John 8:35
ਇੱਕ ਗੁਲਾਮ ਹਮੇਸ਼ਾ ਵਾਸਤੇ ਪਰਿਵਾਰ ਨਾਲ ਨਹੀਂ ਰਹਿੰਦਾ ਪਰ ਇੱਕ ਪੁੱਤਰ ਹਮੇਸ਼ਾ ਪਰਿਵਾਰ ਨਾਲ ਰਹਿੰਦਾ ਹੈ।
John 8:35 in Other Translations
King James Version (KJV)
And the servant abideth not in the house for ever: but the Son abideth ever.
American Standard Version (ASV)
And the bondservant abideth not in the house for ever: the son abideth for ever.
Bible in Basic English (BBE)
Now the servant does not go on living in the house for ever, but the son does.
Darby English Bible (DBY)
Now the bondman abides not in the house for ever: the son abides for ever.
World English Bible (WEB)
A bondservant doesn't live in the house forever. A son remains forever.
Young's Literal Translation (YLT)
and the servant doth not remain in the house -- to the age, the son doth remain -- to the age;
| And | ὁ | ho | oh |
| the | δὲ | de | thay |
| servant | δοῦλος | doulos | THOO-lose |
| abideth | οὐ | ou | oo |
| not | μένει | menei | MAY-nee |
| in | ἐν | en | ane |
| the | τῇ | tē | tay |
| house | οἰκίᾳ | oikia | oo-KEE-ah |
| for | εἰς | eis | ees |
| τὸν | ton | tone | |
| ever: | αἰῶνα | aiōna | ay-OH-na |
| but the | ὁ | ho | oh |
| Son | υἱὸς | huios | yoo-OSE |
| abideth | μένει | menei | MAY-nee |
| εἰς | eis | ees | |
| τὸν | ton | tone | |
| ever. | αἰῶνα | aiōna | ay-OH-na |
Cross Reference
ਪੈਦਾਇਸ਼ 21:10
ਸਾਰਾਹ ਨੇ ਅਬਰਾਹਾਮ ਨੂੰ ਆਖਿਆ, “ਇਸ ਦਾਸੀ ਅਤੇ ਇਸਦੇ ਪੁੱਤਰ ਤੋਂ ਖਹਿੜਾ ਛੁਡਾ। ਮੈਂ ਨਹੀਂ ਚਾਹੁੰਦੀ ਕਿ ਉਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨਾਲ ਸਾਡੀ ਜਾਇਦਾਦ, ਵਿਰਸੇ ਵਿੱਚ ਪ੍ਰਾਪਤ ਕਰੇ।”
੧ ਪਤਰਸ 1:2
ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
ਇਬਰਾਨੀਆਂ 3:5
ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ।
ਕੁਲੁੱਸੀਆਂ 3:3
ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ।
ਗਲਾਤੀਆਂ 4:30
ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸ ਦੇ ਪੁੱਤਰ ਨੂੰ ਬਾਹਰ ਕੱਢ ਦੇਹ। ਆਜ਼ਾਦ ਔਰਤ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹੜੀ ਉਸ ਦੇ ਪਿਤਾ ਦੀ ਹੈ।”
ਗਲਾਤੀਆਂ 4:4
ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਤੋਂ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯੰਤ੍ਰਣ ਹੇਠ ਜੰਮਿਆਂ।
ਰੋਮੀਆਂ 8:29
ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।
ਰੋਮੀਆਂ 8:15
ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹੜਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਅੱਬਾ, ਪਿਆਰੇ ਪਿਤਾ।”
ਯੂਹੰਨਾ 14:19
ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂ ਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।
ਲੋਕਾ 15:31
“ਪਰ ਪਿਤਾ ਨੇ ਵੱਡੇ ਪੁੱਤਰ ਨੂੰ ਕਿਹਾ, ‘ਪੁੱਤਰ ਤੂੰ ਹਮੇਸ਼ਾ ਮੇਰੇ ਕੋਲ ਹੈਂ, ਇਸ ਲਈ ਜੋ ਕੁਝ ਮੇਰਾ ਹੈ ਸੋ ਤੇਰਾ ਹੀ ਹੈ।
ਮੱਤੀ 21:41
ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
ਹਿਜ਼ ਕੀ ਐਲ 46:17
ਪਰ ਜੇ ਕੋਈ ਹਾਕਮ ਆਪਣੀ ਜ਼ਮੀਨ ਦਾ ਕੋਈ ਹਿੱਸਾ ਆਪਣੇ ਕਿਸੇ ਗੁਲਾਮ ਨੂੰ ਸੁਗਾਤ ਵਜੋਂ ਦਿੰਦਾ ਹੈ, ਤਾਂ ਉਹ ਜ਼ਮੀਨ ਆਜ਼ਾਦੀ ਦੇ ਵਰ੍ਹੇ ਤੀਕ ਉਸ ਗੁਲਾਮ ਦੀ ਮਲਕੀਅਤ ਰਹੇਗੀ। ਫ਼ੇਰ ਇਹ ਸੁਗਾਤ ਹਾਕਮ ਕੋਲ ਵਾਪਸ ਚਲੀ ਜਾਵੇਗੀ। ਸਿਰਫ਼ ਹਾਕਮ ਦੇ ਪੁੱਤਰ ਹੀ ਹਾਕਮ ਵੱਲੋਂ ਦਿੱਤੀ ਜ਼ਮੀਨ ਦੀ ਸੁਗਾਤ ਨੂੰ ਰੱਖਣਗੇ!