Cross Reference
ਯਰਮਿਆਹ 14:3
ਲੋਕਾਂ ਦੇ ਆਗੂ ਆਪਣੇ ਸੇਵਕਾਂ ਨੂੰ ਪਾਣੀ ਲਿਆਉਣ ਲਈ ਭੇਜਦੇ ਨੇ। ਸੇਵਕ ਪਾਣੀ ਦੇ ਭੰਡਾਰਾਂ ਵੱਲ ਜਾਂਦੇ ਨੇ, ਪਰ ਉਨ੍ਹਾਂ ਨੂੰ ਪਾਣੀ ਨਹੀਂ ਮਿਲਦਾ। ਉਹ ਖਾਲੀ ਘੜਿਆਂ ਨਾਲ ਵਾਪਸ ਆ ਜਾਂਦੇ ਹਨ। ਉਹ ਇਸੇ ਲਈ ਸ਼ਰਮਿੰਦੇ ਅਤੇ ਸੰਕੇਚੋ ਹੋਏ ਨੇ। ਉਹ ਸ਼ਰਮ ਨਾਲ ਆਪਣੇ ਸਿਰ ਢੱਕ ਲੈਂਦੇ ਨੇ।
ਯਰਮਿਆਹ 17:13
ਹੇ ਯਹੋਵਾਹ, ਤੂੰ ਇਸਰਾਏਲ ਦੀ ਉਮੀਦ ਹੈਂ। ਜੋ ਬੰਦਾ ਤੈਨੂੰ ਛੱਡ ਦਿੰਦਾ ਹੈ, ਬਹੁਤ ਸ਼ਰਮਸਾਰ ਹੋ ਜਾਂਦਾ ਹੈ। ਹੇ ਯਹੋਵਾਹ, ਤੂੰ ਪਾਣੀ ਦੇ ਚਸ਼ਮੇ ਵਰਗਾ ਜੀਵਂਤ ਹੈਂ। ਜੇ ਕੋਈ ਬੰਦਾ ਯਹੋਵਾਹ ਦੇ ਰਾਹ ਨੂੰ ਛੱਡ ਦਿੰਦਾ ਹੈ, ਤਾਂ ਉਸ ਦਾ ਜੀਵਨ ਬਹੁਤ ਥੋੜਾ ਹੋਵੇਗਾ।
ਰੋਮੀਆਂ 5:5
ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿੜਕਾ ਕੀਤਾ ਹੈ। ਉਸ ਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।
ਰੋਮੀਆਂ 9:33
ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।”