ਯੂਹੰਨਾ 8:5
ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
Now | ἐν | en | ane |
Moses | δὲ | de | thay |
in | τῷ | tō | toh |
the | νόμῳ | nomō | NOH-moh |
law | Μωσῆς | mōsēs | moh-SASE |
commanded | ἡμῖν | hēmin | ay-MEEN |
us, | ἐνετείλατο | eneteilato | ane-ay-TEE-la-toh |
that | τὰς | tas | tahs |
such | τοιαύτας | toiautas | too-AF-tahs |
should be stoned: | λιθοβολεῖσθαι· | lithoboleisthai | lee-thoh-voh-LEE-sthay |
but | σὺ | sy | syoo |
what | οὖν | oun | oon |
sayest | τί | ti | tee |
thou? | λέγεις | legeis | LAY-gees |
Cross Reference
ਅਹਬਾਰ 20:10
ਜਿਨਸੀ ਪਾਪਾਂ ਲਈ ਸਜਾਵਾਂ “ਜੇ ਕਿਸੇ ਆਦਮੀ ਦੇ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਤਾਂ ਆਦਮੀ ਤੇ ਔਰਤ ਦੋਵੇਂ ਹੀ ਦੁਰਾਚਾਰ ਦੇ ਦੋਸ਼ੀ ਹਨ। ਇਸ ਲਈ ਆਦਮੀ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ।
ਅਸਤਸਨਾ 22:21
ਤਾਂ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਕੁੜੀ ਨੂੰ ਉਸ ਦੇ ਮਾਪਿਆਂ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਆਉਣ। ਫ਼ੇਰ ਕਸਬੇ ਦੇ ਆਦਮੀਆਂ ਨੂੰ ਚਾਹੀਦਾ ਹੈ ਕਿ ਉਹ ਉਸ ਨੂੰ ਪੱਥਰ ਮਾਰਕੇ ਮਾਰ ਦੇਣ। ਕਿਉਂਕਿ ਉਸ ਨੇ ਇਸਰਾਏਲ ਵਿੱਚ ਬੜੀ ਸ਼ਰਮਸਾਰੀ ਵਾਲ ਗੱਲ ਕੀਤੀ ਹੈ। ਉਸ ਨੇ ਆਪਣੇ ਪਿਤਾ ਦੇ ਘਰ ਇੱਕ ਵੇਸਵਾ ਵਾਲਾ ਕੰਮ ਕੀਤਾ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਵੋ।
ਹਿਜ਼ ਕੀ ਐਲ 16:38
ਫ਼ੇਰ ਮੈਂ ਤੈਨੂੰ ਸਜ਼ਾ ਦੇਵਾਂਗਾ। ਮੈਂ ਤੈਨੂੰ ਉਹੀ ਸਜ਼ਾ ਦਿਆਂਗਾ ਜੋ ਕਤਲ ਦੀ ਹੁੰਦੀ ਹੈ ਅਤੇ ਜੋ ਵਿਭਚਾਰਨ ਔਰਤ ਦੀ ਹੁੰਦੀ ਹੈ। ਤੂੰ ਇਸ ਤਰ੍ਹਾਂ ਦੀ ਸਜ਼ਾ ਪਾਵੇਂਗੀ ਜਿਵੇਂ ਕੋਈ ਕ੍ਰੋਧੀ ਅਤੇ ਈਰਖਾਲੂ ਪਤੀ ਦਿੰਦਾ ਹੈ।
ਮੱਤੀ 5:17
ਯਿਸੂ ਅਤੇ ਪੁਰਾਣੇ ਨੇਮ ਦੀਆਂ ਲਿਖਤਾਂ “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।
ਮੱਤੀ 19:6
ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਸ ਨੂੰ ਮਨੁੱਖ ਅੱਡ ਨਾ ਕਰੇ।”
ਮੱਤੀ 22:16
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?
ਹਿਜ਼ ਕੀ ਐਲ 23:47
ਫ਼ੇਰ ਉਹ ਭੀੜ ਇਨ੍ਹਾਂ ਉੱਤੇ ਪੱਥਰ ਸੁੱਟੇਗੀ ਅਤੇ ਇਨ੍ਹਾਂ ਨੂੰ ਮਾਰ ਦੇਵੇਗੀ। ਫ਼ੇਰ ਉਹ ਭੀੜ ਆਪਣੀਆਂ ਤਲਵਾਰਾਂ ਨਾਲ ਔਰਤਾਂ ਦੇ ਟੋਟੇ ਕਰ ਦੇਵੇਗੀ। ਉਹ ਉਨ੍ਹਾਂ ਦੇ ਬੱਚਿਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਘਰਾਂ ਨੂੰ ਜਲਾ ਦੇਵੇਗੀ।