John 17:17
ਉਨ੍ਹਾਂ ਨੂੰ ਸੱਚ ਦੁਆਰਾ ਆਪਣੀ ਸੇਵਾ ਲਈ ਤਿਆਰ ਕਰ। ਤੇਰੀਆਂ ਸਿੱਖਿਆਵਾਂ ਸੱਚ ਹਨ।
John 17:17 in Other Translations
King James Version (KJV)
Sanctify them through thy truth: thy word is truth.
American Standard Version (ASV)
Sanctify them in the truth: thy word is truth.
Bible in Basic English (BBE)
Make them holy by the true word: your word is the true word.
Darby English Bible (DBY)
Sanctify them by the truth: thy word is truth.
World English Bible (WEB)
Sanctify them in your truth. Your word is truth.
Young's Literal Translation (YLT)
sanctify them in Thy truth, Thy word is truth;
| Sanctify | ἁγίασον | hagiason | a-GEE-ah-sone |
| them | αὐτοὺς | autous | af-TOOS |
| through | ἐν | en | ane |
| thy | τῇ | tē | tay |
| ἀληθείᾳ | alētheia | ah-lay-THEE-ah | |
| truth: | σου· | sou | soo |
| ὁ | ho | oh | |
| thy | λόγος | logos | LOH-gose |
| ὁ | ho | oh | |
| word | σὸς | sos | sose |
| is | ἀλήθειά | alētheia | ah-LAY-thee-AH |
| truth. | ἐστιν | estin | ay-steen |
Cross Reference
ਯੂਹੰਨਾ 15:3
ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਉਪਦੇਸ਼ ਦੁਆਰਾ ਸਾਫ਼ ਹੋਂ।
ਜ਼ਬੂਰ 119:160
ਸ਼ੁਰੂ ਤੋਂ ਹੀ, ਤੁਹਾਡੇ ਸਾਰੇ ਸ਼ਬਦਾ ਉੱਤੇ ਵਿਸ਼ਵਾਸ ਹੋ ਸੱਕਦਾ ਸੀ। ਯਹੋਵਾਹ, ਤੁਹਾਡਾ ਸ਼ੁਭ ਨੇਮ ਸਦਾ ਹੀ ਰਹੇਗਾ।
੧ ਪਤਰਸ 1:22
ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ।
ਅਫ਼ਸੀਆਂ 5:26
ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।
ਯੂਹੰਨਾ 17:19
ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸੱਕਣ।
ਯਾਕੂਬ 1:21
ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।
੨ ਥੱਸਲੁਨੀਕੀਆਂ 2:13
ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।
ਲੋਕਾ 8:15
ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ।
ਜ਼ਬੂਰ 12:6
ਯਹੋਵਾਹ ਦੇ ਸ਼ਬਦ ਸੱਚੇ ਅਤੇ ਪਵਿੱਤਰ ਹਨ, ਜਿਵੇਂ ਸੱਚਮੁੱਚ ਚਾਂਦੀ ਸੱਤ ਵੇਰਾਂ ਤਪਾਈ ਗਈ ਹੋਵੇ।
ਅਫ਼ਸੀਆਂ 4:21
ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੋ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿੱਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।
੨ ਸਮੋਈਲ 7:28
ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈ! ਅਤੇ ਜੋ ਤੂੰ ਆਖੇ ਮੈਂ ਉਸ ਤੇ ਭਰੋਸਾ ਰੱਖਦਾ ਹਾਂ ਅਤੇ ਤੂੰ ਆਖਿਆ ਕਿ ਇਹ ਬਰਕਤ ਤੇਰੇ ਦਾਸ ਤੇ ਹੋਵੇਗੀ।
ਯੂਹੰਨਾ 8:32
ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”
ਯੂਹੰਨਾ 8:40
ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
ਜ਼ਬੂਰ 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
ਲੋਕਾ 8:11
ਯਿਸੂ ਬੀਜ ਵਾਲੀ ਦ੍ਰਿਸ਼ਟਾਂਤ ਦਾ ਵਰਨਣ ਕਰਦਾ ਹੈ “ਇਸ ਉੱਪਰਲੇ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਬਚਨ ਹਨ।
ਜ਼ਬੂਰ 119:151
ਯਹੋਵਾਹ, ਤੁਸੀਂ ਮੇਰੇ ਨੇੜੇ ਹੋ। ਅਤੇ ਤੁਹਾਡੇ ਆਦੇਸ਼ਾ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।
ਜ਼ਬੂਰ 119:144
ਤੁਹਾਡਾ ਕਰਾਰ ਸਦਾ ਲਈ ਸ਼ੁਭ ਹੈ। ਇਸ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਤਾਂ ਜੋ ਮੈਂ ਜਿਉ ਸੱਕਾ।
ਜ਼ਬੂਰ 119:104
ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ। ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ।
ਜ਼ਬੂਰ 119:9
ਬੇਥ ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਦਿਆਂ, ਸ਼ੁੱਧ ਜੀਵਨ ਕਿਵੇਂ ਜਿਉਂ ਸੱਕਦਾ ਹੈ?
ਜ਼ਬੂਰ 19:7
ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
੨ ਤਿਮੋਥਿਉਸ 2:25
ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।
ਰਸੂਲਾਂ ਦੇ ਕਰਤੱਬ 15:9
ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁੱਧ ਕਰ ਦਿੱਤੇ।
੨ ਕੁਰਿੰਥੀਆਂ 3:18
ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।