Job 30:23
ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਮੇਰੀ ਮੌਤ ਵੱਲ ਭੇਜੋਂਗੇ, ਹਰ ਜਿਉਂਦਾ ਬੰਦਾ ਜ਼ਰੂਰ ਮਰਦਾ ਹੈ।
Job 30:23 in Other Translations
King James Version (KJV)
For I know that thou wilt bring me to death, and to the house appointed for all living.
American Standard Version (ASV)
For I know that thou wilt bring me to death, And to the house appointed for all living.
Bible in Basic English (BBE)
For I am certain that you will send me back to death, and to the meeting-place ordered for all living.
Darby English Bible (DBY)
For I know that thou wilt bring me to death, and into the house of assemblage for all living.
Webster's Bible (WBT)
For I know that thou wilt bring me to death, and to the house appointed for all living.
World English Bible (WEB)
For I know that you will bring me to death, To the house appointed for all living.
Young's Literal Translation (YLT)
For I have known To death Thou dost bring me back, And `to' the house appointed for all living.
| For | כִּֽי | kî | kee |
| I know | יָ֭דַעְתִּי | yādaʿtî | YA-da-tee |
| that thou wilt bring | מָ֣וֶת | māwet | MA-vet |
| death, to me | תְּשִׁיבֵ֑נִי | tĕšîbēnî | teh-shee-VAY-nee |
| and to the house | וּבֵ֖ית | ûbêt | oo-VATE |
| appointed | מוֹעֵ֣ד | môʿēd | moh-ADE |
| for all | לְכָל | lĕkāl | leh-HAHL |
| living. | חָֽי׃ | ḥāy | hai |
Cross Reference
ਵਾਈਜ਼ 12:5
ਤੁਹਾਨੂੰ ਉੱਚੀਆਂ ਥਾਵਾਂ ਤੋਂ ਡਰ ਲੱਗੇਗਾ। ਤੁਸੀਂ ਰਸਤੇ ਦੀ ਛੋਟੀ ਜਿਹੀ ਚੀਜ਼ ਤੋਂ ਵੀ ਠੇਡਾ ਖਾਕੇ ਡਿਗਣ ਤੋਂ ਵੀ ਡਰੋਗੇ। ਤੁਹਾਡੇ ਵਾਲ ਅਖਰੋਟ ਦੇ ਫੁੱਲਾਂ ਵਾਂਗ ਸਫੇਦ ਹੋ ਜਾਣਗੇ। ਚੱਲਣ ਵੇਲੇ ਘਾਹ ਦੇ ਟਿੱਡੇ ਵਾਂਗ ਆਪਣੇ-ਆਪ ਨੂੰ ਘਸੀਟੋਁਗੇ ਅਤੇ ਤੁਹਾਡੀਆਂ ਇੱਛਾਵਾਂ ਹੋਰ ਵੱਧੇਰੇ ਨਹੀਂ ਉਕਸਾਉਂਦੀਆਂ। ਤਾਂ ਆਦਮੀ ਆਪਣੇ ਸਦੀਵੀ ਘਰ ਵੱਲ ਜਾ ਰਿਹਾ। ਜਦੋਂ ਕਿ ਤੁਹਾਡੀ ਲਾਸ਼ ਨੂੰ ਚੁੱਕਣ ਵਾਲੇ ਲੋਕ ਗਲੀਆਂ ਵਿੱਚ ਇਕੱਠੇ ਹੋ ਜਾਣਗੇ ਜਦੋਂ ਉਹ ਤੁਹਾਡੀ ਲਾਸ਼ ਨੂੰ ਤੁਹਾਡੀ ਕਬਰ ਵੱਲ ਲੈ ਜਾਣਗੇ।
ਪੈਦਾਇਸ਼ 3:19
ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਖਾਕ ਨਾਲ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”
ਇਬਰਾਨੀਆਂ 9:27
ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ।
ਵਾਈਜ਼ 9:5
ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ।
ਵਾਈਜ਼ 8:8
ਬਿਲਕੁਲ ਜਿਵੇਂ ਕੋਈ ਹਵਾ ਨੂੰ ਰੋਕ ਨਹੀਂ ਸੱਕਦਾ, ਕਿਸੇ ਕੋਲ ਵੀ ਆਪਣੀ ਮੌਤ ਨੂੰ ਰੋਕਣ ਦੀ ਸਮਰਬਾ ਨਹੀਂ। ਯੁੱਧ ਦੌਰਾਨ ਕੋਈ ਵੀ ਫ਼ੌਜ਼ ਵਿੱਚੋਂ ਇਸਤੀਫ਼ਾ ਨਹੀਂ ਦੇ ਸੱਕਦਾ, ਅਤੇ ਇਸੇ ਤਰ੍ਹਾਂ ਹੀ ਜਿਹੜਾ ਵਿਅਕਤੀ ਦੁਸ਼ਟਤਾ ਦਾ ਵਿਖਾਵਾ ਕਰਦਾ ਆਪਣੀ ਦੁਸ਼ਟਤਾ ਤੋਂ ਬਚਣ ਦੇ ਯੋਗ ਨਹੀਂ ਹੋਵੇਗਾ।
ਅੱਯੂਬ 21:33
ਇਸ ਲਈ ਉਸ ਬੁਰੇ ਬੰਦੇ ਲਈ ਵਾਦੀ ਦੀ ਮਿੱਟੀ ਵੀ ਖੁਸ਼ਗਵਾਰ ਹੋਵੇਗੀ। ਤੇ ਉਸ ਦੇ ਜਨਾਜ਼ੇ ਵਿੱਚ ਹਜ਼ਾਰਾਂ ਲੋਕੀ ਸ਼ਾਮਿਲ ਹੋਣਗੇ।
ਅੱਯੂਬ 14:5
ਆਦਮੀ ਦੇ ਦਿਨ ਪੂਰਵ-ਨਿਸ਼ਚਿੰਤ ਹਨ। ਹੇ ਪਰਮੇਸ਼ੁਰ ਤੂੰ ਨਿਆਂ ਕਰਦਾ ਹੈਂ ਕਿ ਆਦਮੀ ਕਿੰਨਾ ਚਿਰ ਜਿਉਂਦਾ। ਤੂੰ ਆਦਮੀ ਲਈ ਉਹ ਹੱਦਾਂ ਮਿਬਦਾ ਹੈਂ ਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਬਦਲ ਸੱਕਦਾ।
ਅੱਯੂਬ 10:8
ਹੇ ਪਰਮੇਸ਼ੁਰ ਮੈਨੂੰ ਤੁਹਾਡੇ ਹੱਥਾਂ ਨੇ ਬਣਾਇਆ ਤੇ ਮੇਰੇ ਸ਼ਰੀਰ ਨੂੰ ਰੂਪ ਦਿੱਤਾ। ਪਰ ਹੁਣ ਇਹੀ ਮੈਨੂੰ ਵਲ ਰਹੇ ਨੇ ਤੇ ਮੈਨੂੰ ਤਬਾਹ ਕਰ ਰਹੇ ਨੇ!
ਅੱਯੂਬ 9:22
ਮੈਂ ਆਪਣੇ-ਆਪ ਨੂੰ ਆਖਦਾ ਹਾਂ, ‘ਹਰ ਇੱਕ ਨਾਲ ਇਹੋ ਗੱਲ ਵਾਪਰਦੀ ਹੈ। ਬੇਗੁਨਾਹ ਲੋਕ ਵੀ ਗੁਨਾਹਗਾਰਾਂ ਵਾਂਗ ਹੀ ਮਰਦੇ ਹਨ। ਪਰਮੇਸ਼ੁਰ ਉਨ੍ਹਾਂ ਸਭ ਦੀਆਂ ਜ਼ਿੰਦਗਾਨੀਆਂ ਖਤਮ ਕਰ ਦਿੰਦਾ ਹੈ।’
ਅੱਯੂਬ 3:19
ਸਭ ਤਰ੍ਹਾਂ ਦੇ ਲੋਕ ਕਬਰ ਵਿੱਚ ਹਨ, ਮਹੱਤਵਪੂਰਣ ਲੋਕ ਵੀ ਅਤੇ ਉਹ ਲੋਕ ਵੀ ਜਿਹੜੇ ਇੰਨੇ ਮਹੱਤਵਪੂਰਣ ਨਹੀਂ ਹੁੰਦੇ। ਗੁਲਾਮ ਵੀ ਆਪਣੇ ਮਾਲਕ ਤੋਂ ਮੁਕਤ ਹੋ ਜਾਂਦਾ ਹੈ।
੨ ਸਮੋਈਲ 14:14
ਅਸੀਂ ਸਭਨਾਂ ਨੇ ਇੱਕ ਨਾ ਇੱਕ ਦਿਨ ਮਰਨਾ ਹੈ। ਅਸੀਂ ਉਸ ਪਾਣੀ ਵਰਗੇ ਹਾਂ ਜੋ ਧਰਤੀ ਤੇ ਡੋਲ੍ਹਿਆ ਜਾਂਦਾ ਹੈ, ਤੇ ਫ਼ਿਰ ਧਰਤੀ ਤੇ ਡੁਲ੍ਹੇ ਪਾਣੀ ਨੂੰ ਕੋਈ ਮੁੜ ਇਕੱਠਾ ਨਹੀਂ ਕਰ ਸੱਕਦਾ। ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਸਗੋਂ ਜਿਹੜੇ ਘਰੋ ਜਬਰਦਸਤੀ ਕੱਢੇ ਜਾਂਦੇ ਹਨ, ਪਰਮੇਸ਼ੁਰ ਉਨ੍ਹਾਂ ਦੀ ਸੁਰੱਖਿਆ ਦੀ ਵਿਉਂਤ ਬਣਾਉਂਦਾ ਹੈ-ਪਰਮੇਸ਼ੁਰ ਉਨ੍ਹਾਂ ਨੂੰ ਆਪਣੀ ਨਜ਼ਰ ਤੋਂ ਦੂਰ ਕਰਨ ਦਾ ਹੁਕਮ ਨਹੀਂ ਦਿੰਦਾ।