Jeremiah 6:1
ਦੁਸ਼ਮਣ ਯਰੂਸ਼ਲਮ ਨੂੰ ਘੇਰ ਲੈਂਦਾ “ਬਿਨਯਾਮੀਨ ਦੇ ਲੋਕੋ, ਜਾਨ ਬਚਾਉਣ ਲਈ ਭੱਜ ਜਾਓ, ਯਰੂਸ਼ਲਮ ਸ਼ਹਿਰ ਤੋਂ ਭੱਜ ਜਾਓ! ਤਿਕਊ ਸ਼ਹਿਰ ਵਿੱਚ ਜੰਗ ਦੀ ਤੁਰ੍ਹੀ ਵਜਾ ਦਿਓ। ਬੈਤ-ਹਕਰਮ ਦੇ ਸ਼ਹਿਰ ਵਿੱਚ ਚਿਤਾਵਨੀ ਦਾ ਝੰਡਾ ਉੱਚਾ ਕਰ ਦਿਓ! ਇਹੀ ਗੱਲਾਂ ਕਰੋ ਕਿਉਂ ਕਿ ਉੱਤਰ ਵੱਲੋਂ ਤਬਾਹੀ ਆਉਣ ਵਾਲੀ ਹੈ। ਤੁਹਾਡੇ ਲਈ ਭਿਆਨਕ ਤਬਾਹੀ ਆ ਰਹੀ ਹੈ।
Jeremiah 6:1 in Other Translations
King James Version (KJV)
O ye children of Benjamin, gather yourselves to flee out of the midst of Jerusalem, and blow the trumpet in Tekoa, and set up a sign of fire in Bethhaccerem: for evil appeareth out of the north, and great destruction.
American Standard Version (ASV)
Flee for safety, ye children of Benjamin, out of the midst of Jerusalem, and blow the trumpet in Tekoa, and raise up a signal on Beth-haccherem; for evil looketh forth from the north, and a great destruction.
Bible in Basic English (BBE)
Go in flight out of Jerusalem, so that you may be safe, you children of Benjamin, and let the horn be sounded in Tekoa, and the flag be lifted up on Beth-haccherem: for evil is looking out from the north, and a great destruction.
Darby English Bible (DBY)
Flee for safety, ye children of Benjamin, out of the midst of Jerusalem, and blow the trumpet in Tekoa, and set up a signal in Beth-haccerem; for evil appeareth out of the north, and a great destruction.
World English Bible (WEB)
Flee for safety, you children of Benjamin, out of the midst of Jerusalem, and blow the trumpet in Tekoa, and raise up a signal on Beth Haccherem; for evil looks forth from the north, and a great destruction.
Young's Literal Translation (YLT)
Strengthen yourselves, sons of Benjamin, From the midst of Jerusalem, And in Tekoa blow ye a trumpet, And over Beth-Haccerem lift ye up a flame, For evil hath been seen from the north, And great destruction.
| O ye children | הָעִ֣זוּ׀ | hāʿizû | ha-EE-zoo |
| of Benjamin, | בְּנֵ֣י | bĕnê | beh-NAY |
| flee to yourselves gather | בִניָמִ֗ן | binyāmin | veen-ya-MEEN |
| midst the of out | מִקֶּ֙רֶב֙ | miqqereb | mee-KEH-REV |
| of Jerusalem, | יְר֣וּשָׁלִַ֔ם | yĕrûšālaim | yeh-ROO-sha-la-EEM |
| and blow | וּבִתְק֙וֹעַ֙ | ûbitqôʿa | oo-veet-KOH-AH |
| the trumpet | תִּקְע֣וּ | tiqʿû | teek-OO |
| Tekoa, in | שׁוֹפָ֔ר | šôpār | shoh-FAHR |
| and set up | וְעַל | wĕʿal | veh-AL |
| sign a | בֵּ֥ית | bêt | bate |
| of fire in | הַכֶּ֖רֶם | hakkerem | ha-KEH-rem |
| Beth-haccerem: | שְׂא֣וּ | śĕʾû | seh-OO |
| for | מַשְׂאֵ֑ת | maśʾēt | mahs-ATE |
| evil | כִּ֥י | kî | kee |
| appeareth | רָעָ֛ה | rāʿâ | ra-AH |
| out of the north, | נִשְׁקְפָ֥ה | nišqĕpâ | neesh-keh-FA |
| and great | מִצָּפ֖וֹן | miṣṣāpôn | mee-tsa-FONE |
| destruction. | וְשֶׁ֥בֶר | wĕšeber | veh-SHEH-ver |
| גָּדֽוֹל׃ | gādôl | ɡa-DOLE |
Cross Reference
ਨਹਮਿਆਹ 3:14
ਰੇਕਾਬ ਦੇ ਪੁੱਤਰ ਮਲਕੀਯਾਹ ਨੇ ਕੂੜੇ ਦੇ ਫਾਟਕ ਦੀ ਮੁਰੰਮਤ ਕੀਤੀ। ਉਹ ਬੈਤ ਹੱਕਾਰਸ ਦੇ ਜਿਲ੍ਹੇ ਦਾ ਸਰਦਾਰ ਸੀ। ਉਸ ਨੇ ਇਸ ਨੂੰ ਉਸਾਰਿਆ ਅਤੇ ਇਸਦੇ ਦਰਵਾਜ਼ੇ ਲਗਾਏ ਅਤੇ ਫ਼ੇਰ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਾਏ।
ਯਰਮਿਆਹ 6:22
ਇਹੀ ਹੈ ਜੋ ਯਹੋਵਾਹ ਆਖਦਾ ਹੈ: “ਉੱਤਰ ਵੱਲੋਂ ਕੋਈ ਫ਼ੌਜ ਆ ਰਹੀ ਹੈ। ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਉੱਤੋਂ ਇੱਕ ਮਹਾਨ ਕੌਮ ਆ ਰਹੀ ਹੈ।
੨ ਤਵਾਰੀਖ਼ 11:6
ਉਸ ਨੇ ਬੈਤਲਹਮ, ਏਟਾਮ, ਤਕੋਆ,
੨ ਸਮੋਈਲ 14:2
ਯੋਆਬ ਨੇ ਤਕੋਆਹ ਵਿੱਚ ਸੰਦੇਸ਼ਵਾਹਕ ਭੇਜਕੇ ਉੱਥੋਂ ਇੱਕ ਸਿਆਣੀ ਔਰਤ ਬੁਲਵਾਈ ਅਤੇ ਉਸ ਨੂੰ ਆਖਿਆ, “ਤੂੰ ਸੋਗੀ ਪਹਿਰਾਵਾ ਪਾਕੇ ਸੋਗ ਦਾ ਸਾਂਗ ਰਚਾਅ ਅਤੇ ਇਉਂ ਸਾਂਗ ਕਰ ਜਿਵੇਂ ਇੱਕ ਔਰਤ ਕਿਸੇ ਦੇ ਮਰਨ ਉਪਰੰਤ ਉਸ ਲਈ ਕਿੰਨੇ ਦਿਨ ਵੈਣ ਪਾਉਂਦੀ ਤੇ ਰੋਂਦੀ-ਪਿੱਟਦੀ ਹੈ।
ਕਜ਼ਾૃ 1:21
ਬਿਨਯਾਮੀਨ ਦਾ ਪਰਿਵਾਰ-ਸਮੂਹ ਯਬੂਸੀ ਲੋਕਾਂ ਨੂੰ ਯਰੂਸ਼ਲਮ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕਿਆ। ਇਸ ਲਈ ਅੱਜ ਵੀ ਯਬੂਸੀ ਲੋਕ ਯਰੂਸ਼ਲਮ ਵਿੱਚ ਬਿਨਯਾਮੀਨ ਦੇ ਲੋਕਾਂ ਨਾਲ ਰਹਿੰਦੇ ਹਨ।
ਆਮੋਸ 1:1
ਭੂਮਿਕਾ ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸ ਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।
ਹਿਜ਼ ਕੀ ਐਲ 26:7
ਨਬੂਕਦਨੱਸਰ ਸੂਰ ਤੇ ਹਮਲਾ ਕਰੇਗਾ ਯਹੋਵਾਹ ਮੇਰਾ ਪ੍ਰਭੁ ਇਹ ਗੱਲਾਂ ਆਖਦਾ ਹੈ, “ਮੈਂ ਸੂਰ ਦੇ ਵਿਰੁੱਧ ਉੱਤਰ ਵੱਲੋਂ ਇੱਕ ਦੁਸ਼ਮਣ ਨੂੰ ਲਿਆਵਾਂਗਾ। ਦੁਸ਼ਮਣ ਬਾਬਲ ਦਾ ਮਹਾਨ ਰਾਜਾ, ਨਬੂਕਦਨੱਸਰ ਹੈ! ਉਹ ਬਹੁਤ ਵੱਡੀ ਫ਼ੌਜ ਲੈ ਕੇ ਆਵੇਗਾ। ਇੱਥੇ ਬਹੁਤ ਸਾਰੇ ਘੋੜੇ, ਰੱਥ, ਘੋੜਸਵਾਰ, ਅਤੇ ਵਿਸ਼ਾਲ ਅਤੇ ਸ਼ਕਤੀਸਾਲੀ ਫ਼ੌਜ ਹੋਵੇਗੀ।
ਯਰਮਿਆਹ 25:9
ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸੱਦਾਂਗਾ” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ।
ਯਰਮਿਆਹ 10:22
ਸੁਣੋ! ਉੱਚਾ ਸ਼ੋਰ ਉੱਠਿਆ ਹੈ! ਇਹ ਸ਼ੋਰ ਉੱਤਰ ਵੱਲੋਂ ਆ ਰਿਹਾ ਹੈ। ਇਹ ਯਹੂਦਾਹ ਦੇ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਯਹੂਦਾਹ ਇੱਕ ਸੱਖਣਾ ਮਾਰੂਬਲ ਬਣ ਜਾਵੇਗਾ। ਇਹ ਗਿਦ੍ਦੜਾਂ ਦਾ ਘਰ ਹੋਵੇਗਾ।
ਯਰਮਿਆਹ 10:17
ਤਬਾਹੀ ਆ ਰਹੀ ਹੈ ਹਰ ਸ਼ੈਅ ਇਕੱਠੀ ਕਰ ਲਵੋ, ਜਿਹੜੀ ਤੁਹਾਡੀ ਹੈ ਅਤੇ ਤਿਆਰ ਹੋ ਜਾਵੋ। ਯਹੂਦਾਹ ਅਤੇ ਤੁਸੀਂ ਸ਼ਹਿਰ ਅੰਦਰ ਫ਼ਸ ਗਏ ਹੋ ਅਤੇ ਦੁਸ਼ਮਣ ਨੇ ਘੇਰਾ ਘੱਤ ਲਿਆ ਹੈ।
ਯਰਮਿਆਹ 4:29
ਯਹੂਦਾਹ ਦੇ ਲੋਕ ਘੋੜਸਵਾਰਾਂ ਅਤੇ ਤੀਰਅੰਦਾਜ਼ਾਂ ਦੀ ਅਵਾਜ਼ ਸੁਣਨਗੇ ਅਤੇ ਲੋਕ ਭੱਜ ਜਾਣਗੇ! ਕੁਝ ਲੋਕ ਗੁਫ਼ਾਵਾਂ ਅੰਦਰ ਛੁਪ ਜਾਣਗੇ, ਕੁਝ ਲੋਕ ਝਾੜੀਆਂ ਅੰਦਰ ਛੁਪ ਜਾਣਗੇ, ਕੁਝ ਲੋਕ ਚੱਟਾਨਾਂ ਉੱਤੇ ਚੜ੍ਹ ਜਾਣਗੇ। ਯਹੂਦਾਹ ਦੇ ਸਾਰੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਵੀ ਬੰਦਾ ਨਹੀਂ ਰਹੇਗਾ।
ਯਰਮਿਆਹ 4:19
ਯਿਰਮਿਯਾਹ ਦੀ ਪੁਕਾਰ ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!
ਯਰਮਿਆਹ 4:5
ਉੱਤਰ ਵੱਲੋਂ ਆਉਂਦੀ ਤਬਾਹੀ “ਇਸ ਸੰਦੇਸ਼ ਯਹੂਦਾਹ ਦੇ ਲੋਕਾਂ ਨੂੰ ਦੇਵੋ ਯਰੂਸ਼ਲਮ ਸ਼ਹਿਰ ਦੇ ਹਰ ਬੰਦੇ ਨੂੰ ਦੱਸ ਦਿਓ, ‘ਸਾਰੇ ਦੇਸ਼ ਅੰਦਰ ਤੁਰ੍ਹੀ ਵਜਾ ਦਿਓ।’ ਉੱਚੀ-ਉੱਚੀ ਪੁਕਾਰੋ ਤੇ ਆਖੋ, ‘ਇਕੱਠੇ ਹੋਕੇ ਆਓ! ਆਓ ਸੁਰੱਖਿਆ ਲਈ ਮਜ਼ਬੂਤ ਸ਼ਹਿਰ ਵੱਲ ਬਚ ਨਿਕਲੀ।’
ਯਰਮਿਆਹ 1:14
ਯਹੋਵਾਹ ਨੇ ਮੈਨੂੰ ਆਖਿਆ, “ਉੱਤਰ ਵੱਲੋਂ ਇੱਕ ਭਿਆਨਕ ਆਫ਼ਤ ਆਵੇਗੀ। ਇਹ ਸਮੂਹ ਲੋਕਾਂ ਨਾਲ ਵਾਪਰੇਗੀ ਜਿਹੜੇ ਇਸ ਦੇਸ਼ ਅੰਦਰ ਰਹਿੰਦੇ ਨੇ।
ਯਸ਼ਵਾ 18:21
ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ ਸੀ। ਉਨ੍ਹਾਂ ਦੇ ਸ਼ਹਿਰ ਇਹ ਹਨ:
ਯਸ਼ਵਾ 15:63
ਯਹੂਦਾਹ ਦੀ ਫ਼ੌਜ ਯਰੂਸ਼ਲਮ ਵਿੱਚ ਰਹਿੰਦੇ ਯਬੂਸੀ ਲੋਕਾਂ ਨੂੰ ਬਾਹਰ ਨਹੀਂ ਕੱਢ ਸੱਕੀ। ਇਸ ਲਈ ਅੱਜ ਤੱਕ ਵੀ ਉੱਥੇ, ਯਰੂਸ਼ਲਮ ਵਿੱਚ, ਯਹੂਦਾਹ ਦੇ ਲੋਕਾਂ ਨਾਲ ਯਬੂਸੀ ਲੋਕ ਰਹਿ ਰਹੇ ਸਨ।