ਯਰਮਿਆਹ 9:1 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 9 ਯਰਮਿਆਹ 9:1

Jeremiah 9:1
ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ।

Jeremiah 9Jeremiah 9:2

Jeremiah 9:1 in Other Translations

King James Version (KJV)
Oh that my head were waters, and mine eyes a fountain of tears, that I might weep day and night for the slain of the daughter of my people!

American Standard Version (ASV)
Oh that my head were waters, and mine eyes a fountain of tears, that I might weep day and night for the slain of the daughter of my people!

Bible in Basic English (BBE)
If only my head was a stream of waters and my eyes fountains of weeping, so that I might go on weeping day and night for the dead of the daughter of my people!

Darby English Bible (DBY)
Oh that my head were waters, and mine eye a fountain of tears, that I might weep day and night for the slain of the daughter of my people!

World English Bible (WEB)
Oh that my head were waters, and my eyes a spring of tears, that I might weep day and night for the slain of the daughter of my people!

Young's Literal Translation (YLT)
Who doth make my head waters, And mine eye a fountain of tears? And I weep by day and by night, For the wounded of the daughter of my people.

Oh
that
מִֽיmee

יִתֵּ֤ןyittēnyee-TANE
my
head
רֹאשִׁי֙rōʾšiyroh-SHEE
were
waters,
מַ֔יִםmayimMA-yeem
eyes
mine
and
וְעֵינִ֖יwĕʿênîveh-ay-NEE
a
fountain
מְק֣וֹרmĕqôrmeh-KORE
of
tears,
דִּמְעָ֑הdimʿâdeem-AH
weep
might
I
that
וְאֶבְכֶּה֙wĕʾebkehveh-ev-KEH
day
יוֹמָ֣םyômāmyoh-MAHM
and
night
וָלַ֔יְלָהwālaylâva-LA-la
for
אֵ֖תʾētate
slain
the
חַֽלְלֵ֥יḥallêhahl-LAY
of
the
daughter
בַתbatvaht
of
my
people!
עַמִּֽי׃ʿammîah-MEE

Cross Reference

ਯਰਮਿਆਹ 13:17
ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।

ਯਸਈਆਹ 22:4
ਇਸ ਲਈ ਮੈਂ ਆਖਦਾ ਹਾਂ, “ਮੇਰੇ ਵੱਲ ਨਾ ਵੇਖੋ! ਮੈਨੂੰ ਰੋਣ ਦਿਓ! ਯਰੂਸ਼ਲਮ ਦੀ ਤਬਾਹੀ ਬਾਰੇ ਮੈਨੂੰ ਹੌਸਲਾ ਦੇਣ ਦੀ ਕਾਹਲੀ ਨਾ ਕਰੋ।”

ਨੂਹ 2:11
ਹੰਝੂਆਂ ਨਾਲ ਮੇਰੀਆਂ ਅੱਖਾਂ ਗਲ ਗਈਆਂ ਨੇ! ਮੈਂ ਅੰਦਰੇ-ਅੰਦਰ ਦੁੱਖੀ ਹਾਂ। ਮੇਰਾ ਦਿਲ ਇਵੇਂ ਮਹਿਸੂਸ ਕਰਦਾ ਹੈ ਜਿਵੇਂ ਇਹ ਜ਼ਮੀਨ ਉੱਤੇ ਡੁੱਲ੍ਹ ਗਿਆ ਹੋਵੇ! ਮੈਂ ਇਸ ਤਰ੍ਹਾਂ ਮਹਿਸੂਸ ਕਰਦਾ ਹਾਂ ਕਿਉਂ ਕਿ ਮੇਰੇ ਲੋਕ ਬਰਬਾਦ ਹੋਏ ਨੇ। ਬੱਚੇ ਅਤੇ ਨਿਆਣੇ ਸ਼ਹਿਰ ਦੇ ਰਾਹਾਂ ਤੇ ਬੇਹੋਸ਼ ਹੋ ਰਹੇ ਹਨ। ਉਹ ਸ਼ਹਿਰ ਦੇ ਆਮ ਰਸਤਿਆਂ ਉੱਤੇ ਬੇਹੋਸ਼ ਹੋ ਰਹੇ ਨੇ।

ਯਰਮਿਆਹ 8:21
ਮੇਰੇ ਲੋਕ ਜ਼ਖਮੀ ਨੇ, ਇਸ ਲਈ ਮੈਂ ਜ਼ਖਮੀ ਹਾਂ। ਮੈਂ ਬੋਲਣ ਲਈ ਬਹੁਤ ਉਦਾਸ ਹਾਂ।

ਯਰਮਿਆਹ 6:26
ਮੇਰੇ ਲੋਕੋ, ਸੋਗ ਦੇ ਬਸਤਰ ਪਹਿਨ ਲਵੋ ਅਤੇ ਰਾਖ ਅੰਦਰ ਲਿਟੋ। ਮੋੇ ਲੋਕਾਂ ਲਈ ਉੱਚੀ-ਉੱਚੀ ਰੋਵੋ। ਇਸ ਤਰ੍ਹਾਂ ਰੋਵੋ ਜਿਵੇਂ ਅਸੀਂ ਇੱਕਲੌਤਾ ਪੁੱਤਰ ਗੁਆ ਲਿਆ ਹੋਵੇ। ਇਹੀ ਗੱਲਾਂ ਕਰੋ ਕਿਉਂ ਕਿ ਤਬਾਹੀ ਲਿਆਉਣ ਵਾਲਾ ਬਹੁਤ ਛੇਤੀ ਸਾਡੇ ਵੱਲ ਆਵੇਗਾ।

ਹਿਜ਼ ਕੀ ਐਲ 21:6
ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਟੁੱਟੇ ਹੋਏ ਦਿਲ ਵਾਲੇ ਅਤੇ ਉਦਾਸ ਬੰਦੇ ਵਾਂਗ ਆਵਾਜ਼ਾਂ ਕੱਢ। ਇਹ ਆਵਾਜ਼ਾਂ ਲੋਕਾਂ ਦੇ ਸਾਹਮਣੇ ਕੱਢ।

ਨੂਹ 3:48
ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ!

ਨੂਹ 2:18
ਯਹੋਵਾਹ ਦੇ ਸਾਹਮਣੇ, ਪੂਰੇ ਦਿਲ ਨਾਲ ਰੋ ਲੈ! ਸੀਯੋਨ ਦੀ ਧੀ ਦੀਏ ਕੰਧੇ, ਆਪਣੇ ਅੱਬਰੂ ਨਦੀ ਵਾਂਗ ਵਗਣ ਦੇ, ਆਪਣੇ ਅੱਬਰੂ ਦਿਨ-ਰਾਤ ਵਗਣ ਦੇ। ਰੁਕ ਨਾ! ਆਪਣੀਆਂ ਅੱਖਾਂ ਨੂੰ ਸ਼ਾਂਤ ਨਾ ਹੋਣ ਦੇ।

ਯਰਮਿਆਹ 14:17
“ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਸੰਦੇਸ਼ ਸੁਣਾ: ‘ਮੇਰੀਆਂ ਅੱਖਾਂ ਅੰਦਰ ਹੰਝੂ ਭਰੇ ਨੇ। ਮੈਂ ਦਿਨ-ਰਾਤ ਲਗਾਤਾਰ ਰੋਵਾਂਗਾ। ਮੈਂ ਆਪਣੀ ਕੁਆਰੀ ਪੁੱਤਰ (ਯਰੂਸ਼ਲਮ) ਲਈ ਰੋਵਾਂਗਾ। ਮੈਂ ਆਪਣੇ ਲੋਕਾਂ ਲਈ ਰੋਵਾਂਗਾ। ਕਿਉਂ? ਕਿਉਂ ਕਿ ਕਿਸੇ ਨੇ ਉਨ੍ਹਾਂ ਨੂੰ ਮਾਰਿਆ ਸੀ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ। ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਨੇ।

ਯਰਮਿਆਹ 4:19
ਯਿਰਮਿਯਾਹ ਦੀ ਪੁਕਾਰ ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!

ਯਸਈਆਹ 16:9
ਮੈਂ ਯਾਜ਼ੇਰ ਅਤੇ ਯਿਬਮਾਹ ਦੇ ਲੋਕਾਂ ਨਾਲ ਮਿਲਕੇ ਰੋਵਾਂਗਾ ਕਿਉਂਕਿ ਅੰਗੂਰ ਤਬਾਹ ਕਰ ਦਿੱਤੇ ਗਏ ਹਨ। ਮੈਂ ਹਸ਼ਬੋਨ ਅਤੇ ਅਲਾਲੇਹ ਦੇ ਲੋਕਾਂ ਸੰਗ ਰੋਵਾਂਗਾ ਕਿਉਂਕਿ ਓੱਥੇ ਕੋਈ ਫ਼ਸਲ ਨਹੀਂ ਉੱਗੇਗੀ। ਓੱਥੇ ਕੋਈ ਗਰਮੀ ਦੀ ਰੁੱਤ ਦਾ ਫ਼ਲ ਨਹੀਂ ਹੋਵੇਗਾ। ਅਤੇ ਓੱਥੇ ਖੁਸ਼ੀ ਦੀਆਂ ਕਿਲਕਾਰੀਆਂ ਨਹੀਂ ਹੋਣਗੀਆਂ।

ਜ਼ਬੂਰ 119:136
ਮੈਂ ਅੱਥਰੂਆਂ ਦੇ ਦਰਿਆ ਵਹਾਏ ਹਨ ਕਿਉਂਕਿ ਲੋਕ ਤੁਹਾਡੀਆਂ ਸਿੱਖਿਆਵਾਂ ਨੂੰ ਨਹੀਂ ਮੰਨਦੇ।

ਜ਼ਬੂਰ 42:3
ਮੇਰਾ ਵੈਰੀ ਲਗਾਤਾਰ ਮੇਰਾ ਮਜ਼ਾਕ ਉਡਾਉਂਦਾ ਹੈ। ਉਹ ਆਖਦਾ ਹੈ ਤੇਰਾ ਪਰਮੇਸ਼ੁਰ ਕਿੱਥੇ ਹੈ। ਕੀ ਹਾਲੇ ਤੱਕ ਉਹ ਤੈਨੂੰ ਬਚਾਉਣ ਲਈ ਆਇਆ ਹੈ। ਮੈਂ ਇੰਨਾ ਉਦਾਸ ਹਾਂ। ਇਸ ਲਈ ਦਿਨ ਅਤੇ ਰਾਤ ਮੇਰਾ ਭੋਜਨ ਕੇਵਲ ਮੇਰੇ ਹੰਝੂ ਹੀ ਸਨ।