John 1:24
ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।
John 1:24 in Other Translations
King James Version (KJV)
And they which were sent were of the Pharisees.
American Standard Version (ASV)
And they had been sent from the Pharisees.
Bible in Basic English (BBE)
Those who had been sent came from the Pharisees.
Darby English Bible (DBY)
And they were sent from among the Pharisees.
World English Bible (WEB)
The ones who had been sent were from the Pharisees.
Young's Literal Translation (YLT)
And those sent were of the Pharisees,
| And | Καὶ | kai | kay |
| they | οἱ | hoi | oo |
| which were sent | ἀπεσταλμένοι | apestalmenoi | ah-pay-stahl-MAY-noo |
| were | ἦσαν | ēsan | A-sahn |
| of | ἐκ | ek | ake |
| the | τῶν | tōn | tone |
| Pharisees. | Φαρισαίων | pharisaiōn | fa-ree-SAY-one |
Cross Reference
ਲੋਕਾ 16:14
ਪਰਮੇਸ਼ੁਰ ਦਾ ਨੇਮ ਨਹੀਂ ਬਦਲਿਆ ਜਾ ਸੱਕਦਾ ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।
ਫ਼ਿਲਿੱਪੀਆਂ 3:5
ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।
ਰਸੂਲਾਂ ਦੇ ਕਰਤੱਬ 26:5
ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ।
ਰਸੂਲਾਂ ਦੇ ਕਰਤੱਬ 23:8
(ਸਦੂਕੀ ਵਿਸ਼ਵਾਸ ਕਰਦੇ ਸਨ ਕਿ ਕੋਈ ਜੀ ਉੱਠਣਾ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇੱਥੇ ਦੂਤ ਜਾਂ ਆਤਮਾ ਨਹੀਂ ਸਨ।)
ਯੂਹੰਨਾ 7:47
ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।
ਯੂਹੰਨਾ 3:1
ਯਿਸੂ ਅਤੇ ਨਿਕੋਦੇਮੁਸ ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।
ਲੋਕਾ 11:53
ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।
ਲੋਕਾ 11:39
ਪਰ ਪ੍ਰਭੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਆਪਣੇ ਪਿਆਲੇ ਅਤੇ ਥਾਲੀਆਂ ਬਾਹਰੋਂ ਹੀ ਸਾਫ਼ ਕਰਦੇ ਹੋ ਪਰ ਤੁਹਾਡਾ ਅੰਦਰ ਲਾਲਚ ਅਤੇ ਬਦੀ ਨਾਲ ਭਰਪੂਰ ਹੈ।
ਲੋਕਾ 7:30
ਪਰ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਪਰਮੇਸ਼ੁਰ ਦੀ ਉਨ੍ਹਾਂ ਬਾਰੇ ਬਣਾਈ ਵਿਉਂਤ ਨੂੰ ਨਾਮੰਜੂਰ ਕਰ ਦਿੱਤਾ, ਉਨ੍ਹਾਂ ਨੇ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਅਨੁਮਤੀ ਨਾ ਦਿੱਤੀ।)
ਮੱਤੀ 23:26
ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
ਮੱਤੀ 23:13
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”