Job 21:18
ਕੀ ਪਰਮੇਸ਼ੁਰ ਬੁਰੇ ਬੰਦਿਆਂ ਨੂੰ ਦੂਰ ਉਡਾ ਦਿੰਦਾ ਹੈ, ਜਿਵੇਂ ਹਵਾ ਤਿਨਕੇ ਨੂੰ ਉਡਾਉਂਦੀ ਹੈ, ਜਿਵੇਂ ਤੇਜ਼ ਹਵਾ ਅਨਾਜ ਦੀ ਤੂੜੀ ਨੂੰ ਉਡਾਉਂਦੀ ਹੈ।
Job 21:18 in Other Translations
King James Version (KJV)
They are as stubble before the wind, and as chaff that the storm carrieth away.
American Standard Version (ASV)
That they are as stubble before the wind, And as chaff that the storm carrieth away?
Bible in Basic English (BBE)
How frequently are they as dry stems before the wind, or as grass taken away by the storm-wind?
Darby English Bible (DBY)
Do they become as stubble before the wind, and as chaff that the storm carrieth away?
Webster's Bible (WBT)
They are as stubble before the wind, and as chaff that the storm carrieth away.
World English Bible (WEB)
That they are as stubble before the wind, As chaff that the storm carries away?
Young's Literal Translation (YLT)
They are as straw before wind, And as chaff a hurricane hath stolen away,
| They are | יִהְי֗וּ | yihyû | yee-YOO |
| as stubble | כְּתֶ֥בֶן | kĕteben | keh-TEH-ven |
| before | לִפְנֵי | lipnê | leef-NAY |
| the wind, | ר֑וּחַ | rûaḥ | ROO-ak |
| chaff as and | וּ֝כְמֹ֗ץ | ûkĕmōṣ | OO-heh-MOHTS |
| that the storm | גְּנָבַ֥תּוּ | gĕnābattû | ɡeh-na-VA-too |
| carrieth away. | סוּפָֽה׃ | sûpâ | soo-FA |
Cross Reference
ਜ਼ਬੂਰ 1:4
ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ। ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।
ਜ਼ਬੂਰ 83:13
ਉਨ੍ਹਾਂ ਲੋਕਾਂ ਨੂੰ ਅੱਕ ਦੀ ਫ਼ੰਬੀ ਵਾਂਗ ਬਣਾ ਦਿਉ। ਜੋ ਹਵਾ ਨਾਲ ਉੱਡ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਵੇਂ ਖਿੰਡਾ ਦਿਉ ਜਿਵੇਂ ਹਵਾ ਤਿਨਕਿਆਂ ਨੂੰ ਖਿੰਡਾ ਦਿੰਦੀ ਹੈ।
ਜ਼ਬੂਰ 35:5
ਉਨ੍ਹਾਂ ਨੂੰ ਉਸ ਤੂੜੀ ਵਾਂਗ ਬਣਾ ਦਿਉ। ਜਿਹੜੀ ਹਵਾ ਦੁਆਰਾ ਉੱਡ ਜਾਂਦੀ ਹੈ। ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ।
ਅੱਯੂਬ 13:25
ਕੀ ਤੂੰ ਮੈਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ? ਮੈਂ ਤਾਂ ਹਵਾ ਵਿੱਚ ਉਡਦਾ ਹੋਇਆ ਇੱਕ ਪੱਤਾ ਹਾਂ। ਤੂੰ ਇੱਕ ਨਿੱਕੇ ਤਿਨਕੇ ਉੱਤੇ ਹਮਲਾ ਕਰ ਰਿਹਾ ਹੈਂ।
ਯਸਈਆਹ 17:13
ਅਤੇ ਲੋਕ ਉਨ੍ਹਾਂ ਲਹਿਰਾਂ ਵਾਂਗ ਹੋਣਗੇ। ਪਰਮੇਸ਼ੁਰ ਲੋਕਾਂ ਨਾਲ ਕੁਰੱਖਤ ਆਵਾਜ਼ ਵਿੱਚ ਬੋਲੇਗਾ, ਤੇ ਉਹ ਭੱਜ ਜਾਣਗੇ। ਲੋਕ ਹੋਣਗੇ ਤੂੜੀ ਦੇ ਤਿਣਕਿਆਂ ਵਾਂਗ ਹਵਾ ਵਿੱਚ ਉਡਦੇ ਹੋਏ। ਖੁਦਰੌ ਪੌਦਿਆਂ ਵਰਗੇ ਹੋਣਗੇ ਲੋਕ ਜਿਨ੍ਹਾਂ ਦਾ ਤੂਫ਼ਾਨ ਪਿੱਛਾ ਕਰਦਾ ਹੈ। ਹਵਾ ਵਗਦੀ ਹੈ ਅਤੇ ਖੁਦਰੌ ਪੌਦੇ ਦੂਰ ਚੱਲੇ ਜਾਂਦੇ ਹਨ।
ਹੋ ਸੀਅ 13:3
ਇਹੀ ਕਾਰਣ ਹੈ ਕਿ ਉਹ ਲੋਕ ਜਲਦੀ ਹੀ ਅਲੋਪ ਹੋ ਜਾਣਗੇ। ਉਹ ਸੁਵਖਤੇ ਦੀ ਧੁੰਦ ਵਰਗੇ ਅਤੇ ਤਰੇਲ ਵਰਗੇ ਹੋਣਗੇ, ਜੋ ਸੂਰਜ ਚਢ਼ਨ ਤੋਂ ਪਹਿਲਾਂ ਹੀ ਅਲੋਪ ਹੋ ਜਾਂਦੀ ਹੈ। ਉਹ ਉਸ ਤੂੜੀ ਵਾਂਗ ਹਨ ਜਿਸ ਨੂੰ ਹਵਾ ਪਿੜ ਵਿੱਚੋਂ ਉਡਾ ਕੇ ਲੈ ਜਾਂਦੀ ਹੈ। ਉਹ ਉਸ ਧੂੰਏਁ ਵਾਂਗ ਹਨ ਜੋ ਚਿਮਨੀ ਵਿੱਚੋਂ ਨਿਕਲ ਕੇ ਅਲੋਪ ਹੋ ਜਾਂਦਾ ਹੈ।
ਯਸਈਆਹ 29:5
ਤੁਹਾਡੇ ਬਹੁਤ ਸਾਰੇ ਦੁਸ਼ਮਣ ਧੂੜ ਵਾਂਗ ਬਣ ਜਾਣਗੇ। ਬਹੁਤ ਸਾਰੇ ਜੁਲਮੀ ਲੋਕ ਉਸ ਤੂੜੀ ਵਰਗੇ ਹੋਣਗੇ ਜੋ ਉੱਡ ਜਾਂਦੀ ਹੈ ਅਤੇ ਅਚਾਨਕ, ਤੁਰੰਤ ਹੀ।
ਮੱਤੀ 3:12
ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”
ਨਾ ਹੋਮ 1:10
ਤੁਸੀਂ ਪੂਰੇ ਤਬਾਹ ਹੋ ਜਾਵੋਂਗੇ ਜਿਵੇਂ ਸੁੱਕੇ ਝਾੜ ਭੱਠੇ ਵਿੱਚ ਸੜਦੇ ਹਨ ਤੇ ਜਲਦੀ ਭਸਮ ਹੁੰਦੇ ਹਨ।
ਯਰਮਿਆਹ 13:24
“ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਂਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾਏ ਤਿਨਕਿਆਂ ਵਾਂਗ ਹੋਵੇਂਗਾ।
ਯਸਈਆਹ 41:15
“ਦੇਖੋ, ਮੈਂ ਤੁਹਾਨੂੰ ਫ਼ਸਲ ਕੁਟ੍ਟਣ ਵਾਲੇ ਤਖਤੇ ਵਾਂਗ ਬਣਾ ਦਿੱਤਾ ਹੈ। ਉਸ ਸੰਦ ਦੇ ਦੰਦ ਬਹੁਤ ਤਿੱਖੇ ਹਨ ਕਿਸਾਨ ਇਸ ਦਾ ਇਸਤੇਮਾਲ ਅਨਾਜ ਦਾ ਛਿਲਕਾ ਲਾਹੁਣ ਲਈ ਕਰਦੇ ਹਨ। ਤੁਸੀਂ ਪਹਾੜਾਂ ਉੱਤੇ ਚੱਲੋਂਗੇ ਤੇ ਇਨ੍ਹਾਂ ਨੂੰ ਕੁਚਲ ਦਿਓਁਗੇ। ਤੁਸੀਂ ਪਹਾੜੀਆਂ ਨੂੰ ਉਸ ਤੂੜੀ ਵਾਂਗ ਬਣਾ ਦਿਓਁਗੇ।
ਯਸਈਆਹ 40:24
ਉਹ ਹਾਕਮ ਪੌਦਿਆਂ ਵਰਗੇ ਹਨ, ਉਹ ਧਰਤੀ ਉੱਤੇ ਬੀਜੇ ਹੁੰਦੇ ਹਨ ਪਰ ਇਸਤੋਂ ਪਹਿਲਾਂ ਕਿ ਉਹ ਜਢ਼ਾਂ ਆਪਣੀਆਂ ਧਰਤੀ ਅੰਦਰ ਲਾ ਦੇਣ, ਪਰਮੇਸ਼ੁਰ ਉਨ੍ਹਾਂ “ਪੌਦਿਆਂ” ਉੱਤੇ ਵਗਦਾ ਹੈ ਤੇ ਉਹ ਮੁਰਦਾ ਅਤੇ ਖੁਸ਼ਕ ਹੋ ਜਾਂਦੇ ਨੇ, ਤੇ ਹਵਾ ਉਨ੍ਹਾਂ ਨੂੰ ਲੈ ਜਾਂਦੀ ਹੈ ਉਡਾਕੇ, ਤਿਨਕਿਆਂ ਵਾਂਗੂ ਦੂਰ।
ਯਸਈਆਹ 5:24
ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਉੱਤਰਾਧਿਕਾਰੀ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ-ਜਿਵੇਂ ਤਿਨਕੇ ਅੱਗ ਵਿੱਚ ਸੜਕੇ ਸੁਆਹ ਹੋ ਜਾਂਦੇ ਹਨ। ਉਨ੍ਹਾਂ ਦੇ ਉੱਤਰਾਧਿਕਾਰੀ ਜਢ਼ ਵਾਂਗ ਤਬਾਹ ਹੋ ਜਾਣਗੇ ਜਿਹੜੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਦੇ ਉੱਤਰਾਧਿਕਾਰੀ ਉਸੇ ਤਰ੍ਹਾਂ ਤਬਾਹ ਹੋ ਜਾਣਗੇ ਜਿਵੇਂ ਅੱਗ ਫ਼ੁੱਲ ਨੂੰ ਸਾੜ ਦਿੰਦੀ ਹੈ-ਤੇ ਉਸਦੀ ਰਾਖ ਹਵਾ ਵਿੱਚ ਬਿਖਰ ਜਾਂਦੀ ਹੈ। ਉਨ੍ਹਾਂ ਲੋਕਾਂ ਨੇ ਯਹੋਵਾਹ ਸਰਬ ਸ਼ਕਤੀਮਾਨ ਦੀ ਬਿਵਸਬਾ ਨੂੰ ਨਾਮਂਜੂਰ ਕਰ ਦਿੱਤਾ ਹੈ ਅਤੇ ਇਸਰਾਏਲ ਦੀ ਪਵਿੱਤਰ ਹਸਤੀ ਦੇ ਸੰਦੇਸ਼ ਵੱਲ ਨਫ਼ਰਤ ਦਰਸਾਈ ਹੈ।
ਖ਼ਰੋਜ 15:7
ਆਪਣੇ ਮਹਾਨ ਪਰਤਾਪ ਨਾਲ ਤੂੰ ਆਪਣੇ ਦੁਸ਼ਮਣਾਂ ਨੂੰ ਤਬਾਹ ਕਰ ਦਿੱਤਾ ਜਿਹੜੇ ਤੇਰੇ ਖਿਲਾਫ਼ ਖੜ੍ਹੇ ਹੋਏ ਸਨ। ਤੇਰੇ ਕਰੋਧ ਨੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ, ਜਿਵੇਂ ਅੱਗ ਕੱਖਾਂ ਨੂੰ ਸਾੜ ਦਿੰਦੀ ਹੈ।