Cross Reference
ਯੂਹੰਨਾ 6:31
ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’”
ਯੂਹੰਨਾ 6:58
ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹੜੀ ਸਾਡੇ ਪੁਰਖਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”
ਗਿਣਤੀ 26:65
ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਉਨ੍ਹਾਂ ਲੋਕਾਂ ਨੂੰ ਦੱਸਿਆ ਸੀ ਕਿ ਉਹ ਸਾਰੇ ਹੀ ਮਾਰੂਥਲ ਅੰਦਰ ਮਾਰੇ ਜਾਣਗੇ। ਸਿਰਫ਼ ਦੋ ਬੰਦੇ ਜਿਹੜੇ ਜਿਉਂਦੇ ਬਚ ਗਏ ਸਨ ਉਹ ਸਨ ਯਫ਼ੁੰਨਹ ਦਾ ਪੁੱਤਰ ਕਾਲੇਬ ਅਤੇ ਨੂਨ ਦਾ ਪੁੱਤਰ ਯਹੋਸ਼ੁਆ।
ਜ਼ਿਕਰ ਯਾਹ 1:5
ਪਰਮੇਸ਼ੁਰ ਨੇ ਆਖਿਆ, “ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ।
੧ ਕੁਰਿੰਥੀਆਂ 10:3
ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ।
ਇਬਰਾਨੀਆਂ 3:17
ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।
ਯਹੂ ਦਾਹ 1:5
ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ।