ਅੱਯੂਬ 5:20
ਪਰਮੇਸ਼ੁਰ ਤੈਨੂੰ ਮੌਤ ਕੋਲੋਂ ਬਚਾਵੇਗਾ ਜਦੋਂ ਅਕਾਲ ਪਵੇਗਾ, ਤੇ ਪਰਮੇਸ਼ੁਰ ਮੌਤ ਕੋਲੋਂ ਤੇਰੀ ਰੱਖਿਆ ਕਰੇਗਾ ਜਦੋਂ ਯੁੱਧ ਛਿੜੇਗਾ।
In famine | בְּֽ֭רָעָב | bĕrāʿob | BEH-ra-ove |
he shall redeem | פָּֽדְךָ֣ | pādĕkā | pa-deh-HA |
thee from death: | מִמָּ֑וֶת | mimmāwet | mee-MA-vet |
war in and | וּ֝בְמִלְחָמָ֗ה | ûbĕmilḥāmâ | OO-veh-meel-ha-MA |
from the power | מִ֣ידֵי | mîdê | MEE-day |
of the sword. | חָֽרֶב׃ | ḥāreb | HA-rev |
Cross Reference
ਜ਼ਬੂਰ 33:19
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ, ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ।
ਮੱਤੀ 24:6
ਤੁਸੀਂ ਲੜੀਆਂ ਜਾਣ ਵਾਲੀਆਂ ਲੜਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲੜਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।
ਹਬਕੋਕ 3:17
ਹਮੇਸ਼ਾ ਯਹੋਵਾਹ ਵਿੱਚ ਹੀ ਆਨੰਦ ਮਾਣੋ ਅੰਜੀਰ ਭਾਵੇਂ ਅੰਜੀਰਾਂ ਦੇ ਦ੍ਰੱਖਤਾਂ ਤੇ ਨਾ ਉੱਗਣ, ਅੰਗੂਰ ਭਾਵੇਂ ਅੰਗੂਰੀ ਵੇਲਾਂ ਤੇ ਨਾ ਲੱਗਣ, ਜੈਤੂਨ ਭਾਵੇਂ ਜੈਤੂਨ ਦੇ ਰੁੱਖਾਂ ਤੇ ਨਾ ਉੱਗਣ, ਅਤੇ ਅੰਨ ਭਾਵੇਂ ਖੇਤਾਂ ਵਿੱਚ ਪੈਦਾ ਨਾ ਹੋਵੇ, ਭੇਡਾਂ ਭਾਵੇਂ ਬਾੜਿਆਂ ਵਿੱਚ ਨਾ ਰਹਿਣ ਜਾਂ ਦਲਾਨਾਂ ਵਿੱਚ ਕੋਈ ਪਸ਼ੂ ਨਾ ਰਵੇ।
ਹੋ ਸੀਅ 13:14
“ਮੈਂ ਉਨ੍ਹਾਂ ਨੂੰ ਕਬਰ ਤੋਂ ਬਚਾਵਾਂਗਾ! ਮੈਂ ਉਨ੍ਹਾਂ ਦਾ ਮੌਤ ਤੋਂ ਨਿਸਤਾਰਾ ਕਰਾਂਗਾ! ਹੇ ਮੌਤੇ, ਕਿੱਥੋ ਹਨ ਤੇਰੇ ਰੋਗ? ਹੇ ਕਬਰੇ, ਕਿੱਥੋ ਹੈ ਤੇਰੀ ਸ਼ਕਤੀ? ਮੈਂ ਬਦਲੇ ਦੀ ਤਾਕ ਵਿੱਚ ਨਹੀਂ ਹਾਂ।
ਯਸਈਆਹ 33:16
ਉਹ ਲੋਕ ਉੱਚੀਆਂ ਥਾਵਾਂ ਉੱਤੇ ਸੁਰੱਖਿਅਤ ਰਹਿਣਗੇ। ਉਨ੍ਹਾਂ ਦੀ ਉੱਚੀ ਕਿਲਿਆਂ ਵਿੱਚ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋਲ ਹਮੇਸ਼ਾ ਅੰਨ ਪਾਣੀ ਹੋਵੇਗਾ।
ਅਮਸਾਲ 10:3
ਯਹੋਵਾਹ ਕਦੇ ਵੀ ਇੱਕ ਚੰਗੇ ਵਿਅਕਤੀ ਨੂੰ ਭੁੱਖਿਆਂ ਨਹੀਂ ਮਰਨ ਦੇਵੇਗਾ, ਪਰ ਬੁਰੇ ਵਿਅਕਤੀ ਦੀਆਂ ਇੱਛਾਵਾਂ ਤੋਂ ਇਨਕਾਰ ਕਰਦਾ ਹੈ।
ਜ਼ਬੂਰ 144:10
ਯਹੋਵਾਹ ਰਾਜਿਆ ਦੀ ਮਦਦ ਉਨ੍ਹਾਂ ਦੀਆਂ ਲੜਾਈਆਂ ਜਿੱਤਣ ਵਿੱਚ ਕਰਦਾ ਹੈ। ਯਹੋਵਾਹ ਨੇ ਆਪਣੇ ਸੇਵਕ ਦਾਊਦ ਨੂੰ ਉਸ ਦੇ ਦੁਸ਼ਮਣਾ ਦੀਆਂ ਤਲਵਾਰਾਂ ਕੋਲੋਂ ਬਚਾਇਆ।
ਜ਼ਬੂਰ 49:7
ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ। ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।
ਜ਼ਬੂਰ 37:19
ਜਦੋਂ ਕਿਤੇ ਵੀ ਸੰਕਟ ਆਉਂਦਾ, ਚੰਗੇ ਲੋਕ ਨਿਰਾਸ਼ ਨਹੀਂ ਹੋਣਗੇ। ਜਦੋਂ ਭੁੱਖ ਦੇ ਦਿਨ ਆਉਣਗੇ ਚੰਗੇ ਲੋਕਾਂ ਕੋਲ ਖਾਣ ਲਈ ਚੋਖਾ ਹੋਵੇਗਾ।
ਜ਼ਬੂਰ 27:3
ਪਰ ਭਾਵੇਂ ਪੂਰੀ ਫ਼ੌਜ ਮੈਨੂੰ ਘੇਰ ਲਵੇ, ਫ਼ੇਰ ਵੀ ਮੈਂ ਨਹੀਂ ਡਰਾਂਗਾ। ਭਾਵੇਂ ਯੁੱਧ ਵਿੱਚ ਲੋਕ ਮੇਰੇ ਉੱਤੇ ਹਮਲਾ ਕਰਨ, “ਮੈਨੂੰ ਕੋਈ ਡਰ ਨਹੀਂ ਹੋਵੇਗਾ। ਕਿਉਂਕਿ ਮੈਨੂੰ ਯਹੋਵਾਹ ਵਿੱਚ ਯਕੀਨ ਹੈ।”
੧ ਸਲਾਤੀਨ 17:6
ਪਹਾੜੀ ਕਾਂ ਹਰ ਰੋਜ਼ ਸਵੇਰੇ, ਸ਼ਾਮ ਉਸ ਨੂੰ ਭੋਜਨ ਪੁੱਜਦਾ ਕਰਦੇ ਅਤੇ ਏਲੀਯਾਹ ਉਸ ਨਦੀ ਵਿੱਚੋਂ ਪਾਣੀ ਪੀ ਲੈਂਦਾ।
ਪੈਦਾਇਸ਼ 45:7
ਇਸ ਲਈ ਪਰਮੇਸ਼ੁਰ ਨੇ ਮੈਨੂੰ ਇੱਥੇ ਤੁਹਾਡੇ ਨਾਲੋਂ ਪਹਿਲਾਂ ਭੇਜ ਦਿੱਤਾ ਸੀ ਤਾਂ ਜੋ ਮੈਂ ਇਸ ਦੇਸ਼ ਵਿੱਚ ਤੁਹਾਡੇ ਲੋਕਾਂ ਨੂੰ ਬਚਾ ਸੱਕਾਂ।