ ਕੀਤਾ?
ਸਫ਼ਨਿਆਹ 2:15
ਨੀਨਵਾਹ ਹੁਣ ਇੰਨਾ ਹਂਕਾਰਿਆ, ਖੁਸ਼ ਅਤੇ ਨਿਸ਼ਚਿੰਤ ਸ਼ਹਿਰ ਹੈ। ਲੋਕ ਸਮਝਦੇ ਹਨ ਕਿ ਉਹ ਇੱਥੇ ਸੁਰੱਖਿਅਤ ਹਨ ਤੇ ਉਹ ਨੀਨਵਾਹ ਨੂੰ ਦੁਨੀਆਂ ਵਿੱਚ ਸਭ ਤੋਂ ਮਹਾਨ ਅਸਥਾਨ ਸਮਝਦੇ ਹਨ। ਪਰ ਇਹ ਸ਼ਹਿਰ ਵੀ ਨਾਸ ਹੋ ਜਾਵੇਗਾ। ਇਹ ਅਜਿਹੀ ਵੀਰਾਨ ਥਾਂ ਬਣ ਜਾਵੇਗੀ ਜਿੱਥੇ ਸਿਰਫ਼ ਜੰਗਲੀ ਜਾਨਵਰ ਹੀ ਰਹਿਣਗੇ। ਜਿਹੜੇ ਲੋਕ ਇੱਥੋਂ ਲੰਘਣਗੇ ਸੀਟੀਆਂ ਮਾਰਨਗੇ ਅਤੇ ਬੇ-ਯਕੀਨੀ ਭੈ ਵਿੱਚ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਵੇਖਣਗੇ। ਕਿ ਇਹ ਸ਼ਹਿਰ ਕਿੰਨੀ ਬੁਰੀ ਤਰ੍ਹਾਂ ਤਬਾਹ ਕੀਤਾ ਗਿਆ।
ਮੀਕਾਹ 6:16
ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।
ਹਿਜ਼ ਕੀ ਐਲ 35:15
ਤੁਸੀਂ ਖੁਸ਼ ਹੋਏ ਸੀ ਜਦੋਂ ਇਸਰਾਏਲ ਦਾ ਦੇਸ਼ ਤਬਾਹ ਹੋਇਆ ਸੀ। ਮੈਂ ਤੁਹਾਡੇ ਨਾਲ ਵੀ ਓਸੇ ਤਰ੍ਹਾਂ ਦਾ ਸਲੂਕ ਕਰਾਂਗਾ। ਸ਼ਈਰ ਪਰਬਤ ਅਤੇ ਅਦੋਮ ਦਾ ਪੂਰਾ ਦੇਸ ਤਬਾਹ ਹੋ ਜਾਵੇਗਾ। ਫ਼ੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”
ਹਿਜ਼ ਕੀ ਐਲ 25:13
ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: “ਮੈਂ ਅਦੋਮ ਨੂੰ ਸਜ਼ਾ ਦੇਵਾਂਗਾ। ਮੈਂ ਅਦੋਮ ਦੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। ਮੈਂ ਅਦੋਮ ਦੇ ਸਾਰੇ ਦੇਸ ਨੂੰ ਤਬਾਹ ਕਰ ਦਿਆਂਗਾ, ਤੀਮਾਨ ਤੋਂ ਲੈ ਕੇ ਦਦਾਨ ਤੀਕਰ। ਅਦੋਮੀ ਲੋਕ ਜੰਗ ਵਿੱਚ ਮਾਰੇ ਜਾਣਗੇ।
ਨੂਹ 2:15
ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ” ਅਤੇ “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”
ਯਸਈਆਹ 34:9
ਅਦੋਮ ਦੀਆਂ ਨਦੀਆਂ ਲੁੱਕ ਵਰਗੀਆਂ ਗਰਮ ਹੋਣਗੀਆਂ। ਅਦੋਮ ਦੀ ਧਰਤੀ ਬਲਦੀ ਗੰਧਕ ਵਾਂਗ ਹੋਵੇਗੀ।
੨ ਤਵਾਰੀਖ਼ 7:20
ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੂਮੀ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੁੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।