John 4:38
ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।”
John 4:38 in Other Translations
King James Version (KJV)
I sent you to reap that whereon ye bestowed no labour: other men laboured, and ye are entered into their labours.
American Standard Version (ASV)
I sent you to reap that whereon ye have not labored: others have labored, and ye are entered into their labor.
Bible in Basic English (BBE)
I sent you to get in grain which you had no hand in planting: other men did that work, and you take the reward.
Darby English Bible (DBY)
I have sent you to reap that on which ye have not laboured; others have laboured, and ye have entered into their labours.
World English Bible (WEB)
I sent you to reap that for which you haven't labored. Others have labored, and you have entered into their labor."
Young's Literal Translation (YLT)
I sent you to reap that on which ye have not laboured; others laboured, and ye into their labour have entered.
| I | ἐγὼ | egō | ay-GOH |
| sent | ἀπέστειλα | apesteila | ah-PAY-stee-la |
| you | ὑμᾶς | hymas | yoo-MAHS |
| to reap | θερίζειν | therizein | thay-REE-zeen |
| whereon that | ὃ | ho | oh |
| ye | οὐχ | ouch | ook |
| bestowed no | ὑμεῖς | hymeis | yoo-MEES |
| labour: | κεκοπιάκατε· | kekopiakate | kay-koh-pee-AH-ka-tay |
| men other | ἄλλοι | alloi | AL-loo |
| laboured, | κεκοπιάκασιν | kekopiakasin | kay-koh-pee-AH-ka-seen |
| and | καὶ | kai | kay |
| ye | ὑμεῖς | hymeis | yoo-MEES |
| entered are | εἰς | eis | ees |
| into | τὸν | ton | tone |
| their | κόπον | kopon | KOH-pone |
| αὐτῶν | autōn | af-TONE | |
| labours. | εἰσεληλύθατε | eiselēlythate | ees-ay-lay-LYOO-tha-tay |
Cross Reference
ਯੂਹੰਨਾ 1:7
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।
ਰਸੂਲਾਂ ਦੇ ਕਰਤੱਬ 8:14
ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।
ਮੱਤੀ 11:8
ਸੱਚਮੁੱਚ ਤੁਸੀਂ ਕੀ ਵੇਖਣ ਲਈ ਬਾਹਰ ਨਿਕਲੇ ਸੀ? ਕੀ ਮਹੀਨ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ ਵੇਖਣ? ਨਹੀਂ! ਉਹ ਜਿਹੜੇ ਮਹੀਨ ਵਸਤਰ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਹਨ।
੧ ਪਤਰਸ 1:11
ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
ਰਸੂਲਾਂ ਦੇ ਕਰਤੱਬ 10:42
“ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸ ਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।
ਰਸੂਲਾਂ ਦੇ ਕਰਤੱਬ 10:37
“ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਯਾ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਹੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਯਾ ਵਿੱਚ ਫ਼ੈਲ ਗਈ ਸੀ।
ਰਸੂਲਾਂ ਦੇ ਕਰਤੱਬ 8:4
ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
ਰਸੂਲਾਂ ਦੇ ਕਰਤੱਬ 6:7
ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।
ਰਸੂਲਾਂ ਦੇ ਕਰਤੱਬ 5:14
ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ।
ਰਸੂਲਾਂ ਦੇ ਕਰਤੱਬ 4:32
ਨਿਹਚਾਵਾਨਾਂ ਦਾ ਸਭ ਨਾਲ ਸਾਂਝਾ ਕਰਨਾ ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਇੱਕ ਜਾਨ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।
ਰਸੂਲਾਂ ਦੇ ਕਰਤੱਬ 4:4
ਪਰ ਉਨ੍ਹਾਂ ਵਿੱਚੋਂ, ਜਿਨ੍ਹਾਂ ਨੇ ਵਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਹਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ।
ਰਸੂਲਾਂ ਦੇ ਕਰਤੱਬ 2:41
ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।
ਮੱਤੀ 4:23
ਯਿਸੂ ਦਾ ਉਪਦੇਸ਼ ਦੇਣਾ ਅਤੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
ਮੱਤੀ 3:1
ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
ਯਰਮਿਆਹ 44:4
ਮੈਂ ਉਨ੍ਹਾਂ ਲੋਕਾਂ ਵੱਲ ਬਾਰ-ਬਾਰ ਆਪਣੇ ਨਬੀ ਭੇਜੇ। ਉਹ ਨਬੀ ਮੇਰੇ ਸੇਵਾਦਾਰ ਸਨ। ਉਨ੍ਹਾਂ ਨਬੀਆਂ ਨੇ ਮੇਰਾ ਸੰਦੇਸ਼ ਸੁਣਾਇਆ ਅਤੇ ਲੋਕਾਂ ਨੂੰ ਆਖਿਆ, ‘ਇਹ ਭਿਆਨਕ ਗੱਲ ਨਾ ਕਰੋ। ਮੈਂ ਤੁਹਾਡੀ ਬੁੱਤ ਉਪਾਸਨਾ ਨੂੰ ਨਫ਼ਰਤ ਕਰਦਾ ਹਾਂ।’
੨ ਤਵਾਰੀਖ਼ 36:15
ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸ ਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ।