Job 38:28
ਕੀ ਬਰੱਖਾ ਦਾ ਕੋਈ ਪਿਤਾ ਹੁੰਦਾ ਹੈ? ਤ੍ਰੇਲ ਦੇ ਤੁਪੱਕਿਆਂ ਨੂੰ ਕੌਣ ਪੈਦਾ ਕਰਦਾ ਹੈ?
Job 38:28 in Other Translations
King James Version (KJV)
Hath the rain a father? or who hath begotten the drops of dew?
American Standard Version (ASV)
Hath the rain a father? Or who hath begotten the drops of dew?
Bible in Basic English (BBE)
Has the rain a father? or who gave birth to the drops of night mist?
Darby English Bible (DBY)
Hath the rain a father? or who begetteth the drops of dew?
Webster's Bible (WBT)
Hath the rain a father? or who hath begotten the drops of the dew?
World English Bible (WEB)
Does the rain have a father? Or who fathers the drops of dew?
Young's Literal Translation (YLT)
Hath the rain a father? Or who hath begotten the drops of dew?
| Hath | הֲיֵשׁ | hăyēš | huh-YAYSH |
| the rain | לַמָּטָ֥ר | lammāṭār | la-ma-TAHR |
| a father? | אָ֑ב | ʾāb | av |
| or | א֥וֹ | ʾô | oh |
| who | מִי | mî | mee |
| hath begotten | ה֝וֹלִ֗יד | hôlîd | HOH-LEED |
| the drops | אֶגְלֵי | ʾeglê | eɡ-LAY |
| of dew? | טָֽל׃ | ṭāl | tahl |
Cross Reference
ਯਰਮਿਆਹ 14:22
ਵਿਦੇਸ਼ੀ ਬੁੱਤਾਂ ਕੋਲ ਵਰੱਖਾ ਲਿਆਉਣ ਦੀ ਸ਼ਕਤੀ ਨਹੀਂ। ਅਕਾਸ਼ ਕੋਲ ਮੀਂਹ ਦੇ ਛਰਾਟੇ ਹੇਠਾਂ ਸੁੱਟਣ ਦੀ ਸ਼ਕਤੀ ਨਹੀਂ ਹੈ। ਤੁਸੀਂ ਹੀ ਸਾਡੀ ਇੱਕ ਲੌਤੀ ਉਮੀਦ ਹੋ। ਤੁਸੀਂ ਹੀ ਹੋ ਜਿਸਨੇ ਇਹ ਸਾਰੀਆਂ ਚੀਜ਼ਾਂ ਸਾਜੀਆਂ।”
ਜ਼ਬੂਰ 147:8
ਯਹੋਵਾਹ ਆਕਾਸ਼ ਨੂੰ ਬੱਦਲਾਂ ਨਾਲ ਭਰਦਾ ਹੈ। ਯਹੋਵਾਹ ਧਰਤੀ ਲਈ ਵਰੱਖਾ ਕਰਦਾ ਹੈ। ਯਹੋਵਾਹ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
ਅਮਸਾਲ 3:20
ਉਸ ਦੇ ਗਿਆਨ ਦੁਆਰਾ ਧਰਤੀ ਦੇ ਥੱਲਿਓਂ ਝਰਨੇ ਫੁੱਟ ਪਏ ਅਤੇ ਬੱਦਲਾਂ ਚੋ ਤਰੇਲ ਚੋਈ।
ਯਰਮਿਆਹ 5:24
ਯਹੂਦਾਹ ਦੇ ਲੋਕ ਕਦੇ ਵੀ ਆਪਣੇ-ਆਪ ਨੂੰ ਨਹੀਂ ਆਖਦੇ, ‘ਆਓ ਡਰੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਆਦਰ ਕਰੀਏ। ਉਹ ਬਿਲਕੁਲ ਸਹੀ ਸਮੇਂ ਉੱਤੇ ਖਿਜ਼ਾ ਅਤੇ ਬਹਾਰ ਦੀ ਬਰੱਖਾ ਦਿੰਦਾ ਹੈ। ਉਹ ਪੱਕ ਕਰਦਾ ਹੈ ਕਿ ਸਾਡੀ ਫ਼ਸਲ ਸਹੀ ਸਮੇਂ ਸਿਰ ਹੋਵੇ।’
ਯਰਮਿਆਹ 10:13
ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ੍ਹ ਅਕਾਸ਼ ਤੋਂ ਡਿਗਦਾ ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉੱਠਦੇ ਹਨ। ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ।
ਹੋ ਸੀਅ 14:5
ਮੈਂ ਇਸਰਾਏਲ ਲਈ ਤ੍ਰੇਲ ਵਾਂਗ ਆਵਾਂਗਾ ਇਸਰਾਏਲ ਕੁਮੁਦਨੀ ਫ਼ੁੱਲ ਵਾਂਗ ਖਿਲੇਗਾ ਅਤੇ ਉਹ ਲਬਾਨੋਨ ਦੇ ਦਿਉਦਾਰ ਦੇ ਦ੍ਰੱਖਤਾਂ ਵਾਂਗ ਉੱਗੇਗਾ।
ਯਵਾਐਲ 2:23
ਇਸ ਲਈ ਸੀਯੋਨ ਦੇ ਮਨੁੱਖੋ ਖੁਸ਼ੀ ਮਨਾਓ। ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਖੁਸ਼ੀ ਮਨਾਓ। ਉਹ ਤੁਹਾਡੇ ਤੇ ਮਿਹਰਬਾਨ ਹੋਕੇ ਬਾਰਿਸ਼ ਦੇਵੇਗਾ ਉਹ ਪਹਿਲਾਂ ਵਾਂਗ ਹੀ ਤੁਹਾਡੇ ਸੁੱਖ ਲਈ ਪਹਿਲਾ ਅਤੇ ਅੰਤਮ ਮੀਂਹ ਵਰ੍ਹਾਵੇਗਾ।
ਆਮੋਸ 4:7
“ਮੈਂ ਤੁਹਾਡੇ ਤੋਂ ਮੀਂਹ ਵੀ ਰੋਕ ਰੱਖਿਆ-ਅਤੇ ਇਹ ਵਾਢੀ ਤੋਂ ਤਿੰਨ ਮਹੀਨੇ ਪਹਿਲਾਂ ਦਾ ਸਮਾਂ ਸੀ, ਜਿਸ ਕਾਰਣ ਕੋਈ ਫ਼ਸਲ ਨਾ ਪੈਦਾ ਹੋਈ। ਫ਼ਿਰ ਮੈਂ ਇੱਕ ਸ਼ਹਿਰ ਉੱਤੇ ਜਦੋਂ ਮੀਂਹ ਵਰ੍ਹਾਇਆ ਤਾਂ ਦੂਜੇ ਸ਼ਹਿਰ ਵਿੱਚ ਨਾ ਵਰ੍ਹਨ ਦਿੱਤਾ। ਜੇਕਰ ਦੇਸ ਦੇ ਇੱਕ ਹਿੱਸੇ ਵਿੱਚ ਮੀਂਹ ਵਰ੍ਹਿਆ ਤਾਂ ਦੂਜੇ ਹਿੱਸੇ ਵਿੱਚ ਸੋਕਾ ਰਿਹਾ।
ਮੱਤੀ 5:45
ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
ਜ਼ਬੂਰ 65:9
ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
ਅੱਯੂਬ 38:8
“ਅੱਯੂਬ, ਕਿਸਨੇ ਸਾਗਰ ਨੂੰ ਰੋਕਣ ਲਈ ਦਰਵਾਜ਼ੇ ਬੰਦ ਕੀਤੇ ਜਦੋਂ ਇਹ ਧਰਤੀ ਦੀ ਡੂੰਘ ਵਿੱਚੋਂ ਵਗਦਾ ਸੀ।
ਪੈਦਾਇਸ਼ 27:39
ਤਾਂ ਇਸਹਾਕ ਨੇ ਉਸ ਨੂੰ ਆਖਿਆ, “ਤੂੰ ਉਪਜਾਊ ਜ਼ਮੀਨ ਅਤੇ ਆਕਾਸ਼ ਦੀ ਤਰੇਲ ਤੋਂ ਦੂਰ ਰਹੇਂਗਾ।
ਅਸਤਸਨਾ 33:13
ਯੂਸੁਫ਼ ਦੀ ਅਸੀਸ ਮੂਸਾ ਨੇ ਯੂਸੁਫ਼ ਬਾਰੇ ਇਹ ਆਖਿਆ, “ਸ਼ਾਲਾ ਯਹੋਵਾਹ ਯੂਸੁਫ਼ ਦੀ ਧਰਤੀ ਨੂੰ ਅਸੀਸ ਦੇਵੇ। ਯਹੋਵਾਹ, ਉੱਪਰੋਂ ਆਕਾਸ਼ ਵਿੱਚੋਂ ਮੀਂਹ ਅਤੇ ਹੇਠਾ ਧਰਤੀ ਵਿੱਚੋਂ ਪਾਣੀ ਭੇਜੋ।
ਅਸਤਸਨਾ 33:28
ਇਸ ਲਈ ਇਸਰਾਏਲ ਸੁਰੱਖਿਅਤ ਰਹੇਗਾ, ਯਾਕੂਬ ਦਾ ਖੂਹ ਸੁਰੱਖਿਅਤ ਹੈ। ਉਹ ਧਰਤੀ, ਅਨਾਜ ਅਤੇ ਮੈਅ ਵਾਲੀ ਹਾਸਿਲ ਕਰਨਗੇ। ਅਤੇ ਉਸ ਧਰਤੀ ਉੱਤੇ ਕਾਫ਼ੀ ਬਰੱਖਾ ਹੋਵੇਗੀ।
੧ ਸਮੋਈਲ 12:17
ਇਹ ਕਣਕ ਵੱਢਣ ਦਾ ਸਮਾਂ ਹੈ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਮੈਂ ਉਸ ਨੂੰ ਗਰਜਣ ਅਤੇ ਮੀਂਹ ਪਾਉਣ ਲਈ ਬੇਨਤੀ ਕਰਾਂਗਾ, ਇਸ ਲਈ ਤਾਂ ਜੋ ਤੁਹਾਨੂੰ ਪਤਾ ਲੱਗੇ ਕਿ ਤੁਸੀਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦੀ ਇੱਕ ਵੱਡੀ ਗਲਤੀ ਕੀਤੀ ਹੈ।”
੨ ਸਮੋਈਲ 1:21
“ਹੇ ਗਿਲਬੋਆ ਦੇ ਪਰਬਤੋਂ ਤੁਹਾਡੇ ਤੇ ਨਾ ਤ੍ਰੇਲ ਪਵੇ ਨਾ ਬਾਰਿਸ਼। ਨਾ ਉਨ੍ਹਾਂ ਖੇਤਾਂ ਵੱਲੋਂ ਕੋਈ ਅਨਾਜ ਦੀ ਭੇਟ ਤੁਹਾਡੇ ਤੱਕ ਆਵੇ। ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ ਪਲੀਤ ਹੋ ਗਈ। ਅਤੇ ਸ਼ਾਊਲ ਦੀ ਢਾਲ ਤੇਲ ਨਾਲ ਮਸਹ ਵੀ ਨਾ ਕੀਤੀ ਗਈ।
੧ ਸਲਾਤੀਨ 17:1
ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”
ਅੱਯੂਬ 5:9
ਲੋਕੀਂ ਮਹਾਨ ਗੱਲਾਂ ਨੂੰ ਨਹੀਂ ਸਮਝ ਸੱਕਦੇ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਪਰਮੇਸ਼ੁਰ ਦੇ ਕਰਿਸ਼ਮਿਆਂ ਦਾ ਕੋਈ ਅੰਤ ਨਹੀਂ।
ਅੱਯੂਬ 29:19
ਮੈਂ ਸੋਚਦਾ ਸਾਂ ਕਿ ਮੈਂ ਸਿਹਤਮੰਦ ਅਤੇ ਨਰੋਆ ਹੋਵਾਂਗਾ ਜਿਵੇਂ ਕੋਈ ਅਜਿਹਾ ਪੌਦਾ ਹੁੰਦਾ ਹੈ ਜਿਸ ਦੀਆਂ ਜਢ਼ਾਂ ਨੂੰ ਚੋਖਾ ਪਾਣੀ ਮਿਲਦਾ ਹੈ ਤੇ ਜਿਸ ਦੀਆਂ ਟਾਹਣੀਆਂ ਤ੍ਰੇਲ ਨਾਲ ਭਿੱਜੀਆਂ ਹੁੰਦੀਆਂ ਨੇ।
ਪੈਦਾਇਸ਼ 27:28
ਯਹੋਵਾਹ ਤੈਨੂੰ ਆਕਾਸ਼ ਤੋਂ ਤਰੇਲ ਦੇਵੇ ਤਾਂ ਜੋ ਤੇਰੇ ਕੋਲ ਕਾਫ਼ੀ ਅਨਾਜ ਅਤੇ ਮੈਅ ਹੋਵੇ।