John 13:17
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
John 13:17 in Other Translations
King James Version (KJV)
If ye know these things, happy are ye if ye do them.
American Standard Version (ASV)
If ye know these things, blessed are ye if ye do them.
Bible in Basic English (BBE)
If these things are clear to you, happy are you if you do them.
Darby English Bible (DBY)
If ye know these things, blessed are ye if ye do them.
World English Bible (WEB)
If you know these things, blessed are you if you do them.
Young's Literal Translation (YLT)
if these things ye have known, happy are ye, if ye may do them;
| If | εἰ | ei | ee |
| ye know | ταῦτα | tauta | TAF-ta |
| these things, | οἴδατε | oidate | OO-tha-tay |
| happy | μακάριοί | makarioi | ma-KA-ree-OO |
| ye are | ἐστε | este | ay-stay |
| if | ἐὰν | ean | ay-AN |
| ye do | ποιῆτε | poiēte | poo-A-tay |
| them. | αὐτά | auta | af-TA |
Cross Reference
ਲੋਕਾ 11:28
ਪਰ ਯਿਸੂ ਨੇ ਆਖਿਆ, “ਇਹ ਸੱਚ ਹੈ, ਪਰ ਉਹ ਲੋਕ ਵੱਧੇਰੇ ਧੰਨ ਹੋਣਗੇ ਜੋ ਪਰਮੇਸ਼ੁਰ ਦੇ ਬਚਨਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਦੇ ਮੁਤਾਬਿਕ ਹੀ ਚੱਲਦੇ ਹਨ।”
ਮੱਤੀ 7:24
ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
ਯਾਕੂਬ 1:25
ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
ਗਲਾਤੀਆਂ 5:6
ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।
ਹਿਜ਼ ਕੀ ਐਲ 36:27
ਅਤੇ ਮੈਂ ਆਪਣਾ ਆਤਮਾ ਤੁਹਾਡੇ ਅੰਦਰ ਰੱਖ ਦਿਆਂਗਾ। ਮੈਂ ਤੁਹਾਨੂੰ ਇਸ ਤਰ੍ਹਾਂ ਬਦਲ ਦਿਆਂਗਾ ਕਿ ਤੁਸੀਂ ਮੇਰੇ ਕਨੂੰਨਾ ਨੂੰ ਮੰਨੋਗੇ। ਤੁਸੀਂ ਮੇਰੇ ਆਦੇਸ਼ਾਂ ਨੂੰ ਧਿਆਨ ਨਾਲ ਪ੍ਰਵਾਨ ਕਰੋਂਗੇ।
ਯਾਕੂਬ 4:17
ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।
ਯਾਕੂਬ 2:20
ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?
ਇਬਰਾਨੀਆਂ 11:7
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
੨ ਕੁਰਿੰਥੀਆਂ 5:14
ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।
ਯੂਹੰਨਾ 15:14
ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
ਲੋਕਾ 12:47
“ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
ਮੱਤੀ 22:38
ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ।
ਮੱਤੀ 12:50
ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”
ਜ਼ਬੂਰ 119:1
ਅਲਫ਼ ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ। ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।
ਜ਼ਬੂਰ 19:11
ਯਹੋਵਾਹ ਦੇ ਉਪਦੇਸ਼ ਉਸ ਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ, ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ।
ਖ਼ਰੋਜ 40:16
ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
ਪਰਕਾਸ਼ ਦੀ ਪੋਥੀ 22:14
“ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।
ਪੈਦਾਇਸ਼ 6:22
ਨੂਹ ਨੇ ਇਹ ਸਾਰੀਆਂ ਗੱਲਾਂ ਕੀਤੀਆਂ। ਨੂਹ ਨੇ ਉਨ੍ਹਾਂ ਸਾਰੇ ਆਦੇਸ਼ਾਂ ਦੀ ਪਾਲਣਾ ਕੀਤੀ ਜਿਹੜੇ ਪਰਮੇਸ਼ੁਰ ਨੇ ਦਿੱਤੇ ਸਨ।