John 1:11
ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
John 1:11 in Other Translations
King James Version (KJV)
He came unto his own, and his own received him not.
American Standard Version (ASV)
He came unto his own, and they that were his own received him not.
Bible in Basic English (BBE)
He came to the things which were his and his people did not take him to their hearts.
Darby English Bible (DBY)
He came to his own, and his own received him not;
World English Bible (WEB)
He came to his own, and those who were his own didn't receive him.
Young's Literal Translation (YLT)
to his own things he came, and his own people did not receive him;
| He came | εἰς | eis | ees |
| unto | τὰ | ta | ta |
| his | ἴδια | idia | EE-thee-ah |
| own, | ἦλθεν | ēlthen | ALE-thane |
| and | καὶ | kai | kay |
| his | οἱ | hoi | oo |
| own | ἴδιοι | idioi | EE-thee-oo |
| received | αὐτὸν | auton | af-TONE |
| him | οὐ | ou | oo |
| not. | παρέλαβον | parelabon | pa-RAY-la-vone |
Cross Reference
ਯਸਈਆਹ 53:2
ਉਹ ਪਰਮੇਸ਼ੁਰ ਦੇ ਸਾਹਮਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸ ਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।
ਯੂਹੰਨਾ 3:32
ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
ਲੋਕਾ 20:13
“ਉਸ ਖੇਤ ਦੇ ਮਾਲਕ ਨੇ ਸੋਚਿਆ, ‘ਮੈਂ ਹੁਣ ਕੀ ਕਰਾਂ? ਮੈਂ ਹੁਣ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ। ਇਹ ਕਿਸਾਨ ਮੇਰੇ ਪੁੱਤਰ ਨੂੰ ਇੱਜ਼ਤ ਦੇਣਗੇ!’
ਲੋਕਾ 19:14
ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’
ਰਸੂਲਾਂ ਦੇ ਕਰਤੱਬ 7:51
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
ਮੱਤੀ 15:24
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”
ਰਸੂਲਾਂ ਦੇ ਕਰਤੱਬ 13:46
ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।
ਗਲਾਤੀਆਂ 4:4
ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਤੋਂ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯੰਤ੍ਰਣ ਹੇਠ ਜੰਮਿਆਂ।
ਰਸੂਲਾਂ ਦੇ ਕਰਤੱਬ 3:25
ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਲੋਕ ਤੇਰੀ ਅੰਸ ਰਾਹੀਂ ਧੰਨ ਹੋਣਗੇ।’
ਰੋਮੀਆਂ 15:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹੜਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।
ਰੋਮੀਆਂ 9:5
ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।
ਰੋਮੀਆਂ 9:1
ਪਰਮੇਸ਼ੁਰ ਅਤੇ ਯਹੂਦੀ ਲੋਕ ਮੈਂ ਮਸੀਹ ਵਿੱਚ ਹਾਂ ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲਦਾ। ਮੇਰੇ ਵਿੱਚਾਰਾਂ ਉੱਤੇ ਪਵਿੱਤਰ ਆਤਮਾ ਦਾ ਸ਼ਾਸਨ ਹੈ ਅਤੇ ਉਹ ਵਿੱਚਾਰ ਮੈਨੂੰ ਦੱਸਦੇ ਹਨ ਕਿ ਮੈਂ ਝੂਠ ਨਹੀਂ ਦੱਸ ਰਿਹਾ।
ਰਸੂਲਾਂ ਦੇ ਕਰਤੱਬ 13:26
“ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।